Hukumnama - Ang 473

Naanak Fikai Boliai Than Man Fikaa Hoe in Raag Asa

In Gurmukhi

ਸਲੋਕੁ ਮਃ ੧ ॥
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥
ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥
ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥
ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥
ਮਃ ੧ ॥
ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥
ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥
ਜਿਨ੍ਹ੍ਹ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥
ਤਿਨ੍ਹ੍ਹ ਨੇਹੁ ਲਗਾ ਰਬ ਸੇਤੀ ਦੇਖਨ੍ਹ੍ਹੇ ਵੀਚਾਰਿ ॥
ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥
ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥
ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥
ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਹ੍ਹਾ ਮੇਲੁ ॥
ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥
ਪਉੜੀ ॥
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥
ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥
ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥
ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥
ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥

Phonetic English

Salok Ma 1 ||
Naanak Fikai Boliai Than Man Fikaa Hoe ||
Fiko Fikaa Sadheeai Fikae Fikee Soe ||
Fikaa Dharageh Satteeai Muhi Thhukaa Fikae Paae ||
Fikaa Moorakh Aakheeai Paanaa Lehai Sajaae ||1||
Ma 1 ||
Andharahu Jhoothae Paij Baahar Dhuneeaa Andhar Fail ||
Athasath Theerathh Jae Naavehi Outharai Naahee Mail ||
Jinh Patt Andhar Baahar Gudharr Thae Bhalae Sansaar ||
Thinh Naehu Lagaa Rab Saethee Dhaekhanhae Veechaar ||
Rang Hasehi Rang Rovehi Chup Bhee Kar Jaahi ||
Paravaah Naahee Kisai Kaeree Baajh Sachae Naah ||
Dhar Vaatt Oupar Kharach Mangaa Jabai Dhaee Th Khaahi ||
Dheebaan Eaeko Kalam Eaekaa Hamaa Thumhaa Mael ||
Dhar Leae Laekhaa Peerr Shhuttai Naanakaa Jio Thael ||2||
Pourree ||
Aapae Hee Karanaa Keeou Kal Aapae Hee Thai Dhhaareeai ||
Dhaekhehi Keethaa Aapanaa Dhhar Kachee Pakee Saareeai ||
Jo Aaeiaa So Chalasee Sabh Koee Aaee Vaareeai ||
Jis Kae Jeea Paraan Hehi Kio Saahib Manahu Visaareeai ||
Aapan Hathhee Aapanaa Aapae Hee Kaaj Savaareeai ||20||

English Translation

Shalok, First Mehl:
O Nanak, speaking insipid words, the body and mind become insipid.
He is called the most insipid of the insipid; the most insipid of the insipid is his reputation.
The insipid person is discarded in the Court of the Lord, and the insipid one's face is spat upon.
The insipid one is called a fool; he is beaten with shoes in punishment. ||1||
First Mehl:
Those who are false within, and honorable on the outside, are very common in this world.
Even though they may bathe at the sixty-eight sacred shrines of pilgrimage, still, their filth does not depart.
Those who have silk on the inside and rags on the outside, are the good ones in this world.
They embrace love for the Lord, and contemplate beholding Him.
In the Lord's Love, they laugh, and in the Lord's Love, they weep, and also keep silent.
They do not care for anything else, except their True Husband Lord.
Sitting, waiting at the Lord's Door, they beg for food, and when He gives to them, they eat.
There is only One Court of the Lord, and He has only one pen; there, you and I shall meet.
In the Court of the Lord, the accounts are examined; O Nanak, the sinners are crushed, like oil seeds in the press. ||2||
Pauree:
You Yourself created the creation; You Yourself infused Your power into it.
You behold Your creation, like the losing and winning dice of the earth.
Whoever has come, shall depart; all shall have their turn.
He who owns our soul, and our very breath of life - why should we forget that Lord and Master from our minds?
With our own hands, let us resolve our own affairs. ||20||

