Hukumnama - Ang 429
Sabadha Hee Bhagath Jaapadhae Jinh Kee Baanee Sachee Hoe in Raag Asa
In Gurmukhi
ਆਸਾ ਮਹਲਾ ੩ ॥
ਸਬਦੌ ਹੀ ਭਗਤ ਜਾਪਦੇ ਜਿਨ੍ਹ੍ਹ ਕੀ ਬਾਣੀ ਸਚੀ ਹੋਇ ॥
ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥
ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥
ਸਫਲੁ ਤਿਨ੍ਹ੍ਹਾ ਕਾ ਜਨਮੁ ਹੈ ਤਿਨ੍ਹ੍ਹ ਮਾਨੈ ਸਭੁ ਕੋਇ ॥੧॥ ਰਹਾਉ ॥
ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥
ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥
ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥
ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥
ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨ੍ਹ੍ਹਾ ਨਾਮੁ ਪਿਆਰਾ ॥
ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨ੍ਹ੍ਹਾ ਅੰਤਰਿ ਸਬਦੁ ਵੀਚਾਰਾ ॥੪॥
ਭਗਤੀ ਸਾਰ ਨ ਜਾਣਨ੍ਹ੍ਹੀ ਮਨਮੁਖ ਅਹੰਕਾਰੀ ॥
ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥
ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥
ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥
ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥
ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥
ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥
ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥
ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥
ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥
Phonetic English
Aasaa Mehalaa 3 ||
Sabadha Hee Bhagath Jaapadhae Jinh Kee Baanee Sachee Hoe ||
Vichahu Aap Gaeiaa Naao Manniaa Sach Milaavaa Hoe ||1||
Har Har Naam Jan Kee Path Hoe ||
Safal Thinhaa Kaa Janam Hai Thinh Maanai Sabh Koe ||1|| Rehaao ||
Houmai Maeraa Jaath Hai Ath Krodhh Abhimaan ||
Sabadh Marai Thaa Jaath Jaae Jothee Joth Milai Bhagavaan ||2||
Pooraa Sathigur Bhaettiaa Safal Janam Hamaaraa ||
Naam Navai Nidhh Paaeiaa Bharae Akhutt Bhanddaaraa ||3||
Aavehi Eis Raasee Kae Vaapaareeeae Jinhaa Naam Piaaraa ||
Guramukh Hovai So Dhhan Paaeae Thinhaa Anthar Sabadh Veechaaraa ||4||
Bhagathee Saar N Jaananhee Manamukh Ahankaaree ||
Dhhurahu Aap Khuaaeian Jooai Baajee Haaree ||5||
Bin Piaarai Bhagath N Hovee Naa Sukh Hoe Sareer ||
Praem Padhaarathh Paaeeai Gur Bhagathee Man Dhheer ||6||
Jis No Bhagath Karaaeae So Karae Gur Sabadh Veechaar ||
Hiradhai Eaeko Naam Vasai Houmai Dhubidhhaa Maar ||7||
Bhagathaa Kee Jath Path Eaekuo Naam Hai Aapae Leae Savaar ||
Sadhaa Saranaaee This Kee Jio Bhaavai Thio Kaaraj Saar ||8||
Bhagath Niraalee Alaah Dhee Jaapai Gur Veechaar ||
Naanak Naam Hiradhai Vasai Bhai Bhagathee Naam Savaar ||9||14||36||
English Translation
Aasaa, Third Mehl:
Through the Word of the Shabad, the devotees are known; their words are true.
They eradicate ego from within themselves; they surrender to the Naam, the Name of the Lord, and meet with the True One. ||1||
Through the Name of the Lord, Har, Har, His humble servants obtain honor.
How blessed is their coming into the world! Everyone adores them. ||1||Pause||
Ego, self-centeredness, excessive anger and pride are the lot of mankind.
If one dies in the Word of the Shabad, then he is rid of this, and his light is merged into the Light of the Lord God. ||2||
Meeting with the Perfect True Guru, my life has been blessed.
I have obtained the nine treasures of the Naam, and my storehouse is inexhaustible, filled to overflowing. ||3||
Those who love the Naam come as dealers in the merchandise of the Naam.
Those who become Gurmukh obtain this wealth; deep within, they contemplate the Shabad. ||4||
The egotistical, self-willed manmukhs do not appreciate the value of devotional worship.
The Primal Lord Himself has beguiled them; they lose their lives in the gamble. ||5||
Without loving affection, devotional worship is not possible, and the body cannot be at peace.
The wealth of love is obtained from the Guru; through devotion, the mind becomes steady. ||6||
He alone performs devotional worship, whom the Lord so blesses; he contemplates the Word of the Guru's Shabad.
The One Name abides in his heart, and he conquers his ego and duality. ||7||
The One Name is the social status and honor of the devotees; the Lord Himself adorns them.
They remain forever in the Protection of His Sanctuary. As it pleases His Will, He arranges their affairs. ||8||
The worship of the Lord is unique - it is known only by reflecting upon the Guru.
