Hukumnama - Ang 484

Rahu Rahu Ree Bahureeaa Ghoonghatt Jin Kaadtai in Raag Asa

In Gurmukhi

ਆਸਾ ॥
ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥
ਅੰਤ ਕੀ ਬਾਰ ਲਹੈਗੀ ਨ ਆਢੈ ॥੧॥ ਰਹਾਉ ॥
ਘੂੰਘਟੁ ਕਾਢਿ ਗਈ ਤੇਰੀ ਆਗੈ ॥
ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥
ਘੂੰਘਟ ਕਾਢੇ ਕੀ ਇਹੈ ਬਡਾਈ ॥
ਦਿਨ ਦਸ ਪਾਂਚ ਬਹੂ ਭਲੇ ਆਈ ॥੨॥
ਘੂੰਘਟੁ ਤੇਰੋ ਤਉ ਪਰਿ ਸਾਚੈ ॥
ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥
ਕਹਤ ਕਬੀਰ ਬਹੂ ਤਬ ਜੀਤੈ ॥
ਹਰਿ ਗੁਨ ਗਾਵਤ ਜਨਮੁ ਬਿਤੀਤੈ ॥੪॥੧॥੩੪॥

Phonetic English

Aasaa ||
Rahu Rahu Ree Bahureeaa Ghoonghatt Jin Kaadtai ||
Anth Kee Baar Lehaigee N Aadtai ||1|| Rehaao ||
Ghoonghatt Kaadt Gee Thaeree Aagai ||
Oun Kee Gail Thohi Jin Laagai ||1||
Ghoonghatt Kaadtae Kee Eihai Baddaaee ||
Dhin Dhas Paanch Behoo Bhalae Aaee ||2||
Ghoonghatt Thaero Tho Par Saachai ||
Har Gun Gaae Koodhehi Ar Naachai ||3||
Kehath Kabeer Behoo Thab Jeethai ||
Har Gun Gaavath Janam Bitheethai ||4||1||34||

English Translation

Aasaa:
Stay, stay, O daughter-in-law - do not cover your face with a veil.
In the end, this shall not bring you even half a shell. ||1||Pause||
The one before you used to veil her face;
Do not follow in her footsteps. ||1||
The only merit in veiling your face is
That for a few days, people will say, ""What a noble bride has come"". ||2||
Your veil shall be true only if
You skip, dance and sing the Glorious Praises of the Lord. ||3||
Says Kabeer, the soul-bride shall win,
Only if she passes her life singing the Lord's Praises. ||4||1||34||

Punjabi Viakhya

nullnullਹੇ ਮੇਰੀ ਅੰਞਾਣ ਜਿੰਦੇ! ਹੁਣ ਬੱਸ ਕਰ, ਪ੍ਰਭੂ-ਪਤੀ ਵਲੋਂ ਘੁੰਡ ਕੱਢਣਾ ਛੱਡ ਦੇਹ, (ਜੇ ਸਾਰੀ ਉਮਰ ਪ੍ਰਭੂ ਨਾਲੋਂ ਤੇਰੀ ਵਿੱਥ ਹੀ ਰਹੀ, ਤਾਂ) ਤੇਰਾ ਸਾਰਾ ਜੀਵਨ ਅਜਾਈਂ ਚਲਿਆ ਜਾਇਗਾ (ਇਸ ਜੀਵਨ ਦਾ ਆਖ਼ਰ ਅੱਧੀ ਦਮੜੀ ਭੀ ਮੁੱਲ ਨਹੀਂ ਪੈਣਾ) ॥੧॥ ਰਹਾਉ ॥nullਤੈਥੋਂ ਪਹਿਲਾਂ (ਇਸ ਜਗਤ ਵਿਚ ਕਈ ਜਿੰਦ-ਵਹੁਟੀਆਂ ਪ੍ਰਭੂ ਵਲੋਂ) ਘੁੰਡ ਕੱਢ ਕੇ ਤੁਰ ਗਈਆਂ, (ਵੇਖੀਂ!) ਕਿਤੇ ਉਹਨਾਂ ਵਾਲੀ ਵਾਦੀ ਤੈਨੂੰ ਨਾਹ ਪੈ ਜਾਏ ॥੧॥null(ਪ੍ਰਭੂ-ਪਤੀ ਵਲੋਂ) ਘੁੰਡ ਕੱਢਿਆਂ (ਤੇ ਮਾਇਆ ਨਾਲ ਪ੍ਰੀਤ ਜੋੜਿਆਂ, ਇਸ ਜਗਤ ਵਿਚ ਲੋਕਾਂ ਵਲੋਂ) ਪੰਜ ਦਸ ਦਿਨ ਲਈ ਇਤਨੀ ਕੁ ਸ਼ੁਹਰਤ ਹੀ ਮਿਲਦੀ ਹੈ ਕਿ ਇਹ ਜਿੰਦ-ਵਹੁਟੀ ਚੰਗੀ ਆਈ (ਭਾਵ, ਲੋਕ ਇਤਨਾ ਕੁ ਹੀ ਆਖਦੇ ਹਨ ਕਿ ਫਲਾਣਾ ਬੰਦਾ ਚੰਗਾ ਕਮਾਊ ਜੰਮਿਆ; ਬੱਸ! ਮਰ ਗਿਆ ਤੇ ਗੱਲ ਭੁੱਲ ਗਈ) ॥੨॥null(ਪਰ, ਹੇ ਜਿੰਦੇ! ਇਹ ਤਾਂ ਸੀ ਝੂਠਾ ਘੁੰਡ ਜੋ ਤੂੰ ਪ੍ਰਭੂ-ਪਤੀ ਵਲੋਂ ਕੱਢੀ ਰੱਖਿਆ, ਤੇ ਚਾਰ ਦਿਨ ਜਗਤ ਵਿਚ ਮਾਇਆ ਕਮਾਣ ਦੀ ਸ਼ੁਹਰਤ ਖੱਟੀ), ਤੇਰਾ ਸੱਚਾ ਘੁੰਡ ਤਦੋਂ ਹੀ ਹੋ ਸਕਦਾ ਹੈ ਜੇ (ਮਾਇਆ ਦੇ ਮੋਹ ਵਲੋਂ ਮੂੰਹ ਲੁਕਾ ਕੇ) ਪ੍ਰਭੂ ਦੇ ਗੁਣ ਗਾਵੇਂ, ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਹੁਲਾਰਾ ਤੇਰੇ ਅੰਦਰ ਉੱਠੇ ॥੩॥nullਕਬੀਰ ਆਖਦਾ ਹੈ-ਜਿੰਦ-ਵਹੁਟੀ ਤਦੋਂ ਹੀ ਮਨੁੱਖ-ਜਨਮ ਦੀ ਬਾਜ਼ੀ ਜਿੱਤਦੀ ਹੈ ਜੇ ਇਸ ਦੀ ਸਾਰੀ ਉਮਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਿਆਂ ਗੁਜ਼ਰੇ ॥੪॥੧॥੩੪॥