Hukumnama - Ang 483
Pehilee Karoop Kujaath Kulakhanee Saahurai Paeeeai Buree in Raag Asa
In Gurmukhi
ਆਸਾ ॥
ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥
ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥੧॥
ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥
ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥੧॥ ਰਹਾਉ ॥
ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥
ਲਹੁਰੀ ਸੰਗਿ ਭਈ ਅਬ ਮੇਰੈ ਜੇਠੀ ਅਉਰੁ ਧਰਿਓ ॥੨॥੨॥੩੨॥
Phonetic English
Aasaa ||
Pehilee Karoop Kujaath Kulakhanee Saahurai Paeeeai Buree ||
Ab Kee Saroop Sujaan Sulakhanee Sehajae Oudhar Dhharee ||1||
Bhalee Saree Muee Maeree Pehilee Baree ||
Jug Jug Jeevo Maeree Ab Kee Dhharee ||1|| Rehaao ||
Kahu Kabeer Jab Lahuree Aaee Baddee Kaa Suhaag Ttariou ||
Lahuree Sang Bhee Ab Maerai Jaethee Aour Dhhariou ||2||2||32||
English Translation
Aasaa:
My first wife, ignorance, was ugly, of low social status and bad character; she was evil in my home, and in her parents' home.
My present bride, divine understanding, is beautiful, wise and well-behaved; I have taken her to my heart. ||1||
It has turned out so well, that my first wife has died.
May she, whom I have now married, live throughout the ages. ||1||Pause||
Says Kabeer, when the younger bride came, the elder one lost her husband.
The younger bride is with me now, and the elder one has taken another husband. ||2||2||32||
Punjabi Viakhya
nullnullਮੇਰੇ ਮਨ ਦੀ ਪਹਿਲੀ ਬਿਰਤੀ ਭੈੜੇ ਰੂਪ ਵਾਲੀ, ਚੰਦਰੇ ਘਰ ਦੀ ਜੰਮੀ ਹੋਈ ਤੇ ਚੰਦਰੇ ਲੱਛਣਾਂ ਵਾਲੀ ਸੀ। ਉਸ ਨੇ ਮੇਰੇ ਇਸ ਜੀਵਨ ਵਿਚ ਭੀ ਚੰਦਰੀ ਹੀ ਰਹਿਣਾ ਸੀ ਤੇ ਮੇਰੇ ਪਰਲੋਕ ਵਿਚ ਗਿਆਂ ਭੀ ਭੈੜੀ ਹੀ ਰਹਿਣਾ ਸੀ। ਜਿਹੜੀ ਬਿਰਤੀ ਮੈਂ ਹੁਣ ਆਤਮਕ ਅਡੋਲਤਾ ਦੀ ਰਾਹੀਂ ਆਪਣੇ ਅੰਦਰ ਵਸਾਈ ਹੈ ਉਹ ਸੁਹਣੇ ਰੂਪ ਵਾਲੀ, ਸੁਚੱਜੀ ਤੇ ਚੰਗੇ ਲੱਛਣਾਂ ਵਾਲੀ ਹੈ ॥੧॥nullਚੰਗਾ ਹੀ ਹੋਇਆ ਹੈ ਕਿ ਮੇਰੀ ਉਹ ਮਾਨੋ-ਬਿਰਤੀ ਖ਼ਤਮ ਹੋ ਗਈ ਹੈ ਜੋ ਮੈਨੂੰ ਪਹਿਲਾਂ ਚੰਗੀ ਲੱਗਿਆ ਕਰਦੀ ਸੀ। ਜਿਹੜੀ ਮੈਨੂੰ ਹੁਣ ਮਿਲੀ ਹੈ, ਰੱਬ ਕਰੇ ਉਹ ਸਦਾ ਜੀਂਦੀ ਰਹੇ ॥੧॥ ਰਹਾਉ ॥nullਕਬੀਰ ਆਖਦਾ ਹੈ- ਜਦੋਂ ਦੀ ਇਹ ਗਰੀਬੜੇ ਸੁਭਾਵ ਵਾਲੀ ਬਿਰਤੀ ਮੈਨੂੰ ਮਿਲੀ ਹੈ, ਅਹੰਕਾਰਨ ਬਿਰਤੀ ਦਾ ਜ਼ੋਰ ਮੇਰੇ ਉੱਤੋਂ ਟਲ ਗਿਆ ਹੈ। ਇਹ ਨਿਮ੍ਰਤਾ ਵਾਲੀ ਮੱਤ ਹੁਣ ਸਦਾ ਮੇਰੇ ਨਾਲ ਰਹਿੰਦੀ ਹੈ, ਤੇ ਉਸ ਅਹੰਕਾਰ-ਬੁੱਧੀ ਨੇ ਕਿਤੇ ਕੋਈ ਹੋਰ ਥਾਂ ਜਾ ਲੱਭਾ ਹੋਵੇਗਾ ॥੨॥੨॥੩੨॥