Hukumnama - Ang 421
Man Raatho Har Naae Sach Vakhaaniaa in Raag Asa
In Gurmukhi
ਆਸਾ ਮਹਲਾ ੧ ॥
ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥
ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥
ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥
ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥
ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥
ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥
ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥
ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥
ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥
ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥
ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥
ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥
ਸਚੇ ਸਚਾ ਨੇਹੁ ਸਚੈ ਲਾਇਆ ॥
ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥
ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥
ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥
ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥
ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥
Phonetic English
Aasaa Mehalaa 1 ||
Man Raatho Har Naae Sach Vakhaaniaa ||
Lokaa Dhaa Kiaa Jaae Jaa Thudhh Bhaaniaa ||1||
Jo Lag Jeeo Paraan Sach Dhhiaaeeai ||
Laahaa Har Gun Gaae Milai Sukh Paaeeai ||1|| Rehaao ||
Sachee Thaeree Kaar Dhaehi Dhaeiaal Thoon ||
Ho Jeevaa Thudhh Saalaahi Mai Ttaek Adhhaar Thoon ||2||
Dhar Saevak Dharavaan Dharadh Thoon Jaanehee ||
Bhagath Thaeree Hairaan Dharadh Gavaavehee ||3||
Dharageh Naam Hadhoor Guramukh Jaanasee ||
Vaelaa Sach Paravaan Sabadh Pashhaanasee ||4||
Sath Santhokh Kar Bhaao Thosaa Har Naam Saee ||
Manahu Shhodd Vikaar Sachaa Sach Dhaee ||5||
Sachae Sachaa Naehu Sachai Laaeiaa ||
Aapae Karae Niaao Jo This Bhaaeiaa ||6||
Sachae Sachee Dhaath Dhaehi Dhaeiaal Hai ||
This Saevee Dhin Raath Naam Amol Hai ||7||
Thoon Outham Ho Neech Saevak Kaandteeaa ||
Naanak Nadhar Karaehu Milai Sach Vaandteeaa ||8||21||
English Translation
Aasaa, First Mehl:
One whose mind is attuned to the Lord's Name speaks the truth.
What would the people lose, if I became pleasing to You, O Lord? ||1||
As long as there is the breath of life, meditate on the True Lord.
You shall receive the profit of singing the Glorious Praises of the Lord, and find peace. ||1||Pause||
True is Your Service; bless me with it, O Merciful Lord.
I live by praising You; You are my Anchor and Support. ||2||
I am Your servant, the gate-keeper at Your Gate; You alone know my pain.
How wonderful is Your devotional worship! It removes all pains. ||3||
The Gurmukhs know that by chanting the Naam, they shall dwell in His Court, in His Presence.
True and acceptable is that time, when one recognizes the Word of the Shabad. ||4||
Those who practice Truth, contentment and love, obtain the supplies of the Lord's Name.
So banish corruption from your mind, and the True One will grant you Truth. ||5||
The True Lord inspires true love in the truthful.
He Himself administers justice, as it pleases His Will. ||6||
True is the gift of the True, Compassionate Lord.
Day and night, I serve the One whose Name is priceless. ||7||
You are so sublime, and I am so lowly, but I am called Your slave.
