Hukumnama - Ang 455

Ban Ban Firathee Khojathee Haaree Bahu Avagaahi in Raag Asa

In Gurmukhi

ਆਸਾ ਮਹਲਾ ੫ ॥
ਸਲੋਕੁ ॥
ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥
ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥
ਛੰਤ ॥
ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥
ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥
ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥
ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥
ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥
ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥
ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥
ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥
ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥
ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥
ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥
ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥
ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥
ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥
ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥
ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥
ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥
ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥
ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥
ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥
ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥
ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥
ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥
ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥

Phonetic English

Aasaa Mehalaa 5 ||
Salok ||
Ban Ban Firathee Khojathee Haaree Bahu Avagaahi ||
Naanak Bhaettae Saadhh Jab Har Paaeiaa Man Maahi ||1||
Shhanth ||
Jaa Ko Khojehi Asankh Munee Anaek Thapae ||
Brehamae Kott Araadhhehi Giaanee Jaap Japae ||
Jap Thaap Sanjam Kiriaa Poojaa Anik Sodhhan Bandhanaa ||
Kar Gavan Basudhhaa Theerathheh Majan Milan Ko Niranjanaa ||
Maanukh Ban Thin Pasoo Pankhee Sagal Thujhehi Araadhhathae ||
Dhaeiaal Laal Gobindh Naanak Mil Saadhhasangath Hoe Gathae ||1||
Kott Bisan Avathaar Sankar Jattaadhhaar ||
Chaahehi Thujhehi Dhaeiaar Man Than Ruch Apaar ||
Apaar Agam Gobindh Thaakur Sagal Poorak Prabh Dhhanee ||
Sur Sidhh Gan Gandhharab Dhhiaavehi Jakh Kinnar Gun Bhanee ||
Kott Eindhr Anaek Dhaevaa Japath Suaamee Jai Jai Kaar ||
Anaathh Naathh Dhaeiaal Naanak Saadhhasangath Mil Oudhhaar ||2||
Kott Dhaevee Jaa Ko Saevehi Lakhimee Anik Bhaath ||
Gupath Pragatt Jaa Ko Araadhhehi Poun Paanee Dhinas Raath ||
Nakhiathr Saseear Soor Dhhiaavehi Basudhh Gaganaa Gaaveae ||
Sagal Khaanee Sagal Baanee Sadhaa Sadhaa Dhhiaaveae ||
Simrith Puraan Chathur Baedheh Khatt Saasathr Jaa Ko Japaath ||
Pathith Paavan Bhagath Vashhal Naanak Mileeai Sang Saath ||3||
Jaethee Prabhoo Janaaee Rasanaa Thaeth Bhanee ||
Anajaanath Jo Saevai Thaethee Neh Jaae Ganee ||
Avigath Aganath Athhaah Thaakur Sagal Manjhae Baaharaa ||
Sarab Jaachik Eaek Dhaathaa Neh Dhoor Sangee Jaaharaa ||
Vas Bhagath Thheeaa Milae Jeeaa Thaa Kee Oupamaa Kith Ganee ||
Eihu Dhaan Maan Naanak Paaeae Sees Saadhheh Dhhar Charanee ||4||2||5||

