Hukumnama - Ang 467
Parr Parr Gaddee Ladheeahi Parr Parr Bhareeahi Saathh in Raag Asa
In Gurmukhi
ਸਲੋਕੁ ਮਃ ੧ ॥
ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥
ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥
ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥
ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥
ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥
ਮਃ ੧ ॥
ਲਿਖਿ ਲਿਖਿ ਪੜਿਆ ॥
ਤੇਤਾ ਕੜਿਆ ॥
ਬਹੁ ਤੀਰਥ ਭਵਿਆ ॥
ਤੇਤੋ ਲਵਿਆ ॥
ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥
ਸਹੁ ਵੇ ਜੀਆ ਅਪਣਾ ਕੀਆ ॥
ਅੰਨੁ ਨ ਖਾਇਆ ਸਾਦੁ ਗਵਾਇਆ ॥
ਬਹੁ ਦੁਖੁ ਪਾਇਆ ਦੂਜਾ ਭਾਇਆ ॥
ਬਸਤ੍ਰ ਨ ਪਹਿਰੈ ॥
ਅਹਿਨਿਸਿ ਕਹਰੈ ॥
ਮੋਨਿ ਵਿਗੂਤਾ ॥
ਕਿਉ ਜਾਗੈ ਗੁਰ ਬਿਨੁ ਸੂਤਾ ॥
ਪਗ ਉਪੇਤਾਣਾ ॥
ਅਪਣਾ ਕੀਆ ਕਮਾਣਾ ॥
ਅਲੁ ਮਲੁ ਖਾਈ ਸਿਰਿ ਛਾਈ ਪਾਈ ॥
ਮੂਰਖਿ ਅੰਧੈ ਪਤਿ ਗਵਾਈ ॥
ਵਿਣੁ ਨਾਵੈ ਕਿਛੁ ਥਾਇ ਨ ਪਾਈ ॥
ਰਹੈ ਬੇਬਾਣੀ ਮੜੀ ਮਸਾਣੀ ॥
ਅੰਧੁ ਨ ਜਾਣੈ ਫਿਰਿ ਪਛੁਤਾਣੀ ॥
ਸਤਿਗੁਰੁ ਭੇਟੇ ਸੋ ਸੁਖੁ ਪਾਏ ॥
ਹਰਿ ਕਾ ਨਾਮੁ ਮੰਨਿ ਵਸਾਏ ॥
ਨਾਨਕ ਨਦਰਿ ਕਰੇ ਸੋ ਪਾਏ ॥
ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥
ਪਉੜੀ ॥
ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥
ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨ੍ਹ੍ਹੀ ਧਾਵਦੇ ॥
ਇਕਿ ਮੂਲੁ ਨ ਬੁਝਨ੍ਹ੍ਹਿ ਆਪਣਾ ਅਣਹੋਦਾ ਆਪੁ ਗਣਾਇਦੇ ॥
ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥
ਤਿਨ੍ਹ੍ਹ ਮੰਗਾ ਜਿ ਤੁਝੈ ਧਿਆਇਦੇ ॥੯॥
Phonetic English
Salok Ma 1 ||
Parr Parr Gaddee Ladheeahi Parr Parr Bhareeahi Saathh ||
Parr Parr Baerree Paaeeai Parr Parr Gaddeeahi Khaath ||
Parreeahi Jaethae Baras Baras Parreeahi Jaethae Maas ||
Parreeai Jaethee Aarajaa Parreeahi Jaethae Saas ||
Naanak Laekhai Eik Gal Hor Houmai Jhakhanaa Jhaakh ||1||
Ma 1 ||
Likh Likh Parriaa ||
Thaethaa Karriaa ||
Bahu Theerathh Bhaviaa ||
Thaetho Laviaa ||
Bahu Bhaekh Keeaa Dhaehee Dhukh Dheeaa ||
Sahu Vae Jeeaa Apanaa Keeaa ||
Ann N Khaaeiaa Saadh Gavaaeiaa ||
Bahu Dhukh Paaeiaa Dhoojaa Bhaaeiaa ||
Basathr N Pehirai ||
Ahinis Keharai ||
Mon Vigoothaa ||
Kio Jaagai Gur Bin Soothaa ||
Pag Oupaethaanaa ||
Apanaa Keeaa Kamaanaa ||
Al Mal Khaaee Sir Shhaaee Paaee ||
Moorakh Andhhai Path Gavaaee ||
Vin Naavai Kishh Thhaae N Paaee ||
Rehai Baebaanee Marree Masaanee ||
Andhh N Jaanai Fir Pashhuthaanee ||
Sathigur Bhaettae So Sukh Paaeae ||
Har Kaa Naam Mann Vasaaeae ||
Naanak Nadhar Karae So Paaeae ||
Aas Andhaesae Thae Nihakaeval Houmai Sabadh Jalaaeae ||2||
Pourree ||
