Hukumnama - Ang 416
Than Binasai Dhhan Kaa Ko Keheeai in Raag Asa
In Gurmukhi
ਆਸਾ ਮਹਲਾ ੧ ॥
ਤਨੁ ਬਿਨਸੈ ਧਨੁ ਕਾ ਕੋ ਕਹੀਐ ॥
ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥
ਰਾਮ ਨਾਮ ਧਨੁ ਸੰਗਿ ਸਖਾਈ ॥
ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥੧॥
ਰਾਮ ਨਾਮ ਬਿਨੁ ਕਵਨੁ ਹਮਾਰਾ ॥
ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥੧॥ ਰਹਾਉ ॥
ਕਨਿਕ ਕਾਮਨੀ ਹੇਤੁ ਗਵਾਰਾ ॥
ਦੁਬਿਧਾ ਲਾਗੇ ਨਾਮੁ ਵਿਸਾਰਾ ॥
ਜਿਸੁ ਤੂੰ ਬਖਸਹਿ ਨਾਮੁ ਜਪਾਇ ॥
ਦੂਤੁ ਨ ਲਾਗਿ ਸਕੈ ਗੁਨ ਗਾਇ ॥੨॥
ਹਰਿ ਗੁਰੁ ਦਾਤਾ ਰਾਮ ਗੁਪਾਲਾ ॥
ਜਿਉ ਭਾਵੈ ਤਿਉ ਰਾਖੁ ਦਇਆਲਾ ॥
ਗੁਰਮੁਖਿ ਰਾਮੁ ਮੇਰੈ ਮਨਿ ਭਾਇਆ ॥
ਰੋਗ ਮਿਟੇ ਦੁਖੁ ਠਾਕਿ ਰਹਾਇਆ ॥੩॥
ਅਵਰੁ ਨ ਅਉਖਧੁ ਤੰਤ ਨ ਮੰਤਾ ॥
ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥
ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥
ਤੂੰ ਆਪੇ ਰਾਖਹਿ ਕਿਰਪਾ ਧਾਰਿ ॥੪॥
ਰੋਗੁ ਭਰਮੁ ਭੇਦੁ ਮਨਿ ਦੂਜਾ ॥
ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥
ਆਦਿ ਪੁਰਖ ਗੁਰ ਦਰਸ ਨ ਦੇਖਹਿ ॥
ਵਿਣੁ ਗੁਰ ਸਬਦੈ ਜਨਮੁ ਕਿ ਲੇਖਹਿ ॥੫॥
ਦੇਖਿ ਅਚਰਜੁ ਰਹੇ ਬਿਸਮਾਦਿ ॥
ਘਟਿ ਘਟਿ ਸੁਰ ਨਰ ਸਹਜ ਸਮਾਧਿ ॥
ਭਰਿਪੁਰਿ ਧਾਰਿ ਰਹੇ ਮਨ ਮਾਹੀ ॥
ਤੁਮ ਸਮਸਰਿ ਅਵਰੁ ਕੋ ਨਾਹੀ ॥੬॥
ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥
ਸੰਤ ਭਗਤ ਕੀ ਸੰਗਤਿ ਰਾਮੁ ॥
ਬੰਧਨ ਤੋਰੇ ਸਹਜਿ ਧਿਆਨੁ ॥
ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥੭॥
ਨਾ ਜਮਦੂਤ ਦੂਖੁ ਤਿਸੁ ਲਾਗੈ ॥
ਜੋ ਜਨੁ ਰਾਮ ਨਾਮਿ ਲਿਵ ਜਾਗੈ ॥
ਭਗਤਿ ਵਛਲੁ ਭਗਤਾ ਹਰਿ ਸੰਗਿ ॥
ਨਾਨਕ ਮੁਕਤਿ ਭਏ ਹਰਿ ਰੰਗਿ ॥੮॥੯॥
Phonetic English
Aasaa Mehalaa 1 ||
Than Binasai Dhhan Kaa Ko Keheeai ||
Bin Gur Raam Naam Kath Leheeai ||
Raam Naam Dhhan Sang Sakhaaee ||
Ahinis Niramal Har Liv Laaee ||1||
Raam Naam Bin Kavan Hamaaraa ||
Sukh Dhukh Sam Kar Naam N Shhoddo Aapae Bakhas Milaavanehaaraa ||1|| Rehaao ||
Kanik Kaamanee Haeth Gavaaraa ||
Dhubidhhaa Laagae Naam Visaaraa ||
Jis Thoon Bakhasehi Naam Japaae ||
Dhooth N Laag Sakai Gun Gaae ||2||
Har Gur Dhaathaa Raam Gupaalaa ||
Jio Bhaavai Thio Raakh Dhaeiaalaa ||
Guramukh Raam Maerai Man Bhaaeiaa ||
Rog Mittae Dhukh Thaak Rehaaeiaa ||3||
Avar N Aoukhadhh Thanth N Manthaa ||
Har Har Simaran Kilavikh Hanthaa ||
Thoon Aap Bhulaavehi Naam Visaar ||
Thoon Aapae Raakhehi Kirapaa Dhhaar ||4||
Rog Bharam Bhaedh Man Dhoojaa ||
Gur Bin Bharam Japehi Jap Dhoojaa ||
Aadh Purakh Gur Dharasan Dhaekhehi ||
Vin Gur Sabadhai Janam K Laekhehi ||5||
Dhaekh Acharaj Rehae Bisamaadh ||
Ghatt Ghatt Sur Nar Sehaj Samaadhh ||
Bharipur Dhhaar Rehae Man Maahee ||
Thum Samasar Avar Ko Naahee ||6||
Jaa Kee Bhagath Haeth Mukh Naam ||
Santh Bhagath Kee Sangath Raam ||