English Translation

Aasaa, Fifth Mehl||
Shalok:
From forest to forest, I wandered searching; I am so tired of taking baths at sacred shrines of pilgrimage.
O Nanak, when I met the Holy Saint, I found the Lord within my mind. ||1||
Chhant:
Countless silent sages and innumerable ascetics seek Him;
Millions of Brahmas meditate and adore Him; the spiritual teachers meditate and chant His Name.
Through chanting, deep meditation, strict and austere self-discipline, religious rituals, sincere worship, endless purifications and humble salutations,
Wandering all over the earth and bathing at sacred shrines of pilgrimage, people seek to meet the Pure Lord.
Mortals, forests, blades of grass, animals and birds all meditate on You.
The Merciful Beloved Lord, the Lord of the Universe is found; O Nanak, joining the Saadh Sangat, the Company of the Holy, salvation is attained. ||1||
Millions of incarnations of Vishnu and Shiva, with matted hair
Yearn for You, O Merciful Lord; their minds and bodies are filled with infinite longing.
The Lord Master, the Lord of the Universe, is infinite and unapproachable; God is the all-pervading Lord of all.
The angels,the Siddhas,the beings of spiritual perfection,the heavenly heralds and celestial singers meditate on You. The Yakhsha demons,the guards of the divine treasures,and the Kinnars, the dancers of the god of wealth chant Your Glorious Praises.
Millions of Indras and countless gods and super-human beings meditate on the Lord Master and celebrate His Praises.
The Merciful Lord is the Master of the masterless, O Nanak; joining the Saadh Sangat, the Company of the Holy, one is saved. ||2||
Millions of gods and goddesses of wealth serve Him in so many ways.
The invisible and visible beings worship Him in adoration, along with wind and water, day and night.
The stars, the moon and the sun meditate on Him; the earth and the sky sing to Him.
All the sources of creation, and all languages meditate on Him, forever and ever.
The Simritees, the Puraanas, the four Vedas and the six Shaastras meditate on Him.
He is the Purifier of sinners, the Lover of His Saints; O Nanak, He is met in the Society of the Saints. ||3||
As much as God has revealed to us, that much we can speak with our tongues.
Those unknown ones who serve You cannot be counted.
Imperishable, incalculable, and unfathomable is the Lord and Master; He is everywhere, inside and out.
We are all beggars, He is the One and only Giver; He is not far away, but is with us, ever-present.
He is in the power of His devotees; those whose souls are united with Him - how can their praises be sung?
May Nanak receive this gift and honor, of placing his head on the feet of the Holy Saints. ||4||2||5||

