Hukumnama - Ang 411
Outhar Avaghatt Saravar Nhaavai in Raag Asa
In Gurmukhi
ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਉਤਰਿ ਅਵਘਟਿ ਸਰਵਰਿ ਨ੍ਹ੍ਹਾਵੈ ॥
ਬਕੈ ਨ ਬੋਲੈ ਹਰਿ ਗੁਣ ਗਾਵੈ ॥
ਜਲੁ ਆਕਾਸੀ ਸੁੰਨਿ ਸਮਾਵੈ ॥
ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥੧॥
ਐਸਾ ਗਿਆਨੁ ਸੁਨਹੁ ਅਭ ਮੋਰੇ ॥
ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥ ਰਹਾਉ ॥
ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥
ਸਤਿਗੁਰ ਸਬਦਿ ਕਰੋਧੁ ਜਲਾਵੈ ॥
ਗਗਨਿ ਨਿਵਾਸਿ ਸਮਾਧਿ ਲਗਾਵੈ ॥
ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥
ਸਚੁ ਮਨ ਕਾਰਣਿ ਤਤੁ ਬਿਲੋਵੈ ॥
ਸੁਭਰ ਸਰਵਰਿ ਮੈਲੁ ਨ ਧੋਵੈ ॥
ਜੈ ਸਿਉ ਰਾਤਾ ਤੈਸੋ ਹੋਵੈ ॥
ਆਪੇ ਕਰਤਾ ਕਰੇ ਸੁ ਹੋਵੈ ॥੩॥
ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥
ਸੇਵਾ ਸੁਰਤਿ ਬਿਭੂਤ ਚੜਾਵੈ ॥
ਦਰਸਨੁ ਆਪਿ ਸਹਜ ਘਰਿ ਆਵੈ ॥
ਨਿਰਮਲ ਬਾਣੀ ਨਾਦੁ ਵਜਾਵੈ ॥੪॥
ਅੰਤਰਿ ਗਿਆਨੁ ਮਹਾ ਰਸੁ ਸਾਰਾ ॥
ਤੀਰਥ ਮਜਨੁ ਗੁਰ ਵੀਚਾਰਾ ॥
ਅੰਤਰਿ ਪੂਜਾ ਥਾਨੁ ਮੁਰਾਰਾ ॥
ਜੋਤੀ ਜੋਤਿ ਮਿਲਾਵਣਹਾਰਾ ॥੫॥
ਰਸਿ ਰਸਿਆ ਮਤਿ ਏਕੈ ਭਾਇ ॥
ਤਖਤ ਨਿਵਾਸੀ ਪੰਚ ਸਮਾਇ ॥
ਕਾਰ ਕਮਾਈ ਖਸਮ ਰਜਾਇ ॥
ਅਵਿਗਤ ਨਾਥੁ ਨ ਲਖਿਆ ਜਾਇ ॥੬॥
ਜਲ ਮਹਿ ਉਪਜੈ ਜਲ ਤੇ ਦੂਰਿ ॥
ਜਲ ਮਹਿ ਜੋਤਿ ਰਹਿਆ ਭਰਪੂਰਿ ॥
ਕਿਸੁ ਨੇੜੈ ਕਿਸੁ ਆਖਾ ਦੂਰਿ ॥
ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥
ਅੰਤਰਿ ਬਾਹਰਿ ਅਵਰੁ ਨ ਕੋਇ ॥
ਜੋ ਤਿਸੁ ਭਾਵੈ ਸੋ ਫੁਨਿ ਹੋਇ ॥
ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥
ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥
Phonetic English
Raag Aasaa Mehalaa 1 Asattapadheeaa Ghar 2
Ik Oankaar Sathigur Prasaadh ||
Outhar Avaghatt Saravar Nhaavai ||
Bakai N Bolai Har Gun Gaavai ||
Jal Aakaasee Sunn Samaavai ||
Ras Sath Jhol Mehaa Ras Paavai ||1||
Aisaa Giaan Sunahu Abh Morae ||
Bharipur Dhhaar Rehiaa Sabh Thourae ||1|| Rehaao ||
Sach Brath Naem N Kaal Santhaavai ||
Sathigur Sabadh Karodhh Jalaavai ||
Gagan Nivaas Samaadhh Lagaavai ||
Paaras Paras Param Padh Paavai ||2||
Sach Man Kaaran Thath Bilovai ||
Subhar Saravar Mail N Dhhovai ||
Jai Sio Raathaa Thaiso Hovai ||
Aapae Karathaa Karae S Hovai ||3||
Gur Hiv Seethal Agan Bujhaavai ||
Saevaa Surath Bibhooth Charraavai ||
Dharasan Aap Sehaj Ghar Aavai ||
Niramal Baanee Naadh Vajaavai ||4||
Anthar Giaan Mehaa Ras Saaraa ||
Theerathh Majan Gur Veechaaraa ||
Anthar Poojaa Thhaan Muraaraa ||
Jothee Joth Milaavanehaaraa ||5||
Ras Rasiaa Math Eaekai Bhaae ||
Thakhath Nivaasee Panch Samaae ||
Kaar Kamaaee Khasam Rajaae ||
Avigath Naathh N Lakhiaa Jaae ||6||
Jal Mehi Oupajai Jal Thae Dhoor ||
Jal Mehi Joth Rehiaa Bharapoor ||
Kis Naerrai Kis Aakhaa Dhoor ||
Nidhh Gun Gaavaa Dhaekh Hadhoor ||7||
Anthar Baahar Avar N Koe ||
Jo This Bhaavai So Fun Hoe ||
Sun Bharathhar Naanak Kehai Beechaar ||
Niramal Naam Maeraa Aadhhaar ||8||1||
English Translation
Raag Aasaa, First Mehl, Ashtapadees, Second House:
One Universal Creator God. By The Grace Of The True Guru:
He descends the treacherous precipice, to bathe in the cleansing pool;
Without speaking or saying anything, he sings the Glorious Praises of the Lord.
Like water vapor in the sky, he remains absorbed in the Lord.
He churns the true pleasures to obtain the supreme nectar. ||1||
Listen to such spiritual wisdom, O my mind.
The Lord is totally pervading and permeating all places. ||1||Pause||
One who makes Truthfulness his fast and religious vows, does not suffer the pain of death.
Through the Word of the Guru's Shabad, he burns away his anger.
He dwells in the Tenth Gate, immersed in the Samaadhi of deep meditation.
Touching the philosopher's stone, he obtains the supreme status. ||2||
For the benefit of the mind, churn the true essence of reality;
Bathing in the over-flowing tank of nectar, filth is washed away.
We become like the One with whom we are imbued.
Whatever the Creator does, comes to pass. ||3||
The Guru is cool and soothing like ice; He puts out the fire of the mind.
Smear your body with the ashes of dedicated service,
And live in the home of peace - make this your religious order.
Let the Immaculate Bani of the Word be your playing of the flute. ||4||
Spiritual wisdom within is the supreme, sublime nectar.
Contemplation of the Guru is one's bathing at holy places of pilgrimage.
Worship and adoration within is the Lord's dwelling.
He is the One who blends one's light with the Divine Light. ||5||
He delights in the delightful wisdom of loving the One Lord.
He is one of the self-elect - he merges with the Lord, who occupies the throne.
He performs his works in obedience to the Will of his Lord and Master.
The Unknowable Lord cannot be understood. ||6||
The lotus originates in the water, and yet it remains distinct from the water.
Just so, the Divine Light pervades and permeates the water of the world.
Who is near, and who is far away?
I sing the Glories of the Lord, the treasure of virtue; I behold Him ever-present. ||7||
Inwardly and outwardly, there is none other than Him.
Whatever pleases Him, comes to pass.
