Hukumnama - Ang 474

Eaeh Kinaehee Aasakee Dhoojai Lagai Jaae in Raag Asa

In Gurmukhi

ਸਲੋਕੁ ਮਹਲਾ ੨ ॥
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥
ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥
ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥
ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥
ਮਹਲਾ ੨ ॥
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥
ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥
ਪਉੜੀ ॥
ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹ੍ਹਾਲੀਐ ॥
ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥
ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥
ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥
ਕਿਛੁ ਲਾਹੇ ਉਪਰਿ ਘਾਲੀਐ ॥੨੧॥

Phonetic English

Salok Mehalaa 2 ||
Eaeh Kinaehee Aasakee Dhoojai Lagai Jaae ||
Naanak Aasak Kaandteeai Sadh Hee Rehai Samaae ||
Changai Changaa Kar Mannae Mandhai Mandhaa Hoe ||
Aasak Eaehu N Aakheeai J Laekhai Varathai Soe ||1||
Mehalaa 2 ||
Salaam Jabaab Dhovai Karae Mundtahu Ghuthhaa Jaae ||
Naanak Dhovai Koorreeaa Thhaae N Kaaee Paae ||2||
Pourree ||
Jith Saeviai Sukh Paaeeai So Saahib Sadhaa Samhaaleeai ||
Jith Keethaa Paaeeai Aapanaa Saa Ghaal Buree Kio Ghaaleeai ||
Mandhaa Mool N Keechee Dhae Lanmee Nadhar Nihaaleeai ||
Jio Saahib Naal N Haareeai Thaevaehaa Paasaa Dtaaleeai ||
Kishh Laahae Oupar Ghaaleeai ||21||

English Translation

Shalok, Second Mehl:
What sort of love is this, which clings to duality?
O Nanak, he alone is called a lover, who remains forever immersed in absorption.
But one who feels good only when good is done for him, and feels bad when things go badly
- do not call him a lover. He trades only for his own account. ||1||
Second Mehl:
One who offers both respectful greetings and rude refusal to his master, has gone wrong from the very beginning.
O Nanak, both of his actions are false; he obtains no place in the Court of the Lord. ||2||
Pauree:
Serving Him, peace is obtained; meditate and dwell upon that Lord and Master forever.
Why do you do such evil deeds, that you shall have to suffer so?
Do not do any evil at all; look ahead to the future with foresight.
So throw the dice in such a way, that you shall not lose with your Lord and Master.
Do those deeds which shall bring you profit. ||21||

