Hukumnama - Ang 437
Maeraa Mano Maeraa Man Raathaa Raam Piaarae Raam in Raag Asa
In Gurmukhi
ਆਸਾ ਮਹਲਾ ੧ ॥
ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥
ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥
ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥
ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥
ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥
ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥
ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥
ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥
ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥
ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥
ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥
ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥
ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥
ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥
ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥
ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥
ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥
ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥
ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥
ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥
ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥
ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥
ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥
ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥੪॥੩॥
Phonetic English
Aasaa Mehalaa 1 ||
Maeraa Mano Maeraa Man Raathaa Raam Piaarae Raam ||
Sach Saahibo Aadh Purakh Aparanparo Dhhaarae Raam ||
Agam Agochar Apar Apaaraa Paarabreham Paradhhaano ||
Aadh Jugaadhee Hai Bhee Hosee Avar Jhoothaa Sabh Maano ||
Karam Dhharam Kee Saar N Jaanai Surath Mukath Kio Paaeeai ||
Naanak Guramukh Sabadh Pashhaanai Ahinis Naam Dhhiaaeeai ||1||
Maeraa Mano Maeraa Man Maaniaa Naam Sakhaaee Raam ||
Houmai Mamathaa Maaeiaa Sang N Jaaee Raam ||
Maathaa Pith Bhaaee Suth Chathuraaee Sang N Sanpai Naarae ||
Saaeir Kee Puthree Parehar Thiaagee Charan Thalai Veechaarae ||
Aadh Purakh Eik Chalath Dhikhaaeiaa Jeh Dhaekhaa Theh Soee ||
Naanak Har Kee Bhagath N Shhoddo Sehajae Hoe S Hoee ||2||
Maeraa Mano Maeraa Man Niramal Saach Samaalae Raam ||
Avagan Maett Chalae Gun Sangam Naalae Raam ||
Avagan Parehar Karanee Saaree Dhar Sachai Sachiaaro ||
Aavan Jaavan Thaak Rehaaeae Guramukh Thath Veechaaro ||
Saajan Meeth Sujaan Sakhaa Thoon Sach Milai Vaddiaaee ||
Naanak Naam Rathan Paragaasiaa Aisee Guramath Paaee ||3||
Sach Anjano Anjan Saar Niranjan Raathaa Raam ||
Man Than Rav Rehiaa Jagajeevano Dhaathaa Raam ||
Jagajeevan Dhaathaa Har Man Raathaa Sehaj Milai Maelaaeiaa ||
Saadhh Sabhaa Santhaa Kee Sangath Nadhar Prabhoo Sukh Paaeiaa ||
Har Kee Bhagath Rathae Bairaagee Chookae Moh Piaasaa ||
Naanak Houmai Maar Patheenae Viralae Dhaas Oudhaasaa ||4||3||
English Translation
Aasaa, First Mehl:
My mind, my mind is attuned to the Love of my Beloved Lord.
The True Lord Master, the Primal Being, the Infinite One, is the Support of the earth.
He is unfathomable, unapproachable, infinite and incomparable. He is the Supreme Lord God, the Lord above all.
He is the Lord, from the beginning, throughout the ages, now and forevermore; know that all else is false.
If one does not appreciate the value of good deeds and Dharmic faith, how can one obtain clarity of consciousness and liberation?
O Nanak, the Gurmukh realizes the Word of the Shabad; night and day, he meditates on the Naam, the Name of the Lord. ||1||
My mind, my mind has come to accept, that the Naam is our only Friend.
Egotism, worldly attachment, and the lures of Maya shall not go with you.
Mother, father, famliy, children, cleverness, property and spouses - none of these shall go with you.
I have renounced Maya, the daughter of the ocean; reflecting upon reality, I have trampled it under my feet.
The Primal Lord has revealed this wondrous show; wherever I look, there I see Him.
O Nanak, I shall not forsake the Lord's devotional worship; in the natural course, what shall be, shall be. ||2||
My mind, my mind has become immaculately pure, contemplating the True Lord.
I have dispelled my vices, and now I walk in the company of the virtuous.
