Hukumnama - Ang 434

Ayo Ann(g)ai Sabh Jag Aaeiaa Kaakhai Ghann(g)ai Kaal Bhaeiaa in Raag Asa

In Gurmukhi

ਰਾਗੁ ਆਸਾ ਮਹਲਾ ੩ ਪਟੀ
ੴ ਸਤਿਗੁਰ ਪ੍ਰਸਾਦਿ ॥
ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥
ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥
ਮਨ ਐਸਾ ਲੇਖਾ ਤੂੰ ਕੀ ਪੜਿਆ ॥
ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥
ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥
ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥
ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥
ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥
ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥
ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥
ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥
ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥
ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥
ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥
ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥
ਅੰਤਰ ਆਤਮੈ ਬ੍ਰਹਮੁ ਨ ਚੀਨ੍ਹ੍ਹਿਆ ਮਾਇਆ ਕਾ ਮੁਹਤਾਜੁ ਭਇਆ ॥੭॥
ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥
ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥
ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥
ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥
ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥
ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥
ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥
ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥
ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥
ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥
ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥
ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥
ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥
ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥
ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥
ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥
ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥
ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥
ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨ੍ਹ੍ਹ ਕੈ ਰਵਿ ਰਹਿਆ ॥
ਗੁਰ ਪਰਸਾਦੀ ਜਿਨ੍ਹ੍ਹੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨ੍ਹ੍ਹੀ ਬੂਝਿ ਲਹਿਆ ॥੧੭॥
ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥
ਨਾਨਕ ਜਿਨ੍ਹ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ੍ਹ ਕਾ ਲੇਖਾ ਨਿਬੜਿਆ ॥੧੮॥੧॥੨॥

Phonetic English

Raag Aasaa Mehalaa 3 Pattee
Ik Oankaar Sathigur Prasaadh ||
Ayo Ann(g)ai Sabh Jag Aaeiaa Kaakhai Ghann(g)ai Kaal Bhaeiaa ||
Reeree Lalee Paap Kamaanae Parr Avagan Gun Veesariaa ||1||
Man Aisaa Laekhaa Thoon Kee Parriaa ||
Laekhaa Dhaenaa Thaerai Sir Rehiaa ||1|| Rehaao ||
Sidhhann(g)aaeiai Simarehi Naahee Nannai Naa Thudhh Naam Laeiaa ||
Shhashhai Shheejehi Ahinis Moorrae Kio Shhoottehi Jam Paakarriaa ||2||
Babai Boojhehi Naahee Moorrae Bharam Bhulae Thaeraa Janam Gaeiaa ||
Anehodhaa Naao Dhharaaeiou Paadhhaa Avaraa Kaa Bhaar Thudhh Laeiaa ||3||
Jajai Joth Hir Lee Thaeree Moorrae Anth Gaeiaa Pashhuthaavehigaa ||
Eaek Sabadh Thoon Cheenehi Naahee Fir Fir Joonee Aavehigaa ||4||
Thudhh Sir Likhiaa So Parr Panddith Avaraa No N Sikhaal Bikhiaa ||
Pehilaa Faahaa Paeiaa Paadhhae Pishho Dhae Gal Chaattarriaa ||5||
Sasai Sanjam Gaeiou Moorrae Eaek Dhaan Thudhh Kuthhaae Laeiaa ||
Saaee Puthree Jajamaan Kee Saa Thaeree Eaeth Dhhaan Khaadhhai Thaeraa Janam Gaeiaa ||6||
Manmai Math Hir Lee Thaeree Moorrae Houmai Vaddaa Rog Paeiaa ||
Anthar Aathamai Breham N Cheenihaaa Maaeiaa Kaa Muhathaaj Bhaeiaa ||7||
Kakai Kaam Krodhh Bharamiouhu Moorrae Mamathaa Laagae Thudhh Har Visariaa ||
Parrehi Gunehi Thoon Bahuth Pukaarehi Vin Boojhae Thoon Ddoob Muaa ||8||
Thathai Thaamas Jaliouhu Moorrae Thhathhai Thhaan Bharisatt Hoaa ||
Ghaghai Ghar Ghar Firehi Thoon Moorrae Dhadhai Dhaan N Thudhh Laeiaa ||9||
Papai Paar N Pavehee Moorrae Parapanch Thoon Palach Rehiaa ||
Sachai Aap Khuaaeiouhu Moorrae Eihu Sir Thaerai Laekh Paeiaa ||10||
Bhabhai Bhavajal Ddubohu Moorrae Maaeiaa Vich Galathaan Bhaeiaa ||
Gur Parasaadhee Eaeko Jaanai Eaek Gharree Mehi Paar Paeiaa ||11||
