Hukumnama - Ang 415
Man Maigal Saakath Dhaevaanaa in Raag Asa
In Gurmukhi
ਆਸਾ ਮਹਲਾ ੧ ॥
ਮਨੁ ਮੈਗਲੁ ਸਾਕਤੁ ਦੇਵਾਨਾ ॥
ਬਨ ਖੰਡਿ ਮਾਇਆ ਮੋਹਿ ਹੈਰਾਨਾ ॥
ਇਤ ਉਤ ਜਾਹਿ ਕਾਲ ਕੇ ਚਾਪੇ ॥
ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥
ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥
ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥
ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥
ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥
ਆਪੇ ਬਖਸੇ ਸਤਿਗੁਰੁ ਮੇਲੈ ॥
ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥
ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥
ਇਹੁ ਮਨੁ ਪੰਚ ਤਤੁ ਤੇ ਜਨਮਾ ॥
ਸਾਕਤੁ ਲੋਭੀ ਇਹੁ ਮਨੁ ਮੂੜਾ ॥
ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥
ਗੁਰਮੁਖਿ ਮਨੁ ਅਸਥਾਨੇ ਸੋਈ ॥
ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥
ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥
ਗੁਰਮੁਖਿ ਚੀਨ੍ਹ੍ਹੈ ਹਰਿ ਪ੍ਰਭੁ ਆਪੈ ॥੪॥
ਮਨੁ ਬੈਰਾਗੀ ਹਉਮੈ ਤਿਆਗੀ ॥
ਘਟਿ ਘਟਿ ਮਨਸਾ ਦੁਬਿਧਾ ਲਾਗੀ ॥
ਰਾਮ ਰਸਾਇਣੁ ਗੁਰਮੁਖਿ ਚਾਖੈ ॥
ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥
ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥
ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥
ਮਾਰੇ ਪੰਚ ਅਪੁਨੈ ਵਸਿ ਕੀਏ ॥
ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥
ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥
ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥
ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥
ਆਤਮੁ ਚੀਨ੍ਹ੍ਹਿ ਭਏ ਨਿਰੰਕਾਰੀ ॥੭॥
ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥
ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥
ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥
ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥
ਰਾਮ ਰਸਾਇਣਿ ਇਹੁ ਮਨੁ ਮਾਤਾ ॥
ਸਰਬ ਰਸਾਇਣੁ ਗੁਰਮੁਖਿ ਜਾਤਾ ॥
ਭਗਤਿ ਹੇਤੁ ਗੁਰ ਚਰਣ ਨਿਵਾਸਾ ॥
ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥
Phonetic English
Aasaa Mehalaa 1 ||
Man Maigal Saakath Dhaevaanaa ||
Ban Khandd Maaeiaa Mohi Hairaanaa ||
Eith Outh Jaahi Kaal Kae Chaapae ||
Guramukh Khoj Lehai Ghar Aapae ||1||
Bin Gur Sabadhai Man Nehee Thouraa ||
Simarahu Raam Naam Ath Niramal Avar Thiaagahu Houmai Kouraa ||1|| Rehaao ||
Eihu Man Mugadhh Kehahu Kio Rehasee ||
Bin Samajhae Jam Kaa Dhukh Sehasee ||
Aapae Bakhasae Sathigur Maelai ||
Kaal Kanttak Maarae Sach Paelai ||2||
Eihu Man Karamaa Eihu Man Dhharamaa ||
Eihu Man Panch Thath Thae Janamaa ||
Saakath Lobhee Eihu Man Moorraa ||
Guramukh Naam Japai Man Roorraa ||3||
Guramukh Man Asathhaanae Soee ||
Guramukh Thribhavan Sojhee Hoee ||
Eihu Man Jogee Bhogee Thap Thaapai ||
Guramukh Cheenaih Har Prabh Aapai ||4||
Man Bairaagee Houmai Thiaagee ||
Ghatt Ghatt Manasaa Dhubidhhaa Laagee ||
Raam Rasaaein Guramukh Chaakhai ||
Dhar Ghar Mehalee Har Path Raakhai ||5||
Eihu Man Raajaa Soor Sangraam ||
Eihu Man Nirabho Guramukh Naam ||
Maarae Panch Apunai Vas Keeeae ||
Houmai Graas Eikath Thhaae Keeeae ||6||
Guramukh Raag Suaadh An Thiaagae ||
Guramukh Eihu Man Bhagathee Jaagae ||
Anehadh Sun Maaniaa Sabadh Veechaaree ||
Aatham Cheenih Bheae Nirankaaree ||7||
Eihu Man Niramal Dhar Ghar Soee ||
Guramukh Bhagath Bhaao Dhhun Hoee ||
Ahinis Har Jas Gur Parasaadh ||
Ghatt Ghatt So Prabh Aadh Jugaadh ||8||
Raam Rasaaein Eihu Man Maathaa ||
Sarab Rasaaein Guramukh Jaathaa ||
Bhagath Haeth Gur Charan Nivaasaa ||
Naanak Har Jan Kae Dhaasan Dhaasaa ||9||8||
English Translation
Aasaa, First Mehl:
The mind of the faithless cynic is like a crazy elephant.
It wanders around the forest, distracted by attachment to Maya.
It goes here and there, hounded by death.
The Gurmukh seeks, and finds his own home. ||1||
Without the Word of the Guru's Shabad, the mind finds no place of rest.
Remember in meditation the Lord's Name, the most pure and sublime; renounce your bitter egotism. ||1||Pause||
Tell me, how can this stupid mind be rescued?
Without understanding, it shall suffer the pains of death.
The Lord Himself forgives us, and unites us with the True Guru.
The True Lord conquers and overcomes the tortures of death. ||2||
This mind commits its deeds of karma, and this mind follows the Dharma.
This mind is born of the five elements.
This foolish mind is perverted and greedy.
Chanting the Naam, the mind of the Gurmukh becomes beautiful. ||3||
The mind of the Gurmukh finds the Lord's home.
The Gurmukh comes to know the three worlds.
This mind is a Yogi, an enjoyer, a practicer of austerities.
The Gurmukh understands the Lord God Himself. ||4||
This mind is a detached renunciate, forsaking egotism.
Desire and duality afflict each and every heart.
The Gurmukh drinks in the Lord's sublime essence;
At His Door, in the Mansion of the Lord's Presence, He preserves his honor. ||5||
This mind is the king, the hero of cosmic battles.
The mind of the Gurmukh becomes fearless through the Naam.
Overpowering and subduing the five passions,
Holding ego in its grip, it confines them to one place. ||6||
The Gurmukh renounces other songs and tastes.
The mind of the Gurmukh is awakened to devotion.
Hearing the unstruck music of the sound current, this mind contemplates the Shabad, and accepts it.
Understanding itself, this soul becomes attuned to the Formless Lord. ||7||
This mind becomes immaculately pure, in the Court and the Home of the Lord.
The Gurmukh shows his love through loving devotional worship.
Night and day, by Guru's Grace, sing the Lord's Praises.
God dwells in each and every heart, since the very beginning of time, and throughout the ages. ||8||
This mind is intoxicated with the sublime essence of the Lord;
The Gurmukh realizes the essence of totality.
For the sake of devotional worship, he dwells at the Guru's Feet.
Nanak is the humble servant of the slave of the Lord's slaves. ||9||8||
Punjabi Viakhya
nullnullnullnull(ਗੁਰ-ਸ਼ਬਦ ਤੋਂ ਖੁੰਝ ਕੇ) ਮਾਇਆ-ਵੇੜ੍ਹਿਆ ਮਨ ਪਾਗਲ ਹਾਥੀ (ਸਮਾਨ) ਹੈ, ਮਾਇਆ ਦੇ ਮੋਹ ਦੇ ਕਾਰਨ (ਸੰਸਾਰ-) ਜੰਗਲ ਵਿਚ ਭਟਕਦਾ ਫਿਰਦਾ ਹੈ। (ਮਾਇਆ ਦੇ ਮੋਹ ਦੇ ਕਾਰਨ) ਜਿਨ੍ਹਾਂ ਨੂੰ ਆਤਮਕ ਮੌਤ ਦਬਾ ਲੈਂਦੀ ਹੈ ਉਹ ਇਧਰ ਉਧਰ ਭਟਕਦੇ ਫਿਰਦੇ ਹਨ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਭਾਲ ਕੇ ਆਪਣੇ ਅੰਦਰ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ (ਤੇ ਭਟਕਣਾ ਵਿਚ ਨਹੀਂ ਪੈਂਦਾ) ॥੧॥nullਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ ਮਨ ਇਕ ਥਾਂ ਟਿਕਿਆ ਨਹੀਂ ਰਹਿ ਸਕਦਾ। (ਹੇ ਭਾਈ! ਇਸ ਨੂੰ ਟਿਕਾਣ ਵਾਸਤੇ ਗੁਰ-ਸ਼ਬਦ ਦੀ ਰਾਹੀਂ) ਪਰਮਾਤਮਾ ਦਾ ਨਾਮ ਸਿਮਰੋ ਜੋ ਬਹੁਤ ਹੀ ਪਵਿਤ੍ਰ ਹੈ, ਅਤੇ ਹੋਰ ਰਸ ਛੱਡੋ ਜੋ ਕੌੜੇ ਭੀ ਹਨ ਤੇ ਹਉਮੈ ਨੂੰ ਵਧਾਂਦੇ ਹਨ ॥੧॥ ਰਹਾਉ ॥nullnullnull(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਆਪਣੀ ਸੂਝ ਗਵਾ ਲੈਂਦਾ ਹੈ, ਫਿਰ ਦੱਸੋ, ਇਹ ਭਟਕਣੋਂ ਕਿਵੇਂ ਰਹਿ ਸਕਦਾ ਹੈ? ਆਪਣੇ ਅਸਲੇ ਦੀ ਸੂਝ ਤੋ ਬਿਨਾ ਇਹ ਮਨ ਆਤਮਕ ਮੌਤ ਦਾ ਦੁੱਖ ਸਹਾਰੇਗਾ ਹੀ ਜਿਸ ਮਨੁੱਖ ਉਤੇ ਪਰਮਾਤਮਾ ਆਪ ਬਖ਼ਸ਼ਸ਼ ਕਰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ, ਉਹ ਦੁਖਦਾਈ ਆਤਮਕ ਮੌਤ ਨੂੰ ਸਹਾਰ ਲੈਂਦਾ ਹੈ, ਸਦਾ-ਥਿਰ ਪ੍ਰਭੂ (ਉਸ ਨੂੰ ਆਤਮਕ ਜੀਵਨ ਵਲ) ਪ੍ਰੇਰਦਾ ਹੈ ॥੨॥nullnullnull(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਹੋਰ ਹੋਰ ਧਾਰਮਿਕ ਰਸਮਾਂ ਕਰਦਾ ਫਿਰਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਲਈ ਫਿਰਦਾ ਹੈ। ਮਾਇਆ-ਵੇੜ੍ਹਿਆ ਇਹ ਮਨ ਲਾਲਚੀ ਬਣ ਜਾਂਦਾ ਹੈ, ਮੂਰਖ ਹੋ ਜਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਸ ਦਾ ਮਨ ਸੁੰਦਰ (ਘਾੜਤ ਵਾਲਾ ਬਣ ਜਾਂਦਾ) ਹੈ ॥