Discarding my vices, I do good deeds, and in the True Court, I am judged as true.
My coming and going has come to an end; as Gurmukh, I reflect upon the nature of reality.
O my Dear Friend, You are my all-knowing companion; grant me the glory of Your True Name.
O Nanak, the jewel of the Naam has been revealed to me; such are the Teachings I have received from the Guru. ||3||
I have carefully applied the healing ointment to my eyes, and I am attuned to the Immaculate Lord.
He is permeating my mind and body, the Life of the world, the Lord, the Great Giver.
My mind is imbued with the Lord, the Great Giver, the Life of the world; I have merged and blended with Him, with intuitive ease.
In the Company of the Holy, and the Saints' Society, by God's Grace, peace is obtained.
The renunciates remain absorbed in devotional worship to the Lord; they are rid of emotional attachment and desire.
O Nanak, how rare is that unattached servant, who conquers his ego, and remains pleased with the Lord. ||4||3||
Punjabi Viakhya
nullnullnullnullnullnull(ਗੁਰੂ ਦੀ ਸਰਨ ਪੈ ਕੇ ਸ਼ਬਦ ਵਿਚ ਜੁੜ ਕੇ) ਮੇਰਾ ਮਨ ਉਸ ਪਿਆਰੇ ਪ੍ਰਭੂ ਦੇ ਨਾਮ-ਰੰਗ ਨਾਲ ਰੰਗਿਆ ਗਿਆ ਹੈ ਜੋ ਸਦਾ-ਥਿਰ ਰਹਿਣ ਵਾਲਾ ਹੈ ਜੋ ਸਭ ਦਾ ਮਾਲਕ ਹੈ ਜੋ ਸਭ ਦਾ ਮੁੱਢ ਹੈ, ਜੋ ਸਭ ਵਿਚ ਵਿਆਪਕ ਹੈ, ਜਿਸ ਤੋਂ ਪਰੇ ਹੋਰ ਕੋਈ ਨਹੀਂ ਤੇ ਜੋ ਸਭ ਨੂੰ ਆਸਰਾ ਦੇਂਦਾ ਹੈ। ਉਹ ਪਰਮਾਤਮਾ ਅਪਹੁੰਚ ਹੈ, ਮੁਨੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, ਉਸ ਤੋਂ ਪਰੇ ਹੋਰ ਕੋਈ ਨਹੀਂ, ਬੇਅੰਤ ਹੈ ਤੇ ਸਭ ਤੋਂ ਵੱਡਾ ਹੈ। ਸ੍ਰਿਸ਼ਟੀ ਦੇ ਸ਼ੁਰੂ ਤੋਂ ਜੁਗਾਂ ਦੇ ਸ਼ਰੂ ਤੋਂ ਚਲਿਆ ਆ ਰਿਹਾ ਹੈ, ਹੁਣ ਭੀ ਮੌਜੂਦ ਹੈ ਸਦਾ ਲਈ ਮੌਜੂਦ ਰਹੇਗਾ। (ਹੇ ਭਾਈ!) ਹੋਰ ਸਾਰੇ ਸੰਸਾਰ ਨੂੰ ਨਾਸਵੰਤ ਜਾਣੋ। ਮੇਰਾ ਮਨ ਸ਼ਾਸਤ੍ਰਾਂ ਦੇ ਦੱਸੇ ਹੋਏ ਧਾਰਮਿਕ ਕਰਮਾਂ ਦੀ ਸਾਰ ਨਹੀਂ ਜਾਣਦਾ, ਮੇਰੇ ਮਨ ਨੂੰ ਇਹ ਸੁਰਤ ਭੀ ਨਹੀਂ ਹੈ ਕਿ ਮੁਕਤੀ ਕਿਵੇਂ ਮਿਲਦੀ ਹੈ। ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਮੇਰਾ ਮਨ ਇਹੀ ਪਛਾਣਦਾ ਹੈ ਕਿ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ॥੧॥nullnullnullnullnull(ਗੁਰੂ ਦੀ ਸਰਨ ਪੈ ਕੇ) ਮੇਰਾ ਮਨ ਮੰਨ ਚੁਕਾ ਹੈ ਕਿ ਪਰਮਾਤਮਾ ਦਾ ਨਾਮ ਹੀ (ਅਸਲ) ਸਾਥੀ ਹੈ ਮਾਇਆ ਦੀ ਮਮਤਾ ਤੇ ਹਉਮੈ ਮਨੁੱਖ ਦੇ ਨਾਲ ਨਹੀਂ ਜਾਂਦੇ, ਮਾਂ, ਪਿਉ, ਭਰਾ, ਪੁੱਤਰ, ਧਨ, ਇਸਤ੍ਰੀ, ਦੁਨੀਆ ਵਾਲੀ ਚਤੁਰਾਈ (ਸਦਾ ਲਈ) ਸਾਥੀ ਨਹੀਂ ਬਣ ਸਕਦੇ। (ਇਸ ਵਾਸਤੇ) ਗੁਰੂ ਦੇ ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ ਮੈਂ ਮਾਇਆ ਦਾ ਮੋਹ ਉੱਕਾ ਤਿਆਗ ਦਿੱਤਾ ਹੈ, ਤੇ ਇਸ ਨੂੰ ਆਪਣੇ ਪੈਰਾਂ ਹੇਠ ਰੱਖਿਆ ਹੋਇਆ ਹੈ (ਭਾਵ, ਆਪਣੇ ਉਤੇ ਇਸ ਦਾ ਪ੍ਰਭਾਵ ਨਹੀਂ ਪੈਣ ਦੇਂਦਾ)। (ਮੈਨੂੰ ਇਹ ਨਿਸ਼ਚਾ ਬਣ ਗਿਆ ਹੈ ਕਿ) ਆਦਿ ਪੁਰਖ ਨੇ (ਜਗਤ-ਰੂਪ) ਇਕ ਤਮਾਸ਼ਾ ਵਿਖਾਲ ਦਿੱਤਾ ਹੈ, ਮੈਂ ਜਿਧਰ ਵੇਖਦਾ ਹਾਂ ਉਧਰ ਉਹ ਪਰਮਾਤਮਾ ਹੀ ਮੈਨੂੰ ਦਿੱਸਦਾ ਹੈ। ਹੇ ਨਾਨਕ! (ਆਖ-) ਮੈਂ ਪਰਮਾਤਮਾ ਦੀ ਭਗਤੀ (ਕਦੇ) ਨਹੀਂ ਵਿਸਾਰਦਾ (ਮੈਨੂੰ ਯਕੀਨ ਹੈ ਕਿ) ਜਗਤ ਵਿਚ ਜੋ ਕੁਝ ਹੋ ਰਿਹਾ ਹੈ ਸੁਤੇ ਹੀ ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ ॥੨॥nullnullnullnullnullਸਦਾ-ਥਿਰ ਪਰਮਾਤਮਾ ਦਾ ਨਾਮ (ਹਿਰਦੇ ਵਿਚ) ਸੰਭਾਲ ਕੇ ਮੇਰਾ ਮਨ ਪਵਿਤ੍ਰ ਹੋ ਗਿਆ ਹੈ। (ਜੀਵਨ-ਪੰਧ ਵਿਚ) ਮੈਂ ਔਗੁਣ (ਆਪਣੇ ਅੰਦਰੋਂ) ਮਿਟਾ ਕੇ ਤੁਰ ਰਿਹਾ ਹਾਂ, ਮੇਰੇ ਨਾਲ ਗੁਣਾਂ ਦਾ ਸਾਥ ਬਣ ਗਿਆ ਹੈ। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਔਗੁਣ ਤਿਆਗ ਕੇ (ਨਾਮ-ਸਿਮਰਨ ਦੀ) ਸ੍ਰੇਸ਼ਟ ਕਰਣੀ ਕਰਦਾ ਹੈ ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸੱਚਾ ਮੰਨਿਆ ਜਾਂਦਾ ਹੈ। ਉਹ ਮਨੁੱਖ ਆਪਣਾ ਜਨਮ ਮਰਣ ਦਾ ਗੇੜ ਮੁਕਾ ਲੈਂਦਾ ਹੈ, ਉਹ ਜਗਤ ਦੇ ਮੂਲ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖਦਾ ਹੈ। ਹੇ ਪ੍ਰਭੂ! ਤੂੰ ਹੀ ਮੇਰਾ ਸੱਜਣ ਹੈਂ ਤੂੰ ਹੀ ਮੇਰਾ ਮਿੱਤਰ ਹੈਂ ਤੂੰ ਹੀ ਮੇਰੇ ਦਿਲ ਦੀ ਜਾਣਨ ਵਾਲਾ ਸਾਥੀ ਹੈਂ। ਤੇਰੇ ਸਦਾ-ਥਿਰ ਨਾਮ ਵਿਚ ਜੁੜਿਆਂ (ਤੇਰੇ ਦਰ ਤੇ) ਆਦਰ ਮਿਲਦਾ ਹੈ। ਹੇ ਨਾਨਕ! (ਆਖ-) ਮੈਨੂੰ ਗੁਰੂ ਦੀ ਅਜੇਹੀ ਮਤ ਪ੍ਰਾਪਤ ਹੋਈ ਹੈ ਕਿ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਸ੍ਰੇਸ਼ਟ ਨਾਮ ਪ੍ਰਗਟ ਹੋ ਗਿਆ ਹੈ ॥੩॥nullnullnullnullnull(ਪ੍ਰਭੂ ਦੇ ਗਿਆਨ ਦਾ) ਸੁਰਮਾ ਪਾ ਕੇ ਮੇਰਾ ਮਨ ਮਾਇਆ-ਰਹਿਤ ਪਰਮਾਤਮਾ ਦੇ ਨਾਮ ਵਿਚ ਰੰਗਿਆ ਗਿਆ ਹੈ। ਜਗਤ ਦਾ ਜੀਵਨ ਤੇ ਸਭ ਦਾਤਾਂ ਦੇਣ ਵਾਲਾ ਪ੍ਰਭੂ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਹਰ ਵੇਲੇ ਮੌਜੂਦ ਰਹਿੰਦਾ ਹੈ। (ਗੁਰੂ ਦੀ ਰਾਹੀਂ) ਜਗਤ ਦਾ ਜੀਵਨ ਤੇ ਸਭ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਮਨ ਵਿਚ ਵੱਸ ਪੈਂਦਾ ਹੈ, ਮਨ ਉਸ ਦੇ ਨਾਮ-ਰੰਗ ਨਾਲ ਰੰਗਿਆ ਜਾਂਦਾ ਹੈ ਤੇ ਮਨ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ। ਗੁਰਮੁਖਾਂ ਦੀ ਸੰਗਤ ਵਿਚ ਰਿਹਾਂ ਪਰਮਾਤਮਾ ਦੀ ਮੇਹਰ ਦੀ ਨਿਗਾਹ ਨਾਲ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। ਹੇ ਨਾਨਕ! ਜਗਤ ਵਿਚ ਅਜੇਹੇ ਵਿਰਲੇ ਬੰਦੇ ਹਨ ਜੇਹੜੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗੀਜ ਕੇ ਮਾਇਆ ਦੇ ਮੋਹ ਨਾਲੋਂ ਨਿਰਲੇਪ ਰਹਿੰਦੇ ਹਨ, ਜਿਨ੍ਹਾਂ ਦੇ ਅੰਦਰੋਂ ਮੋਹ ਤੇ ਤ੍ਰਿਸ਼ਨਾ ਮੁੱਕ ਜਾਂਦੇ ਹਨ, ਜੋ ਹਉਮੈ ਨੂੰ ਮਾਰ ਕੇ ਪਰਮਾਤਮਾ ਦੇ ਨਾਮ ਵਿਚ ਹੀ ਸਦਾ ਗਿੱਝੇ ਰਹਿੰਦੇ ਹਨ ॥੪॥੩॥