Hukumnama - Ang 459
Outh Vannj Vattaaoorriaa Thai Kiaa Chir Laaeiaa in Raag Asa
In Gurmukhi
ਆਸਾ ਮਹਲਾ ੫ ॥
ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥
ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥
ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥
ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥
ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥
ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥
ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥
ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥
ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥
ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥
ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥
ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥੨॥
ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥
ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥
ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥
ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥
ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥
ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥
ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥
ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥
ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥
ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥
ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥
ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥
Phonetic English
Aasaa Mehalaa 5 ||
Outh Vannj Vattaaoorriaa Thai Kiaa Chir Laaeiaa ||
Muhalath Punnarreeaa Kith Koorr Lobhaaeiaa ||
Koorrae Lubhaaeiaa Dhhohu Maaeiaa Karehi Paap Amithiaa ||
Than Bhasam Dtaeree Jamehi Haeree Kaal Bapurrai Jithiaa ||
Maal Joban Shhodd Vaisee Rehiou Painan Khaaeiaa ||
Naanak Kamaanaa Sang Juliaa Neh Jaae Kirath Mittaaeiaa ||1||
Faathhohu Mirag Jivai Paekh Rain Chandhraaein ||
Sookhahu Dhookh Bheae Nith Paap Kamaaein ||
Paapaa Kamaanae Shhaddehi Naahee Lai Chalae Ghath Galaaviaa ||
Harichandhouree Dhaekh Moothaa Koorr Saejaa Raaviaa ||
Lab Lobh Ahankaar Maathaa Garab Bhaeiaa Samaaein ||
Naanak Mrig Agiaan Binasae Neh Mittai Aavan Jaaein ||2||
Mithai Makh Muaa Kio Leae Ouddaaree ||
Hasathee Garath Paeiaa Kio Thareeai Thaaree ||
Tharan Dhuhaelaa Bhaeiaa Khin Mehi Khasam Chith N Aaeiou ||
Dhookhaa Sajaaee Ganath Naahee Keeaa Apanaa Paaeiou ||
Gujhaa Kamaanaa Pragatt Hoaa Eeth Outhehi Khuaaree ||
Naanak Sathigur Baajh Moothaa Manamukho Ahankaaree ||3||
Har Kae Dhaas Jeevae Lag Prabh Kee Charanee ||
Kanth Lagaae Leeeae This Thaakur Saranee ||
Bal Budhh Giaan Dhhiaan Apanaa Aap Naam Japaaeiaa ||
Saadhhasangath Aap Hoaa Aap Jagath Tharaaeiaa ||
Raakh Leeeae Rakhanehaarai Sadhaa Niramal Karanee ||
Naanak Narak N Jaahi Kabehoon Har Santh Har Kee Saranee ||4||2||11||
English Translation
Aasaa, Fifth Mehl:
Rise up and go forth, O traveller; why do you delay?
Your allotted time is now complete - why are you engrossed in falsehood?
You desire that which is false; deceived by Maya, you commit innumerable sins.
Your body shall become a pile of dust; the Messenger of Death has spotted you, and will conquer you.
Abandoning your wealth and youth, you will have to leave, without any food or clothing.
O Nanak, only your actions shall go with you; the consequences of your actions cannot be erased. ||1||
Like the deer, captured on a moon-lit night,
So does the constant commission of sins turn pleasure into pain.
The sins you have committed shall not leave you; placing the noose around your neck, they shall lead you away.
Beholding an illusion, you are deceived, and on your bed, you enjoy a false lover.
You are intoxicated with greed, avarice and egotism; you are engrossed in self-conceit.
O Nanak, like the deer, you are being destroyed by your ignorance; your comings and goings shall never end. ||2||
The fly is caught in the sweet candy - how can it fly away?
The elephant has fallen into the pit - how can it escape?
It shall be so difficult to swim across, for one who does not remember the Lord and Master, even for an instant.
His sufferings and punishments are beyond reckoning; he receives the consequences of his own actions.
His secret deeds are exposed, and he is ruined here and hereafter.
O Nanak, without the True Guru, the self-willed egotistical manmukh is defrauded. ||3||
The Lord's slaves live by holding on to God's feet.
The Lord and Master embraces those who seek His Sanctuary.
He blesses them with power, wisdom, knowledge and meditation; He Himself inspires them to chant His Name.
He Himself is the Saadh Sangat, the Company of the Holy, and He Himself saves the world.