Listen, O Bharthari Yogi - Nanak speaks after deliberation;
The Immaculate Name is my only Support. ||8||1||
Punjabi Viakhya
ਰਾਗ ਆਸਾ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnull(ਹੇ ਭਰਥਰੀ ਜੋਗੀ! ਜੋਗੀ ਕਿਸੇ ਟਿੱਲੇ ਤੋਂ ਪਹਾੜ ਤੋਂ ਉਤਰ ਕੇ ਕਿਸੇ ਤੀਰਥ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਤੇ ਇਸ ਨੂੰ ਪੁੰਨ ਕਰਮ ਸਮਝਦਾ ਹੈ, ਪਰ) ਜੇਹੜਾ ਮਨੁੱਖ ਅਹੰਕਾਰ ਆਦਿਕ ਦੀ ਔਖੀ ਘਾਟੀ ਤੋਂ ਉਤਰ ਕੇ (ਸਤਸੰਗ) ਸਰੋਵਰ ਵਿਚ (ਆਤਮਕ) ਇਸ਼ਨਾਨ ਕਰਦਾ ਹੈ, ਜੇਹੜਾ ਬਹੁਤਾ ਵਿਅਰਥ ਨਹੀਂ ਬੋਲਦਾ ਤੇ ਪਰਮਾਤਮਾ ਦੇ ਗੁਣ ਗਾਂਦਾ ਹੈ, ਉਹ ਮਨੁੱਖ ਇਉਂ ਉਸ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਜਿਥੇ ਕੋਈ ਮਾਇਕ ਫੁਰਨਾ ਨਹੀਂ ਉਠਦਾ ਜਿਵੇਂ (ਸਮੁੰਦਰ ਦਾ) ਜਲ (ਸੂਰਜ ਦੀ ਮਦਦ ਨਾਲ ਉੱਚਾ ਉਠ ਕੇ) ਆਕਾਸ਼ਾਂ ਵਿਚ (ਉਡਾਰੀਆਂ ਲਾਂਦਾ) ਹੈ, ਉਹ ਮਨੁੱਖ ਸ਼ਾਂਤੀ ਰਸ ਨੂੰ ਹਲਾ ਕੇ (ਮਾਣ ਕੇ) ਨਾਮ ਮਹਾ ਰਸ ਪੀਂਦਾ ਹੈ ॥੧॥nullਹੇ ਮੇਰੇ ਮਨ! ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਦੀ ਇਹ ਗੱਲ ਸੁਣ, (ਕਿ) ਪਰਮਾਤਮਾ ਹਰ ਥਾਂ ਭਰਪੂਰ ਹੈ, ਤੇ ਹਰ ਥਾਂ ਸਹਾਰਾ ਦੇ ਰਿਹਾ ਹੈ ॥੧॥ ਰਹਾਉ ॥nullnullnull(ਹੇ ਜੋਗੀ!) ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ (ਦੇ ਨਾਮ) ਨੂੰ ਆਪਣਾ ਨਿੱਤ ਦਾ ਪ੍ਰਣ ਬਣਾ ਲਿਆ ਹੈ, ਨਿੱਤ ਦੀ ਕਾਰ ਬਣਾ ਲਿਆ ਹੈ, ਉਸ ਨੂੰ ਮੌਤ ਦਾ ਸਹਸ ਨਹੀਂ ਸਤਾਂਦਾ (ਆਤਮਕ ਮੌਤ ਦਾ ਖ਼ਤਰਾ ਨਹੀਂ ਰਹਿੰਦਾ), ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ (ਆਪਣੇ ਅੰਦਰੋਂ) ਕ੍ਰੋਧ ਸਾੜ ਲੈਂਦਾ ਹੈ, ਉੱਚੇ ਆਤਮਕ ਮੰਡਲ ਵਿਚ ਨਿਵਾਸ ਦੀ ਰਾਹੀਂ ਉਹ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ (ਸਮਾਧੀ ਲਾਈ ਰੱਖਦਾ ਹੈ)। (ਹੇ ਜੋਗੀ! ਗੁਰੂ-) ਪਾਰਸ (ਦੇ ਚਰਨਾਂ) ਨੂੰ ਛੁਹ ਕੇ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ॥