Hukumnama - Ang 477
Jab Lag Thael Dheevae Mukh Baathee Thab Soojhai Sabh Koee in Raag Asa
In Gurmukhi
ਆਸਾ ॥
ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥
ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥
ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥
ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥
ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥
ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥
ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥
ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥
ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
Phonetic English
Aasaa ||
Jab Lag Thael Dheevae Mukh Baathee Thab Soojhai Sabh Koee ||
Thael Jalae Baathee Theharaanee Soonnaa Mandhar Hoee ||1||
Rae Bourae Thuhi Gharee N Raakhai Koee ||
Thoon Raam Naam Jap Soee ||1|| Rehaao ||
Kaa Kee Maath Pithaa Kahu Kaa Ko Kavan Purakh Kee Joee ||
Ghatt Foottae Kooo Baath N Pooshhai Kaadtahu Kaadtahu Hoee ||2||
Dhaehuree Baithee Maathaa Rovai Khatteeaa Lae Geae Bhaaee ||
Latt Shhittakaaeae Thireeaa Rovai Hans Eikaelaa Jaaee ||3||
Kehath Kabeer Sunahu Rae Santhahu Bhai Saagar Kai Thaaee ||
Eis Bandhae Sir Julam Hoth Hai Jam Nehee Hattai Gusaaee ||4||9||
English Translation
Aasaa:
As long as the oil and the wick are in the lamp, everything is illuminated.
But when the oil is burnt, the wick goes out, and the mansion becomes desolate. ||1||
O mad-man, no one will keep you, for even a moment.
Meditate on the Name of that Lord. ||1||Pause||
Tell me, whose mother is that, whose father is that, and which man has a wife?
When the pitcher of the body breaks, no one cares for you at all. Everyone says, ""Take him away, take him away!""||2||
Sitting on the threshold, his mother cries, and his brothers take away the coffin.
Taking down her hair, his wife cries out in sorrow, and the swan-soul departs all alone. ||3||
Says Kabeer, listen, O Saints, about the terrifying world-ocean.
This human suffers torture and the Messenger of Death will not leave him alone, O Lord of the World. ||4||9||
Punjabi Viakhya
nullnull(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥null(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ ॥nullਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥nullਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥nullਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