Hukumnama - Ang 445
Sathajug Sabh Santhokh Sareeraa Pag Chaarae Dhharam Dhhiaan Jeeo in Raag Asa
In Gurmukhi
ਆਸਾ ਮਹਲਾ ੪ ॥
ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥
ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥
ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥
ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥
ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥
ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥
ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥
ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥
ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹ੍ਹੁ ਉਪਾਇ ਜੀਉ ॥
ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥
ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥
ਮਹਾ ਜੁਧ ਜੋਧ ਬਹੁ ਕੀਨ੍ਹ੍ਹੇ ਵਿਚਿ ਹਉਮੈ ਪਚੈ ਪਚਾਇ ਜੀਉ ॥
ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹ੍ਹੁ ਉਪਾਇ ਜੀਉ ॥੩॥
ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥
ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥
ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥
ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥
ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥
ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥
Phonetic English
Aasaa Mehalaa 4 ||
Sathajug Sabh Santhokh Sareeraa Pag Chaarae Dhharam Dhhiaan Jeeo ||
Man Than Har Gaavehi Param Sukh Paavehi Har Hiradhai Har Gun Giaan Jeeo ||
Gun Giaan Padhaarathh Har Har Kirathaarathh Sobhaa Guramukh Hoee ||
Anthar Baahar Har Prabh Eaeko Dhoojaa Avar N Koee ||
Har Har Liv Laaee Har Naam Sakhaaee Har Dharageh Paavai Maan Jeeo ||
Sathajug Sabh Santhokh Sareeraa Pag Chaarae Dhharam Dhhiaan Jeeo ||1||
Thaethaa Jug Aaeiaa Anthar Jor Paaeiaa Jath Sanjam Karam Kamaae Jeeo ||
Pag Chouthhaa Khisiaa Thrai Pag Ttikiaa Man Hiradhai Krodhh Jalaae Jeeo ||
Man Hiradhai Krodhh Mehaa Bisalodhh Nirap Dhhaavehi Larr Dhukh Paaeiaa ||
Anthar Mamathaa Rog Lagaanaa Houmai Ahankaar Vadhhaaeiaa ||
Har Har Kirapaa Dhhaaree Maerai Thaakur Bikh Guramath Har Naam Lehi Jaae Jeeo ||
Thaethaa Jug Aaeiaa Anthar Jor Paaeiaa Jath Sanjam Karam Kamaae Jeeo ||2||
Jug Dhuaapur Aaeiaa Bharam Bharamaaeiaa Har Gopee Kaanha Oupaae Jeeo ||
Thap Thaapan Thaapehi Jag Punn Aaranbhehi Ath Kiriaa Karam Kamaae Jeeo ||
Kiriaa Karam Kamaaeiaa Pag Dhue Khisakaaeiaa Dhue Pag Ttikai Ttikaae Jeeo ||
Mehaa Judhh Jodhh Bahu Keenhae Vich Houmai Pachai Pachaae Jeeo ||
Dheen Dhaeiaal Gur Saadhh Milaaeiaa Mil Sathigur Mal Lehi Jaae Jeeo ||
Jug Dhuaapur Aaeiaa Bharam Bharamaaeiaa Har Gopee Kaanha Oupaae Jeeo ||3||
Kalijug Har Keeaa Pag Thrai Khisakeeaa Pag Chouthhaa Ttikai Ttikaae Jeeo ||
Gur Sabadh Kamaaeiaa Aoukhadhh Har Paaeiaa Har Keerath Har Saanth Paae Jeeo ||
Har Keerath Ruth Aaee Har Naam Vaddaaee Har Har Naam Khaeth Jamaaeiaa ||
Kalijug Beej Beejae Bin Naavai Sabh Laahaa Mool Gavaaeiaa ||
Jan Naanak Gur Pooraa Paaeiaa Man Hiradhai Naam Lakhaae Jeeo ||
Kalajug Har Keeaa Pag Thrai Khisakeeaa Pag Chouthhaa Ttikai Ttikaae Jeeo ||4||4||11||
English Translation
Aasaa, Fourth Mehl:
In the Golden Age of Sat Yuga, everyone embodied contentment and meditation; religion stood upon four feet.
With mind and body, they sang of the Lord, and attained supreme peace. In their hearts was the spiritual wisdom of the Lord's Glorious Virtues.
Their wealth was the spiritual wisdom of the Lord's Glorious Virtues; the Lord was their success, and to live as Gurmukh was their glory.
Inwardly and outwardly, they saw only the One Lord God; for them there was no other second.
They centered their consciousness lovingly on the Lord, Har, Har. The Lord's Name was their companion, and in the Court of the Lord, they obtained honor.
In the Golden Age of Sat Yuga, everyone embodied contentment and meditation; religion stood upon four feet. ||1||
Then came the Silver Age of Trayta Yuga; men's minds were ruled by power, and they practiced celibacy and self-discipline.
The fourth foot of religion dropped off, and three remained. Their hearts and minds were inflamed with anger.
Their hearts and minds were filled with the horribly poisonous essence of anger. The kings fought their wars and obtained only pain.
Their minds were afflicted with the illness of egotism, and their self-conceit and arrogance increased.
If my Lord, Har, Har, shows His Mercy, my Lord and Master eradicates the poison by the Guru's Teachings and the Lord's Name.
Then came the Silver Age of Trayta Yuga; men's minds were ruled by power, and they practiced celibacy and self-discipline. ||2||
The Brass Age of Dwaapar Yuga came, and people wandered in doubt. The Lord created the Gopis and Krishna.
The penitents practiced penance, they offered sacred feasts and charity, and performed many rituals and religious rites.
They performed many rituals and religious rites; two legs of religion dropped away, and only two legs remained.
So many heroes waged great wars; in their egos they were ruined, and they ruined others as well.