੨॥nullnullnull(ਹੇ ਜੋਗੀ! ਜੇਹੜਾ ਮਨੁੱਖ) ਆਪਣੇ ਮਨ ਨੂੰ ਵੱਸ ਕਰਨ ਵਾਸਤੇ ਸਦਾ-ਥਿਰ ਪ੍ਰਭੂ ਨੂੰ (ਚੇਤੇ ਰੱਖਦਾ ਹੈ) ਮੁੜ ਮੁੜ ਯਾਦ ਕਰਦਾ ਹੈ (ਜਿਵੇਂ ਦੁੱਧ ਰਿੜਕੀਦਾ ਹੈ) ਤੇ ਆਪਣੇ ਅਸਲੇ ਪ੍ਰਭੂ ਦੀ ਭਾਲ ਕਰਦਾ ਹੈ, ਜੇਹੜਾ ਮਨੁੱਖ (ਨਾਮ-ਅੰਮ੍ਰਿਤ ਨਾਲ) ਨਕਾਨਕ ਭਰੇ ਹੋਏ ਸਰੋਵਰ ਵਿਚ (ਜਿਥੇ ਕੋਈ ਵਿਕਾਰ ਆਦਿਕਾਂ ਦੀ) ਮੈਲ ਨਹੀਂ ਹੈ ਆਪਣੇ ਆਪ ਨੂੰ ਧੋਂਦਾ ਹੈ, ਉਹ ਮਨੁੱਖ ਉਹੋ ਜਿਹਾ ਹੀ ਬਣ ਜਾਂਦਾ ਹੈ ਜਿਹੋ ਜਿਹੇ ਪ੍ਰਭੂ ਨਾਲ ਉਹ ਪਿਆਰ ਪਾਂਦਾ ਹੈ। (ਉਸ ਨੂੰ ਫਿਰ ਇਹ ਸੂਝ ਆ ਜਾਂਦੀ ਹੈ ਕਿ) ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰ ਰਿਹਾ ਹੈ ॥੩॥nullnullnull(ਹੇ ਜੋਗੀ! ਤੁਸੀਂ ਬਰਫ਼ਾਨੀ ਪਹਾੜਾਂ ਦੀਆਂ ਗੁਫਾਂ ਵਿਚ ਰਹਿੰਦੇ ਹੋ, ਪਿੰਡੇ ਤੇ ਬਿਭੂਤ ਮਲਦੇ ਹੋ, ਸਿੰਙੀ ਵਜਾਂਦੇ ਹੋ, ਪਰ) ਬਰਫ਼ ਵਰਗੇ ਠੰਡੇ ਠਾਰ ਜਿਗਰੇ ਵਾਲੇ ਗੁਰੂ ਨੂੰ ਮਿਲ ਕੇ ਜੇਹੜਾ ਮਨੁੱਖ (ਆਪਣੇ ਅੰਦਰੋਂ ਤ੍ਰਿਸ਼ਨਾ ਦੀ) ਅੱਗ ਬੁਝਾਂਦਾ ਹੈ, ਜੇਹੜਾ ਮਨੁੱਖ ਗੁਰੂ ਦੀ ਦੱਸੀ ਹੋਈ ਸੇਵਾ ਵਿਚ ਆਪਣੀ ਸੁਰਤ ਰੱਖਦਾ ਹੈ, ਜੋ, ਮਾਨੋ, ਇਹ ਸੁਆਹ ਪਿੰਡੇ ਤੇ ਮਲਦਾ ਹੈ, ਜੋ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਨਾਲ ਭਰਪੂਰ ਗੁਰੂ ਦੀ ਪਵਿਤ੍ਰ ਬਾਣੀ ਸਦਾ ਆਪਣੇ ਅੰਦਰ ਵਸਾਂਦਾ ਹੈ, ਜੋ, ਮਾਨੋ, ਇਹ ਨਾਦ ਵਜਾਂਦਾ ਹੈ, ਉਸ ਨੇ (ਅਸਲ) ਭੇਖ ਧਾਰਨ ਕਰ ਲਿਆ ਹੈ, ਉਹ ਸਦਾ ਅਡੋਲ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ ॥੪॥