Vavai Vaaree Aaeeaa Moorrae Vaasudhaeo Thudhh Veesariaa ||
Eaeh Vaelaa N Lehasehi Moorrae Fir Thoon Jam Kai Vas Paeiaa ||12||
Jhajhai Kadhae N Jhoorehi Moorrae Sathigur Kaa Oupadhaes Sun Thoon Vikhaa ||
Sathigur Baajhahu Gur Nehee Koee Nigurae Kaa Hai Naao Buraa ||13||
Dhhadhhai Dhhaavath Varaj Rakh Moorrae Anthar Thaerai Nidhhaan Paeiaa ||
Guramukh Hovehi Thaa Har Ras Peevehi Jugaa Juganthar Khaahi Paeiaa ||14||
Gagai Gobidh Chith Kar Moorrae Galee Kinai N Paaeiaa ||
Gur Kae Charan Hiradhai Vasaae Moorrae Pishhalae Guneh Sabh Bakhas Laeiaa ||15||
Haahai Har Kathhaa Boojh Thoon Moorrae Thaa Sadhaa Sukh Hoee ||
Manamukh Parrehi Thaethaa Dhukh Laagai Vin Sathigur Mukath N Hoee ||16||
Raarai Raam Chith Kar Moorrae Hiradhai Jinh Kai Rav Rehiaa ||
Gur Parasaadhee Jinhee Raam Pashhaathaa Niragun Raam Thinhee Boojh Lehiaa ||17||
Thaeraa Anth N Jaaee Lakhiaa Akathh N Jaaee Har Kathhiaa ||
Naanak Jinh Ko Sathigur Miliaa Thinh Kaa Laekhaa Nibarriaa ||18||1||2||

English Translation

Raag Aasaa, Third Mehl, Patee - The Alphabet:
One Universal Creator God. By The Grace Of The True Guru:
Ayo, Angai: The whole world which was created - Kaahkai, Ghangai: It shall pass away.
Reeree, Laalee: People commit sins, and falling into vice, forget virtue. ||1||
O mortal, why have you studied such an account,
Which shall call you to answer for payment? ||1||Pause||
Sidhan, Ngaayiyai: You do not remember the Lord. Nanna: You do not take the Lord's Name.
Chhachha: You are wearing away, every night and day; you fool, how will you find release? You are held in the grip of death. ||2||
Babba: You do not understand, you fool; deluded by doubt, you are wasting your life.
Without justification, you call yourself a teacher; thus you take on the loads of others. ||3||
Jajja: You have been robbed of your Light, you fool; in the end, you shall have to depart, and you shall regret and repent.
You have not remembered the One Word of the Shabad, and so you shall have to enter the womb over and over again. ||4||
Read that which is written on your forehead, O Pandit, and do not teach wickedness to others.
First, the teacher is tied down, and then, the noose is placed around the pupil's neck. ||5||
Sassa: You have lost your self-discipline, you fool, and you have accepted an offering under false pretenses.
The daughter of the alms-giver is just like your own; by accepting this payment for performing the wedding ceremony, you have cursed your own life. ||6||
Mamma: You have been cheated out your intellect, you fool, and you are afflicted with the great disease of ego.
Within your innermost self, you do not recognize God, and you compromise yourself for the sake of Maya. ||7||
Kakka: You wander around in sexual desire and anger, you fool; attached to possessiveness, you have forgotten the Lord.
You read, and reflect, and proclaim out loud, but without understanding, you are drowned to death. ||8||
Tatta: In anger, you are burnt, you fool. T'hat'ha: That place where you live, is cursed.
Ghagha: You go begging from door to door, you fool. Dadda: But still, you do not receive the gift. ||9||
Pappa: You shall not be able to swim across, you fool, since you are engrossed in worldly affairs.
The True Lord Himself has ruined you, you fool; this is the destiny written on your forehead. ||10||
Bhabha: You have drowned in the terrifying world-ocean, you fool, and you have become engrossed in Maya.
One who comes to know the One Lord, by Guru's Grace, is carried across in an instant. ||11||
Wawa: Your turn has come, you fool, but you have forgotten the Lord of Light.
This opportunity shall not come again, you fool; you shall fall under the power of the Messenger of Death. ||12||
Jhajha: You shall never have to regret and repent, you fool, if you listen to the Teachings of the True Guru, for even an instant.
Without the True Guru, there is no Guru at all; one who is without a Guru has a bad reputation. ||13||
Dhadha: Restrain your wandering mind, you fool; deep within you the treasure is to be found.
