Hukumnama - Ang 403
Apunae Saevak Kee Aapae Raakhai Aapae Naam Japaavai in Raag Asa
In Gurmukhi
ਆਸਾ ਮਹਲਾ ੫ ॥
ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥
ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥
ਸੇਵਕ ਕਉ ਨਿਕਟੀ ਹੋਇ ਦਿਖਾਵੈ ॥
ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥
ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥
ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥
ਆਸਾ ਘਰੁ ੧੧ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥
ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥੧॥
ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥
ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥
ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨ੍ਹ੍ਹੀ ਕਹਹੁ ਕਵਨ ਬਿਧਿ ਤਰੀਐ ਰੇ ॥
ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥
ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥
ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥
Phonetic English
Aasaa Mehalaa 5 ||
Apunae Saevak Kee Aapae Raakhai Aapae Naam Japaavai ||
Jeh Jeh Kaaj Kirath Saevak Kee Thehaa Thehaa Outh Dhhaavai ||1||
Saevak Ko Nikattee Hoe Dhikhaavai ||
Jo Jo Kehai Thaakur Pehi Saevak Thathakaal Hoe Aavai ||1|| Rehaao ||
This Saevak Kai Ho Balihaaree Jo Apanae Prabh Bhaavai ||
This Kee Soe Sunee Man Hariaa This Naanak Parasan Aavai ||2||7||129||
Aasaa Ghar 11 Mehalaa 5
Ik Oankaar Sathigur Prasaadh ||
Nattooaa Bhaekh Dhikhaavai Bahu Bidhh Jaisaa Hai Ouhu Thaisaa Rae ||
Anik Jon Bhramiou Bhram Bheethar Sukhehi Naahee Paravaesaa Rae ||1||
Saajan Santh Hamaarae Meethaa Bin Har Har Aaneethaa Rae ||
Saadhhasang Mil Har Gun Gaaeae Eihu Janam Padhaarathh Jeethaa Rae ||1|| Rehaao ||
Thrai Gun Maaeiaa Breham Kee Keenhee Kehahu Kavan Bidhh Thareeai Rae ||
Ghooman Ghaer Agaah Gaakharee Gur Sabadhee Paar Outhareeai Rae ||2||
Khojath Khojath Khoj Beechaariou Thath Naanak Eihu Jaanaa Rae ||
Simarath Naam Nidhhaan Niramolak Man Maanak Patheeaanaa Rae ||3||1||130||
English Translation
Aasaa, Fifth Mehl:
He Himself preserves His servants; He causes them to chant His Name.
Wherever the business and affairs of His servants are, there the Lord hurries to be. ||1||
The Lord appears near at hand to His servant.
Whatever the servant asks of his Lord and Master, immediately comes to pass. ||1||Pause||
I am a sacrifice to that servant, who is pleasing to his God.
Hearing of his glory, the mind is rejuvenated; Nanak comes to touch his feet. ||2||7||129||
Aasaa, Eleventh House, Fifth Mehl:
One Universal Creator God. By The Grace Of The True Guru:
The actor displays himself in many disguises, but he remains just as he is.
The soul wanders through countless incarnations in doubt, but it does not come to dwell in peace. ||1||
O Saints, my friends and companions, without the Lord, Har, Har, you shall perish.
Joining the Saadh Sangat, the Company of the Holy, sing the Glorious Praises of the Lord, and win this precious treasure of human life. ||1||Pause||
God has created Maya of the three qualities; tell me, how can it be crossed over?
The whirlpool is awesome and unfathomable; only through the Word of the Guru's Shabad is one carried across. ||2||
Searching and searching endlessly, seeking and deliberating, Nanak has realized the true essence of reality.