Bandhhan Thorae Sehaj Dhhiaan ||
Shhoottai Guramukh Har Gur Giaan ||7||
Naa Jamadhooth Dhookh This Laagai ||
Jo Jan Raam Naam Liv Jaagai ||
Bhagath Vashhal Bhagathaa Har Sang ||
Naanak Mukath Bheae Har Rang ||8||9||
English Translation
Aasaa, First Mehl:
When the body perishes, whose wealth is it?
Without the Guru, how can the Lord's Name be obtained?
The wealth of the Lord's Name is my Companion and Helper.
Night and day, center your loving attention on the Immaculate Lord. ||1||
Without the Lord's Name, who is ours?
I look upon pleasure and pain alike; I shall not forsake the Naam, the Name of the Lord. The Lord Himself forgives me, and blends me with Himself. ||1||Pause||
The fool loves gold and women.
Attached to duality, he has forgotten the Naam.
O Lord, he alone chants the Naam, whom You have forgiven.
Death cannot touch one who sings the Glorious Praises of the Lord. ||2||
The Lord, the Guru, is the Giver; the Lord, the Sustainer of the World.
If it is pleasing to Your Will, please preserve me, O Merciful Lord.
As Gurmukh, my mind is pleased with the Lord.
My diseases are cured, and my pains are taken away. ||3||
There is no other medicine, Tantric charm or mantra.
Meditative remembrance upon the Lord, Har, Har, destroys sins.
You Yourself cause us to stray from the path, and forget the Naam.
Showering Your Mercy, You Yourself save us. ||4||
The mind is diseased with doubt, superstition and duality.
Without the Guru, it dwells in doubt, and contemplates duality.
The Guru reveals the Darshan, the Blessed Vision of the Primal Lord.
Without the Word of the Guru's Shabad, what use is human life? ||5||
Beholding the Marvellous Lord, I am wonder-struck and astonished.
In each and every heart, of the angels and holy men, He dwells in celestial Samaadhi.
I have enshrined the All-pervading Lord within my mind.
There is no one else equal to You. ||6||
For the sake of devotional worship, we chant Your Name.
The Lord's devotees dwell in the Society of the Saints.
Breaking his bonds, one comes to meditate on the Lord.
The Gurmukhs are emancipated, by the Guru-given knowledge of the Lord. ||7||
The Messenger of Death cannot touch him with pain;
The Lord's humble servant remains awake to the Love of the Naam.
The Lord is the Lover of His devotees; He dwells with His devotees.