Bhagath Thaerai Man Bhaavadhae Dhar Sohan Keerath Gaavadhae ||
Naanak Karamaa Baaharae Dhar Dtoa N Lehanhee Dhhaavadhae ||
Eik Mool N Bujhanih Aapanaa Anehodhaa Aap Ganaaeidhae ||
Ho Dtaadtee Kaa Neech Jaath Hor Outham Jaath Sadhaaeidhae ||
Thinh Mangaa J Thujhai Dhhiaaeidhae ||9||
English Translation
Shalok, First Mehl:
You may read and read loads of books; you may read and study vast multitudes of books.
You may read and read boat-loads of books; you may read and read and fill pits with them.
You may read them year after year; you may read them as many months are there are.
You may read them all your life; you may read them with every breath.
O Nanak, only one thing is of any account: everything else is useless babbling and idle talk in ego. ||1||
First Mehl:
The more one write and reads,
The more one burns.
The more one wanders at sacred shrines of pilgrimage,
The more one talks uselessly.
The more one wears religious robes, the more pain he causes his body.
O my soul, you must endure the consequences of your own actions.
One who does not eat the corn, misses out on the taste.
One obtains great pain, in the love of duality.
One who does not wear any clothes,
Suffers night and day.
Through silence, he is ruined.
How can the sleeping one be awakened without the Guru?
One who goes barefoot
Suffers by his own actions.
One who eats filth and throws ashes on his head
The blind fool loses his honor.
Without the Name, nothing is of any use.
One who lives in the wilderness, in cemetaries and cremation grounds
- that blind man does not know the Lord; he regrets and repents in the end.
One who meets the True Guru finds peace.
He enshrines the Name of the Lord in his mind.
O Nanak, when the Lord grants His Grace, He is obtained.
He becomes free of hope and fear, and burns away his ego with the Word of the Shabad. ||2||
Pauree:
Your devotees are pleasing to Your Mind, Lord. They look beautiful at Your door, singing Your Praises.
O Nanak, those who are denied Your Grace, find no shelter at Your Door; they continue wandering.
Some do not understand their origins, and without cause, they display their self-conceit.
I am the Lord's minstrel, of low social status; others call themselves high caste.
