Hukumnama - Ang 470
Sinmal Rukh Saraaeiraa Ath Dheeragh Ath Much in Raag Asa
In Gurmukhi
ਸਲੋਕੁ ਮਃ ੧ ॥
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥
ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥
ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
ਮਃ ੧ ॥
ਪੜਿ ਪੁਸਤਕ ਸੰਧਿਆ ਬਾਦੰ ॥
ਸਿਲ ਪੂਜਸਿ ਬਗੁਲ ਸਮਾਧੰ ॥
ਮੁਖਿ ਝੂਠ ਬਿਭੂਖਣ ਸਾਰੰ ॥
ਤ੍ਰੈਪਾਲ ਤਿਹਾਲ ਬਿਚਾਰੰ ॥
ਗਲਿ ਮਾਲਾ ਤਿਲਕੁ ਲਿਲਾਟੰ ॥
ਦੁਇ ਧੋਤੀ ਬਸਤ੍ਰ ਕਪਾਟੰ ॥
ਜੇ ਜਾਣਸਿ ਬ੍ਰਹਮੰ ਕਰਮੰ ॥
ਸਭਿ ਫੋਕਟ ਨਿਸਚਉ ਕਰਮੰ ॥
ਕਹੁ ਨਾਨਕ ਨਿਹਚਉ ਧਿਆਵੈ ॥
ਵਿਣੁ ਸਤਿਗੁਰ ਵਾਟ ਨ ਪਾਵੈ ॥੨॥
ਪਉੜੀ ॥
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥
ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥
ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥
ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥
ਕਰਿ ਅਉਗਣ ਪਛੋਤਾਵਣਾ ॥੧੪॥
Phonetic English
Salok Ma 1 ||
Sinmal Rukh Saraaeiraa Ath Dheeragh Ath Much ||
Oue J Aavehi Aas Kar Jaahi Niraasae Kith ||
Fal Fikae Ful Bakabakae Kanm N Aavehi Path ||
Mithath Neevee Naanakaa Gun Changiaaeeaa Thath ||
Sabh Ko Nivai Aap Ko Par Ko Nivai N Koe ||
Dhhar Thaaraajoo Tholeeai Nivai S Gouraa Hoe ||
Aparaadhhee Dhoonaa Nivai Jo Hanthaa Miragaahi ||
Sees Nivaaeiai Kiaa Thheeai Jaa Ridhai Kusudhhae Jaahi ||1||
Ma 1 ||
Parr Pusathak Sandhhiaa Baadhan ||
Sil Poojas Bagul Samaadhhan ||
Mukh Jhooth Bibhookhan Saaran ||
Thraipaal Thihaal Bichaaran ||
Gal Maalaa Thilak Lilaattan ||
Dhue Dhhothee Basathr Kapaattan ||
Jae Jaanas Brehaman Karaman ||
Sabh Fokatt Nisacho Karaman ||
Kahu Naanak Nihacho Dhhiaavai ||
Vin Sathigur Vaatt N Paavai ||2||
Pourree ||
Kaparr Roop Suhaavanaa Shhadd Dhuneeaa Andhar Jaavanaa ||
Mandhaa Changaa Aapanaa Aapae Hee Keethaa Paavanaa ||
Hukam Keeeae Man Bhaavadhae Raahi Bheerrai Agai Jaavanaa ||
Nangaa Dhojak Chaaliaa Thaa Dhisai Kharaa Ddaraavanaa ||
Kar Aougan Pashhothaavanaa ||14||
English Translation
Shalok, First Mehl:
The simmal tree is straight as an arrow; it is very tall, and very thick.
But those birds which visit it hopefully, depart disappointed.
Its fruits are tasteless, its flowers are nauseating, and its leaves are useless.
Sweetness and humility, O Nanak, are the essence of virtue and goodness.
Everyone bows down to himself; no one bows down to another.
When something is placed on the balancing scale and weighed, the side which descends is heavier.
The sinner, like the deer hunter, bows down twice as much.
But what can be achieved by bowing the head, when the heart is impure? ||1||
First Mehl:
You read your books and say your prayers, and then engage in debate;
You worship stones and sit like a stork, pretending to be in Samaadhi.
With your mouth you utter falsehood, and you adorn yourself with precious decorations;
You recite the three lines of the Gayatri three times a day.
Around your neck is a rosary, and on your forehead is a sacred mark;
Upon your head is a turban, and you wear two loin cloths.
If you knew the nature of God,
You would know that all of these beliefs and rituals are in vain.
Says Nanak, meditate with deep faith;
Without the True Guru, no one finds the Way. ||2||
Pauree:
Abandoning the world of beauty, and beautiful clothes, one must depart.
He obtains the rewards of his good and bad deeds.
He may issue whatever commands he wishes, but he shall have to take to the narrow path hereafter.
He goes to hell naked, and he looks hideous then.