The Lord, Compassionate to the poor, led them to meet the Holy Guru. Meeting the True Guru, their filth is washed away.
The Brass Age of Dwaapar Yuga came, and the people wandered in doubt. The Lord created the Gopis and Krishna. ||3||
The Lord ushered in the Dark Age, the Iron Age of Kali Yuga; three legs of religion were lost, and only the fourth leg remained intact.
Acting in accordance with the Word of the Guru's Shabad, the medicine of the Lord's Name is obtained. Singing the Kirtan of the Lord's Praises, divine peace is obtained.
The season of singing the Lord's Praise has arrived; the Lord's Name is glorified, and the Name of the Lord, Har, Har, grows in the field of the body.
In the Dark Age of Kali Yuga, if one plants any other seed than the Name, all profit and capital is lost.
Servant Nanak has found the Perfect Guru, who has revealed to him the Naam within his heart and mind.
The Lord ushered in the Dark Age, the Iron Age of Kali Yuga; three legs of religion were lost, and only the fourth leg remained intact. ||4||4||11||
Punjabi Viakhya
nullnullnullnullnullnullਸਤਜੁਗੀ ਆਤਮਕ ਅਵਸਥਾ ਵਿਚ ਟਿਕੇ ਹੋਏ ਮਨੁੱਖ ਨੂੰ ਹਰ ਥਾਂ ਸੰਤੋਖ (ਆਤਮਕ ਸਹਾਰਾ) ਦੇਈ ਰੱਖਦਾ ਹੈ, ਹਰ ਵੇਲੇ ਮੁਕੰਮਲ ਧਰਮ ਉਸ ਦੇ ਜੀਵਨ ਦਾ ਨਿਸ਼ਾਨਾ ਹੁੰਦਾ ਹੈ। (ਸਤਜੁਗੀ) ਆਤਮਕ ਅਵਸਥਾ ਵਿਚ ਟਿਕੇ ਹੋਏ (ਮਨੁੱਖ) ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿੰਦੇ ਹਨ, ਤੇ ਸਭ ਤੋਂ ਉੱਚਾ ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣਾਂ ਨਾਲ ਡੂੰਘੀ ਸਾਂਝ ਟਿਕੀ ਰਹਿੰਦੀ ਹੈ। ਸਤਜੁਗੀ ਆਤਮਕ ਅਵਸਥਾ ਵਿਚ ਟਿਕਿਆ ਹੋਇਆ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਡੂੰਘੀ ਸਾਂਝ ਨੂੰ ਕੀਮਤੀ ਚੀਜ਼ ਜਾਣਦਾ ਹੈ, ਹਰਿ-ਨਾਮ ਸਿਮਰਨ ਵਿਚ ਆਪਣੇ ਜੀਵਨ ਨੂੰ ਸਫਲ ਸਮਝਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਹਰ ਥਾਂ) ਸੋਭਾ ਮਿਲਦੀ ਹੈ। ਉਸ ਨੂੰ ਆਪਣੇ ਅੰਦਰ ਤੇ ਸਾਰੇ ਜਗਤ ਵਿਚ ਇਕ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਉਸ ਨੂੰ ਨਹੀਂ ਦਿੱਸਦਾ। (ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਦਾ ਹੈ, ਪਰਮਾਤਮਾ ਉਸ ਦਾ (ਸਦਾ ਲਈ) ਸਾਥੀ ਬਣ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ। (ਹੇ ਭਾਈ!) ਅਜੇਹੀ ਸਤਜੁਗੀ ਆਤਮਕ ਅਵਸਥਾ ਵਿਚ ਟਿਕੇ ਹੋਏ ਮਨੁੱਖ ਨੂੰ ਹਰ ਥਾਂ ਸੰਤੋਖ (ਆਤਮਕ ਸਹਾਰਾ ਦੇਈ ਰੱਖਦਾ ਹੈ) ਹਰ ਗੱਲੇ ਮੁਕੰਮਲ ਧਰਮ ਉਸ ਦੇ ਜੀਵਨ ਦਾ ਨਿਸ਼ਾਨਾ ਬਣਿਆ ਰਹਿੰਦਾ ਹੈ ॥੧॥nullnullnullnullnull(ਹੇ ਭਾਈ!) ਜਿਸ ਮਨੁੱਖ ਦੇ ਅੰਦਰ (ਦੂਜਿਆਂ ਉਤੇ) ਧੱਕਾ (ਕਰਨ ਦਾ ਸੁਭਾਉ) ਆ ਵੱਸਦਾ ਹੈ, ਉਸ ਦੇ ਭਾ ਦਾ ਤ੍ਰੇਤਾ ਜੁਗ ਆ ਜਾਂਦਾ ਹੈ (ਉਸ ਦੇ ਅੰਦਰ ਮਾਨੋ ਤ੍ਰੇਤਾ ਜੁਗ ਵਾਪਰ ਰਿਹਾ ਹੈ। ਉਹ ਮਨੁੱਖ ਪਰਮਾਤਮਾ ਦਾ ਸਿਮਰਨ ਭੁਲਾ ਕੇ) ਵੀਰਜ ਨੂੰ ਰੋਕਣਾ (ਹੀ ਧਰਮ ਸਮਝ ਲੈਂਦਾ ਹੈ) ਉਹ ਮਨੁੱਖ ਇੰਦ੍ਰਿਆਂ ਨੂੰ ਵੱਸ ਕਰਨ ਵਾਲੇ ਕਰਮ ਹੀ ਕਮਾਂਦਾ ਹੈ। ਉਸ ਮਨੁੱਖ ਦੇ ਅੰਦਰੋਂ (ਧਰਮ-ਬਲਦ ਦਾ) ਚੌਥਾ ਪੈਰ ਤਿਲਕ ਜਾਂਦਾ ਹੈ (ਉਸ ਦੇ ਅੰਦਰ ਧਰਮ-ਬਲਦ) ਤਿੰਨਾਂ ਪੈਰਾਂ ਦੇ ਸਹਾਰੇ ਖਲੋਂਦਾ ਹੈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਕ੍ਰੋਧ ਪੈਦਾ ਹੁੰਦਾ ਹੈ ਜੋ ਉਸ (ਦੇ ਆਤਮਕ ਜੀਵਨ) ਨੂੰ ਸਾੜਦਾ ਹੈ। (ਹੇ ਭਾਈ!) ਉਸ ਮਨੁੱਖ ਦੇ ਮਨ ਵਿਚ ਹਿਰਦੇ ਵਿਚ ਕ੍ਰੋਧ ਪੈਦਾ ਹੋਇਆ ਰਹਿੰਦਾ ਹੈ ਜੋ, ਮਾਨੋ, ਇਕ ਵੱਡਾ ਵਿਹੁਲਾ ਰੁੱਖ (ਉੱਗਾ ਹੋਇਆ) ਹੈ। (ਧੱਕਾ ਕਰਨ ਦੇ ਸੁਭਾਵ ਤੋਂ ਪੈਦਾ ਹੋਏ ਇਸ ਕ੍ਰੋਧ ਦੇ ਕਾਰਨ ਹੀ) ਰਾਜੇ ਇਕ ਦੂਜੇ ਉਤੇ ਹਮਲੇ ਕਰਦੇ ਹਨ, ਆਪੋ ਵਿਚ ਲੜ ਲੜ ਕੇ ਦੁੱਖ ਪਾਂਦੇ ਹਨ। ਜਿਸ ਮਨੁੱਖ ਦੇ ਅੰਦਰ ਮਮਤਾ ਦਾ ਰੋਗ ਲੱਗ ਜਾਂਦਾ ਹੈ ਉਸ ਦੇ ਅੰਦਰ ਹਉਮੈ ਵਧਦੀ ਹੈ ਅਹੰਕਾਰ ਵਧਦਾ ਹੈ ਪਰ ਜਿਸ ਮਨੁੱਖ ਉੱਤੇ ਮੇਰੇ ਮਾਲਕ ਪ੍ਰਭੂ ਨੇ ਮੇਹਰ ਕੀਤੀ, ਗੁਰੂ ਦੀ ਮਤ ਦੀ ਬਰਕਤਿ ਨਾਲ ਹਰਿ-ਨਾਮ ਦੀ ਬਰਕਤਿ ਨਾਲ ਉਸ ਦੇ ਅੰਦਰੋਂ ਇਹ ਜ਼ਹਰ ਉਤਰ ਜਾਂਦੀ ਹੈ। (ਹੇ ਭਾਈ!) ਜਿਸ ਮਨੁੱਖ ਦੇ ਅੰਦਰ (ਦੂਜਿਆਂ ਉੱਤੇ) ਧੱਕਾ (ਕਰਨ ਦਾ ਸੁਭਾਉ) ਆ ਵੱਸਦਾ ਹੈ ਉਸ ਦੇ ਅੰਦਰ, ਮਾਨੋ, ਤ੍ਰੇਤਾ ਜੁਗ ਵਾਪਰ ਰਿਹਾ ਹੈ ॥੨॥