When one becomes Gurmukh, then he drinks in the sublime essence of the Lord; throughout the ages, he continues to drink it in. ||14||
Gagga: Keep the Lord of the Universe in your mind, you fool; by mere words, no one has ever attained Him.
Enshrine the Guru's feet within your heart, you fool, and all your past sins shall be forgiven. ||15||
Haha: Understand the Lord's Sermon, you fool; only then shall you attain eternal peace.
The more the self-willed manmukhs read, the more pain they suffer. Without the True Guru, liberation is not obtained. ||16||
Rarra: Center your consciousness on the Lord, you fool; abide with those whose hearts are filled with the Lord.
By Guru's Grace, those who recognize the Lord, understand the absolute Lord. ||17||
Your limits cannot be known; the indescribable Lord cannot be described.
O Nanak, whose who have met the True Guru, have their accounts settled. ||18||1||2||

Punjabi Viakhya

ਰਾਗ ਆਸਾ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਪਟੀ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।null(ਇਹ) ਸਾਰਾ ਜਗਤ (ਜੋ) ਹੋਂਦ ਵਿਚ ਆਇਆ ਹੋਇਆ ਹੈ, (ਇਸ ਦੇ ਸਿਰ ਉਤੇ) ਮੌਤ (ਭੀ) ਮੌਜੂਦ ਹੈ (ਪਰ ਜੀਵ ਮੌਤ ਨੂੰ ਭੁਲਾ ਕੇ) ਔਗੁਣ ਪੈਦਾ ਕਰਨ ਵਾਲੀਆਂ ਗੱਲਾਂ ਪੜ੍ਹ ਕੇ ਗੁਣ ਵਿਸਾਰ ਦੇਂਦੇ ਹਨ, ਤੇ ਪਾਪ ਕਮਾਂਦੇ ਰਹਿੰਦੇ ਹਨ ॥