Hukumnama - Ang 469
Dhukh Dhaaroo Sukh Rog Bhaeiaa Jaa Sukh Thaam N Hoee in Raag Asa
In Gurmukhi
ਸਲੋਕੁ ਮਃ ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਬਲਿਹਾਰੀ ਕੁਦਰਤਿ ਵਸਿਆ ॥
ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥
ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥
ਮਃ ੨ ॥
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥
ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥
ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥
ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥
ਮਃ ੨ ॥
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥
ਆਤਮਾ ਬਾਸੁਦੇਵਸ੍ਯ੍ਯਿ ਜੇ ਕੋ ਜਾਣੈ ਭੇਉ ॥
ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥
ਮਃ ੧ ॥
ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥
ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥
ਪਉੜੀ ॥
ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥
ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥
ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥
ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥
ਮੁਹਿ ਚਲੈ ਸੁ ਅਗੈ ਮਾਰੀਐ ॥੧੨॥
Phonetic English
Salok Ma 1 ||
Dhukh Dhaaroo Sukh Rog Bhaeiaa Jaa Sukh Thaam N Hoee ||
Thoon Karathaa Karanaa Mai Naahee Jaa Ho Karee N Hoee ||1||
Balihaaree Kudharath Vasiaa ||
Thaeraa Anth N Jaaee Lakhiaa ||1|| Rehaao ||
Jaath Mehi Joth Joth Mehi Jaathaa Akal Kalaa Bharapoor Rehiaa ||
Thoon Sachaa Saahib Sifath Suaaliho Jin Keethee So Paar Paeiaa ||
Kahu Naanak Karathae Keeaa Baathaa Jo Kishh Karanaa S Kar Rehiaa ||2||
Ma 2 ||
Jog Sabadhan Giaan Sabadhan Baedh Sabadhan Braahamaneh ||
Khathree Sabadhan Soor Sabadhan Soodhr Sabadhan Paraa Kiratheh ||
Sarab Sabadhan Eaek Sabadhan Jae Ko Jaanai Bhaeo ||
Naanak Thaa Kaa Dhaas Hai Soee Niranjan Dhaeo ||3||
Ma 2 ||
Eaek Kirasanan Sarab Dhaevaa Dhaev Dhaevaa Th Aathamaa ||
Aathamaa Baasudhaevasiy Jae Ko Jaanai Bhaeo ||
Naanak Thaa Kaa Dhaas Hai Soee Niranjan Dhaeo ||4||
Ma 1 ||
Kunbhae Badhhaa Jal Rehai Jal Bin Kunbh N Hoe ||
Giaan Kaa Badhhaa Man Rehai Gur Bin Giaan N Hoe ||5||
Pourree ||
Parriaa Hovai Gunehagaar Thaa Oumee Saadhh N Maareeai ||
Jaehaa Ghaalae Ghaalanaa Thaevaeho Naao Pachaareeai ||
Aisee Kalaa N Khaeddeeai Jith Dharageh Gaeiaa Haareeai ||
Parriaa Athai Oumeeaa Veechaar Agai Veechaareeai ||
Muhi Chalai S Agai Maareeai ||12||
English Translation
Shalok, First Mehl:
Suffering is the medicine, and pleasure the disease, because where there is pleasure, there is no desire for God.
You are the Creator Lord; I can do nothing. Even if I try, nothing happens. ||1||
I am a sacrifice to Your almighty creative power which is pervading everywhere.
Your limits cannot be known. ||1||Pause||
Your Light is in Your creatures, and Your creatures are in Your Light; Your almighty power is pervading everywhere.
You are the True Lord and Master; Your Praise is so beautiful. One who sings it, is carried across.
Nanak speaks the stories of the Creator Lord; whatever He is to do, He does. ||2||
Second Mehl:
The Way of Yoga is the Way of spiritual wisdom; the Vedas are the Way of the Brahmins.
The Way of the Khshatriya is the Way of bravery; the Way of the Shudras is service to others.
The Way of all is the Way of the One; Nanak is a slave to one who knows this secret;
He himself is the Immaculate Divine Lord. ||3||
Second Mehl:
The One Lord Krishna is the Divine Lord of all; He is the Divinity of the individual soul.
Nanak is a slave to anyone who understands this mystery of the all-pervading Lord;
He himself is the Immaculate Divine Lord. ||4||
First Mehl:
Water remains confined within the pitcher, but without water, the pitcher could not have been formed;
Just so, the mind is restrained by spiritual wisdom, but without the Guru, there is no spiritual wisdom. ||5||
Pauree:
If an educated person is a sinner, then the illiterate holy man is not to be punished.
As are the deeds done, so is the reputation one acquires.
So do not play such a game, which will bring you to ruin at the Court of the Lord.
The accounts of the educated and the illiterate shall be judged in the world hereafter.