nullnullnull(ਹੇ ਜੋਗੀ!) ਜਿਸ ਮਨੁੱਖ ਨੇ ਆਪਣੇ ਅੰਦਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਹੈ, ਜੋ ਸਦਾ ਸ੍ਰੇਸ਼ਟ ਨਾਮ ਮਹਾ ਰਸ ਪੀ ਰਿਹਾ ਹੈ, ਜਿਸ ਨੇ ਸਤਿਗੁਰੂ ਦੀ ਬਾਣੀ ਦੀ ਵਿਚਾਰ ਨੂੰ (ਅਠਾਹਠ) ਤੀਰਥਾਂ ਦਾ ਇਸ਼ਨਾਨ ਬਣਾ ਲਿਆ ਹੈ, ਜਿਸ ਨੇ ਆਪਣੇ ਹਿਰਦੇ ਨੂੰ ਪਰਮਾਤਮਾ ਦੇ ਰਹਿਣ ਲਈ ਮੰਦਰ ਬਣਾਇਆ ਹੈ, ਤੇ ਅੰਤਰ ਆਤਮੇ ਉਸ ਦੀ ਪੂਜਾ ਕਰਦਾ ਹੈ, ਉਹ ਆਪਣੀ ਜੋਤਿ ਨੂੰ ਪਰਮਾਤਮਾ ਦੀ ਜੋਤਿ ਵਿੱਚ ਮਿਲਾ ਲੈਂਦਾ ਹੈ ॥੫॥nullnullnull(ਹੇ ਜੋਗੀ!) ਜਿਸ ਮਨੁੱਖ ਦਾ ਮਨ ਨਾਮ-ਰਸ ਵਿਚ ਭਿੱਜ ਜਾਂਦਾ ਹੈ; ਜਿਸ ਦੀ ਮਤ ਇੱਕ ਪ੍ਰਭੂ ਦੇ ਪ੍ਰੇਮ ਵਿਚ ਭਿੱਜ ਜਾਂਦੀ ਹੈ, ਉਹ ਕਾਮਾਦਿਕ ਪੰਜਾਂ ਨੂੰ ਮੁਕਾ ਕੇ ਅੰਤਰ ਆਤਮੇ ਅਡੋਲ ਹੋ ਜਾਂਦਾ ਹੈ, ਖਸਮ-ਪ੍ਰਭੂ ਦੀ ਰਜ਼ਾ ਵਿਚ ਤੁਰਨਾ ਉਸ ਦੀ ਨਿੱਤ ਦੀ ਕਾਰ ਨਿੱਤ ਦੀ ਕਮਾਈ ਹੋ ਜਾਂਦੀ ਹੈ, ਉਹ ਮਨੁੱਖ ਉਸ 'ਨਾਥ' ਦਾ ਰੂਪ ਹੋ ਜਾਂਦਾ ਹੈ ਜੋ ਅਦ੍ਰਿਸ਼ਟ ਹੈ ਤੇ ਜਿਸ ਦਾ ਸਰੂਪ ਦੱਸਿਆ ਨਹੀਂ ਜਾ ਸਕਦਾ ॥੬॥nullnullnull(ਹੇ ਜੋਗੀ! ਸੂਰਜ ਜਾਂ ਚੰਦ੍ਰਮਾ ਸਰੋਵਰ ਆਦਿਕ ਦੇ) ਪਾਣੀ ਵਿਚ ਚਮਕਦਾ ਹੈ, ਪਰ ਉਸ ਪਾਣੀ ਤੋਂ ਉਹ ਬਹੁਤ ਹੀ ਦੂਰ ਹੈ, ਪਾਣੀ ਵਿਚ ਉਸ ਦੀ ਜੋਤਿ ਲਿਸ਼ਕਾਂ ਮਾਰਦੀ ਹੈ, ਇਸੇ ਤਰ੍ਹਾਂ ਪਰਮਾਤਮਾ ਦੀ ਜੋਤਿ ਸਭ ਜੀਵਾਂ ਵਿਚ ਹਰ ਥਾਂ ਵਿਆਪਕ ਹੈ (ਪਰ ਉਹ ਪਰਮਾਤਮਾ ਨਿਰਲੇਪ ਭੀ ਹੈ, ਸਭ ਦੇ ਨੇੜੇ ਭੀ ਹੈ ਤੇ ਦੂਰ ਭੀ ਹੈ)। ਮੈਂ ਇਹ ਨਹੀਂ ਦੱਸ ਸਕਦਾ ਕਿ ਉਹ ਕਿਸ ਦੇ ਨੇੜੇ ਹੈ ਤੇ ਕਿਸ ਤੋਂ ਦੂਰ ਹੈ। ਉਸ ਨੂੰ ਹਰ ਥਾਂ ਹਾਜ਼ਰ ਵੇਖ ਕੇ ਮੈਂ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ ਗਾਂਦਾ ਹਾਂ ॥੭॥nullnullnullਹੇ ਭਰਥਰੀ ਜੋਗੀ! ਸੁਣ, ਨਾਨਕ ਤੈਨੂੰ ਵਿਚਾਰ ਦੀ ਗੱਲ ਦੱਸਦਾ ਹੈ ਕਿ ਹਰ ਥਾਂ ਜੀਵਾਂ ਦੇ ਅੰਦਰ ਤੇ ਬਾਹਰ ਸਾਰੀ ਸ੍ਰਿਸ਼ਟੀ ਵਿਚ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਹੈ, ਜਗਤ ਵਿਚ ਉਹੀ ਕੁਝ ਹੋ ਰਿਹਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ। ਉਸ (ਸਰਬ-ਵਿਆਪਕ) ਪਰਮਾਤਮਾ ਦਾ ਪਵਿਤ੍ਰ ਨਾਮ ਮੇਰੀ ਜ਼ਿੰਦਗੀ ਦਾ ਆਸਰਾ ਹੈ ॥੮॥੧॥