Punjabi Viakhya

nullnullnull(ਸਾਰੀ ਲੁਕਾਈ ਪਰਮਾਤਮਾ ਦੀ ਪ੍ਰਾਪਤੀ ਵਾਸਤੇ) ਹਰੇਕ ਜੰਗਲ ਖੋਜਦੀ ਫਿਰੀ, (ਜੰਗਲਾਂ ਵਿਚ) ਭਾਲ ਕਰ ਕਰ ਥੱਕ ਗਈ (ਪਰ ਪਰਮਾਤਮਾ ਨਾਹ ਲੱਭਾ)। ਹੇ ਨਾਨਕ! (ਜਿਸ ਵਡ-ਭਾਗੀ ਨੂੰ) ਜਦੋਂ ਗੁਰੂ ਮਿਲ ਪਿਆ, ਉਸ ਨੇ ਆਪਣੇ ਮਨ ਵਿਚ (ਪਰਮਾਤਮਾ ਨੂੰ) ਲੱਭ ਲਿਆ ॥੧॥nullnullnullnullnullnullਛੰਤ। (ਹੇ ਭਾਈ!) ਜਿਸ ਪਰਮਾਤਮਾ ਨੂੰ ਬੇਅੰਤ ਸਮਾਧੀ-ਇਸਥਿਤ ਰਿਸ਼ੀ ਅਤੇ ਅਨੇਕਾਂ ਧੂਣੀਆਂ ਤਪਾਣ ਵਾਲੇ ਸਾਧੂ ਲੱਭਦੇ ਹਨ, ਕ੍ਰੋੜਾਂ ਹੀ ਬ੍ਰਹਮਾ ਅਤੇ ਧਰਮ-ਪੁਸਤਕਾਂ ਦੇ ਵਿਦਵਾਨ ਜਿਸ ਦਾ ਜਾਪ ਜਪ ਕੇ ਆਰਾਧਨ ਕਰਦੇ ਹਨ। (ਹੇ ਭਾਈ!) ਜਿਸ ਨਿਰਲੇਪ ਪ੍ਰਭੂ ਨੂੰ ਮਿਲਣ ਵਾਸਤੇ ਲੋਕ ਕਈ ਕਿਸਮ ਦੇ ਜਪ ਤਪ ਕਰਦੇ ਹਨ, ਇੰਦ੍ਰਿਆਂ ਨੂੰ ਵੱਸ ਕਰਨ ਦੇ ਜਤਨ ਕਰਦੇ ਹਨ, ਅਨੇਕਾਂ (ਮਿਥੀਆਂ) ਧਾਰਮਿਕ ਰਸਮਾਂ ਤੇ ਪੂਜਾ ਕਰਦੇ ਹਨ, ਆਪਣੇ ਸਰੀਰ ਨੂੰ ਪਵਿਤ੍ਰ ਕਰਨ ਦੇ ਸਾਧਨ ਅਤੇ (ਡੰਡਉਤ) ਬੰਦਨਾ ਕਰਦੇ ਹਨ, (ਤਿਆਗੀ ਬਣ ਕੇ) ਸਾਰੀ ਧਰਤੀ ਦਾ ਚੱਕਰ ਲਾਂਦੇ ਹਨ (ਸਾਰੇ) ਤੀਰਥਾਂ ਦੇ ਇਸ਼ਨਾਨ ਕਰਦੇ ਹਨ (ਉਹ ਪਰਮਾਤਮਾ ਗੁਰੂ ਦੀ ਕਿਰਪਾ ਨਾਲ ਸਾਧ ਸੰਗਤ ਵਿਚ ਮਿਲ ਪੈਂਦਾ ਹੈ)। ਹੇ ਦਇਆ ਦੇ ਸੋਮੇ ਗੋਬਿੰਦ! ਹੇ ਮੇਰੇ ਪਿਆਰੇ ਪ੍ਰਭੂ! ਮਨੁੱਖ, ਜੰਗਲ, ਬਨਸਪਤੀ, ਪਸ਼ੂ, ਪੰਛੀ-ਇਹ ਸਾਰੇ ਹੀ ਤੇਰਾ ਆਰਾਧਨ ਕਰਦੇ ਹਨ। (ਮੈਂ ਨਾਨਕ ਉਤੇ ਦਇਆ ਕਰ, ਮੈਨੂੰ) ਨਾਨਕ ਨੂੰ ਗੁਰੂ ਦੀ ਸੰਗਤ ਵਿਚ ਮਿਲਾ, ਤਾ ਕਿ ਮੈਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਏ ॥੧॥