Hukumnama - Ang 423

Aasaa Aas Karae Sabh Koee in Raag Asa

In Gurmukhi

ਆਸਾ ਮਹਲਾ ੩ ॥
ਆਸਾ ਆਸ ਕਰੇ ਸਭੁ ਕੋਈ ॥
ਹੁਕਮੈ ਬੂਝੈ ਨਿਰਾਸਾ ਹੋਈ ॥
ਆਸਾ ਵਿਚਿ ਸੁਤੇ ਕਈ ਲੋਈ ॥
ਸੋ ਜਾਗੈ ਜਾਗਾਵੈ ਸੋਈ ॥੧॥
ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥
ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥
ਕਲਿ ਕੀਰਤਿ ਸਬਦੁ ਪਛਾਨੁ ॥
ਏਹਾ ਭਗਤਿ ਚੂਕੈ ਅਭਿਮਾਨੁ ॥
ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥
ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥
ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥
ਕਰਿ ਕਿਰਪਾ ਨਾਮੁ ਮੰਨਿ ਵਸਾਏ ॥
ਇਹੁ ਸਿਰੁ ਦੀਜੈ ਆਪੁ ਗਵਾਏ ॥
ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥
ਆਪਿ ਕਰੇ ਤੈ ਆਪਿ ਕਰਾਏ ॥
ਆਪੇ ਗੁਰਮੁਖਿ ਨਾਮੁ ਵਸਾਏ ॥
ਆਪਿ ਭੁਲਾਵੈ ਆਪਿ ਮਾਰਗਿ ਪਾਏ ॥
ਸਚੈ ਸਬਦਿ ਸਚਿ ਸਮਾਏ ॥੪॥
ਸਚਾ ਸਬਦੁ ਸਚੀ ਹੈ ਬਾਣੀ ॥
ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥
ਮਨਮੁਖਿ ਮੋਹਿ ਭਰਮਿ ਭੋਲਾਣੀ ॥
ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥
ਤੀਨਿ ਭਵਨ ਮਹਿ ਏਕਾ ਮਾਇਆ ॥
ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥
ਬਹੁ ਕਰਮ ਕਮਾਵੈ ਦੁਖੁ ਸਬਾਇਆ ॥
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥
ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥
ਅਨਦਿਨੁ ਭੋਗੇ ਹਉਮੈ ਮਾਰਿ ॥
ਸਹਜਿ ਅਨੰਦਿ ਕਿਰਪਾ ਧਾਰਿ ॥
ਨਾਮਿ ਰਤੇ ਸਦਾ ਸਚਿ ਪਿਆਰਿ ॥੭॥
ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥
ਹਰਿ ਜਪਿ ਪੜੀਐ ਹਉਮੈ ਮਾਰਿ ॥
ਹਰਿ ਜਪੀਐ ਭਇ ਸਚਿ ਪਿਆਰਿ ॥
ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥

Phonetic English

Aasaa Mehalaa 3 ||
Aasaa Aas Karae Sabh Koee ||
Hukamai Boojhai Niraasaa Hoee ||
Aasaa Vich Suthae Kee Loee ||
So Jaagai Jaagaavai Soee ||1||
Sathigur Naam Bujhaaeiaa Vin Naavai Bhukh N Jaaee ||
Naamae Thrisanaa Agan Bujhai Naam Milai Thisai Rajaaee ||1|| Rehaao ||
Kal Keerath Sabadh Pashhaan ||
Eaehaa Bhagath Chookai Abhimaan ||
Sathigur Saeviai Hovai Paravaan ||
Jin Aasaa Keethee This No Jaan ||2||
This Kiaa Dheejai J Sabadh Sunaaeae ||
Kar Kirapaa Naam Mann Vasaaeae ||
Eihu Sir Dheejai Aap Gavaaeae ||
Hukamai Boojhae Sadhaa Sukh Paaeae ||3||
Aap Karae Thai Aap Karaaeae ||
Aapae Guramukh Naam Vasaaeae ||
Aap Bhulaavai Aap Maarag Paaeae ||
Sachai Sabadh Sach Samaaeae ||4||
Sachaa Sabadh Sachee Hai Baanee ||
Guramukh Jug Jug Aakh Vakhaanee ||
Manamukh Mohi Bharam Bholaanee ||
Bin Naavai Sabh Firai Bouraanee ||5||
Theen Bhavan Mehi Eaekaa Maaeiaa ||
Moorakh Parr Parr Dhoojaa Bhaao Dhrirraaeiaa ||
Bahu Karam Kamaavai Dhukh Sabaaeiaa ||
Sathigur Saev Sadhaa Sukh Paaeiaa ||6||
Anmrith Meethaa Sabadh Veechaar ||
Anadhin Bhogae Houmai Maar ||
Sehaj Anandh Kirapaa Dhhaar ||
Naam Rathae Sadhaa Sach Piaar ||7||
Har Jap Parreeai Gur Sabadh Veechaar ||
Har Jap Parreeai Houmai Maar ||
Har Japeeai Bhae Sach Piaar ||
Naanak Naam Guramath Our Dhhaar ||8||3||25||