੩॥nullnullnullਗੁਰੂ ਦੇ ਸਨਮੁਖ ਹੋਏ ਮਨੁੱਖ ਦਾ ਮਨ ਪਰਮਾਤਮਾ ਨੂੰ (ਆਪਣੇ ਅੰਦਰ) ਥਾਂ ਦੇਂਦਾ ਹੈ, ਉਸ ਨੂੰ ਉਸ ਪ੍ਰਭੂ ਦੀ ਸੂਝ ਹੋ ਜਾਂਦੀ ਹੈ ਜੋ ਤਿੰਨਾਂ ਭਵਨਾਂ ਵਿਚ ਵਿਆਪਕ ਹੈ। (ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਕਦੇ ਜੋਗ-ਸਾਧਨ ਕਰਦਾ ਹੈ ਕਦੇ ਮਾਇਆ ਦੇ ਭੋਗ ਭੋਗਦਾ ਹੈ ਕਦੇ ਤਪਾਂ ਨਾਲ ਸਰੀਰ ਨੂੰ ਕਸ਼ਟ ਦੇਂਦਾ ਹੈ (ਪਰ ਆਤਮਕ ਆਨੰਦ ਉਸ ਨੂੰ ਕਿਤੇ ਨਹੀਂ ਲੱਭਦਾ)। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਹਰੀ ਪਰਮਾਤਮਾ ਨੂੰ ਆਪਣੇ ਅੰਦਰ ਖੋਜ ਲੈਂਦਾ ਹੈ ॥੪॥nullnullnull(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਕਦੇ (ਆਪਣੇ ਵਲੋਂ) ਹਉਮੈ ਤਿਆਗ ਕੇ (ਦੁਨੀਆ ਛੱਡ ਕੇ) ਵੈਰਾਗਵਾਨ ਬਣ ਜਾਂਦਾ ਹੈ, ਕਦੇ ਹਰੇਕ ਸਰੀਰ ਵਿਚ (ਮਾਇਆ-ਵੇੜ੍ਹੇ ਮਨ ਨੂੰ) ਮਾਇਕ ਫੁਰਨਾ ਤੇ ਦੁਬਿਧਾ ਆ ਚੰਬੜਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਰਸਾਂ ਦਾ ਘਰ ਨਾਮ-ਰਸ ਚੱਖਦਾ ਹੈ, ਉਸ ਨੂੰ ਅੰਦਰ ਬਾਹਰ ਮਹਲ ਦਾ ਮਾਲਕ-ਪ੍ਰਭੂ (ਦਿੱਸਦਾ ਹੈ) ਜੋ (ਮਾਇਆ ਦੇ ਮੋਹ ਤੋਂ ਬਚਾ ਕੇ) ਉਸ ਦੀ ਇੱਜ਼ਤ ਰੱਖਦਾ ਹੈ ॥੫॥nullnullnull(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਕਦੇ ਰਣ-ਭੂਮੀ ਵਿਚ ਰਾਜਾ ਤੇ ਸੂਰਮਾ ਬਣਿਆ ਪਿਆ ਹੈ। ਪਰ ਜਦੋਂ ਇਹ ਮਨ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਨਾਮ ਵਿਚ ਜੁੜਦਾ ਹੈ ਤਾਂ (ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਜਾਂਦਾ ਹੈ, ਕਾਮਾਦਿਕ ਪੰਜਾਂ (ਵੈਰੀਆਂ) ਨੂੰ ਮਾਰ ਦੇਂਦਾ ਹੈ, ਆਪਣੇ ਵੱਸ ਵਿਚ ਕਰ ਲੈਂਦਾ ਹੈ, ਹਉਮੈ ਨੂੰ ਮੁਕਾ ਕੇ ਇਹਨਾਂ ਸਭਨਾਂ ਨੂੰ ਇਕੋ ਥਾਂ ਵਿਚ (ਕਾਬੂ) ਕਰ ਲੈਂਦਾ ਹੈ ॥