Hukumnama - Ang 405
Oudham Karo Karaavahu Thaakur Paekhath Saadhhoo Sang in Raag Asa
In Gurmukhi
ਆਸਾ ਮਹਲਾ ੫ ॥
ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥
ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥
ਮਨ ਮਹਿ ਰਾਮ ਨਾਮਾ ਜਾਪਿ ॥
ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥
ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥
ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥
ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥
ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥
ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥
ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥
Phonetic English
Aasaa Mehalaa 5 ||
Oudham Karo Karaavahu Thaakur Paekhath Saadhhoo Sang ||
Har Har Naam Charaavahu Rangan Aapae Hee Prabh Rang ||1||
Man Mehi Raam Naamaa Jaap ||
Kar Kirapaa Vasahu Maerai Hiradhai Hoe Sehaaee Aap ||1|| Rehaao ||
Sun Sun Naam Thumaaraa Preetham Prabh Paekhan Kaa Chaao ||
Dhaeiaa Karahu Kiram Apunae Ko Eihai Manorathh Suaao ||2||
Than Dhhan Thaeraa Thoon Prabh Maeraa Hamarai Vas Kishh Naahi ||
Jio Jio Raakhehi Thio Thio Rehanaa Thaeraa Dheeaa Khaahi ||3||
Janam Janam Kae Kilavikh Kaattai Majan Har Jan Dhhoor ||
Bhaae Bhagath Bharam Bho Naasai Har Naanak Sadhaa Hajoor ||4||4||139||
English Translation
Aasaa, Fifth Mehl:
I make the effort, as You cause me to do, my Lord and Master, to behold You in the Saadh Sangat, the Company of the Holy.
I am imbued with the color of the Love of the Lord, Har, Har; God Himself has colored me in His Love. ||1||
I chant the Lord's Name within my mind.
Bestow Your Mercy, and dwell within my heart; please, become my Helper. ||1||Pause||
