Hukumnama - Ang 409
Har Har Har Gunee Haan in Raag Asa
In Gurmukhi
ਆਸਾਵਰੀ ਮਹਲਾ ੫ ॥
ਹਰਿ ਹਰਿ ਹਰਿ ਗੁਨੀ ਹਾਂ ॥
ਜਪੀਐ ਸਹਜ ਧੁਨੀ ਹਾਂ ॥
ਸਾਧੂ ਰਸਨ ਭਨੀ ਹਾਂ ॥
ਛੂਟਨ ਬਿਧਿ ਸੁਨੀ ਹਾਂ ॥
ਪਾਈਐ ਵਡ ਪੁਨੀ ਮੇਰੇ ਮਨਾ ॥੧॥ ਰਹਾਉ ॥
ਖੋਜਹਿ ਜਨ ਮੁਨੀ ਹਾਂ ॥
ਸ੍ਰਬ ਕਾ ਪ੍ਰਭ ਧਨੀ ਹਾਂ ॥
ਦੁਲਭ ਕਲਿ ਦੁਨੀ ਹਾਂ ॥
ਦੂਖ ਬਿਨਾਸਨੀ ਹਾਂ ॥
ਪ੍ਰਭ ਪੂਰਨ ਆਸਨੀ ਮੇਰੇ ਮਨਾ ॥੧॥
ਮਨ ਸੋ ਸੇਵੀਐ ਹਾਂ ॥
ਅਲਖ ਅਭੇਵੀਐ ਹਾਂ ॥
ਤਾਂ ਸਿਉ ਪ੍ਰੀਤਿ ਕਰਿ ਹਾਂ ॥
ਬਿਨਸਿ ਨ ਜਾਇ ਮਰਿ ਹਾਂ ॥
ਗੁਰ ਤੇ ਜਾਨਿਆ ਹਾਂ ॥
ਨਾਨਕ ਮਨੁ ਮਾਨਿਆ ਮੇਰੇ ਮਨਾ ॥੨॥੩॥੧੫੯॥
Phonetic English
Aasaavaree Mehalaa 5 ||
Har Har Har Gunee Haan ||
Japeeai Sehaj Dhhunee Haan ||
Saadhhoo Rasan Bhanee Haan ||
Shhoottan Bidhh Sunee Haan ||
Paaeeai Vadd Punee Maerae Manaa ||1|| Rehaao ||
Khojehi Jan Munee Haan ||
Srab Kaa Prabh Dhhanee Haan ||
Dhulabh Kal Dhunee Haan ||
Dhookh Binaasanee Haan ||
Prabh Pooran Aasanee Maerae Manaa ||1||
Man So Saeveeai Haan ||
Alakh Abhaeveeai Haan ||
Thaan Sio Preeth Kar Haan ||
Binas N Jaae Mar Haan ||
Gur Thae Jaaniaa Haan ||
Naanak Man Maaniaa Maerae Manaa ||2||3||159||
English Translation
Aasaavaree, Fifth Mehl:
Sing the Praises of the Lord, Har, Har, Har.
Meditate on the celestial music.
The tongues of the holy Saints repeat it.
I have heard that this is the way to emancipation.
This is found by the greatest merit, O my mind. ||1||Pause||
The silent sages search for Him.
God is the Master of all.
It is so difficult to find Him in this world, in this Dark Age of Kali Yuga.
He is the Dispeller of distress.
God is the Fulfiller of desires, O my mind. ||1||
O my mind, serve Him.
He is unknowable and inscrutable.
Enshrine love for Him.
He does not perish, or go away, or die.
He is known only through the Guru.
Nanak, my mind is satisfied with the Lord, O my mind. ||2||3||159||
Punjabi Viakhya
nullnullnullnullnullਹੇ ਮੇਰੇ ਮਨ! ਆਤਮਕ ਅਡੋਲਤਾ ਦੀ ਲਹਿਰ ਵਿਚ ਲੀਨ ਹੋ ਕੇ ਉਸ ਪਰਮਾਤਮਾ ਦਾ ਨਾਮ ਸਦਾ ਜਪਣਾ ਚਾਹੀਦਾ ਹੈ ਜੇਹੜਾ ਸਾਰੇ ਗੁਣਾਂ ਦਾ ਮਾਲਕ ਹੈ। (ਹੇ ਭਾਈ!) ਗੁਰੂ ਦੀ ਸਰਨ ਪੈ ਕੇ (ਆਪਣੀ) ਜੀਭ ਨਾਲ ਪਰਮਾਤਮਾ ਦੇ ਗੁਣ ਉਚਾਰ। ਹੇ ਮੇਰੇ ਮਨ! ਸੁਣ, ਇਹੀ ਹੈ ਵਿਕਾਰਾਂ ਤੋਂ ਬਚਣ ਦਾ ਤਰੀਕਾ, ਪਰ ਇਹ ਵੱਡੇ ਭਾਗਾਂ ਨਾਲ ਪ੍ਰਾਪਤ ਹੁੰਦਾ ਹੈ ॥੧॥ ਰਹਾਉ ॥nullnullnullnullਹੇ ਮੇਰੇ ਮਨ! ਸਾਰੇ ਰਿਸ਼ੀ ਮੁਨੀ ਉਸ ਪਰਮਾਤਮਾ ਨੂੰ ਖੋਜਦੇ ਆ ਰਹੇ ਹਨ, ਜੇਹੜਾ ਸਾਰੇ ਜੀਵਾਂ ਦਾ ਮਾਲਕ ਹੈ, ਜੇਹੜਾ ਇਸ ਮਾਇਆ-ਵੇੜ੍ਹੀ ਦੁਨੀਆ ਵਿਚ ਲੱਭਣਾ ਔਖਾ ਹੈ, ਜੇਹੜਾ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਤੇ ਜੇਹੜਾ ਸਭ ਦੀਆਂ ਆਸਾਂ ਪੂਰੀਆਂ ਕਰਨ ਵਾਲਾ ਹੈ ॥੧॥nullnullnullnullnullਹੇ (ਮੇਰੇ) ਮਨ! ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ, ਜਿਸ ਦਾ ਸਹੀ-ਸਰੂਪ ਦੱਸਿਆ ਨਹੀਂ ਜਾ ਸਕਦਾ ਤੇ ਜਿਸ ਦਾ ਭੇਤ ਪਾਇਆ ਨਹੀਂ ਜਾ ਸਕਦਾ। ਹੇ ਮੇਰੇ ਮਨ! ਉਸ ਪਰਮਾਤਮਾ ਨਾਲ ਪਿਆਰ ਪਾ, ਜੇਹੜਾ ਕਦੇ ਨਾਸ ਨਹੀਂ ਹੁੰਦਾ ਜੋ ਨਾਹ ਜੰਮਦਾ ਹੈ ਤੇ ਨਾਹ ਮਰਦਾ ਹੈ। ਹੇ ਨਾਨਕ! (ਆਖ-) ਹੇ ਮੇਰੇ ਮਨ! ਜਿਸ ਮਨੁੱਖ ਨੇ ਗੁਰੂ ਦੀ ਰਾਹੀਂ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਉਸ ਦਾ ਮਨ ਸਦਾ (ਉਸ ਦੀ ਯਾਦ ਵਿਚ) ਗਿੱਝ ਜਾਂਦਾ ਹੈ ॥੨॥੩॥੧੫੯॥