Hukumnama - Ang 425

Gharai Andhar Sabh Vathh Hai Baahar Kishh Naahee in Raag Asa

In Gurmukhi

ਆਸਾ ਮਹਲਾ ੩ ॥
ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥
ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥੧॥
ਸਤਿਗੁਰ ਤੇ ਹਰਿ ਪਾਈਐ ਭਾਈ ॥
ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥੧॥ ਰਹਾਉ ॥
ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥
ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥੨॥
ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥
ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥੩॥
ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥
ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥
ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥
ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥
ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥
ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥
ਜਿਨ੍ਹ੍ਹੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥
ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥
ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥
ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥

Phonetic English

Aasaa Mehalaa 3 ||
Gharai Andhar Sabh Vathh Hai Baahar Kishh Naahee ||
Gur Parasaadhee Paaeeai Anthar Kapatt Khulaahee ||1||
Sathigur Thae Har Paaeeai Bhaaee ||
Anthar Naam Nidhhaan Hai Poorai Sathigur Dheeaa Dhikhaaee ||1|| Rehaao ||
Har Kaa Gaahak Hovai So Leae Paaeae Rathan Veechaaraa ||
Andhar Kholai Dhib Dhisatt Dhaekhai Mukath Bhanddaaraa ||2||
Andhar Mehal Anaek Hehi Jeeo Karae Vasaeraa ||
Man Chindhiaa Fal Paaeisee Fir Hoe N Faeraa ||3||
Paarakheeaa Vathh Samaal Lee Gur Sojhee Hoee ||
Naam Padhaarathh Amul Saa Guramukh Paavai Koee ||4||
Baahar Bhaalae S Kiaa Lehai Vathh Gharai Andhar Bhaaee ||
Bharamae Bhoolaa Sabh Jag Firai Manamukh Path Gavaaee ||5||
Ghar Dhar Shhoddae Aapanaa Par Ghar Jhoothaa Jaaee ||
Chorai Vaangoo Pakarreeai Bin Naavai Chottaa Khaaee ||6||
Jinhee Ghar Jaathaa Aapanaa Sae Sukheeeae Bhaaee ||
Anthar Breham Pashhaaniaa Gur Kee Vaddiaaee ||7||
Aapae Dhaan Karae Kis Aakheeai Aapae Dhaee Bujhaaee ||
Naanak Naam Dhhiaae Thoon Dhar Sachai Sobhaa Paaee ||8||6||28||

English Translation

Aasaa, Third Mehl:
Everything is within the home of your own self; there is nothing beyond it.
By Guru's Grace, it is obtained, and the doors of the inner heart are opened wide. ||1||
From the True Guru, the Lord's Name is obtained, O Siblings of Destiny.
The treasure of the Naam is within; the Perfect True Guru has shown this to me. ||1||Pause||
One who is a buyer of the Lord's Name, finds it, and obtains the jewel of contemplation.
He opens the doors deep within, and through the Eyes of Divine Vision, beholds the treasure of liberation. ||2||
There are so many mansions within the body; the soul dwells within them.
He obtains the fruits of his mind's desires, and he shall not have to go through reincarnation again. ||3||
The appraisers cherish the commodity of the Name; they obtain understanding from the Guru.
The wealth of the Naam is priceless; how few are the Gurmukhs who obtain it. ||4||
Searching outwardly, what can anyone find? The commodity is deep within the home of the self, O Siblings of Destiny.
The entire world is wandering around, deluded by doubt; the self-willed manmukhs lose their honor. ||5||
The false one leaves his own hearth and home, and goes out to another's home.
Like a thief, he is caught, and without the Naam, he is beaten and struck down. ||6||
Those who know their own home, are happy, O Siblings of Destiny.
They realize God within their own hearts, through the glorious greatness of the Guru. ||7||
He Himself gives gifts, and He Himself bestows understanding; unto whom can we complain?
O Nanak, meditate on the Naam, the Name of the Lord, and you shall obtain glory in the True Court. ||8||6||28||

Punjabi Viakhya

nullnull(ਹੇ ਭਾਈ! ਪਰਮਾਤਮਾ ਦਾ ਨਾਮ-) ਖ਼ਜ਼ਾਨਾ ਸਾਰਾ (ਮਨੁੱਖ ਦੇ) ਹਿਰਦੇ ਦੇ ਅੰਦਰ ਹੀ ਹੈ, ਬਾਹਰ ਜੰਗਲ ਆਦਿਕ ਵਿਚ (ਢੂੰਢਿਆਂ) ਕੁਝ ਨਹੀਂ ਮਿਲਦਾ। (ਪਰ, ਹਾਂ) ਇਹ ਮਿਲਦਾ ਹੈ ਗੁਰੂ ਦੀ ਕਿਰਪਾ ਨਾਲ। (ਜਿਸ ਨੂੰ ਗੁਰੂ ਮਿਲ ਪਏ ਉਸ ਦੇ) ਅੰਦਰਲੇ ਕਿਵਾੜ (ਜੋ ਪਹਿਲਾਂ ਮਾਇਆ ਦੇ ਮੋਹ ਦੇ ਕਾਰਨ ਬੰਦ ਸਨ) ਖੁਲ੍ਹ ਜਾਂਦੇ ਹਨ ॥੧॥nullਹੇ ਭਾਈ! ਗੁਰੂ ਪਾਸੋਂ ਹੀ ਪਰਮਾਤਮਾ ਲੱਭਦਾ ਹੈ (ਉਂਝ ਤਾਂ ਹਰੇਕ ਮਨੁੱਖ ਦੇ) ਅੰਦਰ (ਪਰਮਾਤਮਾ ਦਾ) ਨਾਮ-ਖ਼ਜ਼ਾਨਾ ਮੌਜੂਦ ਹੈ, ਪਰ ਗੁਰੂ ਨੇ ਹੀ (ਇਹ ਖ਼ਜ਼ਾਨਾ) ਵਿਖਾਇਆ ਹੈ ॥੧॥ ਰਹਾਉ ॥nullਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ-ਧਨ ਦਾ ਗਾਹਕ ਬਣਦਾ ਹੈ ਉਹ (ਗੁਰੂ ਦੀ ਰਾਹੀਂ) ਹਾਸਲ ਕਰ ਲੈਂਦਾ ਹੈ ਉਹ ਆਤਮਕ ਜੀਵਨ ਦਾ ਕੀਮਤੀ ਵਿਚਾਰ ਪ੍ਰਾਪਤ ਕਰ ਲੈਂਦਾ ਹੈ, (ਮਾਇਆ ਦੇ ਮੋਹ ਦੇ ਜੰਦ੍ਰੇ ਨਾਲ ਬੰਦ ਹੋਇਆ ਹੋਇਆ ਆਪਣਾ) ਹਿਰਦਾ ਉਹ (ਗੁਰੂ ਦੀ ਕਿਰਪਾ ਨਾਲ) ਖੋਲ੍ਹ ਲੈਂਦਾ ਹੈ, ਆਤਮ ਦ੍ਰਿਸ਼ਟੀ ਨਾਲ ਵੇਖਦਾ ਹੈ ਕਿ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾਣ ਵਾਲੇ ਨਾਮ-ਧਨ ਦੇ ਖ਼ਜ਼ਾਨੇ ਭਰੇ ਪਏ ਹਨ ॥੨॥nullਹੇ ਭਾਈ! ਮਨੁੱਖ ਦੇ ਹਿਰਦੇ ਵਿਚ ਨਾਮ-ਧਨ ਦੇ ਅਨੇਕਾਂ ਖ਼ਜ਼ਾਨੇ ਮੌਜੂਦ ਹਨ, ਜੀਵਾਤਮਾ ਭੀ ਅੰਦਰ ਹੀ ਵੱਸਦਾ ਹੈ (ਜਦੋਂ ਗੁਰੂ ਦੀ ਮੇਹਰ ਨਾਲ ਸਮਝ ਪੈਂਦੀ ਹੈ, ਤਦੋਂ) ਮਨ-ਇੱਛਤ ਫਲ ਹਾਸਲ ਕਰਦਾ ਹੈ, ਤੇ ਮੁੜ ਇਸ ਨੂੰ ਜਨਮ-ਮਰਨ ਦਾ ਗੇੜ ਨਹੀਂ ਰਹਿੰਦਾ ॥੩॥