Hukumnama - Ang 427
Sach Ratheeaa Sohaaganee Jinaa Gur Kai Sabadh Seegaar in Raag Asa
In Gurmukhi
ਆਸਾ ਮਹਲਾ ੩ ॥
ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥
ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥
ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥
ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥
ਇਕਿ ਪਿਰੁ ਹਦੂਰਿ ਨ ਜਾਣਨ੍ਹ੍ਹੀ ਦੂਜੈ ਭਰਮਿ ਭੁਲਾਇ ॥
ਕਿਉ ਪਾਇਨ੍ਹ੍ਹਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥
ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥
ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥
ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥
ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥
ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥
ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥
ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥
ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥
ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥
ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥
ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥
ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥
Phonetic English
Aasaa Mehalaa 3 ||
Sach Ratheeaa Sohaaganee Jinaa Gur Kai Sabadh Seegaar ||
Ghar Hee So Pir Paaeiaa Sachai Sabadh Veechaar ||1||
Avagan Gunee Bakhasaaeiaa Har Sio Liv Laaee ||
Har Var Paaeiaa Kaamanee Gur Mael Milaaee ||1|| Rehaao ||
Eik Pir Hadhoor N Jaananhee Dhoojai Bharam Bhulaae ||
Kio Paaeinih Ddohaaganee Dhukhee Rain Vihaae ||2||
Jin Kai Man Sach Vasiaa Sachee Kaar Kamaae ||
Anadhin Saevehi Sehaj Sio Sachae Maahi Samaae ||3||
Dhohaaganee Bharam Bhulaaeeaa Koorr Bol Bikh Khaahi ||
Pir N Jaanan Aapanaa Sunnjee Saej Dhukh Paahi ||4||
Sachaa Saahib Eaek Hai Math Man Bharam Bhulaahi ||
Gur Pooshh Saevaa Karehi Sach Niramal Mann Vasaahi ||5||
Sohaaganee Sadhaa Pir Paaeiaa Houmai Aap Gavaae ||
Pir Saethee Anadhin Gehi Rehee Sachee Saej Sukh Paae ||6||
Maeree Maeree Kar Geae Palai Kishh N Paae ||
Mehal Naahee Ddohaaganee Anth Gee Pashhuthaae ||7||
So Pir Maeraa Eaek Hai Eaekas Sio Liv Laae ||
Naanak Jae Sukh Lorrehi Kaamanee Har Kaa Naam Mann Vasaae ||8||11||33||
English Translation
Aasaa, Third Mehl:
The happy soul-brides are imbued with Truth; they are adorned with the Word of the Guru's Shabad.
They find their Husband Lord within their own home, contemplating the True Word of the Shabad. ||1||
Through merits, their demerits are forgiven, and they embrace love for the Lord.
The soul-bride then obtains the Lord as her Husband; meeting the Guru, this union comes about. ||1||Pause||
Some do not know the Presence of their Husband Lord; they are deluded by duality and doubt.
How can the forsaken brides meet Him? Their life night passes in pain. ||2||
Those whose minds are filled with the True Lord, perform truthful actions.
Night and day, they serve the Lord with poise, and are absorbed in the True Lord. ||3||
The forsaken brides wander around, deluded by doubt; telling lies, they eat poison.
They do not know their Husband Lord, and upon their deserted bed, they suffer in misery. ||4||
The True Lord is the One and only; do not be deluded by doubt, O my mind.
Consult with the Guru, serve the True Lord, and enshrine the Immaculate Truth within your mind. ||5||
The happy soul-bride always finds her Husband Lord; she banishes egotism and self-conceit.
She remains attached to her Husband Lord, night and day, and she finds peace upon His Bed of Truth. ||6||
Those who shouted, ""Mine, mine!"" have departed, without obtaining anything.
The separated one does not obtain the Mansion of the Lord's Presence, and departs, repenting in the end. ||7||
That Husband Lord of mine is the One and only; I am in love with the One alone.