੧॥nullਹੇ ਮਨ! (ਸਿਰਫ਼) ਅਜੇਹਾ ਲੇਖਾ ਪੜ੍ਹਨ ਦਾ ਤੈਨੂੰ ਕੋਈ ਲਾਭ ਨਹੀਂ ਹੋ ਸਕਦਾ (ਜਿਸ ਵਿਚ ਰੁੱਝ ਕੇ ਤੂੰ ਜੀਵਨ ਦਾ ਸਹੀ ਰਸਤਾ ਨਾਹ ਸਿੱਖਿਆ, ਕੁਰਾਹੇ ਹੀ ਪਿਆ ਰਿਹਾ) ਤੇ ਆਪਣੇ ਕੀਤੇ ਅਮਲਾਂ ਦਾ ਹਿਸਾਬ ਦੇਣਾ ਤੇਰੇ ਸਿਰ ਉਤੇ ਟਿਕਿਆ ਹੀ ਰਿਹਾ ॥੧॥ ਰਹਾਉ ॥null(ਹੇ ਮਨ! ਨਿਰੇ ਦੁਨੀਆਵੀ ਲੇਖੇ ਸਿੱਖਣ ਦੇ ਆਹਰੇ ਲੱਗ ਕੇ) ਤੂੰ (ਪਰਮਾਤਮਾ ਨੂੰ) ਚੇਤੇ ਨਹੀਂ ਕਰਦਾ, ਤੂੰ ਪਰਮਾਤਮਾ ਦਾ ਨਾਮ ਯਾਦ ਨਹੀਂ ਕਰਦਾ। ਹੇ ਮੂਰਖ! (ਪ੍ਰਭੂ ਨੂੰ ਭੁਲਾ ਕੇ) ਦਿਨ ਰਾਤ ਤੂੰ (ਆਤਮਕ ਜੀਵਨ ਵਿਚ) ਕਮਜ਼ੋਰ ਹੋ ਰਿਹਾ ਹੈਂ, ਜਦੋਂ ਜਮ ਨੇ (ਇਸ ਖੁਨਾਮੀ ਦੇ ਕਾਰਨ) ਫੜ ਲਿਆ, ਤਾਂ ਉਸ ਤੋਂ ਖ਼ਲਾਸੀ ਕਿਵੇਂ ਹੋਵੇਗੀ? ॥੨॥nullਹੇ ਮੂਰਖ! (ਨਿਰੇ ਦੁਨੀਆਵੀ ਲੇਖੇ ਪੜ੍ਹਨ ਪੜ੍ਹਾਨ ਵਿਚ ਰੁੱਝ ਕੇ) ਤੂੰ (ਜੀਵਨ ਦਾ ਸਹੀ ਰਸਤਾ) ਨਹੀਂ ਸਮਝਦਾ, ਇਸੇ ਭੁਲੇਖੇ ਵਿਚ ਕੁਰਾਹੇ ਪੈ ਕੇ ਤੂੰ ਆਪਣਾ ਮਨੁੱਖਾ ਜੀਵਨ ਵਿਅਰਥ ਗਵਾ ਰਿਹਾ ਹੈਂ। (ਆਤਮਕ ਜੀਵਨ ਦਾ ਰਸਤਾ ਦੱਸਣ ਵਾਲੇ ਪਾਂਧੇ ਦੇ) ਗੁਣ ਤੇਰੇ ਵਿਚ ਨਹੀਂ ਹਨ, (ਫਿਰ ਭੀ) ਤੂੰ ਆਪਣਾ ਨਾਮ ਪਾਂਧਾ ਰਖਾਇਆ ਹੋਇਆ ਹੈ। ਤੂੰ ਆਪਣੇ ਚਾਟੜਿਆਂ ਨੂੰ ਜੀਵਨ-ਰਾਹ ਸਿਖਾਣ ਦੀ ਜ਼ਿੰਮੇਵਾਰੀ ਦਾ ਭਾਰ ਆਪਣੇ ਉਤੇ ਚੁੱਕਿਆ ਹੋਇਆ ਹੈ ॥੩॥nullਹੇ ਮੂਰਖ! (ਨਿਰੇ ਮਾਇਕ ਲੇਖੇ ਪਤ੍ਰੇ ਨੇ ਆਤਮਕ ਜੀਵਨ ਸਿਖਲਾਣ ਵਾਲੀ) ਤੇਰੀ ਅਕਲ ਖੋਹ ਲਈ ਹੈ, ਅਖ਼ੀਰ ਵੇਲੇ ਜਦੋਂ ਇਥੋਂ ਤੁਰਨ ਲਗੋਂ, ਤਾਂ ਅਫ਼ਸੋਸ ਕਰੇਂਗਾ। (ਹੁਣ ਇਸ ਵੇਲੇ) ਤੂੰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਸਾਂਝ ਨਹੀਂ ਪਾਂਦਾ, (ਸਿੱਟਾ ਇਹ ਨਿਕਲੇਗਾ ਕਿ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ ॥