੬॥nullnullnullਗੁਰੂ ਦੇ ਸਨਮੁਖ ਹੋਇਆ ਇਹ ਮਨ ਰਾਗ (ਦ੍ਵੈਖ) ਤੇ ਹੋਰ ਹੋਰ ਸੁਆਦ ਤਿਆਗ ਦੇਂਦਾ ਹੈ, ਗੁਰੂ ਦੀ ਸਰਨ ਪੈ ਕੇ ਇਹ ਮਨ ਪਰਮਾਤਮਾ ਦੀ ਭਗਤੀ ਵਿਚ ਜੁੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ ਜਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ, ਉਹ (ਅੰਦਰਲੇ ਆਤਮਕ ਖੇੜੇ ਦੇ) ਇਕ-ਰਸ (ਹੋ ਰਹੇ ਗੀਤ) ਨੂੰ ਸੁਣ ਸੁਣ ਕੇ (ਉਸ ਵਿਚ) ਗਿੱਝ ਜਾਂਦਾ ਹੈ, ਆਪਣੇ ਆਪੇ ਨੂੰ ਖੋਜ ਕੇ ਪਰਮਾਤਮਾ ਰੂਪ ਹੋ ਜਾਂਦਾ ਹੈ ॥੭॥nullnullnull(ਜਦੋਂ) ਇਹ ਮਨ (ਗੁਰੂ ਦੇ ਸਨਮੁਖ ਹੁੰਦਾ ਹੈ ਤਦੋਂ) ਪਵਿਤ੍ਰ ਹੋ ਜਾਂਦਾ ਹੈ, ਇਸ ਨੂੰ ਅੰਦਰ ਬਾਹਰ ਉਹ ਪਰਮਾਤਮਾ ਹੀ ਦਿੱਸਦਾ ਹੈ। ਗੁਰੂ ਦੇ ਸਨਮੁਖ ਹੋ ਕੇ (ਇਸ ਮਨ ਦੇ ਅੰਦਰ) ਭਗਤੀ ਦੀ ਲਗਨ ਲੱਗ ਪੈਂਦੀ ਹੈ, (ਇਸ ਦੇ ਅੰਦਰ ਪ੍ਰਭੂ ਦਾ) ਪਿਆਰ (ਜਾਗ ਪੈਂਦਾ ਹੈ) ਗੁਰੂ ਦੀ ਕ੍ਰਿਪਾ ਨਾਲ ਇਹ ਮਨ ਦਿਨ ਰਾਤ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ। ਜੋ ਪਰਮਾਤਮਾ ਸਾਰੀ ਸ੍ਰਿਸ਼ਟੀ ਦਾ ਮੁੱਢ ਹੈ ਜੋ ਪਰਮਾਤਮਾ ਜੁਗਾਂ ਦੇ ਮੁੱਢ ਤੋਂ ਮੌਜੂਦ ਹੈ ਉਹ ਇਸ ਮਨ ਨੂੰ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ ॥੮॥nullnullnullਗੁਰੂ ਦੇ ਸਨਮੁਖ ਹੋ ਕੇ ਇਹ ਮਨ ਰਸਾਂ ਦੇ ਘਰ ਨਾਮ-ਰਸ ਵਿਚ ਮਸਤ ਹੋ ਜਾਂਦਾ ਹੈ, ਗੁਰੂ ਦੇ ਸਨਮੁਖ ਹੋਇਆ ਇਹ ਮਨ ਸਭ ਰਸਾਂ ਦੇ ਸੋਮੇ ਪ੍ਰਭੂ ਨੂੰ ਪਛਾਣ ਲੈਂਦਾ ਹੈ। ਜਦੋਂ ਗੁਰੂ ਦੇ ਚਰਨਾਂ ਵਿਚ (ਇਸ ਮਨ ਦਾ) ਨਿਵਾਸ ਹੁੰਦਾ ਹੈ ਤਾਂ (ਇਸ ਦੇ ਅੰਦਰ ਪਰਮਾਤਮਾ ਦੀ) ਭਗਤੀ ਦਾ ਪ੍ਰੇਮ (ਜਾਗ ਪੈਂਦਾ ਹੈ)। ਹੇ ਨਾਨਕ! ਤਦੋਂ ਇਹ ਮਨ ਗੁਰਮੁਖਾਂ ਦੇ ਦਾਸਾਂ ਦਾ ਦਾਸ ਬਣ ਜਾਂਦਾ ਹੈ ॥੯॥੮॥