The Preserver preserves those whose actions are always pure.
O Nanak, they never have to go to hell; the Lord's Saints are under the Lord's Protection. ||4||2||11||
Punjabi Viakhya
nullnullnullnullnullnullਹੇ ਭੋਲੇ ਰਾਹੀ (ਜੀਵ)! ਉੱਠ, ਤੁਰ (ਤਿਆਰ ਹੋ)। ਤੂੰ ਕਿਉਂ ਚਿਰ ਲਾ ਰਿਹਾ ਹੈਂ! ਤੈਨੂੰ ਮਿਲਿਆ ਹੋਇਆ ਉਮਰ ਦਾ ਸਮਾ ਪੂਰਾ ਹੋ ਰਿਹਾ ਹੈ। ਤੂੰ ਕਿਸ ਠੱਗੀ ਵਿਚ ਫਸਿਆ ਹੋਇਆ ਹੈਂ? (ਧਿਆਨ ਕਰ, ਇਹ) ਮਾਇਆ (ਨਿਰਾ) ਧੋਖਾ ਹੈ (ਤੂੰ ਇਸ ਦੀ) ਠੱਗੀ ਵਿਚ ਫਸਿਆ ਹੋਇਆ ਹੈਂ, ਤੇ ਬੇਅੰਤ ਪਾਪ ਕਰੀ ਜਾ ਰਿਹਾ ਹੈਂ। ਇਹ ਸਰੀਰ (ਆਖ਼ਰ) ਮਿੱਟੀ ਦੀ ਢੇਰੀ (ਹੋ ਜਾਏਗਾ), ਜਮ ਨੇ ਇਸ ਨੂੰ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ। (ਪਰ ਜੀਵ ਵਿਚਾਰਾ ਭੀ ਕੀਹ ਕਰੇ? ਇਸ) ਵਿਚਾਰੇ ਨੂੰ ਆਤਮਕ ਮੌਤ ਨੇ ਆਪਣੇ ਕਾਬੂ ਵਿਚ ਕੀਤਾ ਹੋਇਆ ਹੈ (ਇਹ ਨਹੀਂ ਸਮਝਦਾ ਕਿ ਇਹ) ਧਨ ਜਵਾਨੀ ਸਭ ਕੁਝ ਛੱਡ ਕੇ ਤੁਰ ਜਾਏਗਾ, ਤਦੋਂ ਇਸ ਦਾ ਖਾਣਾ ਪਹਿਨਣਾ ਮੁੱਕ ਜਾਏਗਾ। ਹੇ ਨਾਨਕ! (ਜਦੋਂ ਜੀਵ ਇਥੋਂ ਤੁਰਦਾ ਹੈ, ਤਾਂ) ਕਮਾਇਆ ਹੋਇਆ ਚੰਗਾ ਮੰਦਾ ਕਰਮ ਇਸ ਦੇ ਨਾਲ ਤੁਰ ਪੈਂਦਾ ਹੈ, ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਮਿਟਾਇਆ ਨਹੀਂ ਜਾ ਸਕਦਾ ॥੧॥nullnullnullnullnullਹੇ ਜੀਵ! ਜਿਵੇਂ ਹਰਨ ਰਾਤ ਵੇਲੇ (ਸ਼ਿਕਾਰ ਦਾ ਕੀਤਾ ਹੋਇਆ) ਚੰਦ ਵਰਗਾ ਚਾਨਣ ਵੇਖ ਕੇ (ਸ਼ਿਕਾਰੀ ਦੇ ਜਾਲ ਵਿਚ) ਫਸਦਾ ਹੈ (ਤਿਵੇਂ ਤੂੰ ਮਾਇਕ ਪਦਾਰਥਾਂ ਦੀ ਲਿਸ਼ਕ ਵੇਖ ਕੇ ਮਾਇਆ ਦੇ ਜਾਲ ਵਿਚ) ਫਸ ਰਿਹਾ ਹੈਂ, (ਜਿਨ੍ਹਾਂ ਸੁਖਾਂ ਦੀ ਖ਼ਾਤਰ ਤੂੰ ਫਸਦਾ ਹੈਂ ਉਹਨਾਂ) ਸੁਖਾਂ ਤੋਂ ਦੁੱਖ ਪੈਦਾ ਹੋ ਰਹੇ ਹਨ, (ਫਿਰ ਭੀ) ਤੂੰ ਸਦਾ ਪਾਪ ਕਮਾ ਰਿਹਾ ਹੈਂ। ਹੇ ਜੀਵ! ਤੂੰ ਪਾਪ ਕਰਨੇ ਛੱਡਦਾ ਨਹੀਂ ਹੈਂ (ਤੈਨੂੰ ਇਹ ਭੀ ਚੇਤਾ ਨਹੀਂ ਰਿਹਾ ਕਿ ਜਮਦੂਤ ਤੇਰੇ ਗਲ ਵਿਚ) ਗਲਾਵਾਂ ਪਾ ਕੇ (ਛੇਤੀ ਹੀ) ਲੈ ਜਾਣ ਵਾਲੇ ਹਨ। ਤੂੰ ਅਕਾਸ਼ ਦੀ ਖ਼ਿਆਲੀ ਨਗਰੀ (ਵਰਗੀ ਮਾਇਆ) ਨੂੰ ਵੇਖ ਕੇ ਠੱਗਿਆ ਜਾ ਰਿਹਾ ਹੈਂ, ਤੂੰ ਇਸ ਠੱਗੀ-ਰੂਪ ਸੇਜ ਨੂੰ (ਆਨੰਦ ਨਾਲ) ਮਾਣ ਰਿਹਾ ਹੈਂ। ਹੇ ਜੀਵ! ਤੂੰ ਜੀਭ ਦੇ ਚਸਕੇ ਵਿਚ, ਮਾਇਆ ਦੇ ਲੋਭ ਵਿਚ, ਅਹੰਕਾਰ ਵਿਚ ਮਸਤ ਹੈਂ, ਤੂੰ ਸਦਾ ਹਉਮੈ ਵਿਚ ਲੀਨ ਟਿਕਿਆ ਰਹਿੰਦਾ ਹੈਂ। ਹੇ ਨਾਨਕ! (ਆਖ-) ਇਹ ਜੀਵ-ਹਰਨ ਆਤਮਕ ਜੀਵਨ ਵਲੋਂ ਬੇ-ਸਮਝੀ ਦੇ ਕਾਰਨ ਆਤਮਕ ਮੌਤੇ ਮਰ ਰਹੇ ਹਨ ਇਹਨਾਂ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕ ਸਕਦਾ ॥੨॥nullnullnullnullnull(ਜਿਵੇਂ, ਗੁੜ ਆਦਿਕ) ਮਿੱਠੇ ਉੱਤੇ (ਬੈਠ ਕੇ) ਮੱਖੀ (ਗੁੜ ਨਾਲ ਚੰਬੜਦੀ ਜਾਂਦੀ ਹੈ) ਉੱਡ ਨਹੀਂ ਸਕਦੀ, (ਤੇ ਉੱਥੇ ਹੀ) ਮਰ ਜਾਂਦੀ ਹੈ (ਤਿਵੇਂ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਕ ਪਦਾਰਥਾਂ ਦੇ ਮੋਹ ਵਿਚ ਫਸ ਜਾਂਦਾ ਹੈ, ਆਤਮਕ ਮੌਤ ਸਹੇੜ ਲੈਂਦਾ ਹੈ, ਤੇ ਜੀਵਨ ਉੱਚਾ ਨਹੀਂ ਕਰ ਸਕਦਾ)। (ਕਾਮ-ਵੱਸ ਹੋਇਆ) ਹਾਥੀ (ਉਸ) ਟੋਏ ਵਿਚ ਡਿੱਗ ਪੈਂਦਾ ਹੈ (ਜੋ ਹਾਥੀ ਨੂੰ ਫੜਨ ਵਾਸਤੇ ਪੁੱਟਿਆ ਜਾਂਦਾ ਹੈ ਤੇ ਉਸ ਵਿਚ ਕਾਗਜ਼ ਦੀ ਹਥਣੀ ਖੜੀ ਕੀਤੀ ਹੁੰਦੀ ਹੈ) ਇਸੇ ਤਰ੍ਹਾਂ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਵਿਕਾਰਾਂ ਦੇ ਟੋਏ ਵਿਚ ਡਿੱਗ ਪੈਂਦਾ ਹੈ। (ਹੇ ਭਾਈ! ਵਿਕਾਰਾਂ ਵਿਚ ਡਿੱਗੇ ਰਹਿ ਕੇ) ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘ ਸਕੀਦਾ (ਵਿਕਾਰਾਂ ਦੇ ਕਾਰਨ) ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੋ ਜਾਂਦਾ ਹੈ, ਕਦੇ ਮਾਲਕ-ਪ੍ਰਭੂ ਚਿੱਤ ਵਿਚ ਨਹੀਂ ਵੱਸ ਸਕਦਾ। ਇਤਨੇ ਦੁੱਖ ਵਾਪਰਦੇ ਹਨ, ਇਤਨੀ ਸਜ਼ਾ ਮਿਲਦੀ ਹੈ ਕਿ ਲੇਖਾ ਨਹੀਂ ਕੀਤਾ ਜਾ ਸਕਦਾ, ਮਨਮੁਖ ਆਪਣਾ ਕੀਤਾ ਭੁਗਤਦਾ ਹੈ। ਜੇਹੜਾ ਜੇਹੜਾ ਪਾਪ ਕਰਮ ਲੁਕ ਕੇ ਕਰਦਾ ਹੈ ਉਹ ਆਖ਼ਰ ਉੱਘੜ ਪੈਂਦਾ ਹੈ, ਮਨਮੁਖ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ ਬੇ-ਇੱਜ਼ਤੀ ਕਰਾਂਦਾ ਹੈ। ਹੇ ਨਾਨਕ! (ਆਖ-) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਅਹੰਕਾਰਿਆ ਹੋਇਆ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਵਿਕਾਰਾਂ ਦੀ ਹੱਥੀਂ ਆਤਮਕ ਜੀਵਨ) ਲੁਟਾ ਬੈਠਦਾ ਹੈ ॥੩॥nullnullnullnullnullਹੇ ਭਾਈ! ਪਰਮਾਤਮਾ ਦੇ ਦਾਸ ਪਰਮਾਤਮਾ ਦੀ ਚਰਨੀਂ ਪੈ ਕੇ ਉੱਚੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਸ ਮਾਲਕ-ਪ੍ਰਭੂ ਦੀ ਸਰਨ ਪੈਂਦੇ ਹਨ, ਤੇ ਉਹ ਪ੍ਰਭੂ ਉਹਨਾਂ ਨੂੰ ਆਪਣੇ ਗਲ ਨਾਲ ਲਾ ਲੈਂਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣਾ ਆਤਮਕ ਬਲ ਦੇਂਦਾ ਹੈ, ਉੱਚੀ ਅਕਲ ਦੇਂਦਾ ਹੈ, ਆਪਣੇ ਨਾਲ ਡੂੰਘੀ ਸਾਂਝ ਬਖ਼ਸ਼ਦਾ ਹੈ, ਆਪਣੇ ਵਿਚ ਉਹਨਾਂ ਦੀ ਸੁਰਤ ਜੋੜੀ ਰੱਖਦਾ ਹੈ, ਤੇ, ਉਹਨਾਂ ਪਾਸੋਂ ਆਪਣਾ ਨਾਮ ਜਪਾਂਦਾ ਹੈ, ਸਾਧ ਸੰਗਤ ਵਿਚ ਆਪ ਉਹਨਾਂ ਦੇ ਹਿਰਦੇ ਅੰਦਰ ਪਰਗਟ ਹੁੰਦਾ ਹੈ ਤੇ ਉਹਨਾਂ ਨੂੰ ਆਪ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ। ਹੇ ਨਾਨਕ! ਰੱਖਣਹਾਰ ਪਰਮਾਤਮਾ ਆਪਣੇ ਸੰਤਾਂ ਨੂੰ (ਵਿਕਾਰਾਂ ਤੋਂ) ਆਪ ਬਚਾਂਦਾ ਹੈ, (ਤਾਈਏਂ ਸੰਤ ਜਨਾਂ ਦਾ) ਆਚਰਨ ਸਦਾ ਪਵਿਤ੍ਰ ਰਹਿੰਦਾ ਹੈ, ਪਰਮਾਤਮਾ ਦੀ ਸਰਨ ਪਏ ਰਹਿਣ ਕਰਕੇ ਨਰਕ ਵਿਚ ਨਹੀਂ ਪੈਂਦੇ ॥੪॥੨॥੧੧॥