Hukumnama - Ang 465
Musalamaanaa Sifath Sareeath Parr Parr Karehi Beechaar in Raag Asa
In Gurmukhi
ਸਲੋਕ ਮਃ ੧ ॥
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥
ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥
ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥
ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥
ਜੋਗੀ ਸੁੰਨਿ ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ॥
ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥
ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥
ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥
ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥
ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥
ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥
ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥
ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥
ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥
ਮਃ ੧ ॥
ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹ੍ਹਿਆਰ ॥
ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥
ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥
ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥
ਪਉੜੀ ॥
ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥
ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥
ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥
ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥
ਜਗਜੀਵਨੁ ਦਾਤਾ ਪਾਇਆ ॥੬॥
Phonetic English
Salok Ma 1 ||
Musalamaanaa Sifath Sareeath Parr Parr Karehi Beechaar ||
Bandhae Sae J Pavehi Vich Bandhee Vaekhan Ko Dheedhaar ||
Hindhoo Saalaahee Saalaahan Dharasan Roop Apaar ||
Theerathh Naavehi Arachaa Poojaa Agar Vaas Behakaar ||
Jogee Sunn Dhhiaavanih Jaethae Alakh Naam Karathaar ||
Sookham Moorath Naam Niranjan Kaaeiaa Kaa Aakaar ||
Satheeaa Man Santhokh Oupajai Dhaenai Kai Veechaar ||
Dhae Dhae Mangehi Sehasaa Goonaa Sobh Karae Sansaar ||
Choraa Jaaraa Thai Koorriaaraa Khaaraabaa Vaekaar ||
Eik Hodhaa Khaae Chalehi Aithhaaoo Thinaa Bh Kaaee Kaar ||
Jal Thhal Jeeaa Pureeaa Loaa Aakaaraa Aakaar ||
Oue J Aakhehi S Thoonhai Jaanehi Thinaa Bh Thaeree Saar ||
Naanak Bhagathaa Bhukh Saalaahan Sach Naam Aadhhaar ||
Sadhaa Anandh Rehehi Dhin Raathee Gunavanthiaa Paa Shhaar ||1||
Ma 1 ||
Mittee Musalamaan Kee Paerrai Pee Kumihaaar ||
Gharr Bhaanddae Eittaa Keeaa Jaladhee Karae Pukaar ||
Jal Jal Rovai Bapurree Jharr Jharr Pavehi Angiaar ||
Naanak Jin Karathai Kaaran Keeaa So Jaanai Karathaar ||2||
Pourree ||
Bin Sathigur Kinai N Paaeiou Bin Sathigur Kinai N Paaeiaa ||
Sathigur Vich Aap Rakhioun Kar Paragatt Aakh Sunaaeiaa ||
Sathigur Miliai Sadhaa Mukath Hai Jin Vichahu Mohu Chukaaeiaa ||
Outham Eaehu Beechaar Hai Jin Sachae Sio Chith Laaeiaa ||
Jagajeevan Dhaathaa Paaeiaa ||6||
English Translation
Shalok, First Mehl:
The Muslims praise the Islamic law; they read and reflect upon it.
The Lord's bound servants are those who bind themselves to see the Lord's Vision.
The Hindus praise the Praiseworthy Lord; the Blessed Vision of His Darshan, His form is incomparable.
They bathe at sacred shrines of pilgrimage, making offerings of flowers, and burning incense before idols.
The Yogis meditate on the absolute Lord there; they call the Creator the Unseen Lord.
But to the subtle image of the Immaculate Name, they apply the form of a body.
In the minds of the virtuous, contentment is produced, thinking about their giving.
They give and give, but ask a thousand-fold more, and hope that the world will honor them.
The thieves, adulterers, perjurers, evil-doers and sinners
- after using up what good karma they had, they depart; have they done any good deeds here at all?
There are beings and creatures in the water and on the land, in the worlds and universes, form upon form.
Whatever they say, You know; You care for them all.
O Nanak, the hunger of the devotees is to praise You; the True Name is their only support.
They live in eternal bliss, day and night; they are the dust of the feet of the virtuous. ||1||
First Mehl:
The clay of the Muslim's grave becomes clay for the potter's wheel.
Pots and bricks are fashioned from it, and it cries out as it burns.
The poor clay burns, burns and weeps, as the fiery coals fall upon it.
O Nanak, the Creator created the creation; the Creator Lord alone knows. ||2||
Pauree:
Without the True Guru, no one has obtained the Lord; without the True Guru, no one has obtained the Lord.
He has placed Himself within the True Guru; revealing Himself, He declares this openly.
Meeting the True Guru, eternal liberation is obtained; He has banished attachment from within.
This is the highest thought, that one's consciousness is attached to the True Lord.
Thus the Lord of the World, the Great Giver is obtained. ||6||
Punjabi Viakhya
nullnullnullnullnullnullnullnullnullnullnullnullnullnullਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ। ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ। ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ 'ਅਲਖ, ਅਲਖ' ਉਸ ਦਾ ਨਾਮ ਉਚਾਰਦੇ ਹਨ। (ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ। ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; (ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ। (ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ। ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ-ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ। ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ। ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ ॥੧॥nullnullnullnull(ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮਿ੍ਹਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮਿ੍ਹਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ); (ਕੁਮਿ੍ਹਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ, ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ), ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ ॥੨॥nullnullnullnullnullਕਿਸੇ ਮਨੁੱਖ ਨੂੰ ('ਜਗ ਜੀਵਨੁ ਦਾਤਾ') ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ ('ਜਗ ਜੀਵਨ ਦਾਤਾ') ਨਹੀਂ ਮਿਲਿਆ। (ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾ ਦਿੱਤੀ ਹੈ। ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ। (ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ ॥੬॥