Listening continually to Your Name, O Beloved God, I yearn to behold You.
Please, be kind to me - I am just a worm. This is my object and purpose. ||2||
My body and wealth are Yours; You are my God - nothing is in my power.
As You keep me, so do I live; I eat what You give me. ||3||
The sins of countless incarnations are washed away, by bathing in the dust of the Lord's humble servants.
By loving devotional worship, doubt and fear depart; O Nanak, the Lord is Ever-present. ||4||4||139||
Punjabi Viakhya
nullnullਹੇ ਮੇਰੇ ਮਾਲਕ! (ਮੈਥੋਂ ਇਹ ਉੱਦਮ) ਕਰਾਂਦਾ ਰਹੁ, ਗੁਰੂ ਦੀ ਸੰਗਤ ਵਿਚ ਤੇਰਾ ਦਰਸਨ ਕਰਦਾ ਹੋਇਆ ਮੈਂ ਤੇਰਾ ਨਾਮ ਜਪਣ ਦਾ ਆਹਰ ਕਰਦਾ ਰਹਾਂ। ਹੇ ਪ੍ਰਭੂ! ਮੇਰੇ ਮਨ ਉੱਤੇ ਤੂੰ ਆਪਣੇ ਨਾਮ ਦੀ ਰੰਗਣ ਚਾੜ੍ਹ ਦੇ, ਤੂੰ ਆਪ ਹੀ (ਮੇਰੇ ਮਨ ਨੂੰ ਆਪਣੇ ਪ੍ਰੇਮ ਦੇ ਰੰਗ ਵਿਚ) ਰੰਗ ਦੇ ॥੧॥nullਹੇ ਪ੍ਰਭੂ! (ਮੇਰੇ ਉਤੇ) ਕਿਰਪਾ ਕਰ, ਮੇਰੇ ਹਿਰਦੇ ਵਿਚ ਆ ਵੱਸ। ਜੇ ਤੂੰ ਮੇਰਾ ਮਦਦਗਾਰ ਬਣੇਂ ਤਾਂ ਮੈਂ ਆਪਣੇ ਮਨ ਵਿਚ ਤੇਰਾ ਰਾਮ-ਨਾਮ ਜਪਦਾ ਰਹਾਂ ॥੧॥ ਰਹਾਉ ॥nullਹੇ ਮੇਰੇ ਪਿਆਰੇ! ਤੂੰ ਮੇਰਾ ਮਾਲਕ ਹੈਂ, ਆਪਣੇ ਇਸ ਨਾਚੀਜ਼ ਸੇਵਕ ਉਤੇ ਮੇਹਰ ਕਰ ਕਿ ਤੇਰਾ ਨਾਮ ਸੁਣ ਸੁਣ ਕੇ ਮੇਰੇ ਅੰਦਰ ਤੇਰੇ ਦਰਸਨ ਦਾ ਚਾਉ ਬਣਿਆ ਰਹੇ-ਮੇਰਾ ਇਹ ਮਨੋਰਥ ਪੂਰਾ ਕਰ ਮੇਰੀ ਇਹ ਲੋੜ ਪੂਰੀ ਕਰ ॥੨॥null(ਹੇ ਪ੍ਰਭੂ! ਮੇਰਾ ਇਹ ਸਰੀਰ ਮੇਰਾ ਇਹ ਧਨ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ, ਤੂੰ ਹੀ ਮੇਰਾ ਮਾਲਕ ਹੈਂ (ਅਸੀਂ ਜੀਵ ਆਪਣੇ ਉੱਦਮ ਨਾਲ ਤੇਰਾ ਨਾਮ ਜਪਣ ਜੋਗੇ ਨਹੀਂ ਹਾਂ) ਸਾਡੇ ਵੱਸ ਵਿਚ ਕੁਝ ਨਹੀਂ ਹੈ। ਤੂੰ ਸਾਨੂੰ ਜੀਵਾਂ ਨੂੰ ਜਿਸ ਜਿਸ ਹਾਲ ਵਿਚ ਰੱਖਦਾ ਹੈਂ ਉਸੇ ਤਰ੍ਹਾਂ ਹੀ ਅਸੀਂ ਜੀਵਨ ਬਿਤਾਂਦੇ ਹਾਂ, ਅਸੀਂ ਤੇਰਾ ਹੀ ਦਿੱਤਾ ਹੋਇਆ ਹਰੇਕ ਪਦਾਰਥ ਖਾਂਦੇ ਹਾਂ ॥੩॥nullਹੇ ਨਾਨਕ! (ਆਖ-) ਪਰਮਾਤਮਾ ਦੇ ਸੇਵਕਾਂ (ਦੇ ਚਰਨਾਂ) ਦੀ ਧੂੜ ਵਿਚ (ਕੀਤਾ ਹੋਇਆ) ਇਸ਼ਨਾਨ (ਮਨੁੱਖ ਦੇ) ਜਨਮਾਂ ਜਨਮਾਂਤਰਾਂ ਦੇ (ਕੀਤੇ ਹੋਏ) ਪਾਪ ਦੂਰ ਕਰ ਦੇਂਦਾ ਹੈ, ਪ੍ਰਭੂ-ਪ੍ਰੇਮ ਦੀ ਰਾਹੀਂ ਭਗਤੀ ਦੀ ਬਰਕਤਿ ਨਾਲ (ਮਨੁੱਖ ਦਾ) ਹਰੇਕ ਕਿਸਮ ਦਾ ਡਰ ਵਹਮ ਨਾਸ ਹੋ ਜਾਂਦਾ ਹੈ, ਤੇ ਪਰਮਾਤਮਾ ਸਦਾ ਅੰਗ-ਸੰਗ ਪ੍ਰਤੀਤ ਹੋਣ ਲੱਗ ਪੈਂਦਾ ਹੈ ॥੪॥੪॥੧੩੯॥