O Nanak, if the soul-bride longs for peace, she should enshrine the Lord's Name within her mind. ||8||11||33||
Punjabi Viakhya
nullnullਜਿਨ੍ਹਾਂ ਸੁਹਾਗਣ ਜੀਵ-ਇਸਤ੍ਰੀਆਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਜੀਵਨ ਸੋਹਣਾ ਬਣਾ ਲਿਆ, ਉਹ ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੀਆਂ ਗਈਆਂ; ਸਦਾ-ਥਿਰ ਹਰੀ ਦੀ ਸਿਫ਼ਤ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪ੍ਰਭੂ ਦੇ ਗੁਣਾਂ ਨੂੰ) ਵਿਚਾਰ ਕੇ ਉਹਨਾਂ ਨੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ॥੧॥nullਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲਈ ਉਸ ਨੇ ਆਪਣੇ (ਪਹਿਲੇ ਕੀਤੇ) ਔਗੁਣ ਗੁਣਾਂ ਦੀ ਬਰਕਤਿ ਨਾਲ ਬਖ਼ਸ਼ਵਾ ਲਏ, ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲਿਆ, ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ॥੧॥ ਰਹਾਉ ॥nullਜੇਹੜੀਆਂ ਜੀਵ-ਇਸਤ੍ਰੀਆਂ ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪੈ ਕੇ ਪ੍ਰਭੂ-ਪਤੀ ਨੂੰ ਅੰਗ-ਸੰਗ ਵੱਸਦਾ ਨਹੀਂ ਸਮਝਦੀਆਂ, ਉਹ ਮੰਦ-ਭਾਗਣਾਂ ਪ੍ਰਭੂ-ਪਤੀ ਨੂੰ ਨਹੀਂ ਮਿਲ ਸਕਦੀਆਂ, ਉਹਨਾਂ ਦੀ (ਜ਼ਿੰਦਗੀ ਦੀ ਸਾਰੀ) ਰਾਤ ਦੁੱਖਾਂ ਵਿਚ ਹੀ ਬੀਤ ਜਾਂਦੀ ਹੈ ॥੨॥nullਸਦਾ-ਥਿਰ ਹਰੀ ਦੀ ਸਿਫ਼ਤ-ਸਾਲਾਹ ਦੀ ਕਾਰ ਕਮਾ ਕੇ ਜਿਨ੍ਹਾਂ ਦੇ ਮਨ ਵਿਚ ਸਦਾ-ਥਿਰ ਹਰੀ ਆ ਵੱਸਦਾ ਹੈ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਹੋ ਕੇ ਆਤਮਕ ਅਡੋਲਤਾ ਨਾਲ ਹਰ ਵੇਲੇ ਉਸ ਪ੍ਰਭੂ ਦੀ ਸੇਵਾ-ਭਗਤੀ ਕਰਦੀਆਂ ਰਹਿੰਦੀਆਂ ਹਨ ॥੩॥