Hukumnama - Ang 451
Maerae Man Paradhaesee Vae Piaarae Aao Gharae in Raag Asa
In Gurmukhi
ਆਸਾ ਮਹਲਾ ੪ ਛੰਤ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥
ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥
ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥
ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥
ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥
ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥
ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥
ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥
ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥
ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥
ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥
ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥
ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥
ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥
ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥
ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥
ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥
ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥
ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥
ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥
ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥
ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥
ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥
ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥
Phonetic English
Aasaa Mehalaa 4 Shhanth Ghar 5
Ik Oankaar Sathigur Prasaadh ||
Maerae Man Paradhaesee Vae Piaarae Aao Gharae ||
Har Guroo Milaavahu Maerae Piaarae Ghar Vasai Harae ||
Rang Raleeaa Maanahu Maerae Piaarae Har Kirapaa Karae ||
Gur Naanak Thuthaa Maerae Piaarae Maelae Harae ||1||
Mai Praem N Chaakhiaa Maerae Piaarae Bhaao Karae ||
Man Thrisanaa N Bujhee Maerae Piaarae Nith Aas Karae ||
Nith Joban Jaavai Maerae Piaarae Jam Saas Hirae ||
Bhaag Manee Sohaagan Maerae Piaarae Naanak Har Our Dhhaarae ||2||
Pir Rathiarrae Maiddae Loein Maerae Piaarae Chaathrik Boondh Jivai ||
Man Seethal Hoaa Maerae Piaarae Har Boondh Peevai ||
Than Birahu Jagaavai Maerae Piaarae Needh N Pavai Kivai ||
Har Sajan Ladhhaa Maerae Piaarae Naanak Guroo Livai ||3||
Charr Chaeth Basanth Maerae Piaarae Bhaleea Ruthae ||
Pir Baajharriahu Maerae Piaarae Aaangan Dhhoorr Luthae ||
Man Aas Ouddeenee Maerae Piaarae Dhue Nain Juthae ||
Gur Naanak Dhaekh Vigasee Maerae Piaarae Jio Maath Suthae ||4||
Har Keeaa Kathhaa Kehaaneeaa Maerae Piaarae Sathiguroo Sunaaeeaa ||
Gur Vittarriahu Ho Gholee Maerae Piaarae Jin Har Maelaaeeaa ||
Sabh Aasaa Har Pooreeaa Maerae Piaarae Man Chindhiarraa Fal Paaeiaa ||
Har Thutharraa Maerae Piaarae Jan Naanak Naam Samaaeiaa ||5||
Piaarae Har Bin Praem N Khaelasaa ||
Kio Paaee Gur Jith Lag Piaaraa Dhaekhasaa ||
Har Dhaatharrae Mael Guroo Mukh Guramukh Maelasaa ||
Gur Naanak Paaeiaa Maerae Piaarae Dhhur Masathak Laekh Saa ||6||14||21||
English Translation
Aasaa, Fourth Mehl, Chhant, Fifth House:
One Universal Creator God. By The Grace Of The True Guru:
O my dear beloved stranger mind, please come home!
Meet with the Lord-Guru, O my dear beloved, and He will dwell in the home of your self.
Revel in His Love, O my dear beloved, as the Lord bestows His Mercy.
As Guru Nanak is pleased, O my dear beloved, we are united with the Lord. ||1||
I have not tasted divine love, O my dear beloved, within my heart.
The mind's desires are not quenched, O my dear beloved, but I still hold out hope.
Youth is passing away, O my dear beloved, and death is stealing away the breath of life.
The virtuous bride realizes the good fortune of her destiny, O my dear beloved; O Nanak, she enshrines the Lord within her heart. ||2||
My eyes are drenched with the Love of my Husband Lord, O my dear beloved, like the song-bird with the rain drop.
My mind is cooled and soothed, O my dear beloved, by drinking in the rain drops of the Lord.
Separation from my Lord keeps my body awake, O my dear beloved; I cannot sleep at all.
Nanak has found the Lord, the True Friend, O my dear beloved, by loving the Guru. ||3||
In the month of Chayt, O my dear beloved, the pleasant season of spring begins.