One who stubbornly follows his own mind shall suffer in the world hereafter. ||12||
Punjabi Viakhya
nullnull(ਹੇ ਪ੍ਰਭੂ! ਤੇਰੀ ਅਜਬ ਕੁਦਰਤ ਹੈ ਕਿ) ਬਿਪਤਾ (ਜੀਵਾਂ ਦੇ ਰੋਗਾਂ ਦਾ) ਇਲਾਜ (ਬਣ ਜਾਂਦੀ) ਹੈ, ਅਤੇ ਸੁਖ (ਉਹਨਾਂ ਲਈ) ਦੁੱਖ ਦਾ (ਕਾਰਨ) ਹੋ ਜਾਂਦਾ ਹੈ। ਪਰ ਜੇ (ਅਸਲੀ ਆਤਮਕ) ਸੁਖ (ਜੀਵ ਨੂੰ) ਮਿਲ ਜਾਏ, ਤਾਂ (ਦੁੱਖ) ਨਹੀਂ ਰਹਿੰਦਾ। ਹੇ ਪ੍ਰਭੂ! ਤੂੰ ਕਰਨਹਾਰ ਕਰਤਾਰ ਹੈਂ (ਤੂੰ ਆਪ ਹੀ ਇਹਨਾਂ ਭੇਤਾਂ ਨੂੰ ਸਮਝਦਾ ਹੈਂ), ਮੇਰੀ ਸਮਰਥਾ ਨਹੀਂ ਹੈ (ਕਿ ਮੈਂ ਸਮਝ ਸਕਾਂ)। ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਲਵਾਂ (ਭਾਵ, ਜੇ ਮੈਂ ਇਹ ਖ਼ਿਆਲ ਕਰਨ ਲੱਗ ਪਵਾਂ ਕਿ ਮੈਂ ਤੇਰੇ ਭੇਤ ਨੂੰ ਸਮਝ ਸਕਦਾ ਹਾਂ) ਤਾਂ ਇਹ ਗੱਲ ਫਬਦੀ ਨਹੀਂ ॥੧॥nullਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ, ਤੇਰਾ ਅੰਤ ਪਾਇਆ ਨਹੀਂ ਜਾ ਸਕਦਾ ॥੧॥ ਰਹਾਉ ॥nullnullਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ ਵੱਸ ਰਿਹਾ ਹੈ, ਸਾਰੇ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ, ਤੂੰ ਸਭ ਥਾਈਂ ਇਕ-ਰਸ ਵਿਆਪਕ ਹੈਂ। ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੇਰੀਆਂ ਸੋਹਣੀਆਂ ਵਡਿਆਈਆਂ ਹਨ। ਜਿਸ ਜਿਸ ਨੇ ਤੇਰੇ ਗੁਣ ਗਾਏ ਹਨ, ਉਹ ਸੰਸਾਰ-ਸਮੁੰਦਰ ਤੋਂ ਤਰ ਗਿਆ ਹੈ। ਹੇ ਨਾਨਕ! (ਤੂੰ ਭੀ) ਕਰਤਾਰ ਦੀ ਸਿਫ਼ਤ-ਸਾਲਾਹ ਕਰ, (ਤੇ ਆਖ ਕਿ) ਪ੍ਰਭੂ ਜੋ ਕੁਝ ਕਰਨਾ ਚੰਗਾ ਸਮਝਦਾ ਹੈ ਉਹ ਕਰ ਰਿਹਾ ਹੈ (ਭਾਵ, ਉਸ ਦੇ ਕੰਮਾਂ ਵਿਚ ਕਿਸੇ ਦਾ ਦਖ਼ਲ ਨਹੀਂ ਹੈ) ॥੨॥nullnullnullnullਜੋਗ ਦਾ ਧਰਮ ਗਿਆਨ ਪ੍ਰਾਪਤ ਕਰਨਾ ਹੈ (ਬ੍ਰਹਮ ਦੀ ਵਿਚਾਰ ਕਰਨਾ ਹੈ)। ਬ੍ਰਾਹਮਣਾਂ ਦਾ ਧਰਮ ਵੇਦਾਂ ਦੀ ਵਿਚਾਰ ਹੈ। ਖਤ੍ਰੀਆਂ ਦਾ ਧਰਮ ਸੂਰਮਿਆਂ ਵਾਲੇ ਕੰਮ ਕਰਨਾ ਹੈ, ਅਤੇ ਸ਼ੂਦਰਾਂ ਦਾ ਧਰਮ ਦੂਜਿਆਂ ਦੀ ਸੇਵਾ ਕਰਨੀ। ਪਰ ਸਾਰਿਆਂ ਦਾ ਮੁੱਖ-ਧਰਮ ਇਹ ਹੈ ਕਿ ਇਕ ਪ੍ਰਭੂ ਦਾ ਸਿਮਰਨ ਕਰੀਏ। ਜੋ ਮਨੁੱਖ ਇਸ ਭੇਦ ਨੂੰ ਜਾਣਦਾ ਹੈ, ਨਾਨਕ ਉਸ ਦਾ ਦਾਸ ਹੈ, ਉਹ ਮਨੁੱਖ ਪ੍ਰਭੂ ਦਾ ਰੂਪ ਹੈ ॥੩॥nullnullnullਇਕ ਪਰਮਾਤਮਾ ਹੀ ਸਾਰੇ ਦੇਵਤਿਆਂ ਦਾ ਆਤਮਾ ਹੈ, ਦੇਵਤਿਆਂ ਦੇ ਦੇਵਤਿਆਂ ਦਾ ਭੀ ਆਤਮਾ ਹੈ। ਜੋ ਮਨੁੱਖ ਪ੍ਰਭੂ ਦੇ ਆਤਮਾ ਦਾ ਭੇਦ ਜਾਣ ਲੈਂਦਾ ਹੈ, ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਪਰਮਾਤਮਾ ਦਾ ਰੂਪ ਹੈ ॥੪॥nullnull(ਜਿਵੇਂ) ਪਾਣੀ ਘੜੇ (ਆਦਿਕ ਭਾਂਡੇ) ਵਿਚ ਹੀ ਬੱਝਾ ਹੋਇਆ (ਭਾਵ, ਪਿਆ ਹੋਇਆ ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਤਿਵੇਂ) (ਗੁਰੂ ਦੇ) ਗਿਆਨ (ਭਾਵ, ਉਪਦੇਸ਼) ਦਾ ਬੱਝਾ ਹੋਇਆ ਹੀ ਮਨ (ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਭਾਵ, ਵਿਕਾਰਾਂ ਵਲ ਨਹੀਂ ਦੌੜਦਾ)। (ਜਿਵੇਂ) ਪਾਣੀ ਤੋਂ ਬਿਨਾ ਘੜਾ ਨਹੀਂ ਬਣ ਸਕਦਾ (ਤਿਵੇਂ) ਗੁਰੂ ਤੋਂ ਬਿਨਾ ਗਿਆਨ ਪੈਦਾ ਨਹੀਂ ਹੋ ਸਕਦਾ ॥੫॥nullnullnullnullnullਜੇ ਪੜ੍ਹਿਆ-ਲਿਖਿਆ ਮਨੁੱਖ ਮੰਦ-ਕਰਮੀ ਹੋ ਜਾਏ (ਤਾਂ ਇਸ ਨੂੰ ਵੇਖ ਕੇ ਅਨਪੜ੍ਹ ਮਨੁੱਖ ਨੂੰ ਘਬਰਾਣਾ ਨਹੀਂ ਚਾਹੀਦਾ ਕਿ ਪੜ੍ਹੇ ਹੋਏ ਦਾ ਇਹ ਹਾਲ, ਤਾਂ ਅਨਪੜ੍ਹ ਦਾ ਕੀ ਬਣੇਗਾ, ਕਿਉਂਕਿ ਜੇ) ਅਨਪੜ੍ਹ ਮਨੁੱਖ ਨੇਕ ਹੈ ਤਾਂ ਉਸ ਨੂੰ ਮਾਰ ਨਹੀਂ ਪੈਂਦੀ। (ਨਿਬੇੜਾ ਮਨੁੱਖ ਦੀ ਕਮਾਈ ਤੇ ਹੁੰਦਾ ਹੈ, ਪੜ੍ਹਨ ਜਾਂ ਨਾਹ ਪੜ੍ਹਨ ਦਾ ਮੁੱਲ ਨਹੀਂ ਪੈਂਦਾ)। ਮਨੁੱਖ ਜਿਹੋ ਜਿਹੀ ਕਰਤੂਤ ਕਰਦਾ ਹੈ, ਉਸ ਦਾ ਉਹੋ ਜਿਹਾ ਹੀ ਨਾਮ ਉੱਘਾ ਹੋ ਜਾਂਦਾ ਹੈ; (ਤਾਂ ਤੇ) ਇਹੋ ਜਿਹੀ ਖੇਡ ਨਹੀਂ ਖੇਡਣੀ ਚਾਹੀਦੀ, ਜਿਸ ਕਰਕੇ ਦਰਗਾਹ ਵਿਚ ਜਾ ਕੇ (ਮਨੁੱਖਾ ਜਨਮ ਦੀ) ਬਾਜ਼ੀ ਹਾਰ ਬੈਠੀਏ। ਮਨੁੱਖ ਭਾਵੇਂ ਪੜ੍ਹਿਆ ਹੋਇਆ ਹੋਵੇ ਭਾਵੇਂ ਅਨਪੜ੍ਹ ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੀ ਕਬੂਲ ਪੈਂਦੀ ਹੈ। ਜੋ ਮਨੁੱਖ (ਇਸ ਜਗਤ ਵਿਚ) ਆਪਣੀ ਮਰਜ਼ੀ ਅਨੁਸਾਰ ਹੀ ਤੁਰਦਾ ਹੈ, ਉਹ ਅੱਗੇ ਜਾ ਕੇ ਮਾਰ ਖਾਂਦਾ ਹੈ ॥੧੨॥