Hukumnama - Ang 487
Gobindh Gobindh Gobindh Sang Naamadhaeo Man Leenaa in Raag Asa
In Gurmukhi
ਮਹਲਾ ੫ ॥
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥
ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥
ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥
ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥
ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥
ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥
ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥
ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥
Phonetic English
Mehalaa 5 ||
Gobindh Gobindh Gobindh Sang Naamadhaeo Man Leenaa ||
Aadt Dhaam Ko Shheeparo Hoeiou Laakheenaa ||1|| Rehaao ||
Bunanaa Thananaa Thiaag Kai Preeth Charan Kabeeraa ||
Neech Kulaa Jolaaharaa Bhaeiou Guneey Geheeraa ||1||
Ravidhaas Dtuvanthaa Dtor Neeth Thin Thiaagee Maaeiaa ||
Paragatt Hoaa Saadhhasang Har Dharasan Paaeiaa ||2||
Sain Naaee Buthakaareeaa Ouhu Ghar Ghar Suniaa ||
Hiradhae Vasiaa Paarabreham Bhagathaa Mehi Ganiaa ||3||
Eih Bidhh Sun Kai Jaattaro Outh Bhagathee Laagaa ||
Milae Prathakh Gusaaeeaa Dhhannaa Vaddabhaagaa ||4||2||
English Translation
Fifth Mehl:
Naam Dayv's mind was absorbed into God Gobind Gobind, Gobind.
The calico-printer, worth half a shell, became worth millions. ||1||Pause||
Abandoning weaving and stretching thread, Kabeer enshrined love for the Lord's lotus feet.
A weaver from a lowly family, he became an ocean of excellence. ||1||
Ravi Daas, who used to carry dead cows every day, renounced the world of Maya.
He became famous in the Saadh Sangat, the Company of the Holy, and obtained the Blessed Vision of the Lord's Darshan. ||2||
Sain, the barber, the village drudge, became famous in each and every house.
The Supreme Lord God dwelled in his heart, and he was counted among the devotees. ||3||
Hearing this, Dhanna the Jaat applied himself to devotional worship.
The Lord of the Universe met him personally; Dhanna was so very blessed. ||4||2||
Punjabi Viakhya
nullnull(ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ (ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ, (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ) ॥੧॥ ਰਹਾਉ ॥null(ਕੱਪੜਾ) ਉਣਨ (ਤਾਣਾ) ਤਣਨ (ਦੀ ਲਗਨ) ਛੱਡ ਕੇ ਕਬੀਰ ਨੇ ਪ੍ਰਭੂ-ਚਰਨਾਂ ਨਾਲ ਲਗਨ ਲਾ ਲਈ; ਨੀਵੀਂ ਜਾਤਿ ਦਾ ਗਰੀਬ ਜੁਲਾਹਾ ਸੀ, ਗੁਣਾਂ ਦਾ ਸਮੁੰਦਰ ਬਣ ਗਿਆ ॥੧॥nullਰਵਿਦਾਸ (ਪਹਿਲਾਂ) ਨਿੱਤ ਮੋਏ ਹੋਏ ਪਸ਼ੂ ਢੋਂਦਾ ਸੀ, (ਪਰ ਜਦੋਂ) ਉਸ ਨੇ ਮਾਇਆ (ਦਾ ਮੋਹ) ਛੱਡ ਦਿੱਤਾ, ਸਾਧ ਸੰਗਤ ਵਿਚ ਰਹਿ ਕੇ ਉੱਘਾ ਹੋ ਗਿਆ, ਉਸ ਨੂੰ ਪਰਮਾਤਮਾ ਦਾ ਦਰਸ਼ਨ ਹੋ ਗਿਆ ॥੨॥nullਸੈਣ (ਜਾਤਿ ਦਾ) ਨਾਈ ਲੋਕਾਂ ਦੀਆਂ ਬੁੱਤੀਆਂ ਕੱਢਣ ਵਾਲਾ ਸੀ, ਉਸ ਦੀ ਘਰ ਘਰ ਸੋਭਾ ਹੋ ਤੁਰੀ, ਉਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਪਿਆ ਤੇ ਉਹ ਭਗਤਾਂ ਵਿਚ ਗਿਣਿਆ ਜਾਣ ਲੱਗ ਪਿਆ ॥੩॥nullਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ, ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ ॥੪॥੨॥