O Nanak, they are liberated, through the Love of the Lord. ||8||9||
Punjabi Viakhya
nullnullnullnullਜਦੋਂ ਮਨੁੱਖ ਦਾ ਸਰੀਰ ਬਿਨਸ ਜਾਂਦਾ ਹੈ ਤਦੋਂ (ਉਸ ਦਾ ਕਮਾਇਆ ਹੋਇਆ) ਧਨ ਉਸ ਦਾ ਨਹੀਂ ਕਿਹਾ ਜਾ ਸਕਦਾ (ਪਰਮਾਤਮਾ ਦਾ ਨਾਮ ਹੀ ਅਸਲ ਧਨ ਹੈ ਜੋ ਮਨੁੱਖਾ ਸਰੀਰ ਦੇ ਨਾਸ ਹੋਣ ਪਿਛੋਂ ਭੀ ਆਪਣੇ ਨਾਲ ਲੈ ਜਾ ਸਕਦਾ ਹੈ, ਪਰ) ਪਰਮਾਤਮਾ ਦਾ ਨਾਮ-ਧਨ ਗੁਰੂ ਤੋਂ ਬਿਨਾ ਕਿਸੇ ਹੋਰ ਪਾਸੋਂ ਨਹੀਂ ਮਿਲ ਸਕਦਾ। ਪਰਮਾਤਮਾ ਦਾ ਨਾਮ-ਧਨ ਹੀ ਮਨੁੱਖ ਦੇ ਨਾਲ ਅਸਲ ਸਾਥੀ ਹੈ। ਜੇਹੜਾ ਮਨੁੱਖ ਦਿਨ ਰਾਤ ਆਪਣੀ ਸੁਰਤ ਪ੍ਰਭੂ (-ਚਰਨਾਂ) ਵਿਚ ਜੋੜਦਾ ਹੈ ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ ॥੧॥nullਪਰਮਾਤਮਾ ਦੇ ਨਾਮ ਤੋਂ ਬਿਨਾ ਸਾਡਾ (ਜੀਵਾਂ ਦਾ) ਹੋਰ ਕੇਹੜਾ (ਸਦੀਵੀ ਮਿੱਤਰ) ਹੋ ਸਕਦਾ ਹੈ? (ਸੁਖ ਤੇ ਦੁਖ ਉਸੇ ਪ੍ਰਭੂ ਦੀ ਰਜ਼ਾ ਵਿਚ ਆਉਂਦੇ ਹਨ, ਇਸ ਵਾਸਤੇ) ਸੁਖ ਤੇ ਦੁਖ ਨੂੰ ਇਕੋ ਜਿਹਾ (ਉਸ ਦੀ ਰਜ਼ਾ ਸਮਝ ਕੇ) ਮੈਂ (ਕਦੇ) ਉਸ ਦਾ ਨਾਮ ਨਹੀਂ ਛੱਡਾਂਗਾ। (ਮੈਨੂੰ ਨਿਸਚਾ ਹੈ ਕਿ) ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜਨ ਵਾਲਾ ਹੈ ॥੧॥ ਰਹਾਉ ॥nullnullnullਉਹ ਮੂਰਖ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ ਜੋ ਸੋਨੇ ਤੇ ਇਸਤ੍ਰੀ ਨਾਲ ਹੀ ਮੋਹ ਵਧਾ ਰਹੇ ਹਨ ਤੇ ਭਟਕਣਾ ਵਿਚ ਪਏ ਹੋਏ ਹਨ (ਪਰ ਜੀਵ ਕੇ ਕੀਹ ਵੱਸ? ਹੇ ਪ੍ਰਭੂ!) ਜਿਸ ਜੀਵ ਨੂੰ ਤੂੰ ਆਪਣਾ ਨਾਮ ਜਪਾ ਕੇ (ਨਾਮ ਦੀ ਦਾਤਿ) ਬਖ਼ਸ਼ਦਾ ਹੈਂ, ਉਹ ਤੇਰੇ ਗੁਣ ਗਾਂਦਾ ਹੈ, ਜਮਦੂਤ ਉਸ ਦੇ ਨੇੜੇ ਨਹੀਂ ਢੁਕ ਸਕਦਾ (ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁਕਦੀ। 