Hukumnama - Ang 480
Sarapanee Thae Oopar Nehee Baleeaa in Raag Asa
In Gurmukhi
ਆਸਾ ਇਕਤੁਕੇ ੪ ॥
ਸਰਪਨੀ ਤੇ ਊਪਰਿ ਨਹੀ ਬਲੀਆ ॥
ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥
ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥
ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥
ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥
ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥
ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥
ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥
ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥
ਬਲੁ ਅਬਲੁ ਕਿਆ ਇਸ ਤੇ ਹੋਈ ॥੪॥
ਇਹ ਬਸਤੀ ਤਾ ਬਸਤ ਸਰੀਰਾ ॥
ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥
Phonetic English
Aasaa Eikathukae 4 ||
Sarapanee Thae Oopar Nehee Baleeaa ||
Jin Brehamaa Bisan Mehaadhaeo Shhaleeaa ||1||
Maar Maar Srapanee Niramal Jal Paithee ||
Jin Thribhavan Ddaseealae Gur Prasaadh Ddeethee ||1|| Rehaao ||
Srapanee Srapanee Kiaa Kehahu Bhaaee ||
Jin Saach Pashhaaniaa Thin Srapanee Khaaee ||2||
Srapanee Thae Aan Shhooshh Nehee Avaraa ||
Srapanee Jeethee Kehaa Karai Jamaraa ||3||
Eih Srapanee Thaa Kee Keethee Hoee ||
Bal Abal Kiaa Eis Thae Hoee ||4||
Eih Basathee Thaa Basath Sareeraa ||
Gur Prasaadh Sehaj Tharae Kabeeraa ||5||6||19||
English Translation
Aasaa, 4 Ik-Tukas:
No one is more powerful than the she-serpent Maya,
Who deceived even Brahma, Vishnu and Shiva. ||1||
Having bitten and struck them down, she now sits in the immaculate waters.
By Guru's Grace, I have seen her, who has bitten the three worlds. ||1||Pause||
O Siblings of Destiny, why is she called a she-serpent?