He regrets the sins he committed. ||14||
Punjabi Viakhya
nullnullnullnullnullnullnullnullਸਿੰਮਲ ਦਾ ਰੁੱਖ ਕੇਡਾ ਸਿੱਧਾ, ਲੰਮਾ ਤੇ ਮੋਟਾ ਹੁੰਦਾ ਹੈ। (ਪਰ) ਉਹ ਪੰਛੀ ਜੋ (ਫਲ ਖਾਣ ਦੀ) ਆਸ ਰੱਖ ਕੇ (ਇਸ ਉਤੇ) ਆ ਬੈਠਦੇ ਹਨ, ਉਹ ਨਿਰਾਸ ਹੋ ਕੇ ਕਿਉਂ ਜਾਂਦੇ ਹਨ? ਇਸ ਦਾ ਕਾਰਨ ਇਹ ਹੈ ਕਿ ਰੁੱਖ ਭਾਵੇਂ ਏਡਾ ਉੱਚਾ, ਲੰਮਾ ਤੇ ਮੋਟਾ ਹੈ, ਪਰ (ਇਸ ਦੇ) ਫਲ ਫਿੱਕੇ ਹੁੰਦੇ ਹਨ, ਤੇ ਫੁੱਲ ਬੇਸੁਆਦੇ ਹਨ, ਪੱਤਰ ਭੀ ਕਿਸੇ ਕੰਮ ਨਹੀਂ ਆਉਂਦੇ। ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ। (ਭਾਵੇਂ ਆਮ ਤੌਰ ਤੇ ਜਗਤ ਵਿਚ) ਹਰੇਕ ਜੀਵ ਆਪਣੇ ਸੁਆਰਥ ਲਈ ਲਿਫਦਾ ਹੈ, ਕਿਸੇ ਦੂਜੇ ਦੀ ਖ਼ਾਤਰ ਨਹੀਂ, (ਇਹ ਭੀ ਵੇਖ ਲਵੋ ਕਿ) ਜੇ ਤੱਕੜੀ ਉਤੇ ਧਰ ਕੇ ਤੋਲਿਆ ਜਾਏ (ਭਾਵ, ਜੇ ਚੰਗੀ ਤਰ੍ਹਾਂ ਪਰਖ ਕੀਤੀ ਜਾਏ ਤਾਂ ਭੀ) ਨੀਵਾਂ ਪੱਲੜਾ ਹੀ ਭਾਰਾ ਹੁੰਦਾ ਹੈ, (ਭਾਵ ਜੋ ਲਿਫਦਾ ਹੈ ਉਹੀ ਵੱਡਾ ਗਿਣੀਦਾ ਹੈ)। (ਪਰ ਨਿਊਣ ਦਾ ਭਾਵ, ਮਨੋਂ ਨਿਊਣਾ ਹੈ, ਨਿਰਾ ਸਰੀਰ ਨਿਵਾਉਣਾ ਨਹੀਂ ਹੈ; ਜੇ ਸਰੀਰ ਦੇ ਨਿਵਾਉਣ ਨੂੰ ਨੀਵਾਂ ਰਹਿਣਾ ਆਖੀਦਾ ਹੋਵੇ ਤਾਂ) ਸ਼ਿਕਾਰੀ ਜੋ ਮਿਰਗ ਮਾਰਦਾ ਫਿਰਦਾ ਹੈ, ਲਿਫ ਕੇ ਦੋਹਰਾ ਹੋ ਜਾਂਦਾ ਹੈ, ਪਰ ਜੇ ਨਿਰਾ ਸਿਰ ਹੀ ਨਿਵਾ ਦਿੱਤਾ ਜਾਏ, ਤੇ ਅੰਦਰੋਂ ਜੀਵ ਖੋਟੇ ਹੀ ਰਹਿਣ ਤਾਂ ਇਸ ਨਿਊਣ ਦਾ ਕੋਈ ਲਾਭ ਨਹੀਂ ਹੋ ਸਕਦਾ ਹੈ ॥੧॥