English Translation

Aasaa, Third Mehl:
Everyone lives, hoping in hope.
Understanding His Command, one becomes free of desire.
So many are asleep in hope.
He alone wakes up, whom the Lord awakens. ||1||
The True Guru has led me to understand the Naam, the Name of the Lord; without the Naam, hunger does not go away.
Through the Naam, the fire of desire is extinguished; the Naam is obtained by His Will. ||1||Pause||
In the Dark Age of Kali Yuga, realize the Word of the Shabad.
By this devotional worship, egotism is eliminated.
Serving the True Guru, one becomes approved.
So know the One, who created hope and desire. ||2||
What shall we offer to one who proclaims the Word of the Shabad?
By His Grace, the Naam is enshrined within our minds.
Offer your head, and shed your self-conceit.
One who understands the Lord's Command finds lasting peace. ||3||
He Himself does, and causes others to do.
He Himself enshrines His Name in the mind of the Gurmukh.
He Himself misleads us, and He Himself puts us back on the Path.
Through the True Word of the Shabad, we merge into the True Lord. ||4||
True is the Shabad, and True is the Word of the Lord's Bani.
In each and every age, the Gurmukhs speak it and chant it.
The self-willed manmukhs are deluded by doubt and attachment.
Without the Name, everyone wanders around insane. ||5||
Throughout the three worlds, is the one Maya.
The fool reads and reads, but holds tight to duality.
He performs all sorts of rituals, but still suffers terrible pain.
Serving the True Guru, eternal peace is obtained. ||6||
Reflective meditation upon the Shabad is such sweet nectar.
Night and day, one enjoys it, subduing his ego.
When the Lord showers His Mercy, we enjoy celestial bliss.
Imbued with the Naam, love the True Lord forever. ||7||
Meditate on the Lord, and read and reflect upon the Guru's Shabad.
Subdue your ego and meditate on the Lord.
Meditate on the Lord, and be imbued with fear and love of the True One.
O Nanak, enshrine the Naam within your heart, through the Guru's Teachings. ||8||3||25||