But without my Husband Lord, O my dear beloved, my courtyard is filled with dust.
But my sad mind is still hopeful, O my dear beloved; my eyes are both fixed upon Him.
Beholding the Guru, Nanak is filled with wondrous joy, like a child, gazing upon his mother. ||4||
The True Guru has preached the sermon of the Lord, O my dear beloved.
I am a sacrifice to the Guru, O my dear beloved, who has united me with the Lord.
The Lord has fulfilled all my hopes, O my dear beloved; I have obtained the fruits of my heart's desires.
When the Lord is pleased, O my dear beloved, servant Nanak is absorbed into the Naam. ||5||
Without the Beloved Lord, there is no play of love.
How can I find the Guru? Grasping hold of Him, I behold my Beloved.
O Lord, O Great Giver, let me meet the Guru; as Gurmukh, may I merge with You.
Nanak has found the Guru, O my dear beloved; such was the destiny inscribed upon his forehead. ||6||14||21||
Punjabi Viakhya
ਰਾਗ ਆਸਾ, ਘਰ ੫ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਹੇ ਥਾਂ ਥਾਂ ਭਟਕ ਰਹੇ ਮਨ! ਹੇ ਪਿਆਰੇ ਮਨ! ਕਦੇ ਤਾਂ ਪ੍ਰਭੂ-ਚਰਨਾਂ ਵਿਚ ਜੁੜ। ਹੇ ਮੇਰੇ ਪਿਆਰੇ ਮਨ! ਹਰਿ-ਰੂਪ ਗੁਰੂ ਨੂੰ ਮਿਲ (ਤੈਨੂੰ ਸਮਝ ਪੈ ਜਾਇਗੀ ਕਿ ਸਭ ਸੁਖਾਂ ਦਾ ਦਾਤਾ) ਪਰਮਾਤਮਾ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਮੇਰੇ ਪਿਆਰੇ ਮਨ! ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਆਤਮਕ ਆਨੰਦ ਮਾਣ (ਅਰਦਾਸ ਕਰਦਾ ਰਹੁ ਕਿ ਤੇਰੇ ਉਤੇ) ਪ੍ਰਭੂ ਇਹ ਮੇਹਰ (ਦੀ ਦਾਤਿ) ਕਰੇ। ਨਾਨਕ (ਆਖਦਾ ਹੈ-) ਹੇ ਮੇਰੇ ਪਿਆਰੇ ਮਨ! ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ ਉਸ ਨੂੰ ਪਰਮਾਤਮਾ ਨਾਲ ਮਿਲਾ ਦੇਂਦਾ ਹੈ ॥੧॥nullnullnullਹੇ ਮੇਰੇ ਪਿਆਰੇ! ਮੈਂ (ਪ੍ਰਭੂ-ਚਰਨਾਂ ਵਿਚ) ਪ੍ਰੇਮ ਜੋੜ ਕੇ ਉਸ ਦੇ ਪਿਆਰ ਦਾ ਸੁਆਦ (ਕਦੇ ਭੀ) ਨਹੀਂ ਚੱਖਿਆ, (ਕਿਉਂਕਿ) ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਵੱਸ ਰਹੀ ਮਾਇਆ ਦੀ) ਤ੍ਰਿਸ਼ਨਾ ਕਦੇ ਮੁੱਕੀ ਹੀ ਨਹੀਂ, (ਮੇਰਾ ਮਨ) ਸਦਾ (ਮਾਇਆ ਦੀਆਂ ਹੀ) ਆਸਾਂ ਬਣਾਂਦਾ ਰਹਿੰਦਾ ਹੈ। ਹੇ ਮੇਰੇ ਪਿਆਰੇ! ਸਦਾ (ਇਸੇ ਹਾਲਤ ਵਿਚ ਹੀ) ਮੇਰੀ ਜਵਾਨੀ ਲੰਘਦੀ ਜਾ ਰਹੀ ਹੈ ਤੇ ਮੌਤ ਦਾ ਦੇਵਤਾ ਮੇਰੇ ਸੁਆਸਾਂ ਨੂੰ (ਗਹੁ ਨਾਲ) ਤੱਕ ਰਿਹਾ ਹੈ (ਕਿ ਸੁਆਸ ਪੂਰੇ ਹੋਣ ਤੇ ਇਸ ਨੂੰ ਆ ਫੜਾਂ)। ਹੇ ਨਾਨਕ! (ਆਖ-) ਹੇ ਮੇਰੇ ਪਿਆਰੇ! ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਬਣਦੀ ਹੈ ਉਸ ਦੇ ਮੱਥੇ ਉਤੇ ਭਾਗਾਂ ਦੀ ਮਣੀ ਚਮਕਦੀ ਹੈ ਜੇਹੜੀ ਪਰਮਾਤਮਾ (ਦੀ ਯਾਦ) ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ ॥੨॥nullnullnullਹੇ ਮੇਰੇ ਪਿਆਰੇ! ਮੇਰੀਆਂ ਅੱਖਾਂ ਪ੍ਰਭੂ-ਪਤੀ ਦੇ ਦਰਸ਼ਨ ਵਿਚ ਮਸਤ ਹਨ ਜਿਵੇਂ ਪਪੀਹਾ (ਸ੍ਵਾਂਤੀ ਵਰਖਾ ਦੀ) ਬੂੰਦ (ਲਈ ਤਾਂਘਦਾ ਹੈ)। ਹੇ ਮੇਰੇ ਪਿਆਰੇ! ਜਦੋਂ ਮੇਰਾ ਮਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਪੀਂਦਾ ਹੈ ਤਾਂ ਠੰਢਾ-ਠਾਰ ਹੋ ਜਾਂਦਾ ਹੈ। ਹੇ ਮੇਰੇ ਪਿਆਰੇ! ਮੇਰੇ ਸਰੀਰ ਵਿਚ ਉਪਜਿਆ ਹੋਇਆ ਵਿਛੋੜੇ ਦਾ ਦਰਦ ਮੈਨੂੰ ਜਗਾਈ ਰੱਖਦਾ ਹੈ, ਕਿਸੇ ਤਰ੍ਹਾਂ ਭੀ ਮੈਨੂੰ ਨੀਂਦ ਨਹੀਂ ਪੈਂਦੀ। ਹੇ ਨਾਨਕ! (ਆਖ-) ਹੇ ਮੇਰੇ ਪਿਆਰੇ! ਗੁਰੂ ਦੀ ਬਖ਼ਸ਼ੀ ਲਗਨ ਦੀ ਬਰਕਤਿ ਨਾਲ ਮੈਂ ਸੱਜਣ ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲਿਆ ਹੈ ॥੩॥