nullਹੇ ਭਾਈ! ਜਿਨ੍ਹਾਂ ਨੂੰ ਗੁਰੂ ਦੀ ਦਿੱਤੀ ਹੋਈ ਸੂਝ ਮਿਲ ਗਈ ਉਹਨਾਂ ਆਤਮਕ ਜੀਵਨ ਦੀ ਪਰਖ ਕਰਨ ਵਾਲਿਆਂ ਨੇ ਨਾਮ-ਖ਼ਜ਼ਾਨਾ ਆਪਣੇ ਹਿਰਦੇ ਵਿਚ ਸਾਂਭ ਲਿਆ। ਪ੍ਰਭੂ ਦਾ ਨਾਮ-ਖ਼ਜ਼ਾਨਾ ਕਿਸੇ ਦੁਨੀਆਵੀ ਕੀਮਤ ਤੋਂ ਨਹੀਂ ਮਿਲ ਸਕਦਾ। ਗੁਰੂ ਦੀ ਸਰਨ ਪੈ ਕੇ ਹੀ ਮਨੁੱਖ ਲੱਭ ਸਕਦਾ ਹੈ ॥੪॥nullਹੇ ਭਾਈ! ਨਾਮ-ਖ਼ਜ਼ਾਨਾ ਹਿਰਦੇ ਦੇ ਅੰਦਰ ਹੀ ਹੈ, ਜੇਹੜਾ ਮਨੁੱਖ ਜੰਗਲ ਆਦਿਕ ਢੂੰਢਦਾ ਫਿਰਦਾ ਹੈ ਉਸ ਨੂੰ ਕੁਝ ਨਹੀਂ ਲੱਭਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਆਪਣੀ ਸਮਝ ਦੇ) ਭੁਲੇਖੇ ਵਿਚ ਕੁਰਾਹੇ ਪਿਆ ਹੋਇਆ ਸਾਰਾ ਜਗਤ ਭਾਲਦਾ ਫਿਰਦਾ ਹੈ ਤੇ ਇੱਜ਼ਤ ਗਵਾ ਲੈਂਦਾ ਹੈ ॥੫॥null(ਹੇ ਭਾਈ! ਜਿਵੇਂ ਕੋਈ) ਝੂਠਾ (ਠੱਗ) ਮਨੁੱਖ ਆਪਣਾ ਘਰ-ਘਾਟ ਛੱਡ ਦੇਂਦਾ ਹੈ (ਤੇ ਧਨ ਆਦਿਕ ਦੀ ਖ਼ਾਤਰ) ਪਰਾਏ ਘਰ ਵਿਚ ਜਾਂਦਾ ਹੈ ਉਹ ਚੋਰ ਵਾਂਗ ਫੜਿਆ ਜਾਂਦਾ ਹੈ (ਇਸੇ ਤਰ੍ਹ੍ਰਾਂ) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਸੱਟਾਂ ਖਾਂਦਾ ਹੈ ॥੬॥nullਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣਾ (ਹਿਰਦਾ-) ਘਰ ਚੰਗੀ ਤਰ੍ਹਾਂ ਸਮਝ ਲਿਆ ਹੈ (ਭਾਵ, ਜਿਨ੍ਹਾਂ ਨੇ) ਇਹ ਪਛਾਣ ਲਿਆ ਹੈ ਕਿ ਪਰਮਾਤਮਾ (ਸਾਡੇ) ਅੰਦਰ ਹੀ ਵੱਸਦਾ ਹੈ, ਉਹ ਸੁਖੀ ਜੀਵਨ ਬਿਤਾਂਦੇ ਹਨ। (ਪਰ, ਹੇ ਭਾਈ!) ਇਹ ਸਤਿਗੁਰੂ ਦੀ ਹੀ ਮੇਹਰ ਹੈ (ਗੁਰੂ ਕਿਰਪਾ ਕਰੇ ਤਦੋਂ ਹੀ ਇਹ ਸਮਝ ਪੈਂਦੀ ਹੈ) ॥੭॥nullਹੇ ਭਾਈ! ਪਰਮਾਤਮਾ ਆਪ ਹੀ ਨਾਮ ਦੀ ਦਾਤਿ ਕਰਦਾ ਹੈ, ਹੋਰ ਕਿਸੇ ਨੂੰ ਕਿਹਾ ਨਹੀਂ ਜਾ ਸਕਦਾ, ਉਹ ਪ੍ਰਭੂ ਆਪ ਹੀ ਨਾਮ ਦੀ ਸਮਝ ਬਖ਼ਸ਼ਦਾ ਹੈ। ਹੇ ਨਾਨਕ! ਤੂੰ ਸਦਾ ਹਰਿ-ਨਾਮ ਸਿਮਰਦਾ ਰਹੁ। (ਜੇਹੜਾ ਮਨੁੱਖ ਨਾਮ ਸਿਮਰਦਾ ਹੈ ਉਹ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੋਭਾ ਹਾਸਲ ਕਰਦਾ ਹੈ ॥੮॥੬॥੨੮॥