Hukumnama - Ang 471
Goo Biraahaman Ko Kar Laavahu Gobar Tharan N Jaaee in Raag Asa
In Gurmukhi
ਸਲੋਕ ਮਃ ੧ ॥
ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥
ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥
ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥
ਛੋਡੀਲੇ ਪਾਖੰਡਾ ॥
ਨਾਮਿ ਲਇਐ ਜਾਹਿ ਤਰੰਦਾ ॥੧॥
ਮਃ ੧ ॥
ਮਾਣਸ ਖਾਣੇ ਕਰਹਿ ਨਿਵਾਜ ॥
ਛੁਰੀ ਵਗਾਇਨਿ ਤਿਨ ਗਲਿ ਤਾਗ ॥
ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥
ਉਨ੍ਹ੍ਹਾ ਭਿ ਆਵਹਿ ਓਈ ਸਾਦ ॥
ਕੂੜੀ ਰਾਸਿ ਕੂੜਾ ਵਾਪਾਰੁ ॥
ਕੂੜੁ ਬੋਲਿ ਕਰਹਿ ਆਹਾਰੁ ॥
ਸਰਮ ਧਰਮ ਕਾ ਡੇਰਾ ਦੂਰਿ ॥
ਨਾਨਕ ਕੂੜੁ ਰਹਿਆ ਭਰਪੂਰਿ ॥
ਮਥੈ ਟਿਕਾ ਤੇੜਿ ਧੋਤੀ ਕਖਾਈ ॥
ਹਥਿ ਛੁਰੀ ਜਗਤ ਕਾਸਾਈ ॥
ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥
ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥
ਅਭਾਖਿਆ ਕਾ ਕੁਠਾ ਬਕਰਾ ਖਾਣਾ ॥
ਚਉਕੇ ਉਪਰਿ ਕਿਸੈ ਨ ਜਾਣਾ ॥
ਦੇ ਕੈ ਚਉਕਾ ਕਢੀ ਕਾਰ ॥
ਉਪਰਿ ਆਇ ਬੈਠੇ ਕੂੜਿਆਰ ॥
ਮਤੁ ਭਿਟੈ ਵੇ ਮਤੁ ਭਿਟੈ ॥
ਇਹੁ ਅੰਨੁ ਅਸਾਡਾ ਫਿਟੈ ॥
ਤਨਿ ਫਿਟੈ ਫੇੜ ਕਰੇਨਿ ॥
ਮਨਿ ਜੂਠੈ ਚੁਲੀ ਭਰੇਨਿ ॥
ਕਹੁ ਨਾਨਕ ਸਚੁ ਧਿਆਈਐ ॥
ਸੁਚਿ ਹੋਵੈ ਤਾ ਸਚੁ ਪਾਈਐ ॥੨॥
ਪਉੜੀ ॥
ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥
ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥
ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥
ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥
ਦਰਿ ਮੰਗਨਿ ਭਿਖ ਨ ਪਾਇਦਾ ॥੧੬॥
Phonetic English
Salok Ma 1 ||
Goo Biraahaman Ko Kar Laavahu Gobar Tharan N Jaaee ||
Dhhothee Ttikaa Thai Japamaalee Dhhaan Malaeshhaan Khaaee ||
Anthar Poojaa Parrehi Kathaebaa Sanjam Thurakaa Bhaaee ||
Shhoddeelae Paakhanddaa ||
Naam Laeiai Jaahi Tharandhaa ||1||
Ma 1 ||
Maanas Khaanae Karehi Nivaaj ||
Shhuree Vagaaein Thin Gal Thaag ||
Thin Ghar Brehaman Poorehi Naadh ||
Ounhaa Bh Aavehi Ouee Saadh ||
Koorree Raas Koorraa Vaapaar ||
Koorr Bol Karehi Aahaar ||
Saram Dhharam Kaa Ddaeraa Dhoor ||
Naanak Koorr Rehiaa Bharapoor ||
Mathhai Ttikaa Thaerr Dhhothee Kakhaaee ||
Hathh Shhuree Jagath Kaasaaee ||
Neel Vasathr Pehir Hovehi Paravaan ||
Malaeshh Dhhaan Lae Poojehi Puraan ||
Abhaakhiaa Kaa Kuthaa Bakaraa Khaanaa ||
Choukae Oupar Kisai N Jaanaa ||
Dhae Kai Choukaa Kadtee Kaar ||
Oupar Aae Baithae Koorriaar ||
Math Bhittai Vae Math Bhittai ||
Eihu Ann Asaaddaa Fittai ||
Than Fittai Faerr Karaen ||
Man Joothai Chulee Bharaen ||
Kahu Naanak Sach Dhhiaaeeai ||
Such Hovai Thaa Sach Paaeeai ||2||
Pourree ||
Chithai Andhar Sabh Ko Vaekh Nadharee Haeth Chalaaeidhaa ||
Aapae Dhae Vaddiaaeeaa Aapae Hee Karam Karaaeidhaa ||
Vaddahu Vaddaa Vadd Maedhanee Sirae Sir Dhhandhhai Laaeidhaa ||
Nadhar Oupathee Jae Karae Sulathaanaa Ghaahu Karaaeidhaa ||
Dhar Mangan Bhikh N Paaeidhaa ||16||
English Translation
Shalok, First Mehl:
They tax the cows and the Brahmins, but the cow-dung they apply to their kitchen will not save them.