nullnullnullਹੇ ਮੇਰੇ ਪਿਆਰੇ! ਚੇਤ (ਦਾ ਮਹੀਨਾ) ਚੜ੍ਹਦਾ ਹੈ, ਬਸੰਤ (ਦਾ ਮੌਸਮ) ਆਉਂਦਾ ਹੈ, (ਸਾਰਾ ਸੰਸਾਰ ਆਖਦਾ ਹੈ ਕਿ ਇਹ) ਸੋਹਣੀ ਰੁੱਤ (ਆ ਗਈ ਹੈ, ਪਰ) ਹੇ ਮੇਰੇ ਪਿਆਰੇ! ਪ੍ਰਭੂ-ਪਤੀ (ਦੇ ਮਿਲਾਪ) ਤੋਂ ਬਿਨਾ (ਮੇਰੇ ਹਿਰਦੇ ਦੇ) ਵੇਹੜੇ ਵਿਚ ਧੂੜ ਉੱਡ ਰਹੀ ਹੈ। ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ) ਆਸ ਉੱਠ ਰਹੀ ਹੈ, (ਮੈਂ ਦੁਨੀਆ ਦੇ ਭਾ ਦੀ ਸੋਹਣੀ ਬਸੰਤ ਰੁੱਤ ਵਲੋਂ) ਉਦਾਸ ਹਾਂ, ਮੇਰੀਆਂ ਦੋਵੇਂ ਅੱਖਾਂ (ਬਸੰਤ ਦੇ ਖੇੜੇ ਨੂੰ ਵੇਖਣ ਦੇ ਥਾਂ ਪ੍ਰਭੂ-ਪਤੀ ਦੇ ਦਰਸਨ ਦੀ ਉਡੀਕ ਵਿਚ) ਜੁੜੀਆਂ ਪਈਆਂ ਹਨ। ਨਾਨਕ (ਆਖਦਾ ਹੈ-ਹੁਣ) ਹੇ ਮੇਰੇ ਪਿਆਰੇ! ਗੁਰੂ ਨਾਨਕ ਨੂੰ ਵੇਖ ਕੇ (ਮੇਰੀ ਜਿੰਦ ਇਉਂ) ਖਿੜ ਪਈ ਹੈ ਜਿਵੇਂ ਮਾਂ ਆਪਣੇ ਪੁੱਤਰ ਨੂੰ ਵੇਖ ਕੇ ਖਿੜ ਪੈਂਦੀ ਹੈ ॥੪॥nullnullnullਹੇ ਮੇਰੇ ਪਿਆਰੇ! ਮੈਨੂੰ ਗੁਰੂ ਨੇ ਪਰਮਾਤਮਾ ਦੀਆਂ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ, ਮੈਂ ਉਸ ਗੁਰੂ ਤੋਂ ਸਦਕੇ ਜਾਂਦੀ ਹਾਂ ਜਿਸ ਨੇ ਮੈਨੂੰ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦਿੱਤਾ ਹੈ। ਹੇ ਮੇਰੇ ਪਿਆਰੇ! ਪ੍ਰਭੂ ਨੇ ਮੇਰੀਆਂ ਸਾਰੀਆਂ ਆਸਾਂ ਪੂਰੀਆਂ ਕਰ ਦਿੱਤੀਆਂ ਹਨ, ਪ੍ਰਭੂ ਪਾਸੇ ਮੈਂ ਮਨ-ਚਿਤਵਿਆ ਫਲ ਪਾ ਲਿਆ ਹੈ। ਨਾਨਕ (ਆਖਦਾ ਹੈ-) ਹੇ ਮੇਰੇ ਪਿਆਰੇ! ਜਿਸ (ਵਡ-ਭਾਗੀ ਮਨੁੱਖ ਉਤੇ) ਪਰਮਾਤਮਾ ਦਇਆਵਾਨ ਹੁੰਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ॥੫॥nullnullnullਹੇ ਪਿਆਰੇ! ਪਰਮਾਤਮਾ ਤੋਂ ਬਿਨਾ (ਕਿਸੇ ਹੋਰ ਨਾਲ) ਮੈਂ ਪ੍ਰੇਮ (ਦੀ ਖੇਡ) ਨਹੀਂ ਖੇਡਾਂਗੀ। (ਹੇ ਪਿਆਰੇ! ਦੱਸ) ਮੈਂ ਕਿਵੇਂ ਗੁਰੂ ਨੂੰ ਲੱਭਾਂ ਜਿਸ ਦੀ ਰਾਹੀਂ ਹੀ ਮੈਂ ਤੇਰਾ ਦਰਸ਼ਨ ਕਰ ਸਕਾਂਗੀ। ਹੇ ਪਿਆਰੇ ਦਾਤਾਰ ਹਰੀ! ਮੈਨੂੰ ਗੁਰੂ ਮਿਲਾ, ਗੁਰੂ ਦੀ ਰਾਹੀਂ ਹੀ ਮੈਂ ਤੇਰਾ ਦਰਸਨ ਕਰ ਸਕਾਂਗੀ। ਨਾਨਕ (ਆਖਦਾ ਹੈ-) ਹੇ ਮੇਰੇ ਪਿਆਰੇ! (ਜਿਸ ਵਡ-ਭਾਗੀ ਦੇ) ਮੱਥੇ ਉਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ਉਸ ਨੂੰ ਗੁਰੂ ਮਿਲ ਪੈਂਦਾ ਹੈ ॥੬॥੧੪॥੨੧॥