Punjabi Viakhya

nullnullnullnull(ਜੇ ਕੋਈ ਪ੍ਰੇਮੀ ਜੀਊੜਾ ਆਪਣੇ ਪਿਆਰੇ ਤੋਂ ਬਿਨਾ) ਕਿਸੇ ਹੋਰ ਵਿਚ (ਭੀ) ਚਿੱਤ ਜੋੜ ਲਏ, ਤਾਂ ਉਸ ਦੇ ਇਸ਼ਕ ਨੂੰ ਸੱਚਾ ਇਸ਼ਕ ਨਹੀਂ ਆਖਿਆ ਜਾ ਸਕਦਾ। ਹੇ ਨਾਨਕ! ਉਹੀ ਮਨੁੱਖ ਸੱਚਾ ਆਸ਼ਕ ਕਿਹਾ ਜਾ ਸਕਦਾ ਹੈ ਜੋ ਹਰ ਵੇਲੇ (ਆਪਣੇ ਹੀ ਪ੍ਰੀਤਮ ਦੀ ਯਾਦ ਵਿਚ) ਡੁੱਬਾ ਰਹੇ। (ਆਪਣੇ ਪਿਆਰੇ ਵਲੋਂ ਹੋਏ ਕਿਸੇ) ਚੰਗੇ (ਕੰਮ) ਨੂੰ ਤੱਕ ਕੇ ਆਖੇ ਕਿ ਇਹ ਚੰਗਾ ਕੰਮ ਹੈ, ਪਰ ਮਾੜੇ ਕੰਮ ਨੂੰ ਵੇਖ ਕੇ ਆਖੇ ਕਿ ਇਹ ਮਾੜਾ ਕੰਮ ਹੈ (ਭਾਵ, ਆਪਣੇ ਵਲੋਂ ਆਏ ਕਿਸੇ ਸੁਖ ਨੂੰ ਤਾਂ ਹੱਸ ਕੇ ਕਬੂਲ ਕਰੇ, ਪਰ ਦੁੱਖ ਨੂੰ ਵੇਖ ਕੇ ਘਾਬਰ ਜਾਏ) ਉਹ ਮਨੁੱਖ ਭੀ, ਹੇ ਨਾਨਕ! ਸੱਚਾ ਆਸ਼ਕ ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਹ ਲੇਖੇ ਗਿਣ ਗਿਣ ਕੇ ਪਿਆਰ ਦੀ ਸਾਂਝ ਬਣਾਂਦਾ ਹੈ ॥੧॥nullnull(ਜੋ ਮਨੁੱਖ ਆਪਣੇ ਮਾਲਕ ਪ੍ਰਭੂ ਦੇ ਹੁਕਮ ਅੱਗੇ ਕਦੇ ਤਾਂ) ਸਿਰ ਨਿਵਾਂਦਾ ਹੈ, ਅਤੇ ਕਦੇ (ਉਸ ਦੇ ਕੀਤੇ ਉੱਤੇ) ਇਤਰਾਜ਼ ਕਰਦਾ ਹੈ, ਉਹ (ਮਾਲਕ ਦੀ ਰਜ਼ਾ ਦੇ ਰਾਹ ਉੱਤੇ ਤੁਰਨ ਤੋਂ) ਉੱਕਾ ਹੀ ਖੁੰਝਿਆ ਜਾ ਰਿਹਾ ਹੈ। ਹੇ ਨਾਨਕ! ਸਿਰ ਨਿਵਾਣਾ ਅਤੇ ਇਤਰਾਜ਼ ਕਰਨਾ-ਦੋਵੇਂ ਹੀ ਝੂਠੇ ਹਨ, ਇਹਨਾਂ ਦੋਹਾਂ ਵਿਚੋਂ ਕੋਈ ਗੱਲ ਭੀ (ਮਾਲਕ ਦੇ ਦਰ ਤੇ) ਕਬੂਲ ਨਹੀਂ ਹੁੰਦੀ ॥੨॥nullnullnullnullnullਜਿਸ ਮਾਲਕ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ, ਉਸ ਮਾਲਕ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ। ਜਦੋਂ ਮਨੁੱਖ ਨੇ ਆਪਣੇ ਕੀਤੇ ਦਾ ਫਲ ਆਪ ਭੋਗਣਾ ਹੈ ਤਾਂ ਫੇਰ ਕੋਈ ਮਾੜੀ ਕਮਾਈ ਨਹੀਂ ਕਰਨੀ ਚਾਹੀਦੀ (ਜਿਸ ਦਾ ਮਾੜਾ ਫਲ ਭੋਗਣਾ ਪਏ)। ਮਾੜਾ ਕੰਮ ਭੁੱਲ ਕੇ ਭੀ ਨਾ ਕਰੀਏ, ਡੂੰਘੀ (ਵਿਚਾਰ ਵਾਲੀ) ਨਜ਼ਰ ਮਾਰ ਕੇ ਤੱਕ ਲਈਏ (ਕਿ ਇਸ ਮਾੜੇ ਕੰਮ ਦਾ ਸਿੱਟਾ ਕੀਹ ਨਿਕਲੇਗਾ)। ਕੋਈ ਇਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ, ਜਿਸ ਕਰਕੇ (ਪ੍ਰਭੂ) ਖਸਮ ਨਾਲੋਂ (ਪ੍ਰੀਤ) ਨਾ ਟੁੱਟ ਜਾਏ। (ਮਨੁੱਖਾ-ਜਨਮ ਪਾ ਕੇ) ਕੋਈ ਨਫ਼ੇ ਵਾਲੀ ਘਾਲ ਕਮਾਈ ਕਰਨੀ ਚਾਹੀਦੀ ਹੈ ॥੨੧॥