Hukumnama - Ang 449
Har Anmrith Bhagath Bhanddaar Hai Gur Sathigur Paasae Raam Raajae in Raag Asa
In Gurmukhi
ਆਸਾ ਮਹਲਾ ੪ ॥
ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥
ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥
ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥
ਜਨੁ ਨਾਨਕੁ ਗੁਰੁ ਤਿਨ੍ਹ੍ਹੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥
ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥
ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥
ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥
ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥
ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥
ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥
ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥
ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥
ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥
ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥
ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥
Phonetic English
Aasaa Mehalaa 4 ||
Har Anmrith Bhagath Bhanddaar Hai Gur Sathigur Paasae Raam Raajae ||
Gur Sathigur Sachaa Saahu Hai Sikh Dhaee Har Raasae ||
Dhhan Dhhann Vanajaaraa Vanaj Hai Gur Saahu Saabaasae ||
Jan Naanak Gur Thinhee Paaeiaa Jin Dhhur Likhath Lilaatt Likhaasae ||1||
Sach Saahu Hamaaraa Thoon Dhhanee Sabh Jagath Vanajaaraa Raam Raajae ||
Sabh Bhaanddae Thudhhai Saajiaa Vich Vasath Har Thhaaraa ||
Jo Paavehi Bhaanddae Vich Vasath Saa Nikalai Kiaa Koee Karae Vaechaaraa ||
Jan Naanak Ko Har Bakhasiaa Har Bhagath Bhanddaaraa ||2||
Ham Kiaa Gun Thaerae Vithhareh Suaamee Thoon Apar Apaaro Raam Raajae ||
Har Naam Saalaaheh Dhin Raath Eaehaa Aas Aadhhaaro ||
Ham Moorakh Kishhooa N Jaanehaa Kiv Paaveh Paaro ||
Jan Naanak Har Kaa Dhaas Hai Har Dhaas Panihaaro ||3||
Jio Bhaavai Thio Raakh Lai Ham Saran Prabh Aaeae Raam Raajae ||
Ham Bhool Vigaarreh Dhinas Raath Har Laaj Rakhaaeae ||
Ham Baarik Thoon Gur Pithaa Hai Dhae Math Samajhaaeae ||
Jan Naanak Dhaas Har Kaandtiaa Har Paij Rakhaaeae ||4||10||17||
English Translation
Aasaa, Fourth Mehl:
The treasure of Ambrosial Nectar the Lord's devotional service is found through the Guru, the True Guru, O Lord King.
The Guru, the True Guru, is the True Banker, who gives to His Sikh the capital of the Lord.
Blessed, blessed is the trader and the trade; how wonderful is the Banker, the Guru!
O servant Nanak, they alone obtain the Guru, who have such pre-ordained destiny written upon their foreheads. ||1||
You are my True Banker, O Lord; the whole world is Your trader, O Lord King.
You fashioned all vessels, O Lord, and that which dwells within is also Yours.
Whatever You place in that vessel, that alone comes out again. What can the poor creatures do?