nullnullnullnullnullਜੋ ਜੋ ਇਸਤ੍ਰੀ ਮਰਦ ਪਰਮਾਤਮਾ ਨੇ ਪੈਦਾ ਕੀਤਾ ਹੈ (ਇਹ ਸਾਰੇ ਇਸਤ੍ਰੀ ਮਰਦ ਜੋ ਹਰੀ ਨੇ ਪੈਦਾ ਕੀਤੇ ਹਨ, ਇਹਨਾਂ ਵਿਚੋਂ ਜੇਹੜਾ ਜੇਹੜਾ ਮਾਇਆ ਦੀ) ਭਟਕਣਾ ਵਿਚ ਭਟਕ ਰਿਹਾ ਹੈ (ਉਸ ਦੇ ਵਾਸਤੇ, ਮਾਨੋ) ਦੁਆਪੁਰ ਜੁਗ ਆਇਆ ਹੋਇਆ ਹੈ। (ਅਜੇਹੇ ਲੋਕ ਭਟਕਣਾ ਵਿਚ ਪੈ ਕੇ) ਤਪ ਸਾਧਦੇ ਹਨ, ਧੂਣੀਆਂ ਤਪਾਣ ਦੇ ਕਸ਼ਟ ਸਹਾਰਦੇ ਹਨ, ਜੱਗ ਆਦਿਕ (ਮਿਥੇ ਹੋਏ) ਪੁੰਨ ਕਰਮ ਕਰਦੇ ਹਨ। (ਜੇਹੜਾ ਭੀ ਮਨੁੱਖ ਪਰਮਾਤਮਾ ਦਾ ਸਿਮਰਨ ਛੱਡ ਕੇ ਹੋਰ ਹੋਰ ਧਾਰਮਿਕ ਮਿਥਿਆ ਹੋਇਆ) ਕਿਰਿਆ ਕਰਮ ਕਰਦਾ ਹੈ (ਉਸ ਦੇ ਅੰਦਰੋਂ ਧਰਮ-ਬਲਦ ਆਪਣੇ ਦੋਵੇਂ) ਪੈਰ ਖਿਸਕਾ ਲੈਂਦਾ ਹੈ (ਉਸ ਦੇ ਅੰਦਰ ਧਰਮ-ਬਲਦ) ਦੋ ਪੈਰਾਂ ਦੇ ਆਸਰੇ ਟਿਕਿਆ ਰਹਿੰਦਾ ਹੈ। (ਇਹ ਦੁਆਪੁਰ ਜੁਗ ਦਾ ਪ੍ਰਭਾਵ ਹੀ ਸਮਝੋ ਕਿ ਮਾਇਆ ਦੀ ਭਟਕਣਾ ਵਿਚ ਫਸ ਕੇ) ਬੜੇ ਬੜੇ ਸੂਰਮੇ ਵੱਡੇ ਜੁੱਧ ਮਚਾ ਦੇਂਦੇ ਹਨ। (ਮਾਇਆ ਦੀ ਭਟਕਣਾ ਦੇ ਕਾਰਨ ਹੀ ਮਨੁੱਖ ਆਪ) ਹਉਮੈ ਵਿਚ ਸੜਦਾ ਹੈ ਤੇ ਹੋਰਨਾਂ ਨੂੰ ਸਾੜਦਾ ਹੈ। ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲਾ ਦਿੱਤਾ, ਗੁਰੂ ਨੂੰ ਮਿਲ ਕੇ (ਉਸ ਦੇ ਅੰਦਰੋਂ ਮਾਇਆ ਦੀ) ਮੈਲ ਲਹਿ ਜਾਂਦੀ ਹੈ। (ਹੇ ਭਾਈ!) ਜੋ ਜੋ ਇਸਤ੍ਰੀ ਮਰਦ ਪਰਮਾਤਮਾ ਨੇ ਪੈਦਾ ਕੀਤਾ ਹੈ, ਜੇਹੜਾ ਜੇਹੜਾ ਮਾਇਆ ਦੀ ਭਟਕਣਾ ਵਿਚ ਭਟਕ ਰਿਹਾ ਹੈ (ਉਸ ਦੇ ਵਾਸਤੇ, ਮਾਨੋ) ਦੁਆਪੁਰ ਜੁਗ ਆਇਆ ਹੋਇਆ ਹੈ ॥੩॥nullnullnullnullnull(ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼ ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ) ਉਹ ਹਰਿ-ਨਾਮ ਦਵਾਈ ਹਾਸਲ ਕਰ ਲੈਂਦਾ ਹੈ, ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਪਰਮਾਤਮਾ (ਉਸ ਦੇ ਅੰਦਰ) ਸ਼ਾਂਤੀ ਪੈਦਾ ਕਰ ਦੇਂਦਾ ਹੈ। (ਉਸ ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਇਹ ਮਨੁੱਖਾ ਜਨਮ ਦੀ) ਰੁੱਤ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਸਤੇ ਮਿਲੀ ਹੈ, ਪਰਮਾਤਮਾ ਦਾ ਨਾਮ ਹੀ (ਲੋਕ-ਪਰਲੋਕ ਵਿਚ) ਆਦਰ-ਮਾਣ ਦੇਂਦਾ ਹੈ (ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦੇ ਨਾਮ (ਦਾ) ਫਸਲ ਬੀਜਦਾ ਹੈ। ਪਰ ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਛੱਡ ਕੇ (ਕਰਮ ਕਾਂਡ ਆਦਿਕ ਕੋਈ ਹੋਰ) ਬੀਜ ਬੀਜਦਾ ਹੈ ਉਹ (ਮਾਨੋ) ਕਲਿਜੁਗ (ਦੇ ਪ੍ਰਭਾਵ) ਵਿਚ ਹੈ ਉਹ ਸਰਮਾਇਆ ਭੀ ਗਵਾ ਲੈਂਦਾ ਹੈ ਤੇ ਲਾਭ ਭੀ ਕੋਈ ਨਹੀਂ ਖੱਟਦਾ। (ਹੇ ਭਾਈ! ਪਰਮਾਤਮਾ ਦੀ ਕਿਰਪਾ ਨਾਲ) ਦਾਸ ਨਾਨਕ ਨੇ ਪੂਰਾ ਗੁਰੂ ਲੱਭ ਲਿਆ ਹੈ, ਗੁਰੂ ਨੇ (ਨਾਨਕ ਦੇ) ਮਨ ਵਿਚ ਹਿਰਦੇ ਵਿਚ ਪ੍ਰਭੂ ਨਾਮ ਪਟਗਟ ਕਰ ਦਿੱਤਾ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼-ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ ਹੈ ॥੪॥੪॥੧੧॥