੪॥nullਹੇ ਪੰਡਿਤ! ਤੇਰੇ ਆਪਣੇ ਮੱਥੇ ਉਤੇ ਜੋ (ਮਾਇਆ ਵਾਲਾ) ਲੇਖ ਲਿਖਿਆ ਹੋਇਆ ਹੈ, ਪਹਿਲਾਂ ਤੂੰ ਉਸ ਲੇਖ ਨੂੰ ਪੜ੍ਹ (ਭਾਵ, ਪਿਛਲੇ ਕੀਤੇ ਕਰਮਾਂ ਅਨੁਸਾਰ ਜੋ ਸੰਸਕਾਰ ਤੇਰੇ ਅੰਦਰ ਇਕੱਠੇ ਹੋਏ ਪਏ ਹਨ, ਉਹਨਾਂ ਦੇ ਅਧੀਨ ਤੂੰ ਨਿਰੀ ਮਾਇਆ ਦੀ ਖ਼ਾਤਰ ਉਮਰ ਗੁਜ਼ਾਰ ਰਿਹਾ ਹੈਂ, ਪਰ ਆਪਣੇ ਆਪ ਨੂੰ ਪੰਡਿਤ ਸਮਝਦਾ ਤੇ ਪੰਡਿਤ ਅਖਵਾਂਦਾ ਹੈਂ। ਪੰਡਿਤ ਦਾ ਇਹ ਕਰਤੱਬ ਨਹੀਂ ਕਿ ਉਸ ਨੂੰ ਆਪਣੇ ਆਤਮਕ ਜੀਵਨ ਦੀ ਰਤਾ ਭੀ ਸੂਝ ਨ ਹੋਵੇ। ਨਿਰੀ ਮਾਇਆ ਦੀ ਖ਼ਾਤਰ ਦੌੜ-ਭੱਜ ਛੱਡ, ਤੇ) ਹੋਰਨਾਂ (ਚਾਟੜਿਆਂ) ਨੂੰ ਭੀ ਨਿਰੀ ਮਾਇਆ ਦਾ ਲੇਖਾ-ਪਤ੍ਰਾ ਨਾਹ ਸਿਖਾਲ। (ਨਿਰੀ ਮਾਇਆ ਦਾ ਲੇਖਾ ਪੜ੍ਹਾਨ ਵਾਲੇ) ਪਾਂਧੇ ਨੇ ਪਹਿਲਾਂ ਆਪਣੇ ਗਲ ਵਿਚ (ਮਾਇਆ ਦੀ) ਫਾਹੀ ਪਾਈ ਹੋਈ ਹੈ, ਫਿਰ ਉਹੀ ਫਾਹੀ ਆਪਣੇ ਵਿਦਿਆਰਥੀਆਂ ਦੇ ਗਲ ਵਿਚ ਪਾ ਦੇਂਦਾ ਹੈ ॥੫॥null(ਆਪਣੇ ਆਪ ਨੂੰ ਪੰਡਿਤ ਸਮਝਣ ਵਾਲੇ) ਹੇ ਮੂਰਖ! (ਨਿਰੀ ਮਾਇਆ ਦੀ ਖ਼ਾਤਰ ਪੜ੍ਹਣ ਪੜ੍ਹਾਨ ਦੇ ਕਾਰਨ ਲਾਲਚ-ਵੱਸ ਹੋ ਕੇ) ਤੂੰ ਜੀਵਨ-ਜੁਗਤਿ ਭੀ ਗਵਾ ਬੈਠਾ ਹੈਂ। ਪਰੋਹਤ ਹੋਣ ਕਰਕੇ ਤੂੰ ਆਪਣੇ ਜਜਮਾਨ ਪਾਸੋਂ ਹਰ ਦਿਨ-ਦਿਹਾਰ ਤੇ ਦਾਨ ਲੈਂਦਾ ਹੈਂ, (ਪਰ) ਇਕ ਦਾਨ ਤੂੰ ਆਪਣੇ ਜਜਮਾਨ ਤੋਂ ਗ਼ਲਤ ਥਾਂ ਲੈਂਦਾ ਹੈਂ। ਜਜਮਾਨ ਦੀ ਧੀ ਤੇਰੀ ਹੀ ਧੀ ਹੈ (ਧੀ ਦੇ ਵਿਆਹ ਤੇ ਜਜਮਾਨ ਪਾਸੋਂ ਦਾਨ ਲੈਣਾ ਧੀ ਦਾ ਪੈਸਾ ਖਾਣਾ ਹੈ)। ਇਹ ਅੰਨ ਖਾਣ ਨਾਲ (ਇਹ ਪੈਸਾ ਖਾਣ ਨਾਲ) ਤੂੰ ਆਪਣਾ ਆਤਮਕ ਜੀਵਨ ਗਵਾ ਲੈਂਦਾ ਹੈਂ ॥੬॥nullਹੇ ਮੂਰਖ! (ਇਕ ਪਾਸੇ ਮਾਇਆ ਦੇ ਲਾਲਚ ਨੇ) ਤੇਰੀ ਅਕਲ ਮਾਰੀ ਹੋਈ ਹੈ (ਤੈਨੂੰ 'ਕੁਥਾਇ ਦਾਨ' ਲੈਣ ਤੋਂ ਭੀ ਸੰਕੋਚ ਨਹੀਂ ਹੈ। ਦੂਜੇ ਪਾਸੇ) ਤੈਨੂੰ ਇਹ ਵੱਡਾ (ਆਤਮਕ) ਰੋਗ ਚੰਬੜਿਆ ਹੋਇਆ ਹੈ ਕਿ ਮੈਂ (ਵਿਦਵਾਨ) ਹਾਂ, ਮੈਂ (ਵਿਦਵਾਨ) ਹਾਂ। ਤੂੰ ਆਪਣੇ ਅੰਦਰ (ਵੱਸਦੇ) ਪਰਮਾਤਮਾ ਨੂੰ ਪਛਾਣ ਨਹੀਂ ਸਕਿਆ, (ਇਸੇ ਵਾਸਤੇ ਤੇਰਾ ਆਪਾ) ਮਾਇਆ (ਦੇ ਲਾਲਚ) ਦੇ ਅਧੀਨ ਹੈ ॥