The Lord has given the treasure of His devotional worship to servant Nanak. ||2||
What Glorious Virtues of Yours can I describe, O Lord and Master? You are the most infinite of the infinite, O Lord King.
I praise the Lord's Name, day and night; this alone is my hope and support.
I am a fool, and I know nothing. How can I find Your limits?
Servant Nanak is the slave of the Lord, the water-carrier of the slaves of the Lord. ||3||
As it pleases You, You save me; I have come seeking Your Sanctuary, O God, O Lord King.
I am wandering around, ruining myself day and night; O Lord, please save my honor!
I am just a child; You, O Guru, are my father. Please give me understanding and instruction.
Servant Nanak is known as the Lord's slave; O Lord, please preserve his honor! ||4||10||17||
Punjabi Viakhya
nullnullnullnull(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਪ੍ਰਭੂ ਭਗਤੀ ਦੇ ਖ਼ਜ਼ਾਨੇ ਗੁਰੂ ਸਤਿਗੁਰੂ ਦੇ ਕੋਲ ਹੀ ਹਨ। ਇਸ ਸਦਾ-ਥਿਰ ਹਰਿ-ਭਗਤੀ ਦੇ ਖ਼ਜ਼ਾਨੇ ਦਾ ਸਾਹੂਕਾਰ ਗੁਰੂ ਸਤਿਗੁਰੂ ਹੀ ਹੈ, ਉਹ ਆਪਣੇ ਸਿੱਖਾਂ ਨੂੰ ਇਹ ਭਗਤੀ-ਸਰਮਾਇਆ ਦੇਂਦਾ ਹੈ। (ਹੇ ਭਾਈ!) (ਪ੍ਰਭੂ-ਭਗਤੀ ਦਾ ਵਣਜ) ਸ੍ਰੇਸ਼ਟ ਵਣਜ ਹੈ, ਭਾਗਾਂ ਵਾਲਾ ਹੈ ਉਹ ਮਨੁੱਖ ਜੋ ਇਹ ਵਣਜ ਕਰਦਾ ਹੈ, ਨਾਮ-ਧਨ ਦਾ ਸ਼ਾਹ ਗੁਰੂ ਉਸ ਮਨੁੱਖ ਨੂੰ ਸ਼ਾਬਾਸ਼ ਦੇਂਦਾ ਹੈ। ਦਾਸ ਨਾਨਕ (ਆਖਦਾ ਹੈ-ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰੋਂ ਪ੍ਰਭੂ ਦੀ ਹਜ਼ੂਰੀ ਤੋਂ (ਇਸ ਸਰਮਾਏ ਦੀ ਪ੍ਰਾਪਤੀ ਦਾ) ਲੇਖ ਲਿਖਿਆ ਹੈ ਉਹਨਾਂ ਨੂੰ ਹੀ ਮਿਲਦਾ ਹੈ ॥੧॥nullnullnullਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ ਤੂੰ ਸਾਡਾ ਸਦਾ ਕਾਇਮ ਰਹਿਣ ਵਾਲਾ ਸ਼ਾਹ ਹੈਂ (ਤੇਰਾ ਪੈਦਾ ਕੀਤਾ ਹੋਇਆ ਇਹ) ਸਾਰਾ ਜਗਤ ਇਥੇ ਤੇਰੇ ਦਿੱਤੇ ਨਾਮ-ਸਰਮਾਏ ਨਾਲ ਨਾਮ ਦਾ ਵਣਜ ਕਰਨ ਆਇਆ ਹੋਇਆ ਹੈ। ਹੇ ਪ੍ਰਭੂ! ਇਹ ਸਾਰੇ ਜੀਵ ਜੰਤ ਤੂੰ ਹੀ ਪੈਦਾ ਕੀਤੇ ਹਨ, ਇਹਨਾਂ ਦੇ ਅੰਦਰ ਤੇਰੀ ਹੀ ਦਿੱਤੀ ਹੋਈ ਜਿੰਦ-ਵਸਤ ਮੌਜੂਦ ਹੈ। ਕੋਈ ਵਿਚਾਰਾ ਜੀਵ (ਆਪਣੇ ਉੱਦਮ ਨਾਲ) ਕੁਝ ਭੀ ਨਹੀਂ ਕਰ ਸਕਦਾ, ਜੇਹੜਾ ਕੋਈ (ਗੁਣ ਔਗੁਣ) ਪਦਾਰਥ ਤੂੰ ਇਹਨਾਂ ਸਰੀਰਾਂ ਵਿਚ ਪਾਂਦਾ ਹੈ ਉਹੀ ਉੱਘੜਦਾ ਹੈ। ਹੇ ਹਰੀ! ਆਪਣੇ ਦਾਸ ਨਾਨਕ ਨੂੰ ਭੀ ਤੂੰ ਹੀ (ਮੇਹਰ ਕਰ ਕੇ) ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ਿਆ ਹੈ ॥੨॥nullnullnullਹੇ ਮੇਰੇ ਮਾਲਕ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਅਸੀਂ ਤੇਰੇ ਕੇਹੜੇ ਕੇਹੜੇ ਗੁਣ ਗਿਣ ਕੇ ਦੱਸ ਸਕਦੇ ਹਾਂ? ਤੂੰ ਬੇਅੰਤ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਅਸੀਂ ਤਾਂ ਦਿਨੇ ਰਾਤ ਤੇਰੇ ਨਾਮ ਦੀ ਹੀ ਵਡਿਆਈ ਕਰਦੇ ਹਾਂ, ਸਾਡੇ ਜੀਵਨ ਦਾ ਇਹੀ ਸਹਾਰਾ ਹੈ ਇਹੀ ਆਸਰਾ ਹੈ। ਹੇ ਪ੍ਰਭੂ! ਅਸੀਂ ਮੂਰਖ ਹਾਂ, ਸਾਨੂੰ ਕੋਈ ਸਮਝ ਨਹੀਂ ਹੈ, ਅਸੀਂ ਤੇਰਾ ਅੰਤ ਕਿਵੇਂ ਪਾ ਸਕਦੇ ਹਾਂ? (ਹੇ ਭਾਈ!) ਦਾਸ ਨਾਨਕ ਤਾਂ ਪਰਮਾਤਮਾ ਦਾ ਦਾਸ ਹੈ, ਪਰਮਾਤਮਾ ਦੇ ਦਾਸਾਂ ਦਾ ਦਾਸ ਹੈ ॥੩॥nullnullnullਹੇ ਪ੍ਰਭੂ! ਅਸੀਂ ਤੇਰੀ ਸਰਨ ਆਏ ਹਾਂ, ਹੁਣ ਜਿਵੇਂ ਤੇਰੀ ਮਰਜ਼ੀ ਹੋਵੇ ਤਿਵੇਂ ਸਾਨੂੰ (ਮੰਦੇ ਕੰਮਾਂ ਤੋਂ) ਬਚਾ ਲੈ। ਅਸੀਂ ਦਿਨ ਰਾਤ (ਜੀਵਨ-ਰਾਹ ਤੋਂ) ਖੁੰਝ ਕੇ (ਆਪਣੇ ਆਤਮਕ ਜੀਵਨ ਨੂੰ) ਖ਼ਰਾਬ ਕਰਦੇ ਰਹਿੰਦੇ ਹਾਂ। ਹੇ ਹਰੀ! ਸਾਡੀ ਇੱਜ਼ਤ ਰੱਖ। ਹੇ ਪ੍ਰਭੂ! ਅਸੀਂ ਤੇਰੇ ਬੱਚੇ ਹਾਂ, ਤੂੰ ਸਾਡਾ ਗੁਰੂ ਹੈਂ ਤੂੰ ਸਾਡਾ ਪਿਤਾ ਹੈਂ, ਸਾਨੂੰ ਮਤ ਦੇ ਕੇ ਚੰਗੀ ਸਮਝ ਬਖ਼ਸ਼। ਹੇ ਹਰੀ! ਦਾਸ ਨਾਨਕ ਤੇਰਾ ਦਾਸ ਅਖਵਾਂਦਾ ਹੈ, (ਮੇਹਰ ਕਰ, ਆਪਣੇ ਦਾਸ ਦੀ) ਇੱਜ਼ਤ ਰੱਖ ॥੪॥੧੦॥੧੭॥