I seek those who meditate on You. ||9||
Punjabi Viakhya
nullnullnullnullnullਜੇ ਇਤਨੀਆਂ ਪੋਥੀਆਂ ਪੜ੍ਹ ਲਈਏ, ਜਿਨ੍ਹਾਂ ਨਾਲ ਕਈ ਗੱਡੀਆਂ ਭਰ ਲਈਆਂ ਜਾ ਸਕਣ, ਜਿਨ੍ਹਾਂ ਦੇ ਢੇਰਾਂ ਦੇ ਢੇਰ ਲਗਾਏ ਜਾ ਸਕਣ; ਜੇ ਇਤਨੀਆਂ ਪੁਸਤਕਾਂ ਪੜ੍ਹ ਲਈਏ, ਜਿਨ੍ਹਾਂ ਨਾਲ ਇਕ ਬੇੜੀ ਭਰੀ ਜਾ ਸਕੇ, ਕਈ ਖਾਤੇ ਪੂਰੇ ਜਾ ਸਕਣ; ਜੇ ਪੜ੍ਹ ਪੜ੍ਹ ਕੇ ਸਾਲਾਂ ਦੇ ਸਾਲ ਗੁਜ਼ਾਰੇ ਜਾਣ, ਜੇ ਪੜ੍ਹ ਪੜ੍ਹ ਕੇ (ਸਾਲ ਦੇ) ਸਾਰੇ ਮਹੀਨੇ ਬਿਤਾ ਦਿੱਤੇ ਜਾਣ; ਜੇ ਪੁਸਤਕਾਂ ਪੜ੍ਹ ਪੜ੍ਹ ਕੇ ਸਾਰੀ ਉਮਰ ਗੁਜ਼ਾਰ ਦਿੱਤੀ ਜਾਏ, ਜੇ ਪੜ੍ਹ ਪੜ੍ਹ ਕੇ ਉਮਰ ਦੇ ਸਾਰੇ ਸੁਆਸ ਬਿਤਾਏ ਜਾਣ (ਤਾਂ ਭੀ ਰੱਬ ਦੀ ਦਰਗਾਹ ਵਿਚ ਇਸ ਵਿਚੋਂ ਕੁਝ ਭੀ ਪਰਵਾਨ ਨਹੀਂ ਹੁੰਦਾ)। ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੀ ਸਿਫ਼ਤ-ਸਾਲਾਹ ਕਬੂਲ ਪੈਂਦੀ ਹੈ, (ਪ੍ਰਭੂ ਦੀ ਵਡਿਆਈ ਤੋਂ ਬਿਨਾ) ਕੋਈ ਹੋਰ ਉੱਦਮ ਕਰਨਾ, ਆਪਣੀ ਹਉਮੈ ਦੇ ਵਿਚ ਹੀ ਭਟਕਦੇ ਫਿਰਨਾ ਹੈ ॥੧॥nullnullnullnullnullnullnullnullnullnullnullnullnullnullnullnullnullnullnullnullnullnullnullਜਿਤਨਾ ਕੋਈ ਮਨੁੱਖ (ਕੋਈ ਵਿੱਦਿਆ) ਲਿਖਣੀ ਪੜ੍ਹਨੀ ਜਾਣਦਾ ਹੈ, ਉਤਨਾ ਹੀ ਉਸ ਨੂੰ ਆਪਣੀ ਵਿੱਦਿਆ ਦਾ ਮਾਣ ਹੈ (ਸੋ ਇਹ ਜ਼ਰੂਰੀ ਨਹੀਂ ਕਿ ਰੱਬ ਦੇ ਦਰ ਤੇ ਪਰਵਾਨ ਹੋਣ ਲਈ ਵਿੱਦਿਆ ਦੀ ਲੋੜ ਹੈ); ਜਿਤਨਾ ਹੀ ਕੋਈ ਬਹੁਤੇ ਤੀਰਥਾਂ ਦੀ ਯਾਤ੍ਰਾ ਕਰਦਾ ਹੈ, ਉਤਨਾ ਹੀ ਥਾਂ ਥਾਂ ਤੇ ਦੱਸਦਾ ਫਿਰਦਾ ਹੈ (ਕਿ ਮੈਂ ਫਲਾਣੇ ਤੀਰਥ ਤੇ ਇਸ਼ਨਾਨ ਕਰ ਆਇਆ ਹਾਂ। ਸੋ ਤੀਰਥ-ਯਾਤ੍ਰਾ ਭੀ ਅਹੰਕਾਰ ਦਾ ਹੀ ਕਾਰਨ ਬਣਦੀ ਹੈ)। ਕਿਸੇ ਨੇ (ਲੋਕਾਂ ਨੂੰ ਪਤਿਆਉਣ ਵਾਸਤੇ, ਧਰਮ ਦੇ) ਕਈ ਚਿਹਨ ਧਾਰੇ ਹੋਏ ਹਨ, ਅਤੇ ਕੋਈ ਆਪਣੇ ਸਰੀਰ ਨੂੰ ਕਸ਼ਟ ਦੇ ਰਿਹਾ ਹੈ, (ਉਸ ਨੂੰ ਭੀ ਇਹੀ ਕਹਿਣਾ ਠੀਕ ਜਾਪਦਾ ਹੈ ਕਿ) ਹੇ ਭਾਈ! ਆਪਣੇ ਕੀਤੇ ਦਾ ਦੁੱਖ ਸਹਾਰ (ਭਾਵ, ਇਹ ਭੇਖ ਧਾਰਨੇ ਸਰੀਰ ਨੂੰ ਦੁੱਖ ਦੇਣੇ ਭੀ ਰੱਬ ਦੇ ਦਰ ਤੇ ਕਬੂਲ ਨਹੀਂ ਹਨ)। (ਹੋਰ ਤੱਕੋ, ਜਿਸ ਨੇ) ਅੰਨ ਛੱਡਿਆ ਹੋਇਆ ਹੈ (ਪ੍ਰਭੂ ਦਾ ਸਿਮਰਨ ਤਾਂ ਨਹੀਂ ਕਰਦਾ, ਸਿਮਰਨ ਤਿਆਗ ਕੇ) ਉਸ ਨੂੰ ਇਹ ਹੋਰ ਹੀ ਕੰਮ ਚੰਗਾ ਲੱਗਾ ਹੋਇਆ ਹੈ। ਉਸ ਨੇ ਭੀ ਆਪਣੀ ਜ਼ਿੰਦਗੀ ਤਲਖ਼ ਬਣਾਈ ਹੋਈ ਹੈ ਅਤੇ ਦੁੱਖ ਸਹਾਰ ਰਿਹਾ ਹੈ। ਕੱਪੜੇ ਨਹੀਂ ਪਾਂਦਾ ਤੇ ਦਿਨ ਰਾਤ ਔਖਾ ਹੋ ਰਿਹਾ ਹੈ। (ਇੱਕਲਵਾਂਝੇ) ਚੁੱਪ ਵੱਟ ਕੇ (ਅਸਲੀ ਰਾਹ ਤੋਂ) ਖੁੰਝਿਆ ਹੋਇਆ ਹੈ, ਭਲਾ, ਦੱਸੋ (ਮਾਇਆ ਦੀ ਨੀਂਦਰ ਵਿਚ) ਸੁੱਤਾ ਹੋਇਆ ਮਨੁੱਖ ਗੁਰੂ ਤੋਂ ਬਿਨਾ ਕਿਵੇਂ ਜਾਗ ਸਕਦਾ ਹੈ? (ਇਕ) ਪੈਰਾਂ ਤੋਂ ਨੰਗਾ ਫਿਰਦਾ ਹੈ ਅਤੇ ਆਪਣੀ ਇਸ ਕੀਤੀ ਹੋਈ ਭੁੱਲ ਦਾ ਦੁੱਖ ਸਹਿ ਰਿਹਾ ਹੈ। (ਸੁੱਚਾ ਚੰਗਾ ਭੋਜਨ ਛੱਡ ਕੇ) ਜੂਠਾ ਮਿੱਠਾ ਖਾਂਦਾ ਹੈ ਅਤੇ ਸਿਰ ਵਿਚ ਸੁਆਹ ਪਾ ਰੱਖੀ ਹੈ, ਅਗਿਆਨੀ ਮੂਰਖ ਨੇ (ਇਸ ਤਰ੍ਹਾਂ) ਆਪਣੀ ਪੱਤ ਗਵਾ ਲਈ ਹੈ। ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਉੱਦਮ ਪਰਵਾਨ ਨਹੀਂ ਹੈ। ਅੰਨ੍ਹਾ (ਮੂਰਖ) ਉਜਾੜਾਂ ਵਿਚ, ਮੜ੍ਹੀਆਂ ਵਿਚ, ਮਸਾਣਾਂ ਵਿਚ ਜਾ ਰਹਿੰਦਾ ਹੈ, (ਰੱਬ ਵਾਲਾ ਰਸਤਾ) ਨਹੀਂ ਸਮਝਦਾ ਤੇ ਸਮਾਂ ਵਿਹਾ ਜਾਣ ਤੇ ਪਛਤਾਂਦਾ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਹੈ (ਅਸਲੀ) ਸੁਖ ਉਹੀ ਮਾਣਦਾ ਹੈ, ਉਹ (ਵਡਭਾਗੀ) ਰੱਬ ਦਾ ਨਾਮ ਆਪਣੇ ਹਿਰਦੇ ਵਿਚ (ਟਿਕਾਂਦਾ) ਹੈ। (ਪਰ) ਹੇ ਨਾਨਕ! ਗੁਰੂ ਭੀ ਉਸੇ ਨੂੰ ਹੀ ਮਿਲਦਾ ਹੈ ਜਿਸ ਉੱਤੇ ਆਪ ਦਾਤਾਰ ਮਿਹਰ ਦੀ ਨਜ਼ਰ ਕਰਦਾ ਹੈ। ਉਸ ਸੰਸਾਰ ਦੀਆਂ ਆਸਾਂ ਤੇ ਫ਼ਿਕਰਾਂ ਤੋਂ ਨਿਰਲੇਪ ਹੋ ਕੇ ਗੁਰੂ ਦੇ ਸ਼ਬਦ ਦੁਆਰਾ ਆਪਣੀ ਹਉਮੈ ਨੂੰ ਸਾੜ ਦੇਂਦਾ ਹੈ ॥੨॥nullnullnullnullnull(ਹੇ ਪ੍ਰਭੂ!) ਤੈਨੂੰ ਆਪਣੇ ਮਨ ਵਿਚ ਭਗਤ ਪਿਆਰੇ ਲਗਦੇ ਹਨ, ਜੋ ਤੇਰੀ ਸਿਫ਼ਤ-ਸਾਲਾਹ ਕਰ ਰਹੇ ਹਨ ਤੇ ਤੇਰੇ ਦਰ ਉੱਤੇ ਸੋਭ ਰਹੇ ਹਨ। ਹੇ ਨਾਨਕ! ਭਾਗ-ਹੀਣ ਮਨੁੱਖ ਭਟਕਦੇ ਫਿਰਦੇ ਹਨ, ਉਨ੍ਹਾਂ ਨੂੰ ਪ੍ਰਭੂ ਦੇ ਦਰ ਤੇ ਥਾਂ ਨਹੀਂ ਮਿਲਦੀ, (ਕਿਉਂਕਿ) ਇਹ (ਵਿਚਾਰੇ) ਆਪਣੇ ਅਸਲੇ ਨੂੰ ਨਹੀਂ ਸਮਝਦੇ, (ਰੱਬੀ ਗੁਣ ਦੀ ਪੂੰਜੀ ਆਪਣੇ ਅੰਦਰ) ਹੋਣ ਤੋਂ ਬਿਨਾ ਹੀ ਆਪਣੇ ਆਪ ਨੂੰ ਵੱਡਾ ਜਤਲਾਂਦੇ ਹਨ। (ਹੇ ਪ੍ਰਭੂ!) ਮੈਂ ਨੀਵੀਂ ਜਾਤ ਵਾਲਾ (ਤੇਰੇ ਦਰ ਦਾ) ਇਕ ਮਾੜਾ ਜਿਹਾ ਢਾਢੀ ਹਾਂ, ਹੋਰ ਲੋਕ (ਆਪਣੇ ਆਪ ਨੂੰ) ਉੱਤਮ ਜਾਤ ਵਾਲੇ ਅਖਵਾਂਦੇ ਹਨ। ਜੋ ਤੇਰਾ ਭਜਨ ਕਰਦੇ ਹਨ, ਮੈਂ ਉਹਨਾਂ ਪਾਸੋਂ (ਤੇਰਾ 'ਨਾਮ') ਮੰਗਦਾ ਹਾਂ ॥੯॥