Punjabi Viakhya

nullnullnullnull(ਹੇ ਭਾਈ! ਦੁਨੀਆ ਵਿਚ) ਹਰੇਕ ਜੀਵ ਆਸਾਂ ਹੀ ਆਸਾਂ ਬਣਾਂਦਾ ਰਹਿੰਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ ਉਹ ਆਸਾਂ ਦੇ ਜਾਲ ਵਿਚੋਂ ਨਿਕਲ ਜਾਂਦਾ ਹੈ। (ਹੇ ਭਾਈ!) ਬੇਅੰਤ ਲੁਕਾਈ ਆਸਾਂ (ਦੇ ਜਾਲ) ਵਿਚ (ਫਸ ਕੇ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਪਈ ਹੈ। ਉਹੀ ਮਨੁੱਖ (ਇਸ ਨੀਂਦ ਵਿਚੋਂ) ਜਾਗਦਾ ਹੈ ਜਿਸ ਨੂੰ (ਗੁਰੂ ਦੀ ਸਰਨ ਪਾ ਕੇ) ਪਰਮਾਤਮਾ ਆਪ ਜਗਾਂਦਾ ਹੈ ॥੧॥null(ਹੇ ਭਾਈ! ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਬੁੱਝਦੀ ਹੈ, ਇਹ ਨਾਮ ਉਸ ਮਾਲਕ ਦੀ ਰਜ਼ਾ ਅਨੁਸਾਰ ਮਿਲਦਾ ਹੈ (ਗੁਰੂ ਦੀ ਰਾਹੀਂ)। ਗੁਰੂ ਨੇ (ਜਿਸ ਨੂੰ) ਹਰਿ-ਨਾਮ (ਸਿਮਰਨਾ) ਸਿਖਾ ਦਿੱਤਾ (ਉਸ ਦੀ ਮਾਇਆ ਵਾਲੀ ਭੁੱਖ ਮਿਟ ਗਈ)। (ਹੇ ਭਾਈ!) ਹਰਿ-ਨਾਮ ਤੋਂ ਬਿਨਾ (ਮਾਇਆ ਵਾਲੀ) ਭੁੱਖ ਦੂਰ ਨਹੀਂ ਹੁੰਦੀ ॥੧॥ ਰਹਾਉ ॥nullnullnull(ਹੇ ਭਾਈ! ਇਸ ਵਿਕਾਰਾਂ-ਵੇੜ੍ਹੇ) ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਰਹੁ, ਗੁਰੂ ਦੇ ਸ਼ਬਦ ਨਾਲ ਜਾਣ-ਪਛਾਣ ਪਾਈ ਰੱਖ। ਪਰਮਾਤਮਾ ਦੀ ਭਗਤੀ ਹੀ ਹੈ (ਜਿਸ ਦੀ ਬਰਕਤਿ ਨਾਲ ਮਨ ਵਿਚੋਂ) ਅਹੰਕਾਰ ਦੂਰ ਹੁੰਦਾ ਹੈ, ਤੇ ਗੁਰੂ ਦੀ ਦੱਸੀ ਸੇਵਾ ਕੀਤਿਆਂ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ। (ਹੇ ਭਾਈ! ਇਹਨਾਂ ਆਸਾਂ ਦੇ ਜਾਲ ਵਿਚੋਂ ਨਿਕਲਣ ਲਈ) ਉਸ ਪਰਮਾਤਮਾ ਨਾਲ ਡੂੰਘੀ ਸਾਂਝ ਬਣਾ ਜਿਸ ਨੇ ਆਸਾ (ਮਨੁੱਖ ਦੇ ਮਨ ਵਿਚ) ਪੈਦਾ ਕੀਤੀ ਹੈ ॥੨॥nullnullnull(ਹੇ ਭਾਈ!) ਜੇਹੜਾ (ਗੁਰੂ ਆਪਣਾ) ਸ਼ਬਦ ਸੁਣਾਂਦਾ ਹੈ ਤੇ ਮੇਹਰ ਕਰ ਕੇ ਪਰਮਾਤਮਾ ਦਾ ਨਾਮ (ਸਾਡੇ) ਮਨ ਵਿਚ ਵਸਾਂਦਾ ਹੈ ਉਸ ਨੂੰ ਕੇਹੜੀ ਭੇਟਾ ਦੇਣੀ ਚਾਹੀਦੀ ਹੈ? (ਹੇ ਭਾਈ!) ਆਪਾ-ਭਾਵ ਦੂਰ ਕਰ ਕੇ ਆਪਣਾ ਇਹ ਸਿਰ (ਗੁਰੂ ਅੱਗੇ) ਭੇਟਾ ਕਰਨਾ ਚਾਹੀਦਾ ਹੈ (ਜੇਹੜਾ ਮਨੁੱਖ ਆਪਣਾ-ਆਪ ਗੁਰੂ ਦੇ ਹਵਾਲੇ ਕਰਦਾ ਹੈ ਉਹ) ਪਰਮਾਤਮਾ ਦੀ ਰਜ਼ਾ ਨੂੰ ਸਮਝ ਕੇ ਸਦਾ ਆਤਮਕ ਆਨੰਦ ਮਾਣਦਾ ਹੈ ॥੩॥nullnullnull(ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ) ਪਰਮਾਤਮਾ ਸਭ ਕੁਝ ਆਪ ਹੀ ਕਰ ਰਿਹਾ ਹੈ, ਅਤੇ ਆਪ ਹੀ ਜੀਵਾਂ ਪਾਸੋਂ ਕਰਾਂਦਾ ਹੈ। ਉਹ ਆਪ ਹੀ ਗੁਰੂ ਦੀ ਰਾਹੀਂ (ਮਨੁੱਖ ਦੇ ਮਨ ਵਿਚ ਆਪਣਾ) ਨਾਮ ਵਸਾਂਦਾ ਹੈ। ਪਰਮਾਤਮਾ ਆਪ ਹੀ ਕੁਰਾਹੇ ਪਾਂਦਾ ਹੈ ਆਪ ਹੀ ਸਹੀ ਰਸਤੇ ਪਾਂਦਾ ਹੈ (ਜਿਸ ਮਨੁੱਖ ਨੂੰ ਸਹੀ ਰਸਤੇ ਪਾਂਦਾ ਹੈ ਉਹ ਮਨੁੱਖ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ॥