'ਕਨਿਕ ਕਾਮਨੀ ਹੇਤੁ' ਉਸ ਦੇ ਆਤਮਕ ਜੀਵਨ ਨੂੰ ਮਾਰ ਨਹੀਂ ਸਕਦਾ) ॥੨॥nullnullnullਹੇ ਰਾਮ! ਹੇ ਹਰੀ! ਹੇ ਗੁਪਾਲ! ਤੂੰ ਹੀ ਸਭ ਤੋਂ ਵੱਡਾ ਦਾਤਾ ਹੈਂ। ਜਿਵੇਂ ਤੈਨੂੰ ਚੰਗਾ ਲਗੇ ਤਿਵੇਂ, ਹੇ ਦਇਆਲ! ਮੈਨੂੰ ('ਕਨਿਕ ਕਾਮਨੀ ਹੇਤ' ਤੋਂ) ਬਚਾ ਲੈ। ਗੁਰੂ ਦੀ ਸਰਨ ਪੈ ਕੇ ਪਰਮਾਤਮਾ (ਦਾ ਨਾਮ) ਮੇਰੇ ਮਨ ਵਿਚ ਪਿਆਰਾ ਲੱਗਾ ਹੈ, ਮੇਰੇ (ਆਤਮਕ) ਰੋਗ ਮਿਟ ਗਏ ਹਨ (ਆਤਮਕ ਮੌਤ ਵਾਲਾ) ਦੁੱਖ ਮੈਂ ਰੋਕ ਲਿਆ ਹੈ ॥੩॥nullnullnull(ਹੇ ਭਾਈ! 'ਕਨਿਕ ਕਾਮਨੀ ਹੇਤ' ਦੇ ਰੋਗ ਤੋਂ ਬਚਾਣ ਵਾਲਾ ਪ੍ਰਭੂ-ਨਾਮ ਤੋਂ ਬਿਨਾ) ਹੋਰ ਕੋਈ ਦਾਰੂ ਨਹੀਂ ਹੈ, ਕੋਈ ਮੰਤ੍ਰ ਨਹੀਂ ਹੈ। ਪਰਮਾਤਮਾ ਦੇ ਨਾਮ ਦਾ ਸਿਮਰਨ ਹੀ ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ। ਪਰ, ਹੇ ਪ੍ਰਭੂ! ਅਸੀਂ ਜੀਵ ਕੀਹ ਕਰ ਸਕਦੇ ਹਾਂ? ਸਾਡੇ ਮਨਾਂ ਤੋਂ (ਆਪਣਾ) ਨਾਮ ਭੁਲਾ ਕੇ ਤੂੰ ਆਪ ਹੀ ਸਾਨੂੰ ਕੁਰਾਹੇ ਪਾਂਦਾ ਹੈਂ, ਤੇ ਤੂੰ ਆਪ ਹੀ ਮੇਹਰ ਕਰ ਕੇ ਸਾਨੂੰ ਵਿਕਾਰਾਂ ਤੋਂ ਬਚਾਂਦਾ ਹੈਂ ॥੪॥nullnullnullਗੁਰੂ ਦੀ ਸਰਨ ਤੋਂ ਬਿਨਾ ਜੇਹੜੇ ਮਨੁੱਖ ਕੁਰਾਹੇ ਪੈ ਕੇ ਦੂਜਾ ਜਪ ਜਪਦੇ ਹਨ (ਕਨਿਕ ਕਾਮਨੀ ਆਦਿਕ ਦੇ ਮੋਹ ਵਿਚ ਸਦਾ ਸੁਰਤ ਜੋੜੀ ਰੱਖਦੇ ਹਨ, ਉਹਨਾਂ ਦੇ ਮਨ ਵਿਚ ਵਿਕਾਰਾਂ ਦਾ) ਰੋਗ ਹੈ, ਭਟਕਣਾ ਹੈ, ਪ੍ਰਭੂ ਨਾਲੋਂ ਵਿੱਥ ਹੈ, ਮੇਰ-ਤੇਰ ਹੈ। ਜੇਹੜੇ ਮਨੁੱਖ ਕਦੇ ਗੁਰੂ ਦਾ ਦਰਸ਼ਨ ਨਹੀਂ ਕਰਦੇ ਸਭ ਦੇ ਮੁੱਢ ਸਰਬ-ਵਿਆਪਕ ਦਾ ਦਰਸ਼ਨ ਨਹੀਂ ਕਰਦੇ, ਗੁਰੂ ਦੇ ਸ਼ਬਦ ਵਿਚ ਜੁੜਨ ਤੋਂ ਬਿਨਾ ਉਹਨਾਂ ਦਾ ਜਨਮ ਕਿਸੇ ਭੀ ਲੇਖੇ ਵਿਚ ਨਹੀਂ ਰਹਿ ਜਾਂਦਾ ॥੫॥