੭॥nullਹੇ ਮੂਰਖ! (ਹੋਰਨਾਂ ਨੂੰ ਮੱਤਾਂ ਦੇਂਦਾ) ਤੂੰ ਆਪ ਕਾਮ ਵਾਸਨਾ ਵਿਚ ਕ੍ਰੋਧ ਵਿਚ (ਫਸ ਕੇ) ਕੁਰਾਹੇ ਪਿਆ ਹੋਇਆ ਹੈਂ। ਤੂੰ (ਧਰਮ ਪੁਸਤਕ) ਪੜ੍ਹਦਾ ਹੈਂ, ਅਰਥ ਵਿਚਾਰਦਾ ਹੈਂ, ਤੇ ਹੋਰਨਾਂ ਨੂੰ ਸੁਣਾਂਦਾ ਭੀ ਹੈਂ, ਪਰ (ਸਹੀ ਜੀਵਨ-ਰਾਹ) ਸਮਝਣ ਤੋਂ ਬਿਨਾ ਤੂੰ (ਲਾਲਚ ਦੇ ਹੜ੍ਹ ਵਿਚ) ਡੁੱਬ ਕੇ ਆਤਮਕ ਮੌਤੇ ਮਰ ਚੁਕਾ ਹੈਂ ॥੮॥nullਹੇ ਮੂਰਖ (ਪੰਡਿਤ!) ਤੂੰ (ਅੰਦਰੋਂ) ਕ੍ਰੋਧ ਨਾਲ ਸੜਿਆ ਹੋਇਆ ਹੈਂ, ਤੇਰਾ ਹਿਰਦਾ-ਥਾਂ (ਲਾਲਚ ਨਾਲ) ਗੰਦਾ ਹੋਇਆ ਪਿਆ ਹੈ। ਹੇ ਮੂਰਖ! ਤੂੰ ਹਰੇਕ (ਜਜਮਾਨ ਦੇ) ਘਰ ਵਿਚ (ਮਾਇਕ ਦੱਛਣਾ ਵਾਸਤੇ ਤਾਂ) ਤੁਰਿਆ ਫਿਰਦਾ ਹੈਂ, ਪਰ ਪ੍ਰਭੂ ਦੇ ਨਾਮ ਦੀ ਦੱਛਣਾ ਤੂੰ ਅਜੇ ਤਕ ਕਿਸੇ ਪਾਸੋਂ ਨਹੀਂ ਲਈ ॥੯॥nullਹੇ ਮੂਰਖ! ਤੂੰ ਸੰਸਾਰ (ਦੇ ਮੋਹ-ਜਾਲ) ਵਿਚ (ਇਤਨਾ) ਉਲਝ ਰਿਹਾ ਹੈਂ ਕਿ ਇਸ ਵਿਚੋਂ ਪਾਰਲੇ ਪਾਸੇ ਨਹੀਂ ਲੰਘ ਸਕਦਾ। ਹੇ ਮੂਰਖ! (ਤੇਰੇ ਆਪਣੇ ਕੀਤੇ ਕਰਮਾਂ ਅਨੁਸਾਰ) ਕਰਤਾਰ ਨੇ ਤੈਨੂੰ (ਉਸੇ) ਕੁਰਾਹੇ ਪਾ ਦਿੱਤਾ ਹੈ (ਜਿਧਰ ਤੇਰੀ ਰੁਚੀ ਬਣੀ ਹੋਈ ਹੈ, ਤੇ) ਉਹਨਾਂ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਇਕੱਠ ਦਾ ਲੇਖ ਤੇਰੇ ਮੱਥੇ ਉਤੇ (ਇਤਨਾ) ਉਕਰਿਆ ਪਿਆ ਹੈ (ਕਿ ਤੈਨੂੰ ਸਹੀ ਰਸਤੇ ਦੀ ਸੂਝ ਨਹੀਂ ਪੈਂਦੀ, ਪਰ ਤੂੰ ਹੋਰਨਾਂ ਨੂੰ ਮੱਤਾਂ ਦੇਂਦਾ ਫਿਰਦਾ ਹੈਂ) ॥੧੦॥