One who realizes the True Lord, devours the she-serpent. ||2||
No one else is more frivolous than this she-serpent.
When the she-serpent is overcome, what can the Messengers of the King of Death do? ||3||
This she-serpent is created by Him.
What power or weakness does she have by herself? ||4||
If she abides with the mortal, then his soul abides in his body.
By Guru's Grace, Kabeer has easily crossed over. ||5||6||19||
Punjabi Viakhya
nullnullਜਿਸ ਮਾਇਆ ਨੇ ਬ੍ਰਹਮਾ, ਵਿਸ਼ਨੂੰ ਤੇ ਸ਼ਿਵ (ਵਰਗੇ ਵੱਡੇ ਦੇਵਤੇ) ਛਲ ਲਏ ਹਨ, ਉਸ (ਮਾਇਆ) ਤੋਂ ਵਧੀਕ ਬਲ ਵਾਲਾ (ਜਗਤ ਵਿਚ ਹੋਰ ਕੋਈ) ਨਹੀਂ ਹੈ ॥੧॥nullਪਰ ਇਹ ਬੜੇ ਜ਼ੋਰਾਂ ਵਿਚ ਆਈ ਮਾਇਆ ਸਤਸੰਗ ਵਿਚ ਸ਼ਾਂਤ ਹੋ ਜਾਂਦੀ ਹੈ, (ਭਾਵ, ਇਸ ਮਾਰੋ-ਮਾਰ ਕਰਨ ਵਾਲੀ ਮਾਇਆ ਦਾ ਪ੍ਰਭਾਵ ਸਤਸੰਗ ਵਿਚ ਅੱਪੜਿਆਂ ਠੰਡਾ ਪੈ ਜਾਂਦਾ ਹੈ), ਕਿਉਂਕਿ ਜਿਸ ਮਾਇਆ ਨੇ ਸਾਰੇ ਜਗਤ ਨੂੰ (ਮੋਹ ਦਾ) ਡੰਗ ਮਾਰਿਆ ਹੈ (ਸੰਗਤ ਵਿਚ) ਗੁਰੂ ਦੀ ਕਿਰਪਾ ਨਾਲ (ਉਸ ਦੀ ਅਸਲੀਅਤ) ਦਿੱਸ ਪੈਂਦੀ ਹੈ ॥੧॥ ਰਹਾਉ ॥nullਸੋ, ਹੇ ਭਾਈ! ਇਸ ਮਾਇਆ ਤੋਂ ਇਤਨਾ ਡਰਨ ਦੀ ਲੋੜ ਨਹੀਂ। ਜਿਸ ਮਨੁੱਖ ਨੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਜਾਣ-ਪਛਾਣ ਪਾ ਲਈ ਹੈ, ਉਸ ਨੇ ਇਸ ਮਾਇਆ ਨੂੰ ਆਪਣੇ ਵੱਸ ਵਿੱਚ ਕਰ ਲਿਆ ॥੨॥null(ਪ੍ਰਭੂ ਨਾਲ ਜਾਣ-ਪਛਾਣ ਕਰਨ ਵਾਲਿਆਂ ਤੋਂ ਬਿਨਾ) ਹੋਰ ਕੋਈ ਜੀਵ ਇਸ ਸੱਪਣੀ ਦੇ ਅਸਰ ਤੋਂ ਬਚਿਆ ਹੋਇਆ ਨਹੀਂ ਹੈ। ਜਿਸ ਨੇ (ਗੁਰੂ ਦੀ ਕਿਰਪਾ ਨਾਲ) ਇਸ ਸੱਪਣੀ ਮਾਇਆ ਨੂੰ ਜਿੱਤ ਲਿਆ ਹੈ, ਜਮ ਵਿਚਾਰਾ ਭੀ ਉਸ ਦਾ ਕੁਝ ਵਿਗਾੜ ਨਹੀਂ ਸਕਦਾ ॥੩॥nullਇਹ ਮਾਇਆ ਉਸ ਪਰਮਾਤਮਾ ਦੀ ਬਣਾਈ ਹੋਈ ਹੈ, (ਜਿਸ ਨੇ ਸਾਰਾ ਜਗਤ ਰਚਿਆ ਹੈ; ਸੋ ਪ੍ਰਭੂ ਦੇ ਹੁਕਮ ਤੋਂ ਬਿਨਾ) ਇਸ ਦੇ ਆਪਣੇ ਵੱਸ ਦੀ ਗੱਲ ਨਹੀਂ ਕਿ ਕਿਸੇ ਉੱਤੇ ਜ਼ੋਰ ਪਾ ਸਕੇ ਜਾਂ ਕਿਸੇ ਤੋਂ ਹਾਰ ਖਾ ਜਾਏ ॥੪॥nullਜਿਤਨਾ ਚਿਰ ਇਹ ਮਾਇਆ ਮਨੁੱਖ ਦੇ ਮਨ ਵਿਚ ਵੱਸਦੀ ਹੈ, ਤਦ ਤਕ ਜੀਵ ਸਰੀਰਾਂ ਵਿਚ (ਭਾਵ, ਜਨਮ-ਮਰਨ ਦੇ ਚੱਕਰ ਵਿਚ) ਪਿਆ ਰਹਿੰਦਾ ਹੈ। ਕਬੀਰ ਆਪਣੇ ਗੁਰੂ ਦੀ ਕਿਰਪਾ ਨਾਲ ਅਡੋਲ ਰਹਿ ਕੇ (ਜਨਮ-ਮਰਨ ਦੀ ਘੁੰਮਣ-ਘੇਰੀ ਵਿਚੋਂ) ਲੰਘ ਗਿਆ ਹੈ ॥੫॥੬॥੧੯॥