Hukumnama - Ang 399.3
Oudham Keeaa Karaaeiaa Aaranbh Rachaaeiaa || in Raag Asa
In Gurmukhi
ਆਸਾ ਮਹਲਾ ੫ ॥
ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥
ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥
ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥
ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥
ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥
ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥
ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥
ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥
ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥
ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥
Phonetic English
Aasaa Mehalaa 5 ||
Oudham Keeaa Karaaeiaa Aaranbh Rachaaeiaa ||
Naam Japae Jap Jeevanaa Gur Manthra Dhrirraaeiaa ||1||
Paae Pareh Sathiguroo Kai Jin Bharam Bidhaariaa ||
Kar Kirapaa Prabh Aapanee Sach Saaj Savaariaa ||1|| Rehaao ||
Kar Gehi Leenae Aapanae Sach Hukam Rajaaee ||
Jo Prabh Dhithee Dhaath Saa Pooran Vaddiaaee ||2||
Sadhaa Sadhaa Gun Gaaeeahi Jap Naam Muraaree ||
Naem Nibaahiou Sathiguroo Prabh Kirapaa Dhhaaree ||3||
Naam Dhhan Gun Gaao Laabh Poorai Gur Dhithaa ||
Vanajaarae Santh Naanakaa Prabh Saahu Amithaa ||4||13||115||
English Translation
Aasaa, Fifth Mehl:
I made the effort; I did it, and made a beginning.
I live by chanting and meditating on the Naam. The Guru has implanted this Mantra within me. ||1||
I fall at the Feet of the True Guru, who has dispelled my doubts.
Bestowing His Mercy, God has dressed me, and decorated me with the Truth. ||1||Pause||
Taking me by the hand, He made me His own, through the True Order of His Command.
That gift which God gave to me, is perfect greatness. ||2||
Forever and ever, sing the Glorious Praises of the Lord, and chant the Name of the Destroyer of ego.
My vows have been honored, by the Grace of God and the True Guru, who has showered His Mercy. ||3||
The Perfect Guru has given the wealth of the Naam, and the profit of singing the Lord's Glorious Praises.
The Saints are the traders, O Nanak, and the Infinite Lord God is their Banker. ||4||13||115||
Punjabi Viakhya
nullnull(ਹੇ ਭਾਈ!) ਜਿਵੇਂ ਗੁਰੂ ਨੇ ਉੱਦਮ ਕਰਨ ਲਈ ਪ੍ਰੇਰਨਾ ਕੀਤੀ ਹੈ ਤਿਵੇਂ ਹੀ ਮੈਂ ਉੱਦਮ ਕੀਤਾ ਹੈ ਤੇ ਪਰਮਾਤਮਾ ਦਾ ਨਾਮ ਜਪਣ ਦੇ ਉੱਦਮ ਦਾ ਮੁੱਢ ਮੈਂ ਬੰਨ੍ਹ ਦਿੱਤਾ ਹੈ। ਗੁਰੂ ਨੇ ਮੇਰੇ ਹਿਰਦੇ ਵਿਚ ਨਾਮ-ਮੰਤ੍ਰ ਪੱਕਾ ਕਰ ਕੇ ਟਿਕਾ ਦਿੱਤਾ ਹੈ, ਹੁਣ ਨਾਮ ਜਪ ਜਪ ਕੇ ਮੈਨੂੰ ਆਤਮਕ ਜੀਵਨ ਮਿਲ ਗਿਆ ਹੈ ॥੧॥null(ਹੇ ਭਾਈ! ਆਓ) ਉਸ ਗੁਰੂ ਦੇ ਚਰਨਾਂ ਉਤੇ ਢਹਿ ਪਈਏ ਜਿਸ ਨੇ ਸਾਡੇ ਮਨ ਦੀ ਭਟਕਣਾ ਨਾਸ ਕਰ ਦਿੱਤੀ ਹੈ। (ਗੁਰੂ ਦੀ ਬਰਕਤਿ ਨਾਲ ਹੀ) ਪਰਮਾਤਮਾ ਨੇ ਆਪਣੀ ਕਿਰਪਾ ਕਰ ਕੇ (ਆਪਣਾ) ਸਦਾ-ਥਿਰ ਨਾਮ (ਜਪਣ ਦਾ ਰਸਤਾ) ਚਲਾ ਕੇ ਸਾਡਾ ਜੀਵਨ ਸੋਹਣਾ ਬਣਾ ਦਿੱਤਾ ਹੈ ॥੧॥ ਰਹਾਉ ॥null(ਹੇ ਭਾਈ!) ਉਹ ਰਜ਼ਾ ਦਾ ਮਾਲਕ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ਉਸ ਨੇ ਆਪਣੇ ਹੁਕਮ ਵਿਚ ਹੀ ਮੇਰਾ ਹੱਥ ਫੜ ਕੇ ਮੈਨੂੰ ਆਪਣੇ ਚਰਨਾਂ ਵਿਚ ਲੀਨ ਕਰ ਲਿਆ ਹੈ। (ਆਪਣੇ ਨਾਮ ਦੀ) ਜੇਹੜੀ ਦਾਤਿ ਮੈਨੂੰ ਦਿੱਤੀ ਹੈ ਉਹੀ ਮੇਰੇ ਵਾਸਤੇ ਸਭ ਤੋਂ ਵੱਡਾ ਆਦਰ-ਮਾਣ ਹੈ ॥੨॥null(ਹੇ ਭਾਈ! ਹੁਣ ਮੇਰੇ ਹਿਰਦੇ ਵਿਚ) ਸਦਾ ਹੀ ਪਰਮਾਤਮਾ ਦੇ ਗੁਣ ਗਾਏ ਜਾ ਰਹੇ ਹਨ, ਮੈਂ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹਾਂ। ਪ੍ਰਭੂ ਨੇ ਮੇਹਰ ਕੀਤੀ ਹੈ। ਗੁਰੂ ਮੇਰਾ (ਨਾਮ ਜਪਣ ਦਾ) ਨੇਮ ਤੋੜ ਚਾੜ੍ਹ ਰਿਹਾ ਹੈ ॥੩॥null(ਹੇ ਭਾਈ! ਹੁਣ) ਪਰਮਾਤਮਾ ਦਾ ਨਾਮ ਹੀ (ਮੇਰਾ) ਧਨ ਹੈ, ਮੈਂ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ ਪੂਰੇ ਗੁਰੂ ਨੇ ਮੈਨੂੰ (ਮਨੁੱਖਾ ਜਨਮ ਵਿਚ ਕੀਤੇ ਜਾਣ ਵਾਲੇ ਵਣਜ ਦਾ ਇਹ) ਲਾਭ ਦਿੱਤਾ ਹੈ। ਹੇ ਨਾਨਕ! (ਆਖ-ਹੇ ਭਾਈ! ਨਾਮ-ਰਾਸ ਦਾ) ਸਾਹੂਕਾਰ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ ਉਸ ਦੇ ਸੰਤ-ਜਨ (ਉਸ ਦੀ ਮੇਹਰ ਨਾਲ ਹੀ ਉਸ ਦੇ ਨਾਮ ਦੇ) ਵਣਜਾਰੇ ਹਨ (ਮਨੁੱਖਾ ਜਨਮ ਦਾ ਲਾਭ ਹਾਸਲ ਕਰਨ ਲਈ ਸੰਤ ਜਨਾਂ ਦੀ ਸਰਨ ਪੈਣਾ ਚਾਹੀਦਾ ਹੈ) ॥੪॥੧੩॥੧੧੫॥