nullਹੇ ਮੂਰਖ! ਤੂੰ ਮਾਇਆ (ਦੇ ਮੋਹ) ਵਿਚ ਇਤਨਾ ਮਸਤ ਹੈਂ ਕਿ ਤੈਨੂੰ ਹੋਰ ਕੁਝ ਸੁੱਝਦਾ ਹੀ ਨਹੀਂ, ਤੂੰ ਸੰਸਾਰ-ਸਮੁੰਦਰ (ਦੀਆਂ ਮੋਹ ਦੀਆਂ ਲਹਰਾਂ) ਵਿਚ ਗੋਤੇ ਖਾ ਰਿਹਾ ਹੈਂ (ਆਪਣੇ ਬਚਾਉ ਵਾਸਤੇ ਤੂੰ ਕੋਈ ਉੱਦਮ ਨਹੀਂ ਕਰਦਾ)। (ਗੁਰੂ ਦੀ ਸਰਨ ਪੈ ਕੇ) ਗੁਰੂ ਦੀ ਕਿਰਪਾ ਨਾਲ ਜੇਹੜਾ ਮਨੁੱਖ ਪਰਮਾਤਮਾ ਨਾਲ ਸਾਂਝ ਪਾਂਦਾ ਹੈ, ਉਹ ਇਸ ਸੰਸਾਰ-ਸਮੁੰਦਰ ਤੋਂ ਇਕ ਪਲ ਵਿਚ ਪਾਰ ਲੰਘ ਜਾਂਦਾ ਹੈ ॥੧੧॥nullਹੇ ਮੂਰਖ (ਭਾਗਾਂ ਨਾਲ) ਮਨੁੱਖਾਂ ਜਨਮ (ਮਿਲਣ) ਦੀ ਵਾਰੀ ਆਈ ਸੀ, ਪਰ (ਇਸ ਅਮੋਲਕ ਜਨਮ ਵਿਚ ਭੀ) ਤੈਨੂੰ ਪਰਮਾਤਮਾ ਭੁੱਲਿਆ ਹੀ ਰਿਹਾ। ਹੇ ਮੂਰਖ! (ਜੇ ਖੁੰਝਿਆ ਹੀ ਰਿਹੋਂ ਤਾਂ) ਇਹ ਸਮਾਂ ਮੁੜ ਨਹੀਂ ਲੱਭ ਸਕੇਂਗਾ (ਤੇ ਮਾਇਆ ਦੇ ਮੋਹ ਵਿਚ ਫਸਿਆ ਰਹਿ ਕੇ) ਤੂੰ ਜਮ ਦੇ ਵੱਸ ਪੈ ਜਾਏਂਗਾ (ਜਨਮ ਮਰਨ ਦੇ ਗੇੜ ਵਿਚ ਜਾ ਪਏਂਗਾ) ॥੧੨॥nullਹੇ ਮੂਰਖ! ਤੂੰ ਪੂਰੇ ਗੁਰੂ ਦਾ ਉਪਦੇਸ਼ ਧਾਰਨ ਕਰ ਕੇ ਵੇਖ ਲੈ, (ਮਾਇਆ ਆਦਿਕ ਦੀ ਖ਼ਾਤਰ) ਤੈਨੂੰ ਕਦੇ ਹਾਹੁਕੇ ਨਹੀਂ ਲੈਣੇ ਪੈਣਗੇ (ਕਿਉਂਕਿ ਮਾਇਆ-ਮੋਹ ਦਾ ਜਾਲ ਹੀ ਟੁੱਟ ਜਾਇਗਾ) ਪਰ ਜੇ ਪੂਰੇ ਗੁਰੂ ਦੀ ਸਰਨ ਨਹੀਂ ਪਏਂਗਾ ਤਾਂ ਕੋਈ (ਰਸਮੀ) ਗੁਰੂ (ਇਹਨਾਂ ਹਾਹੁਕਿਆਂ ਤੋਂ ਬਚਾ) ਨਹੀਂ (ਸਕਦਾ)। ਜੇਹੜਾ ਮਨੁੱਖ ਪੂਰੇ ਗੁਰੂ ਦੇ ਦੱਸੇ ਰਸਤੇ ਉਤੇ ਨਹੀਂ ਤੁਰਦਾ, (ਕੁਰਾਹੇ ਪੈਣ ਕਰ ਕੇ) ਉਹ ਬਦਨਾਮੀ ਹੀ ਖੱਟਦਾ ਹੈ ॥੧੩॥nullਹੇ ਮੂਰਖ! ਆਤਮਕ ਸੁਖ ਦਾ ਖ਼ਜ਼ਾਨਾ ਪਰਮਾਤਮਾ ਤੇਰੇ ਅੰਦਰ ਵੱਸ ਰਿਹਾ ਹੈ (ਪਰ ਤੂੰ ਸੁਖ ਲੱਭਣ ਵਾਸਤੇ ਬਾਹਰ ਭਟਕਦਾ ਫਿਰਦਾ ਹੈਂ) ਬਾਹਰ ਭਟਕਦੇ ਮਨ ਨੂੰ ਰੋਕ ਕੇ ਰੱਖ। ਜੇ ਤੂੰ ਗੁਰੂ ਦੇ ਦੱਸੇ ਰਸਤੇ ਉਤੇ ਤੁਰੇਂ ਤਾਂ (ਅੰਦਰ ਵੱਸਦੇ) ਪਰਮਾਤਮਾ ਦੇ ਨਾਮ ਦਾ ਰਸ ਪੀਵੇਂਗਾ, ਸਦਾ ਲਈ ਇਹ ਨਾਮ-ਰਸ ਵਰਤਦਾ ਰਹੇਂਗਾ (ਕਦੇ ਮੁੱਕੇਗਾ ਨਹੀਂ) ॥੧੪॥nullਹੇ ਮੂਰਖ! ਪਰਮਾਤਮਾ (ਦੇ ਨਾਮ) ਨੂੰ ਆਪਣੇ ਚਿੱਤ ਵਿਚ ਵਸਾ ਲੈ (ਤਦੋਂ ਹੀ ਉਸ ਨਾਲ ਮਿਲਾਪ ਹੋਵੇਗਾ), ਨਿਰੀਆਂ ਗੱਲਾਂ ਨਾਲ ਕਿਸੇ ਨੂੰ ਪ੍ਰਭੂ ਨਹੀਂ ਮਿਲਿਆ। ਹੇ ਮੂਰਖ! ਗੁਰੂ ਦੇ ਚਰਨ ਹਿਰਦੇ ਵਿਚ ਟਿਕਾਈ ਰੱਖ, ਪਿਛਲੇ ਕੀਤੇ ਹੋਏ ਸਾਰੇ ਪਾਪ ਬਖ਼ਸ਼ੇ ਜਾਣਗੇ ॥