Please, shower Nanak with Your Glance of Grace, that he, the separated one, may merge with You again, O Lord. ||8||21||
Punjabi Viakhya
nullnullਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗਿਆ ਜਾਏ, ਜੋ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰੇ (ਉਹ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ)। (ਤੇ, ਹੇ ਪ੍ਰਭੂ!) ਜਦੋਂ (ਤੇਰੀ ਸੇਵਾ-ਭਗਤੀ ਦੇ ਕਾਰਨ ਕੋਈ ਵਡਭਾਗੀ ਜੀਵ) ਤੈਨੂੰ ਪਿਆਰਾ ਲੱਗਣ ਲੱਗ ਪਏ ਤਾਂ ਇਸ ਵਿਚ ਲੋਕਾਂ ਦਾ ਕੁਝ ਨਹੀਂ ਵਿਗੜਦਾ ਕਿਉਂਕਿ ਤੇਰੀ ਸਿਫ਼ਤ-ਸਾਲਾਹ ਕਰਨ ਵਾਲਾ ਤੇਰੇ ਪੈਦਾ ਕੀਤੇ ਬੰਦਿਆਂ ਦਾ ਦੋਖੀ ਹੋ ਹੀ ਨਹੀਂ ਸਕਦਾ) ॥੧॥nullਜਦੋਂ ਤਕ (ਸਰੀਰ ਵਿਚ) ਜਿੰਦ ਹੈ ਤੇ ਸੁਆਸ ਹਨ (ਤਦ ਤਕ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਸਿਮਰਨਾ ਚਾਹੀਦਾ ਹੈ। ਜਿਹੜਾ ਸਿਮਰਦਾ ਹੈ ਉਸ ਨੂੰ) ਪ੍ਰਭੂ ਦੇ ਗੁਣ ਗਾ ਕੇ (ਸਿਫ਼ਤ-ਸਾਲਾਹ ਕਰ ਕੇ) ਆਤਮਕ ਆਨੰਦ-ਰੂਪ ਲਾਭ ਮਿਲਦਾ ਹੈ ॥੧॥ ਰਹਾਉ ॥nullਹੇ ਦਇਆਲ ਪ੍ਰਭੂ! ਤੂੰ ਮੈਨੂੰ ਆਪਣੀ (ਭਗਤੀ ਦੀ) ਕਾਰ ਬਖ਼ਸ਼ (ਇਹ ਕਾਰ ਐਸੀ ਹੈ ਕਿ) ਇਸ ਵਿਚ ਕੋਈ ਉਕਾਈ ਨਹੀਂ ਹੈ। ਜਿਉਂ ਜਿਉਂ ਮੈਂ ਤੇਰੀ ਸਿਫ਼ਤ-ਸਾਲਾਹ ਕਰਦਾ ਹਾਂ, ਮੇਰਾ ਆਤਮਕ ਜੀਵਨ ਪਲਰਦਾ ਹੈ। ਹੇ ਪ੍ਰਭੂ! ਤੂੰ ਮੇਰੇ ਜੀਵਨ ਦੀ ਟੇਕ ਹੈਂ, ਤੂੰ ਮੇਰਾ ਆਸਰਾ ਹੈਂ ॥੨॥nullਹੇ ਪ੍ਰਭੂ! ਜੋ ਮਨੁੱਖ ਤੇਰੇ ਦਰ ਤੇ ਸੇਵਕ ਬਣਦਾ ਹੈ ਜੋ ਤੇਰਾ ਦਰ ਮੱਲਦਾ ਹੈ, ਤੂੰ ਉਸ (ਦੇ ਦਿਲ) ਦਾ ਦੁਖ-ਦਰਦ ਜਾਣਦਾ ਹੈਂ। ਜਗਤ ਵੇਖ ਕੇ ਹੈਰਾਨ ਹੁੰਦਾ ਹੈ ਕਿ ਜੇਹੜਾ ਤੇਰੀ ਭਗਤੀ ਕਰਦਾ ਹੈ ਤੂੰ ਉਸ ਦਾ ਦੁਖ-ਦਰਦ ਦੂਰ ਕਰ ਦੇਂਦਾ ਹੈਂ ॥੩॥nullਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਸ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਦੀ ਦਰਗਾਹ ਵਿਚ ਹਜ਼ੂਰੀ ਵਿਚ ਉਸ ਦਾ ਨਾਮ (-ਸਿਮਰਨ ਹੀ) ਪਰਵਾਨ ਹੁੰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਪਛਾਣਦਾ ਹੈ (ਸ਼ਬਦ ਨਾਲ ਸਾਂਝ ਪਾਂਦਾ ਹੈ) ਉਸ ਦਾ ਜੀਵਨ-ਸਮਾ ਸਫਲ ਹੈ, ਕਬੂਲ ਹੈ ॥੪॥nullਜਿਨ੍ਹਾਂ ਬੰਦਿਆਂ ਨੂੰ ਸਦਾ-ਥਿਰ ਪ੍ਰਭੂ ਆਪਣਾ ਸਦਾ-ਥਿਰ ਨਾਮ ਦੇਂਦਾ ਹੈ, ਉਹ ਆਪਣੇ ਮਨ ਵਿਚੋਂ ਵਿਕਾਰ ਛੱਡ ਕੇ ਸਤ ਸੰਤੋਖ ਪ੍ਰੇਮ ਅਤੇ ਹਰਿ-ਨਾਮ ਨੂੰ (ਜੀਵਨ-ਸਫ਼ਰ ਵਿਚ) ਰਸਤੇ ਦਾ ਖ਼ਰਚ ਬਣਾਂਦੇ ਹਨ (ਆਪਣੇ ਆਤਮਕ ਜੀਵਨ ਦਾ ਆਧਾਰ ਬਣਾਂਦੇ ਹਨ) ॥੫॥null(ਜੇ ਕਿਸੇ ਜੀਵ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਪ੍ਰੇਮ ਲੱਗਾ ਹੈ (ਤਾਂ ਇਹ ਪ੍ਰੇਮ) ਸਦਾ-ਥਿਰ ਪ੍ਰਭੂ ਨੇ ਆਪ ਹੀ ਲਾਇਆ ਹੈ। ਉਹ ਆਪ ਹੀ ਨਿਆਂ ਕਰਦਾ ਹੈ (ਕਿ ਕਿਸ ਨੂੰ ਪ੍ਰੇਮ ਦੀ ਦਾਤਿ ਦੇਣੀ ਹੈ), ਜੋ ਉਸ ਨੂੰ ਪਸੰਦ ਆਉਂਦਾ ਹੈ (ਉਹੀ ਨਿਆਂ ਹੈ) ॥੬॥nullਮੈਂ (ਭੀ) ਦਿਨ ਰਾਤ ਉਸ ਪ੍ਰਭੂ ਦਾ ਸਿਮਰਨ ਕਰਦਾ ਹਾਂ ਜਿਸ ਦਾ ਨਾਮ ਅਮੋਲਕ ਹੈ ਜੋ ਸਦਾ ਜੀਵਾਂ ਉਤੇ ਦਇਆ ਕਰਦਾ ਹੈ। (ਮੈਂ ਉਸ ਦੇ ਦਰ ਤੇ ਅਰਦਾਸ ਕਰਦਾ ਹਾਂ-) ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਮੈਨੂੰ ਆਪਣੇ ਨਾਮ ਦੀ ਦਾਤਿ ਦੇਹ, ਇਹ ਦਾਤਿ ਸਦਾ ਕਾਇਮ ਰਹਿਣ ਵਾਲੀ ਹੈ ॥੭॥nullਹੇ ਨਾਨਕ! (ਪ੍ਰਭੂ-ਦਰ ਤੇ ਸਦਾ ਇਉਂ ਅਰਦਾਸ ਕਰ-ਹੇ ਪ੍ਰਭੂ!) ਤੂੰ ਉੱਤਮ ਹੈਂ, ਮੈਂ ਨੀਚ ਹਾਂ (ਪਰ ਫਿਰ ਭੀ ਮੈਂ ਤੇਰਾ) ਸੇਵਕ ਅਖਵਾਂਦਾ ਹਾਂ। ਮੇਰੇ ਉੱਤੇ ਮੇਹਰ ਦੀ ਨਜ਼ਰ ਕਰ, (ਤਾ ਕਿ) ਮੈਨੂੰ (ਤੇਰੇ ਚਰਨਾਂ ਤੋਂ) ਵਿਛੁੜੇ ਹੋਏ ਨੂੰ ਤੇਰਾ ਸਦਾ-ਥਿਰ ਨਾਮ ਮਿਲ ਜਾਏ ॥੮॥੨੧॥