nullnullnullnullnullਹੇ ਦਇਆਲ ਹਰੀ! ਵਿਸ਼ਨੂੰ ਦੇ ਕ੍ਰੋੜਾਂ ਅਵਤਾਰ ਅਤੇ ਕ੍ਰੋੜਾਂ ਜਟਾਧਾਰੀ ਸ਼ਿਵ ਤੈਨੂੰ (ਮਿਲਣਾ) ਲੋਚਦੇ ਹਨ, ਉਹਨਾਂ ਦੇ ਮਨ ਵਿਚ ਉਹਨਾਂ ਦੇ ਹਿਰਦੇ ਵਿਚ (ਤੇਰੇ ਮਿਲਣ ਦੀ) ਤਾਂਘ ਰਹਿੰਦੀ ਹੈ। ਹੇ ਬੇਅੰਤ ਪ੍ਰਭੂ! ਹੇ ਅਪਹੁੰਚ ਪ੍ਰਭੂ! ਹੇ ਗੋਬਿੰਦ! ਹੇ ਠਾਕੁਰ! ਹੇ ਸਭ ਦੀ ਕਾਮਨਾ ਪੂਰੀ ਕਰਨ ਵਾਲੇ ਪ੍ਰਭੂ! ਹੇ ਸਭ ਦੇ ਮਾਲਕ! ਦੇਵਤੇ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਸ਼ਿਵ ਦੇ ਗਣ, ਦੇਵਤਿਆਂ ਦੇ ਰਾਗੀ, ਜੱਖ, ਕਿੰਨਰ (ਆਦਿਕ ਸਾਰੇ) ਤੇਰਾ ਸਿਮਰਨ ਕਰਦੇ ਹਨ, ਤੇ ਗੁਣ ਉਚਾਰਦੇ ਹਨ। ਹੇ ਭਾਈ! ਕ੍ਰੋੜਾਂ ਇੰਦਰ, ਅਨੇਕਾਂ ਦੇਵਤੇ, ਮਾਲਕ-ਪ੍ਰਭੂ ਦੀ ਜੈਕਾਰ ਜਪਦੇ ਰਹਿੰਦੇ ਹਨ। ਹੇ ਨਾਨਕ! ਉਸ ਨਿਖਸਮਿਆਂ ਦੇ ਖਸਮ ਪ੍ਰਭੂ ਨੂੰ, ਦਇਆ ਦੇ ਸੋਮੇ ਪ੍ਰਭੂ ਨੂੰ ਸਾਧ ਸੰਗਤ ਦੀ ਰਾਹੀਂ (ਹੀ) ਮਿਲ ਕੇ (ਸੰਸਾਰ-ਸਮੁੰਦਰ ਤੋਂ) ਬੇੜਾ ਪਾਰ ਹੁੰਦਾ ਹੈ ॥੨॥nullnullnullnullnull(ਹੇ ਭਾਈ!) ਕ੍ਰੋੜਾਂ ਦੇਵੀਆਂ ਜਿਸ ਪਰਮਾਤਮਾ ਦੀ ਸੇਵਾ-ਭਗਤੀ ਕਰਦੀਆਂ ਹਨ, ਧਨ ਦੀ ਦੇਵੀ ਲਛਮੀ ਅਨੇਕਾਂ ਤਰੀਕਿਆਂ ਨਾਲ ਜਿਸ ਦੀ ਸੇਵਾ ਕਰਦੀ ਹੈ, ਦਿੱਸਦੇ ਅਣਦਿੱਸਦੇ ਸਾਰੇ ਜੀਵ-ਜੰਤੂ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਹਨ, ਹਵਾ ਪਾਣੀ ਦਿਨ ਰਾਤ ਜਿਸ ਨੂੰ ਧਿਆਉਂਦੇ ਹਨ; (ਬੇਅੰਤ) ਤਾਰੇ ਚੰਦਰਮਾ ਅਤੇ ਸੂਰਜ ਜਿਸ ਪਰਮਾਤਮਾ ਦਾ ਧਿਆਨ ਧਰਦੇ ਹਨ, ਧਰਤੀ ਜਿਸ ਦੀ ਸਿਫ਼ਤ-ਸਾਲਾਹ ਕਰਦੀ ਹੈ, ਸਾਰੀਆਂ ਖਾਣੀਆਂ ਤੇ ਸਾਰੀਆਂ ਬੋਲੀਆਂ (ਦਾ ਹਰੇਕ ਜੀਵ) ਜਿਸ ਪਰਮਾਤਮਾ ਦਾ ਸਦਾ ਹੀ ਧਿਆਨ ਧਰ ਰਿਹਾ ਹੈ, ਸਤਾਈ ਸਿਮ੍ਰਿਤੀਆਂ, ਅਠਾਰਾਂ ਪੁਰਾਣ, ਚਾਰ ਵੇਦ, ਛੇ ਸ਼ਾਸਤ੍ਰ ਜਿਸ ਪਰਮਾਤਮਾ ਨੂੰ ਜਪਦੇ ਰਹਿੰਦੇ ਹਨ, ਉਸ ਪਤਿਤ-ਪਾਵਨ ਪ੍ਰਭੂ ਨੂੰ ਉਸ ਭਗਤਿ-ਵਛਲ ਹਰੀ ਨੂੰ, ਹੇ ਨਾਨਕ! ਸਦਾ ਕਾਇਮ ਰਹਿਣ ਵਾਲੀ ਸਾਧ ਸੰਗਤ ਦੀ ਰਾਹੀਂ ਹੀ ਮਿਲ ਸਕੀਦਾ ਹੈ ॥੩॥nullnullnullnullnullਹੇ ਭਾਈ! ਜਿਤਨੀ ਸ੍ਰਿਸ਼ਟੀ ਦੀ ਸੂਝ ਪ੍ਰਭੂ ਨੇ ਮੈਨੂੰ ਦਿੱਤੀ ਹੈ ਉਤਨੀ ਮੇਰੀ ਜੀਭ ਨੇ ਬਿਆਨ ਕਰ ਦਿੱਤੀ ਹੈ (ਕਿ ਇਤਨੀ ਸ੍ਰਿਸ਼ਟੀ ਪਰਮਾਤਮਾ ਦੀ ਸੇਵਾ-ਭਗਤੀ ਕਰ ਰਹੀ ਹੈ)। ਪਰ ਹੋਰ ਜਿਤਨੀ ਲੁਕਾਈ ਦਾ ਮੈਨੂੰ ਪਤਾ ਨਹੀਂ ਜੇਹੜੀ ਉਹ ਲੁਕਾਈ ਪ੍ਰਭੂ ਦੀ ਸੇਵਾ-ਭਗਤੀ ਕਰਦੀ ਹੈ ਉਹ ਮੈਥੋਂ ਗਿਣੀ ਨਹੀਂ ਜਾ ਸਕਦੀ। ਉਹ ਪਰਮਾਤਮਾ ਅਦ੍ਰਿਸ਼ਟ ਹੈ, ਉਸ ਦੇ ਗੁਣ ਗਿਣੇ ਨਹੀਂ ਜਾ ਸਕਦੇ, ਉਹ (ਮਾਨੋ) ਬੇਅੰਤ ਡੂੰਘਾ ਸਮੁੰਦਰ ਹੈ, ਉਹ ਸਭ ਦਾ ਮਾਲਕ ਹੈ, ਸਭ ਜੀਵਾਂ ਦੇ ਅੰਦਰ ਭੀ ਹੈ ਤੇ ਸਭ ਤੋਂ ਵੱਖਰਾ ਭੀ ਹੈ, ਸਾਰੇ ਜੀਵ-ਜੰਤ ਉਸ (ਦੇ ਦਰ) ਦੇ ਮੰਗਤੇ ਹਨ, ਉਹ ਇਕ ਸਭ ਨੂੰ ਦਾਤਾਂ ਦੇਣ ਵਾਲਾ ਹੈ, ਉਹ ਕਿਸੇ ਵੀ ਜੀਵ ਤੋਂ ਦੂਰ ਨਹੀਂ ਹੈ ਉਹ ਸਭ ਦੇ ਨਾਲ ਵੱਸਦਾ ਹੈ ਤੇ ਪਰਤੱਖ ਹੈ। ਹੇ ਭਾਈ! ਉਹ ਪਰਮਾਤਮਾ ਆਪਣੇ ਭਗਤਾਂ ਦੇ ਵੱਸ ਵਿੱਚ ਹੈ, ਜੇਹੜੇ ਜੀਵ ਉਸ ਨੂੰ ਮਿਲ ਪੈਂਦੇ ਹਨ ਉਹਨਾਂ ਦੀ ਵਡਿਆਈ ਮੈਂ ਕਿਤਨੀ ਕੁ ਬਿਆਨ ਕਰਾਂ? (ਬਿਆਨ ਨਹੀਂ ਕੀਤੀ ਜਾ ਸਕਦੀ)। (ਜੇ ਉਸ ਦੀ ਮੇਹਰ ਹੋਵੇ ਤਾਂ) ਨਾਨਕ (ਉਸ ਦੇ ਭਗਤ-ਜਨਾਂ ਦੇ) ਚਰਨਾਂ ਉੱਤੇ ਆਪਣਾ ਸਿਰ ਰੱਖੀ ਰੱਖੇ ॥੪॥੨॥੫॥