੧੫॥nullਹੇ ਮੂਰਖ! ਜੇ ਤੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਸਿੱਖ ਲਏਂ ਤਾਂ ਤੈਨੂੰ ਸਦਾ ਆਤਮਕ ਅਨੰਦ ਮਿਲਿਆ ਰਹੇ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਜਿਤਨਾ ਹੀ (ਪ੍ਰਭੂ ਦੀ ਸਿਫ਼ਤ-ਸਾਲਾਹ ਤੋਂ ਖੁੰਝ ਕੇ ਮਾਇਆ ਸੰਬੰਧੀ ਹੋਰ ਹੋਰ ਲੇਖੇ) ਪੜ੍ਹਦੇ ਹਨ, ਉਤਨੀ ਹੀ ਵਧੀਕ ਅਸ਼ਾਂਤੀ ਖੱਟਦੇ ਹਨ, ਤੇ ਗੁਰੂ ਦੀ ਸਰਨ ਤੋਂ ਬਿਨਾ (ਇਸ ਅਸ਼ਾਂਤੀ ਤੋਂ) ਖ਼ਲਾਸੀ ਨਹੀਂ ਹੁੰਦੀ ॥੧੬॥nullਹੇ ਮੂਰਖ! ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖ। ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਪਰਮਾਤਮਾ ਸਦਾ ਵੱਸਦਾ ਰਹਿੰਦਾ ਹੈ (ਜਿਨ੍ਹਾਂ ਨੂੰ ਪ੍ਰਭੂ ਸਦਾ ਯਾਦ ਹੈ, ਉਹਨਾਂ ਦੀ ਸੰਗਤ ਵਿਚ ਰਹਿ ਕੇ) ਗੁਰੂ ਦੀ ਕਿਰਪਾ ਨਾਲ ਜਿਨ੍ਹਾਂ (ਹੋਰ) ਬੰਦਿਆਂ ਨੇ ਪਰਮਾਤਮਾ ਨਾਲ ਸਾਂਝ ਪਾਈ, ਉਹਨਾਂ ਮਾਇਆ ਤੋਂ ਨਿਰਲੇਪ ਪ੍ਰਭੂ (ਦਾ ਅਸਲਾ) ਸਮਝ ਕੇ ਉਸ ਨਾਲ ਮਿਲਾਪ ਪ੍ਰਾਪਤ ਕਰ ਲਿਆ ॥੧੭॥nullਹੇ ਪ੍ਰਭੂ! ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ। ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ, ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਨਾਨਕ! ਜਿਨ੍ਹਾਂ ਨੂੰ ਸਤਿਗੁਰੂ ਮਿਲ ਪਏ (ਉਹ ਨਿਰੀ ਮਾਇਆ ਦੇ ਲੇਖੇ ਲਿਖਣ ਪੜ੍ਹਨ ਦੇ ਥਾਂ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਲੱਗ ਪੈਂਦੇ ਹਨ, ਇਸ ਤਰ੍ਹਾਂ) ਉਹਨਾਂ ਦੇ ਅੰਦਰੋਂ ਮਾਇਆ ਦੇ ਮੋਹ ਦੇ ਸੰਸਕਾਰਾਂ ਦਾ ਹਿਸਾਬ ਮੁੱਕ ਜਾਂਦਾ ਹੈ ॥੧੮॥੧॥੨॥