nullnullnull(ਹੇ ਪ੍ਰਭੂ!) ਤੈਨੂੰ ਅਚਰਜ-ਰੂਪ ਨੂੰ ਵੇਖ ਕੇ ਅਸੀਂ ਜੀਵ ਹੈਰਾਨ ਹੁੰਦੇ ਹਾਂ। ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਦੇਵਤਿਆਂ ਵਿਚ ਮਨੁੱਖਾਂ ਵਿਚ ਹਰੇਕ ਵਿਚ ਸੁਤੇ ਹੀ ਅਡੋਲ ਟਿਕਿਆ ਹੋਇਆ ਹੈਂ। ਤੂੰ ਹਰੇਕ ਜੀਵ ਦੇ ਮਨ ਵਿਚ ਭਰਪੂਰ ਹੈਂ, ਤੇ ਹਰੇਕ ਨੂੰ ਸਹਾਰਾ ਦੇ ਰਿਹਾ ਹੈਂ। ਤੇਰੇ ਵਰਗਾ (ਰਾਖਾ) ਹੋਰ ਕੋਈ ਨਹੀਂ ਹੈ ॥੬॥nullnullnull(ਹੇ ਭਾਈ!) ਪਰਮਾਤਮਾ ਉਹਨਾਂ ਸੰਤਾਂ ਭਗਤਾਂ ਦੀ ਸੰਗਤ ਵਿਚ ਮਿਲਦਾ ਹੈ ਜਿਨ੍ਹਾਂ ਦੇ ਮੂੰਹ ਵਿਚ (ਸਦਾ ਉਸ ਦਾ) ਨਾਮ ਟਿਕਿਆ ਰਹਿੰਦਾ ਹੈ। ਉਹਨਾਂ ਸੰਤ ਜਨਾਂ ਦੇ ਹਿਰਦੇ ਵਿਚ ਉਸ ਪ੍ਰਭੂ ਦੀ ਭਗਤੀ ਵਾਸਤੇ ਪ੍ਰੇਮ ਹੈ ਖਿੱਚ ਹੈ। ਅਡੋਲ ਅਵਸਥਾ ਵਿਚ (ਟਿਕ ਕੇ, ਪ੍ਰਭੂ ਦਾ) ਧਿਆਨ (ਧਰ ਕੇ ਸੰਤ ਜਨ 'ਕਨਿਕ ਕਾਮਨੀ' ਵਾਲੇ) ਬੰਧਨ ਤੋੜ ਲੈਂਦੇ ਹਨ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਜਿਸ ਦੇ ਅੰਦਰ ਗੁਰੂ ਦਾ ਦਿੱਤਾ ਰੱਬੀ ਗਿਆਨ ਪਰਗਟ ਹੁੰਦਾ ਹੈ ਉਹ ਭੀ ਇਹਨਾਂ ਬੰਧਨਾਂ ਤੋਂ ਮੁਕਤ ਹੋ ਜਾਂਦਾ ਹੈ ॥੭॥nullnullnullਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਵਿਚ ਲਿਵ ਲਾ ਕੇ, 'ਕਨਿਕ ਕਾਮਨੀ ਹੇਤ' ਵਲੋਂ ਸੁਚੇਤ ਹੋ ਜਾਂਦਾ ਹੈ ਉਸ ਨੂੰ ਜਮਦੂਤਾਂ ਦਾ ਦੁੱਖ ਪੋਹ ਨਹੀਂ ਸਕਦਾ (ਮੌਤ ਦਾ ਡਰ, ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ)। ਭਗਤੀ ਨਾਲ ਪਿਆਰ ਕਰਨ ਵਾਲਾ ਪਰਮਾਤਮਾ ਆਪਣੇ ਭਗਤਾਂ ਦੇ ਅੰਗ-ਸੰਗ ਰਹਿੰਦਾ ਹੈ। ਹੇ ਨਾਨਕ! ਪ੍ਰਭੂ ਦੇ ਭਗਤ ਪ੍ਰਭੂ ਦੇ ਪਿਆਰ-ਰੰਗ ਵਿਚ (ਰੰਗੀਜ ਕੇ, ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ॥੮॥੯॥