Punjabi Viakhya

nullnullnullnullਹੇ ਨਾਨਕ! ਜੇ ਮਨੁੱਖ ਰੁੱਖੇ ਬਚਨ ਬੋਲਦਾ ਰਹੇ, ਤਾਂ ਉਸ ਦਾ ਤਨ ਅਤੇ ਮਨ ਦੋਵੇਂ ਰੁੱਖੇ ਹੋ ਜਾਂਦੇ ਹਨ (ਭਾਵ, ਮਨੁੱਖ ਦੇ ਅੰਦਰੋਂ ਪ੍ਰੇਮ ਉੱਡ ਜਾਂਦਾ ਹੈ)। ਰੁੱਖਾ ਬੋਲਣ ਵਾਲਾ ਲੋਕਾਂ ਵਿਚ ਰੁੱਖਾ ਹੀ ਮਸ਼ਹੂਰ ਹੋ ਜਾਂਦਾ ਹੈ ਅਤੇ ਲੋਕ ਭੀ ਉਸ ਨੂੰ ਰੁੱਖੇ ਬਚਨਾਂ ਨਾਲ ਹੀ ਯਾਦ ਕਰਦੇ ਹਨ। ਰੁੱਖਾ (ਭਾਵ, ਪ੍ਰੇਮ ਤੋਂ ਸੱਖਣਾ) ਮਨੁੱਖ (ਪ੍ਰਭੂ ਦੀ) ਦਰਗਾਹ ਤੋਂ ਰੱਦਿਆ ਜਾਂਦਾ ਹੈ ਅਤੇ ਉਸ ਦੇ ਮੂੰਹ ਉੱਤੇ ਥੁੱਕਾਂ ਪੈਂਦੀਆਂ ਹਨ (ਭਾਵ, ਫਿਟਕਾਰਾਂ ਪੈਂਦੀਆਂ ਹਨ। (ਪ੍ਰੇਮ-ਹੀਣ) ਰੁੱਖੇ ਮਨੁੱਖ ਨੂੰ ਮੂਰਖ ਆਖਣਾ ਚਾਹੀਦਾ ਹੈ, ਪ੍ਰੇਮ ਤੋਂ ਸੱਖਣੇ ਨੂੰ ਜੁੱਤੀਆਂ ਦੀ ਮਾਰ ਪੈਂਦੀ ਹੈ (ਭਾਵ, ਹਰ ਥਾਂ ਉਸ ਦੀ ਸਦਾ ਬੜੀ ਬੇਇੱਜ਼ਤੀ ਹੁੰਦੀ ਹੈ) ॥੧॥nullnullnullnullnullnullnullnullnullਜੋ ਮਨੁੱਖ ਮਨੋਂ ਤਾਂ ਝੂਠੇ ਹਨ, ਪਰ ਬਾਹਰ ਕੂੜੀ ਇੱਜ਼ਤ ਬਣਾਈ ਬੈਠੇ ਹਨ, ਅਤੇ ਜਗਤ ਵਿਚ ਵਿਖਾਵਾ ਬਣਾਈ ਰੱਖਦੇ ਹਨ, ਉਹ ਭਾਵੇਂ ਅਠਾਹਠ ਤੀਰਥਾਂ ਉੱਤੇ (ਜਾ ਕੇ) ਇਸ਼ਨਾਨ ਕਰਨ, ਉਹਨਾਂ ਦੇ ਮਨ ਦੀ ਕਪਟ ਦੀ ਮੈਲ ਕਦੇ ਨਹੀਂ ਉਤਰਦੀ। ਜਿਨ੍ਹਾਂ ਮਨੁੱਖਾਂ ਦੇ ਅੰਦਰ (ਕੋਮਲਤਾ ਤੇ ਪ੍ਰੇਮ ਰੂਪ) ਪੱਟ ਹੈ, ਪਰ ਬਾਹਰ (ਰੁੱਖਾ-ਪਨ ਰੂਪ) ਗੁੱਦੜ ਹੈ, ਜਗਤ ਵਿਚ ਉਹ ਬੰਦੇ ਨੇਕ ਹਨ; ਉਹਨਾਂ ਦਾ ਰੱਬ ਨਾਲ ਨੇਹੁ ਲੱਗਾ ਹੋਇਆ ਹੈ ਤੇ ਉਹ ਰੱਬ ਦਾ ਦੀਦਾਰ ਕਰਨ ਦੇ ਵਿਚਾਰ ਵਿਚ ਹੀ (ਸਦਾ ਜੁੜੇ ਰਹਿੰਦੇ ਹਨ)। ਉਹ ਮਨੁੱਖ ਪ੍ਰਭੂ ਦੇ ਪਿਆਰ ਵਿਚ (ਰੱਤੇ ਹੋਏ ਕਦੇ) ਹੱਸਦੇ ਹਨ, ਪ੍ਰੇਮ ਵਿਚ ਹੀ (ਕਦੇ) ਰੋਂਦੇ ਹਨ, ਅਤੇ ਪ੍ਰੇਮ ਵਿਚ ਹੀ (ਕਦੇ) ਚੁੱਪ ਭੀ ਕਰ ਜਾਂਦੇ ਹਨ (ਭਾਵ, ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ); ਉਹਨਾਂ ਨੂੰ ਸੱਚੇ ਖਸਮ (ਪ੍ਰਭੂ) ਤੋਂ ਬਿਨਾ ਕਿਸੇ ਹੋਰ ਦੀ ਮੁਥਾਜੀ ਨਹੀਂ ਹੁੰਦੀ। ਜ਼ਿੰਦਗੀ-ਰੂਪ ਰਾਹੇ ਪਏ ਹੋਏ ਉਹ ਮਨੁੱਖ ਰੱਬ ਦੇ ਦਰ ਤੋਂ ਹੀ ਨਾਮ-ਰੂਪ ਖ਼ੁਰਾਕ ਮੰਗਦੇ ਹਨ, ਜਦੋਂ ਰੱਬ ਦੇਂਦਾ ਹੈ ਤਦੋਂ ਖਾਂਦੇ ਹਨ। ਹੇ ਨਾਨਕ! (ਉਹਨਾਂ ਨੂੰ ਇਹ ਨਿਸ਼ਚਾ ਹੈ) ਕਿ ਪ੍ਰਭੂ ਆਪ ਹੀ ਫ਼ੈਸਲਾ ਕਰਨ ਵਾਲਾ ਹੈ ਤੇ ਆਪ ਹੀ ਲੇਖਾ ਲਿਖਣ ਵਾਲਾ ਹੈ, ਸਾਰੇ ਚੰਗੇ ਮੰਦੇ ਜੀਵਾਂ ਦਾ ਮੇਲਾ ਉਸੇ ਦੇ ਦਰ ਤੇ ਹੁੰਦਾ ਹੈ; ਪ੍ਰਭੂ ਸਭ ਤੋਂ (ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ ਤੇ ਮੰਦੇ ਮਨੁੱਖਾਂ ਨੂੰ ਇਉਂ ਪੀੜ ਸੁੱਟਦਾ ਹੈ ਜਿਵੇਂ ਤੇਲ (ਭਾਵ, ਉਹਨਾਂ ਦੇ ਮੰਦੇ ਸੰਸਕਾਰ ਅੰਦਰੋਂ ਕੱਢਣ ਲਈ ਉਹਨਾਂ ਨੂੰ ਦੁੱਖਾਂ ਰੂਪ ਕੋਹਲੂ ਵਿਚ ਪਾ ਕੇ ਪੀੜਦਾ ਹੈ) ॥੨॥nullnullnullnullnull(ਹੇ ਪ੍ਰਭੂ!) ਤੂੰ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ ਅਤੇ ਤੂੰ ਆਪ ਹੀ ਇਸ ਵਿਚ (ਜਿੰਦ ਰੂਪ) ਸੱਤਿਆ ਪਾਈ ਹੈ। ਚੰਗੇ ਮੰਦੇ ਜੀਵਾਂ ਨੂੰ ਪੈਦਾ ਕਰ ਕੇ, ਆਪਣੇ ਪੈਦਾ ਕੀਤੇ ਹੋਇਆਂ ਦੀ ਤੂੰ ਆਪ ਹੀ ਸੰਭਾਲ ਕਰ ਰਿਹਾ ਹੈਂ। (ਹੇ ਭਾਈ!) ਜਿਸ ਪ੍ਰਭੂ ਦੇ ਦਿੱਤੇ ਹੋਏ ਇਹ ਜਿੰਦ ਤੇ ਪ੍ਰਾਣ ਹਨ, ਉਸ ਮਾਲਕ ਨੂੰ ਮਨ ਤੋਂ ਕਦੇ ਭੁਲਾਣਾ ਨਹੀਂ ਚਾਹੀਦਾ। (ਜਿਤਨਾ ਚਿਰ ਇਹ ਜਿੰਦ ਤੇ ਪ੍ਰਾਣ ਮਿਲੇ ਹੋਏ ਹਨ, ਉੱਦਮ ਕਰ ਕੇ) ਆਪਣੇ ਹੱਥਾਂ ਨਾਲ ਆਪਣਾ ਕੰਮ ਆਪ ਹੀ ਸੁਆਰਨਾ ਚਾਹੀਦਾ ਹੈ (ਭਾਵ, ਇਹ ਮਨੁੱਖਾ-ਜਨਮ ਹਰੀ ਦੇ ਸਿਮਰਨ ਨਾਲ ਸਫਲ ਕਰਨਾ ਚਾਹੀਦਾ ਹੈ) ॥੨੦॥