O Nanak, one whose mind is filled with the Naam, through the Lord's Fear and devotion, is embellished with the Naam. ||9||14||36||
Punjabi Viakhya
nullnullਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਭਗਤ (ਜਗਤ ਵਿਚ) ਉਜਾਗਰ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਉਹਨਾਂ ਦਾ ਹਰ ਵੇਲੇ ਦਾ ਬੋਲ-ਚਾਲ ਹੋ ਜਾਂਦਾ ਹੈ। (ਨਾਮ ਦੀ ਬਰਕਤਿ ਨਾਲ) ਉਹਨਾਂ ਦੇ ਅੰਦਰੋਂ ਆਪਾ-ਭਾਵ ਦੂਰ ਹੋ ਜਾਂਦਾ ਹੈ, ਉਹਨਾਂ ਦਾ ਮਨ ਨਾਮ ਨੂੰ ਕਬੂਲ ਕਰ ਲੈਂਦਾ ਹੈ, ਸਦਾ-ਥਿਰ ਹਰੀ ਵਿਚ ਉਹਨਾਂ ਦਾ ਮਿਲਾਪ ਹੋ ਜਾਂਦਾ ਹੈ ॥੧॥null(ਹੇ ਭਾਈ!) ਪਰਮਾਤਮਾ ਦੇ ਭਗਤਾਂ ਵਾਸਤੇ ਪਰਮਾਤਮਾ ਦਾ ਨਾਮ ਹੀ ਇੱਜ਼ਤ ਹੈ (ਨਾਮ ਜਪ ਕੇ) ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਹਰੇਕ ਜੀਵ ਉਹਨਾਂ ਦਾ ਆਦਰ-ਮਾਣ ਕਰਦਾ ਹੈ ॥੧॥ ਰਹਾਉ ॥null'ਮੈਂ ਮੈਂ, ਮੇਰੀ ਮੇਰੀ'-ਇਹ ਹੀ ਪਰਮਾਤਮਾ ਨਾਲੋਂ ਮਨੁੱਖ ਦਾ ਵਖੇਵਾਂ ਬਣਾ ਦੇਂਦਾ ਹੈ, ਇਸੇ ਕਾਰਨ ਮਨੁੱਖ ਦੇ ਅੰਦਰ ਕ੍ਰੋਧ ਅਤੇ ਅਹੰਕਾਰ ਪੈਦਾ ਹੋਇਆ ਰਹਿੰਦਾ ਹੈ। ਜਦੋਂ ਗੁਰ-ਸ਼ਬਦ ਦੀ ਰਾਹੀਂ 'ਮੈਂ ਮੇਰੀ' ਦਾ ਅਭਾਵ ਹੋ ਜਾਂਦਾ ਹੈ ਤਾਂ ਵੱਖਰਾ-ਪਨ ਮੁੱਕ ਜਾਂਦਾ ਹੈ, ਹਰਿ-ਜੋਤਿ ਵਿਚ ਸੁਰਤ ਲੀਨ ਹੋ ਜਾਂਦੀ ਹੈ, ਰੱਬ ਮਿਲ ਪੈਂਦਾ ਹੈ ॥੨॥null(ਜਦੋਂ ਸਾਨੂੰ ਜੀਵਾਂ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, ਸਾਡੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਸਾਨੂੰ ਹਰਿ-ਨਾਮ ਮਿਲ ਜਾਂਦਾ ਹੈ ਜੋ ਜਗਤ ਦੇ ਨੌ ਹੀ ਖ਼ਜ਼ਾਨੇ ਹੈ, ਨਾਮ-ਧਨ ਨਾਲ ਸਾਡੇ (ਹਿਰਦੇ ਦੇ) ਖ਼ਜ਼ਾਨੇ ਭਰ ਜਾਂਦੇ ਹਨ, ਇਹ ਖ਼ਜ਼ਾਨੇ ਕਦੀ ਖ਼ਾਲੀ ਨਹੀਂ ਹੋ ਸਕਦੇ ॥੩॥nullਇਸ ਨਾਮ-ਧਨ ਦੇ ਉਹੀ ਵਣਜਾਰੇ (ਗੁਰੂ ਦੇ ਕੋਲ) ਆਉਂਦੇ ਹਨ ਜਿਨ੍ਹਾਂ ਨੂੰ ਇਹ ਨਾਮ (-ਧਨ) ਪਿਆਰਾ ਲੱਗਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਹ ਨਾਮ-ਧਨ ਹਾਸਿਲ ਕਰ ਲੈਂਦਾ ਹੈ। ਅਜਿਹੇ ਮਨੁੱਖਾਂ ਦੇ ਅੰਦਰ ਗੁਰ-ਸ਼ਬਦ ਵੱਸ ਪੈਂਦਾ ਹੈ, ਪ੍ਰਭੂ ਦੇ ਗੁਣਾਂ ਦੀ ਵਿਚਾਰ ਆ ਵੱਸਦੀ ਹੈ ॥