੪॥nullnullnull(ਹੇ ਭਾਈ!) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਹੀ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹੀ ਹਰੇਕ ਜੁਗ ਵਿਚ ਲੁਕਾਈ ਗੁਰੂ ਦੀ ਰਾਹੀਂ ਉਚਾਰਦੀ ਆਈ ਹੈ (ਤੇ ਮਾਇਆ ਦੇ ਮੋਹ ਭਰਮ ਤੋਂ ਬਚਦੀ ਆਈ ਹੈ)। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਹਰੇਕ ਜੁਗ ਵਿਚ ਹੀ) ਮਾਇਆ ਦੇ ਮੋਹ ਵਿਚ ਫਸਿਆ ਰਿਹਾ, ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਿਹਾ। (ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ (ਹਰੇਕ ਜੁਗ ਵਿਚ ਹੀ) ਝੱਲੀ ਹੋ ਕੇ ਲੁਕਾਈ ਭਟਕਦੀ ਰਹੀ ਹੈ ॥੫॥nullnullnull(ਹੇ ਭਾਈ!) ਤਿੰਨਾਂ ਹੀ ਭਵਨਾਂ ਵਿਚ ਇਕ ਮਾਇਆ ਦਾ ਹੀ ਪ੍ਰਭਾਵ ਚਲਿਆ ਆ ਰਿਹਾ ਹੈ। ਮੂਰਖ ਮਨੁੱਖ ਨੇ (ਗੁਰੂ ਤੋਂ ਖੁੰਝ ਕੇ ਸਿੰਮ੍ਰਿਤੀਆਂ ਸ਼ਾਸਤਰ ਆਦਿਕ) ਪੜ੍ਹ ਪੜ੍ਹ ਕੇ (ਆਪਣੇ ਅੰਦਰ ਸਗੋਂ) ਮਾਇਆ ਦਾ ਪਿਆਰ ਹੀ ਪੱਕਾ ਕੀਤਾ। ਮੂਰਖ ਮਨੁੱਖ (ਗੁਰੂ ਤੋਂ ਖੁੰਝ ਕੇ ਸ਼ਾਸਤ੍ਰਾਂ ਅਨੁਸਾਰ ਮਿਥੇ) ਅਨੇਕਾਂ ਧਾਰਮਿਕ ਕੰਮ ਕਰਦਾ ਹੈ ਤੇ ਨਿਰਾ ਦੁੱਖ ਹੀ ਸਹੇੜਦਾ ਹੈ। ਗੁਰੂ ਦੀ ਦੱਸੀ ਸੇਵਾ ਕਰ ਕੇ ਹੀ ਮਨੁੱਖ ਸਦਾ ਟਿਕੇ ਰਹਿਣ ਵਾਲਾ ਆਤਮਕ ਆਨੰਦ ਮਾਣਦਾ ਹੈ ॥੬॥nullnullnullਹੇ ਭਾਈ! ਗੁਰੂ ਦੇ ਸ਼ਬਦ ਨੂੰ ਵਿਚਾਰ ਕੇ (ਤੇ, ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ (ਵਡ-ਭਾਗੀ ਮਨੁੱਖ) ਆਤਮਕ ਜੀਵਨ ਦੇਣ ਵਾਲਾ ਸੁਆਦਲਾ ਨਾਮ-ਰਸ ਹਰ ਵੇਲੇ ਮਾਣ ਸਕਦਾ ਹੈ। (ਗੁਰੂ) ਕਿਰਪਾ ਕਰ ਕੇ ਉਸ ਨੂੰ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਟਿਕਾਈ ਰੱਖਦਾ ਹੈ। (ਹੇ ਭਾਈ!) ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ ਪ੍ਰਭੂ-ਪਿਆਰ ਵਿਚ ਮਗਨ ਰਹਿੰਦੇ ਹਨ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦੇ ਹਨ ॥੭॥nullnullnullਹੇ ਭਾਈ! ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ ਕੇ (ਤੇ ਅੰਦਰੋਂ) ਹਉਮੈ ਦੂਰ ਕਰ ਕੇ ਪਰਮਾਤਮਾ ਦੇ ਨਾਮ ਦਾ ਹੀ ਜਾਪ ਕਰਨਾ ਚਾਹੀਦਾ ਹੈ ਪਰਮਾਤਮਾ ਦਾ ਨਾਮ ਹੀ ਪੜ੍ਹਨਾ ਚਾਹੀਦਾ ਹੈ, ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ ਸਦਾ-ਥਿਰ ਹਰੀ ਦੇ ਪ੍ਰੇਮ ਵਿਚ ਮਸਤ ਹੋ ਕੇ ਹਰੀ-ਨਾਮ ਦਾ ਜਾਪ ਹੀ ਕਰਨਾ ਚਾਹੀਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੀ ਮਤ ਲੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖ ॥੮॥੩॥੨੫॥