They wear their loin cloths, apply ritual frontal marks to their foreheads, and carry their rosaries, but they eat food with the Muslims.
O Siblings of Destiny, you perform devotional worship indoors, but read the Islamic sacred texts, and adopt the Muslim way of life.
Renounce your hypocrisy!
Taking the Naam, the Name of the Lord, you shall swim across. ||1||
First Mehl:
The man-eaters say their prayers.
Those who wield the knife wear the sacred thread around their necks.
In their homes, the Brahmins sound the conch.
They too have the same taste.
False is their capital, and false is their trade.
Speaking falsehood, they take their food.
The home of modesty and Dharma is far from them.
O Nanak, they are totally permeated with falsehood.
The sacred marks are on their foreheads, and the saffron loin-cloths are around their waists;
In their hands they hold the knives - they are the butchers of the world!
Wearing blue robes, they seek the approval of the Muslim rulers.
Accepting bread from the Muslim rulers, they still worship the Puraanas.
They eat the meat of the goats, killed after the Muslim prayers are read over them,
But they do not allow anyone else to enter their kitchen areas.
They draw lines around them, plastering the ground with cow-dung.
The false come and sit within them.
They cry out, ""Do not touch our food,
Or it will be polluted!""
But with their polluted bodies, they commit evil deeds.
With filthy minds, they try to cleanse their mouths.
Says Nanak, meditate on the True Lord.
If you are pure, you will obtain the True Lord. ||2||
Pauree:
All are within Your mind; You see and move them under Your Glance of Grace, O Lord.
You Yourself grant them glory, and You Yourself cause them to act.
The Lord is the greatest of the great; great is His world. He enjoins all to their tasks.
If he should cast an angry glance, He can transform kings into blades of grass.
Even though they may beg from door to door, no one will give them charity. ||16||
Punjabi Viakhya
nullnullnullnullnullਹੇ ਭਾਈ! (ਦਰਿਆ ਦੇ ਪੱਤਣ ਤੇ ਬੈਠ ਕੇ) ਗਊ ਅਤੇ ਬ੍ਰਾਹਮਣ ਨੂੰ ਤਾਂ ਤੂੰ ਮਸੂਲ ਲਾਂਦਾ ਹੈਂ (ਭਾਵ, ਗਊ ਅਤੇ ਬ੍ਰਾਹਮਣ ਨੂੰ ਪਾਰ ਲੰਘਾਣ ਦਾ ਮਸੂਲ ਲਾ ਲੈਂਦਾ ਹੈਂ), (ਫੇਰ ਤੂੰ ਕਦੇ ਇਹ ਨਹੀਂ ਸੋਚਦਾ ਕਿ ਉਸ ਗਊ ਦੇ) ਗੋਹੇ ਨਾਲ (ਪੋਚਾ ਫੇਰਿਆਂ, ਸੰਸਾਰ-ਸਮੁੰਦਰ ਤੋਂ) ਤਰਿਆ ਨਹੀਂ ਜਾ ਸਕਦਾ। ਧੋਤੀ (ਪਹਿਨਦਾ ਹੈਂ), ਟਿੱਕਾ (ਮੱਥੇ ਉਤੇ ਲਾਂਦਾ ਹੈਂ) ਅਤੇ ਮਾਲਾ (ਫੇਰਦਾ ਹੈਂ), ਪਰ ਪਦਾਰਥ ਮਲੇਛਾਂ ਦਾ ਖਾਂਦਾ ਹੈਂ, (ਭਾਵ ਪਦਾਰਥ ਉਹਨਾਂ ਤੋਂ ਲੈ ਕੇ ਛਕਦਾ ਹੈਂ, ਜਿਨ੍ਹਾਂ ਨੂੰ ਤੂੰ ਮਲੇਛ ਆਖਦਾ ਹੈਂ)। ਅੰਦਰ ਬੈਠ ਕੇ (ਭਾਵ, ਤੁਰਕ ਹਾਕਮਾਂ ਤੋਂ ਚੋਰੀ ਚੋਰੀ) ਪੂਜਾ ਕਰਦਾ ਹੈਂ, (ਬਾਹਰ ਮੁਸਲਮਾਨਾਂ ਨੂੰ ਵਿਖਾਲਣ ਵਾਸਤੇ) ਕੁਰਾਨ ਆਦਿ ਪੜ੍ਹਦਾ ਹੈਂ, ਤੇ ਮੁਸਲਮਾਨਾਂ ਵਾਲੀ ਹੀ ਰਹਿਤ ਤੂੰ ਰੱਖੀ ਹੋਈ ਹੈ। (ਇਹ) ਪਾਖੰਡ ਤੂੰ ਛੱਡ ਦੇਹ। ਜੇ ਪ੍ਰਭੂ ਦਾ ਨਾਮ ਸਿਮਰੇਂਗਾ, ਤਾਂ ਹੀ (ਸੰਸਾਰ-ਸਮੁੰਦਰ ਤੋਂ) ਤਰੇਂਗਾ ॥੧॥nullnullnullnullnullnullnullnullnullnullnullnullnullnullnullnullnullnullnullnullnullnull(ਕਾਜ਼ੀ ਤੇ ਮੁਸਲਮਾਨ ਹਾਕਮ) ਹਨ ਤਾਂ ਵੱਢੀ-ਖ਼ੋਰੇ, ਪਰ ਪੜ੍ਹਦੇ ਹਨ ਨਮਾਜ਼ਾਂ। (ਇਹਨਾਂ ਹਾਕਮਾਂ ਦੇ ਅੱਗੇ ਮੁਨਸ਼ੀ ਉਹ ਖੱਤ੍ਰੀ ਹਨ ਜੋ) ਛੁਰੀ ਚਲਾਂਦੇ ਹਨ (ਭਾਵ, ਗ਼ਰੀਬਾਂ ਉੱਤੇ ਜ਼ੁਲਮ ਕਰਦੇ ਹਨ), ਪਰ ਉਹਨਾਂ ਦੇ ਗਲ ਵਿਚ ਜਨੇਊ ਹਨ। ਇਹਨਾਂ (ਜ਼ਾਲਮ ਖੱਤ੍ਰੀਆਂ) ਦੇ ਘਰ ਵਿਚ ਬ੍ਰਾਹਮਣ ਜਾ ਕੇ ਸੰਖ ਵਜਾਂਦੇ ਹਨ; ਤਾਂ ਤੇ ਉਨ੍ਹਾਂ ਬ੍ਰਾਹਮਣਾਂ ਨੂੰ ਭੀ ਉਹਨਾਂ ਹੀ ਪਦਾਰਥਾਂ ਦੇ ਸੁਆਦ ਆਉਂਦੇ ਹਨ (ਭਾਵ, ਉਹ ਬ੍ਰਾਹਮਣ ਭੀ ਜ਼ੁਲਮ ਦੇ ਕਮਾਏ ਹੋਏ ਪਦਾਰਥ ਖਾਂਦੇ ਹਨ)। (ਇਹਨਾਂ ਲੋਕਾਂ ਦੀ) ਇਹ ਝੂਠੀ ਪੂੰਜੀ ਹੈ ਤੇ ਝੂਠਾ ਹੀ ਇਹਨਾਂ ਦਾ (ਇਹ) ਵਪਾਰ ਹੈ। ਝੂਠ ਬੋਲ ਬੋਲ ਕੇ (ਹੀ) ਇਹ ਰੋਜ਼ੀ ਕਮਾਂਦੇ ਹਨ। ਹੁਣ ਸ਼ਰਮ ਤੇ ਧਰਮ ਦੀ ਸਭਾ ਉਠ ਗਈ ਹੈ (ਭਾਵ, ਇਹ ਲੋਕ ਨਾ ਆਪਣੀ ਸ਼ਰਮ ਹਯਾ ਦਾ ਖ਼ਿਆਲ ਕਰਦੇ ਹਨ ਅਤੇ ਨਾ ਹੀ ਧਰਮ ਦੇ ਕੰਮ ਕਰਦੇ ਹਨ)। ਹੇ ਨਾਨਕ! ਸਭ ਥਾਈਂ ਝੂਠ ਹੀ ਪਰਧਾਨ ਹੋ ਰਿਹਾ ਹੈ। (ਇਹ ਖੱਤ੍ਰੀ) ਮੱਥੇ ਉੱਤੇ ਟਿੱਕਾ ਲਾਂਦੇ ਹਨ, ਲੱਕ ਦੁਆਲੇ ਗੇਰੂਏ ਰੰਗ ਦੀ ਧੋਤੀ (ਬੰਨ੍ਹਦੇ ਹਨ) ਪਰ ਹੱਥ ਵਿਚ, (ਮਾਨੋ) ਛੁਰੀ ਫੜੀ ਹੋਈ ਹੈ ਤੇ (ਵੱਸ ਲਗਦਿਆਂ) ਹਰੇਕ ਜੀਵ ਉੱਤੇ ਜ਼ੁਲਮ ਕਰਦੇ ਹਨ। ਨੀਲੇ ਰੰਗ ਦੇ ਕੱਪੜੇ ਪਾ ਕੇ (ਤੁਰਕ ਹਾਕਮਾਂ ਦੇ ਪਾਸ ਜਾਂਦੇ ਹਨ, ਤਾਂ ਹੀ) ਉਹਨਾਂ ਪਾਸ ਜਾਣ ਦੀ ਆਗਿਆ ਮਿਲਦੀ ਹੈ। (ਜਿਨ੍ਹਾਂ ਨੂੰ) ਮਲੇਛ (ਆਖਦੇ ਹਨ, ਉਹਨਾਂ ਹੀ) ਪਾਸੋਂ ਰੋਜ਼ੀ ਲੈਂਦੇ ਹਨ, ਤੇ (ਫੇਰ ਭੀ) ਪੁਰਾਣ ਨੂੰ ਪੂਜਦੇ ਹਨ (ਭਾਵ, ਫੇਰ ਭੀ ਇਹੀ ਸਮਝਦੇ ਹਨ ਕਿ ਅਸੀਂ ਪੁਰਾਣ ਦੇ ਅਨੁਸਾਰ ਤੁਰ ਰਹੇ ਹਾਂ)। (ਇੱਥੇ ਹੀ ਬੱਸ ਨਹੀਂ) ਖ਼ੁਰਾਕ ਇਹਨਾਂ ਦੀ ਉਹ ਬੱਕਰਾ ਹੈ ਜੋ ਕਲਮਾ ਪੜ੍ਹ ਕੇ ਹਲਾਲ ਕੀਤਾ ਹੋਇਆ ਹੈ (ਭਾਵ, ਜੋ ਮੁਸਲਮਾਨ ਦੇ ਹੱਥਾਂ ਦਾ ਤਿਆਰ ਕੀਤਾ ਹੋਇਆ ਹੈ, ਪਰ ਆਖਦੇ ਹਨ ਕਿ) ਸਾਡੇ ਚੌਕੇ ਉੱਤੇ ਕੋਈ ਹੋਰ ਮਨੁੱਖ ਨਾ ਆ ਚੜ੍ਹੇ। ਚੌਕਾ ਬਣਾ ਕੇ (ਦੁਆਲੇ) ਲਕੀਰਾਂ ਕੱਢਦੇ ਹਨ, (ਪਰ ਇਸ) ਚੌਕੇ ਵਿਚ ਉਹ ਮਨੁੱਖ ਆ ਬੈਠਦੇ ਹਨ ਜੋ ਆਪ ਝੂਠੇ ਹਨ। (ਹੋਰਨਾਂ ਨੂੰ ਆਖਦੇ ਹਨ-ਸਾਡੇ ਚੌਕੇ ਦੇ ਨੇੜੇ ਨਾ ਆਉਣਾ) ਕਿਤੇ ਚੌਕਾ ਭਿੱਟਿਆ ਨਾਹ ਜਾਏ ਅਤੇ ਸਾਡਾ ਅੰਨ ਖ਼ਰਾਬ ਨਾਹ ਹੋ ਜਾਏ; (ਪਰ ਆਪ ਇਹ ਲੋਕ) ਅਪਵਿੱਤਰ ਸਰੀਰ ਨਾਲ ਮੰਦੇ ਕੰਮ ਕਰਦੇ ਹਨ ਅਤੇ ਜੂਠੇ ਮਨ ਨਾਲ ਹੀ (ਭਾਵ, ਮਨ ਤਾਂ ਅੰਦਰੋਂ ਮਲੀਨ ਹੈ) ਚੁਲੀਆਂ ਕਰਦੇ ਹਨ। ਨਾਨਕ ਆਖਦਾ ਹੈ, ਪ੍ਰਭੂ ਨੂੰ ਧਿਆਉਣਾ ਚਾਹੀਦਾ ਹੈ। ਤਾਂ ਹੀ ਸੁੱਚ-ਪਵਿੱਤਰਤਾ ਹੋ ਸਕਦੀ ਹੈ ਜੇ ਸੱਚਾ ਪ੍ਰਭੂ ਮਿਲ ਪਏ ॥੨॥nullnullnullnullnullਪ੍ਰਭੂ ਹਰੇਕ ਜੀਵ ਨੂੰ ਆਪਣੇ ਧਿਆਨ ਵਿਚ ਰੱਖਦਾ ਹੈ, ਤੇ ਹਰੇਕ ਨੂੰ ਆਪਣੀ ਨਜ਼ਰ ਵਿਚ ਰੱਖ ਕੇ ਕਾਰੇ ਲਾਈ ਰੱਖਦਾ ਹੈ। ਆਪ ਹੀ (ਜੀਆਂ ਨੂੰ) ਵਡਿਆਈਆਂ ਬਖ਼ਸ਼ਦਾ ਹੈ ਤੇ ਆਪ ਹੀ ਉਹਨਾਂ ਨੂੰ ਕੰਮ ਵਿਚ ਲਾਂਦਾ ਹੈ। ਪ੍ਰਭੂ ਵੱਡਿਆਂ ਤੋਂ ਵੱਡਾ ਹੈ (ਭਾਵ, ਸਭ ਤੋਂ ਵੱਡਾ ਹੈ), (ਉਸ ਦੀ ਰਚੀ ਹੋਈ) ਸ੍ਰਿਸ਼ਟੀ ਭੀ ਬੇਅੰਤ ਹੈ। (ਇਤਨੀ ਬੇਅੰਤ ਸ੍ਰਿਸ਼ਟੀ ਹੁੰਦਿਆਂ ਭੀ) ਹਰੇਕ ਜੀਵ ਨੂੰ ਪ੍ਰਭੂ ਥਾਉਂ ਥਾਈਂ ਧੰਧਿਆਂ ਵਿਚ ਜੋੜੀ ਰੱਖਦਾ ਹੈ। ਜੇ ਕਦੇ ਦੁਨੀਆ ਦੇ ਪਾਤਸ਼ਾਹਾਂ ਉੱਤੇ ਭੀ ਗੁੱਸੇ ਦੀ ਨਜ਼ਰ ਕਰੇ, ਤਾਂ ਉਹਨਾਂ ਨੂੰ ਕੱਖੋਂ ਹੌਲੇ ਕਰ ਦੇਂਦਾ ਹੈ; (ਜੇ ਉਹ) ਲੋਕਾਂ ਦੇ ਦਰ ਤੇ ਜਾ ਕੇ ਸੁਆਲ ਪਾਂਦੇ ਹਨ, ਤਾਂ ਅਗੋਂ ਕੋਈ ਖ਼ੈਰ ਭੀ ਨਹੀਂ ਪਾਂਦਾ ॥੧੬॥