੪॥null(ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਅਹੰਕਾਰੀ ਹੋ ਜਾਂਦੇ ਹਨ ਉਹ ਪ੍ਰਭੂ ਦੀ ਭਗਤੀ ਦੀ ਕਦਰ ਨਹੀਂ ਸਮਝਦੇ, (ਉਹਨਾਂ ਦੇ ਭੀ ਕੀਹ ਵੱਸ? ਪ੍ਰਭੂ ਨੇ ਆਪ ਹੀ ਧੁਰੋਂ ਆਪਣੇ ਹੁਕਮ ਨਾਲ ਕੁਰਾਹੇ ਪਾ ਦਿੱਤਾ ਹੈ, ਉਹ ਜੀਵਨ-ਬਾਜ਼ੀ ਹਾਰ ਜਾਂਦੇ ਹਨ (ਜਿਵੇਂ ਕੋਈ ਜੁਆਰੀਆ) ਜੂਏ ਵਿਚ (ਹਾਰ ਖਾਂਦਾ ਹੈ) ॥੫॥nullਜੇ ਹਿਰਦੇ ਵਿਚ ਪ੍ਰਭੂ ਵਾਸਤੇ ਪਿਆਰ ਨਾਹ ਹੋਵੇ ਤਾਂ ਉਸ ਦੀ ਭਗਤੀ ਨਹੀਂ ਕੀਤੀ ਜਾ ਸਕਦੀ, (ਭਗਤੀ ਤੋਂ ਬਿਨਾ) ਸਰੀਰ ਨੂੰ ਆਤਮਕ ਆਨੰਦ ਭੀ ਨਹੀਂ ਮਿਲਦਾ। ਪ੍ਰੇਮ ਦੀ ਦਾਤਿ (ਗੁਰੂ ਪਾਸੋਂ) ਮਿਲਦੀ ਹੈ, ਗੁਰੂ ਦੀ ਦੱਸੀ ਹੋਈ ਭਗਤੀ ਦੀ ਬਰਕਤਿ ਨਾਲ ਮਨ ਵਿਚ ਸ਼ਾਂਤੀ ਆ ਟਿਕਦੀ ਹੈ ॥੬॥null(ਹੇ ਭਾਈ!) ਗੁਰੂ ਦੇ ਸ਼ਬਦ ਦੀ ਵਿਚਾਰ ਕਰ ਕੇ ਉਹੀ ਮਨੁੱਖ ਪ੍ਰਭੂ ਦੀ ਭਗਤੀ ਕਰ ਸਕਦਾ ਹੈ ਜਿਸ ਪਾਸੋਂ ਪ੍ਰਭੂ ਆਪ ਭਗਤੀ ਕਰਾਂਦਾ ਹੈ, (ਗੁਰ-ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰੋਂ ਉਹ ਮਨੁੱਖ) ਹਉਮੈ ਤੇ ਮੇਰ-ਤੇਰ ਮੁਕਾ ਲੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੭॥nullਪਰਮਾਤਮਾ ਦਾ ਨਾਮ ਭਗਤਾਂ ਵਾਸਤੇ ਉੱਚੀ ਜਾਤਿ ਹੈ ਨਾਮ ਹੀ ਉਹਨਾਂ ਵਾਸਤੇ ਉੱਚੀ ਕੁਲ ਹੈ, ਪਰਮਾਤਮਾ ਆਪ ਹੀ ਉਹਨਾਂ ਦੇ ਜੀਵਨ ਨੂੰ ਸੋਹਣਾ ਬਣਾ ਦੇਂਦਾ ਹੈ। ਭਗਤ ਸਦਾ ਉਸ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਜਿਵੇਂ ਪ੍ਰਭੂ ਨੂੰ ਚੰਗਾ ਲੱਗਦਾ ਹੈ ਤਿਵੇਂ ਉਹ ਉਹਨਾਂ ਦਾ ਹਰੇਕ ਕੰਮ ਸਿਰੇ ਚਾੜ੍ਹ ਦੇਂਦਾ ਹੈ ॥੮॥nullਗੁਰੂ ਦੇ ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ ਇਹ ਸਮਝ ਪੈਂਦੀ ਹੈ ਕਿ ਪਰਮਾਤਮਾ ਦੀ ਭਗਤੀ ਅਨੋਖੀ ਹੀ ਬਰਕਤਿ ਦੇਣ ਵਾਲੀ ਹੈ। ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ, ਪ੍ਰਭੂ ਦੀ ਭਗਤੀ ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰੱਖ ਕੇ ਪ੍ਰਭੂ ਦੇ ਨਾਮ ਵਿਚ ਜੋੜੀ ਰੱਖ ਕੇ ਉਸ ਦੇ ਆਤਮਕ ਜੀਵਨ ਨੂੰ ਸੋਹਣਾ ਬਣਾ ਦੇਂਦੀ ਹੈ ॥੯॥੧੪॥੩੬॥