Meditating on the invaluable treasure of the Naam, the Name of the Lord, the jewel of the mind is satisfied. ||3||1||130||
Punjabi Viakhya
nullnullਹੇ ਭਾਈ! ਪਰਮਾਤਮਾ ਆਪਣੇ ਸੇਵਕ ਦੀ ਆਪ ਹੀ (ਹਰ ਥਾਂ) ਇੱਜ਼ਤ ਰੱਖਦਾ ਹੈ, ਆਪ ਹੀ ਉਸ ਪਾਸੋਂ ਆਪਣੇ ਨਾਮ ਦਾ ਸਿਮਰਨ ਕਰਾਂਦਾ ਹੈ। ਸੇਵਕ ਨੂੰ ਜਿਥੇ ਜਿਥੇ ਕੋਈ ਕੰਮ-ਕਾਰ ਪਏ, ਉਥੇ ਉਥੇ ਪਰਮਾਤਮਾ (ਉਸ ਦਾ ਕੰਮ ਸਵਾਰਨ ਲਈ) ਉਸੇ ਵੇਲੇ ਜਾ ਪਹੁੰਚਦਾ ਹੈ ॥੧॥nullਹੇ ਭਾਈ! ਪਰਮਾਤਮਾ ਆਪਣੇ ਸੇਵਕ ਨੂੰ (ਉਸ ਦਾ) ਨਿਕਟ-ਵਰਤੀ ਹੋ ਕੇ ਵਿਖਾ ਦੇਂਦਾ ਹੈ (ਪਰਮਾਤਮਾ ਆਪਣੇ ਸੇਵਕ ਨੂੰ ਵਿਖਾ ਦੇਂਦਾ ਹੈ ਕਿ ਮੈਂ ਹਰ ਵੇਲੇ ਤੇਰੇ ਅੰਗ-ਸੰਗ ਰਹਿੰਦਾ ਹਾਂ, ਕਿਉਂਕਿ) ਜੋ ਕੁਝ ਸੇਵਕ ਪਰਮਾਤਮਾ ਪਾਸੋਂ ਮੰਗਦਾ ਹੈ ਉਹ ਮੰਗ ਉਸੇ ਵੇਲੇ ਪੂਰੀ ਹੋ ਜਾਂਦੀ ਹੈ ॥੧॥ ਰਹਾਉ ॥nullਹੇ ਨਾਨਕ! (ਆਖ-) ਜੇਹੜਾ ਸੇਵਕ ਆਪਣੇ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਮੈਂ ਉਸ ਤੋਂ ਕੁਰਬਾਨ ਜਾਂਦਾ ਹਾਂ। ਉਸ (ਸੇਵਕ) ਦੀ ਸੋਭਾ ਸੁਣ ਕੇ (ਸੁਣਨ ਵਾਲੇ ਦਾ) ਮਨ ਖਿੜ ਆਉਂਦਾ ਹੈ (ਆਤਮਕ ਜੀਵਨ ਨਾਲ ਭਰਪੂਰ ਹੋ ਜਾਂਦਾ ਹੈ ਤੇ ਉਹ) ਉਸ ਸੇਵਕ ਦੇ ਚਰਨ ਛੁਹਣ ਲਈ ਆਉਂਦਾ ਹੈ ॥੨॥੭॥੧੨੯॥ਰਾਗ ਆਸਾ, ਘਰ ੧੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਭਾਈ! ਬਹੁ-ਰੂਪੀਆ ਕਈ ਕਿਸਮ ਦੇ ਸਾਂਗ (ਬਣਾ ਕੇ ਲੋਕਾਂ ਨੂੰ) ਵਿਖਾਂਦਾ ਹੈ (ਪਰ ਆਪਣੇ ਅੰਦਰੋਂ) ਉਹ ਜਿਹੋ ਜਿਹਾ ਹੁੰਦਾ ਹੈ ਉਹੋ ਜਿਹਾ ਹੀ ਰਹਿੰਦਾ ਹੈ (ਜੇ ਉਹ ਰਾਜਿਆਂ ਰਾਣਿਆਂ ਦੇ ਸਾਂਗ ਭੀ ਬਣਾ ਵਿਖਾਏ ਤਾਂ ਭੀ ਉਹ ਕੰਗਾਲ ਦਾ ਕੰਗਾਲ ਹੀ ਰਹਿੰਦਾ ਹੈ। ਇਸੇ ਤਰ੍ਹਾਂ) ਜੀਵ (ਮਾਇਆ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੂਨਾਂ ਵਿਚ ਭੌਂਦਾ ਫਿਰਦਾ ਹੈ (ਅੰਤਰ-ਆਤਮੇ ਸਦਾ ਦੁੱਖੀ ਹੀ ਰਹਿੰਦਾ ਹੈ) ਸੁਖ ਵਿਚ ਉਸ ਦਾ ਪਰਵੇਸ਼ ਨਹੀਂ ਹੁੰਦਾ ॥੧॥nullਹੇ ਸੰਤ ਜਨੋ! ਹੇ ਸੱਜਣੋ! ਹੇ ਮੇਰੇ ਮਿਤਰੋ! (ਜਗਤ ਵਿਚ ਜੋ ਕੁਝ ਭੀ ਦਿੱਸ ਰਿਹਾ ਹੈ) ਪਰਮਾਤਮਾ ਤੋਂ ਬਿਨਾ ਹੋਰ ਸਭ ਕੁਝ ਨਾਸਵੰਤ ਹੈ (ਦਿੱਸਦੇ ਪਸਾਰੇ ਨਾਲ ਮੋਹ ਪਾਇਆਂ ਦੁੱਖ ਹੀ ਪ੍ਰਾਪਤ ਹੋਵੇਗਾ)। ਜਿਸ ਮਨੁੱਖ ਨੇ ਸਾਧ ਸੰਗਤ ਵਿਚ ਮਿਲ ਕੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਉਸ ਨੇ ਇਹ ਕੀਮਤੀ ਮਨੁੱਖਾ ਜਨਮ ਜਿੱਤ ਲਿਆ (ਸਫਲ ਕਰ ਲਿਆ) ॥੧॥ ਰਹਾਉ ॥nullਹੇ ਭਾਈ! ਪਰਮਾਤਮਾ ਦੀ ਪੈਦਾ ਕੀਤੀ ਹੋਈ ਇਹ ਤ੍ਰਿ-ਗੁਣੀ ਮਾਇਆ (ਮਾਨੋ, ਇਕ ਸਮੁੰਦਰ ਹੈ, ਇਸ ਵਿਚੋਂ) ਦੱਸੋ, ਕਿਸ ਤਰ੍ਹਾਂ ਪਾਰ ਲੰਘ ਸਕੀਏ? (ਇਸ ਵਿਚ ਅਨੇਕਾਂ ਵਿਕਾਰਾਂ ਦੀਆਂ) ਘੁੰਮਣ ਘੇਰੀਆਂ ਪੈ ਰਹੀਆਂ ਹਨ ਇਹ ਅਥਾਹ ਹੈ, ਇਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ। (ਹਾਂ, ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਇਸ ਵਿਚੋਂ ਪਾਰ ਲੰਘ ਸਕੀਦਾ ਹੈ ॥੨॥nullਹੇ ਨਾਨਕ! ਜਿਸ ਮਨੁੱਖ ਨੇ (ਸਾਧ ਸੰਗਤ ਵਿਚ ਮਿਲ ਕੇ) ਖੋਜ ਕਰਦਿਆਂ ਵਿਚਾਰ ਕੀਤੀ ਉਸ ਨੇ ਇਹ ਅਸਲੀਅਤ ਸਮਝ ਲਈ ਕਿ ਪਰਮਾਤਮਾ ਦਾ ਨਾਮ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ ਜਿਸ ਦੇ ਬਰਾਬਰ ਦੇ ਮੁੱਲ ਦੀ ਹੋਰ ਕੋਈ ਸ਼ੈ ਨਹੀਂ, ਸਿਮਰਿਆ ਮਨ ਮੋਤੀ (ਵਰਗਾ ਕੀਮਤੀ) ਬਣ ਜਾਂਦਾ ਹੈ (ਤੇ ਪਰਮਾਤਮਾ ਦੇ ਸਿਮਰਨ ਵਿਚ) ਗਿੱਝ ਜਾਂਦਾ ਹੈ ॥੩॥੧॥੧੩੦॥