nullਮੰਦ-ਭਾਗਣ ਜੀਵ-ਇਸਤ੍ਰੀਆਂ ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪੈ ਜਾਂਦੀਆਂ ਹਨ ਉਹ (ਮਾਇਆ ਦੇ ਮੋਹ ਵਾਲਾ ਹੀ) ਵਿਅਰਥ-ਬੋਲ ਬੋਲ ਕੇ (ਮਾਇਆ ਦੇ ਮੋਹ ਦਾ) ਜ਼ਹਰ ਖਾਂਦੀਆਂ ਰਹਿੰਦੀਆਂ ਹਨ (ਜੋ ਉਹਨਾਂ ਦੇ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ)। ਉਹ ਕਦੇ ਆਪਣੇ ਪ੍ਰਭੂ ਨਾਲ ਡੂੰਘੀ ਸਾਂਝ ਨਹੀਂ ਪਾਂਦੀਆਂ, ਉਹਨਾਂ ਦੇ ਹਿਰਦੇ ਦੀ ਸੇਜ ਸਦਾ ਖ਼ਾਲੀ ਪਈ ਰਹਿੰਦੀ ਹੈ, ਇਸ ਵਾਸਤੇ ਉਹ ਦੁੱਖ ਹੀ ਪਾਂਦੀਆਂ ਰਹਿੰਦੀਆਂ ਹਨ ॥੪॥nullਹੇ ਮੇਰੇ ਮਨ! ਮਤਾਂ ਕਿਤੇ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਏਂ (ਚੇਤਾ ਰੱਖ) ਸਦਾ ਕਾਇਮ ਰਹਿਣ ਵਾਲਾ ਸਿਰਫ਼ ਮਾਲਕ-ਪ੍ਰਭੂ ਹੀ ਹੈ। ਜੇ ਤੂੰ ਗੁਰੂ ਦੀ ਸਿੱਖਿਆ ਲੈ ਕੇ ਉਸ ਦੀ ਸੇਵਾ-ਭਗਤੀ ਕਰੇਂਗਾ, ਤਾਂ ਉਸ ਸਦਾ-ਥਿਰ ਪਵਿਤ੍ਰ ਪ੍ਰਭੂ ਨੂੰ ਆਪਣੇ ਅੰਦਰ ਵਸਾ ਲਏਂਗਾ ॥੫॥nullਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀ ਆਪਣੇ ਅੰਦਰੋਂ ਹਉਮੈ ਗਵਾ ਕੇ ਸਦਾ-ਥਿਰ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦੇ ਚਰਨਾਂ ਨਾਲ ਜੁੜੀ ਰਹਿੰਦੀ ਹੈ, ਉਸ (ਦੇ ਹਿਰਦੇ) ਦੀ ਸੇਜ ਅਡੋਲ ਹੋ ਜਾਂਦੀ ਹੈ ਉਹ ਸਦਾ ਆਤਮਕ ਆਨੰਦ ਮਾਣਦੀ ਹੈ ॥੬॥nullਹੇ ਭਾਈ! ਜੇਹੜੇ ਬੰਦੇ ਇਹੀ ਆਖਦੇ ਆਖਦੇ ਜਗਤ ਤੋਂ ਚਲੇ ਗਏ ਕਿ ਇਹ ਮੇਰੀ ਮਾਇਆ ਹੈ ਇਹ ਮੇਰੀ ਮਲਕੀਅਤ ਹੈ ਉਹਨਾਂ ਦੇ ਹੱਥ-ਪੱਲੇ ਕੁਝ ਭੀ ਨਾਹ ਪਿਆ। ਮੰਦ-ਭਾਗਣ ਜੀਵ-ਇਸਤ੍ਰੀ ਨੂੰ ਪਰਮਾਤਮਾ ਦੇ ਚਰਨਾਂ ਵਿਚ ਟਿਕਾਣਾ ਨਹੀਂ ਮਿਲਦਾ, ਉਹ ਦੁਨੀਆ ਤੋਂ ਆਖ਼ਰ ਹੱਥ ਮਲਦੀ ਹੀ ਜਾਂਦੀ ਹੈ ॥੭॥nullਹੇ ਜੀਵ-ਇਸਤ੍ਰੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਸਿਰਫ਼ ਇੱਕ ਹੀ ਹੈ, ਉਸ ਇੱਕ ਦੇ ਚਰਨਾਂ ਵਿਚ ਸੁਰਤ ਜੋੜੀ ਰੱਖ। ਹੇ ਨਾਨਕ! (ਆਖ-) ਹੇ ਜੀਵ-ਇਸਤ੍ਰੀ! ਜੇ ਤੂੰ ਸੁਖ ਹਾਸਲ ਕਰਨਾ ਚਾਹੁੰਦੀ ਹੈਂ ਤਾਂ ਉਸ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਈ ਰੱਖ ॥੮॥੧੧॥੩੩॥