nullnullnullnullnullnullnullnullnullnull(ਪੰਡਤ ਵੇਦ ਆਦਿਕ ਧਾਰਮਿਕ) ਪੁਸਤਕਾਂ ਪੜ੍ਹ ਕੇ ਸੰਧਿਆ ਕਰਦਾ ਹੈ ਅਤੇ (ਹੋਰਨਾਂ ਨਾਲ) ਚਰਚਾ ਛੇੜਦਾ ਹੈ, ਮੂਰਤੀ ਪੂਜਦਾ ਹੈ ਅਤੇ ਬਗਲੇ ਵਾਂਗ ਸਮਾਧੀ ਲਾਂਦਾ ਹੈ; ਮੁਖੋਂ ਝੂਠ ਬੋਲਦਾ ਹੈ; (ਪਰ ਉਸ ਝੂਠ ਨੂੰ) ਬੜੇ ਸੋਹਣੇ ਗਹਿਣਿਆਂ ਵਾਂਗ ਸੋਹਣਾ ਕਰਕੇ ਵਿਖਾਲਦਾ ਹੈ; (ਹਰ ਰੋਜ਼) ਤਿੰਨ ਵੇਲੇ ਗਾਯਤ੍ਰੀ ਮੰਤਰ ਨੂੰ ਵਿਚਾਰਦਾ ਹੈ; ਗਲ ਵਿਚ ਮਾਲਾ ਰੱਖਦਾ ਹੈ, ਤੇ ਮੱਥੇ ਉਤੇ ਤਿਲਕ ਲਾਂਦਾ ਹੈ; (ਸਦਾ) ਦੋ ਧੋਤੀਆਂ ਪਾਸ ਰੱਖਦਾ ਹੈ ਤੇ (ਸੰਧਿਆ ਕਰਨ ਵੇਲੇ) ਸਿਰ ਉੱਤੇ ਇਕ ਵਸਤਰ ਧਰ ਲੈਂਦਾ ਹੈ। ਪਰ ਜੇ ਇਹ ਪੰਡਤ ਰੱਬ (ਦੀ ਸਿਫ਼ਤ-ਸਾਲਾਹ) ਦਾ ਕੰਮ ਜਾਣਦਾ ਹੋਵੇ, ਤਦ ਨਿਸਚਾ ਕਰ ਕੇ ਜਾਣ ਲਵੋ ਕਿ, ਇਹ ਸਭ ਕੰਮ ਫੋਕੇ ਹਨ। ਆਖ, ਹੇ ਨਾਨਕ! (ਮਨੁੱਖ) ਸਰਧਾ ਧਾਰ ਕੇ ਰੱਬ ਨੂੰ ਸਿਮਰੇ-ਕੇਵਲ ਇਹੋ ਰਸਤਾ ਗੁਣਕਾਰੀ ਹੈ, (ਪਰ) ਇਹ ਰਸਤਾ ਸਤਿਗੁਰੂ ਤੋਂ ਬਿਨਾ ਨਹੀਂ ਲੱਭਦਾ ॥੨॥nullnullnullnullnullਇਹ ਸੋਹਣਾ ਸਰੀਰ ਤੇ ਸੋਹਣਾ ਰੂਪ (ਇਸੇ ਜਗਤ ਵਿਚ) (ਜੀਵਾਂ ਨੇ) ਛੱਡ ਕੇ ਤੁਰ ਜਾਣਾ ਹੈ। (ਹਰੇਕ ਜੀਵ ਨੇ) ਆਪੋ ਆਪਣੇ ਕੀਤੇ ਹੋਏ ਚੰਗੇ ਤੇ ਮੰਦੇ ਕਰਮਾਂ ਦਾ ਫਲ ਆਪ ਭੋਗਣਾ ਹੈ। ਜਿਸ ਮਨੁੱਖ ਨੇ ਮਨ-ਮੰਨੀਆਂ ਹਕੂਮਤਾਂ ਕੀਤੀਆਂ ਹਨ, ਉਸ ਨੂੰ ਅਗਾਂਹ ਔਖੀਆਂ ਘਾਟੀਆਂ ਵਿਚੋਂ ਦੀ ਲੰਘਣਾ ਪਵੇਗਾ (ਭਾਵ, ਆਪਣੀਆਂ ਕੀਤੀਆਂ ਹੋਈਆਂ ਵਧੀਕੀਆਂ ਦੇ ਵੱਟੇ ਕਸ਼ਟ ਸਹਿਣੇ ਪੈਣਗੇ)। (ਇਹੋ ਜਿਹਾ ਜੀਵ) ਨੰਗਾ (ਕੀਤਾ ਜਾਂਦਾ ਹੈ, ਭਾਵ, ਉਸ ਦੇ ਕੀਤੇ ਹੋਏ ਪਾਪ ਕਰਮਾਂ ਦਾ ਨਕਸ਼ਾ ਉਸਦੇ ਸਾਮ੍ਹਣੇ ਰੱਖਿਆ ਜਾਂਦਾ ਹੈ) ਦੋਜ਼ਕ ਵਿਚ ਧਕਿਆ ਜਾਂਦਾ ਹੈ, ਅਤੇ ਉਸ ਵੇਲੇ (ਉਸ ਨੂੰ ਆਪਣੇ ਆਪ ਨੂੰ) ਬੜਾ ਡਰਾਉਣਾ ਰੂਪ ਦਿਸਦਾ ਹੈ। ਭੈੜੇ ਕੰਮ ਕਰਕੇ ਅੰਤ ਪਛਤਾਉਣਾ ਹੀ ਪੈਂਦਾ ਹੈ ॥੧੪॥