Hukumnama - Ang 490
Jug Maahi Naam Dhulanbh Hai Guramukh Paaeiaa Jaae in Raag Goojree
In Gurmukhi
ਗੂਜਰੀ ਮਹਲਾ ੩ ॥
ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥
ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥
ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥
ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥
ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥
ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥
ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥
Phonetic English
Goojaree Mehalaa 3 ||
Jug Maahi Naam Dhulanbh Hai Guramukh Paaeiaa Jaae ||
Bin Naavai Mukath N Hovee Vaekhahu Ko Vioupaae ||1||
Balihaaree Gur Aapanae Sadh Balihaarai Jaao ||
Sathigur Miliai Har Man Vasai Sehajae Rehai Samaae ||1|| Rehaao ||
Jaan Bho Paaeae Aapanaa Bairaag Oupajai Man Aae ||
Bairaagai Thae Har Paaeeai Har Sio Rehai Samaae ||2||
Saee Mukath J Man Jinehi Fir Dhhaath N Laagai Aae ||
Dhasavai Dhuaar Rehath Karae Thribhavan Sojhee Paae ||3||
Naanak Gur Thae Gur Hoeiaa Vaekhahu This Kee Rajaae ||
Eihu Kaaran Karathaa Karae Jothee Joth Samaae ||4||3||5||
English Translation
Goojaree, Third Mehl:
It is so difficult to obtain the Naam, the Name of the Lord, in this age; only the Gurmukh obtains it.
Without the Name, no one is liberated; let anyone make other efforts, and see. ||1||
I am a sacrifice to my Guru; I am forever a sacrifice to Him.
Meeting the True Guru, the Lord comes to dwell in the mind, and one remains absorbed in Him. ||1||Pause||
When God instills His fear, a balanced detachment springs up in the mind.
Through this detachment, the Lord is obtained, and one remains absorbed in the Lord. ||2||
He alone is liberated, who conquers his mind; Maya does not stick to him again.
He dwells in the Tenth Gate, and obtains the understanding of the three worlds. ||3||
O Nanak, through the Guru, one becomes the Guru; behold, His Wondrous Will.
This deed was done by the Creator Lord; one's light merges into the Light. ||4||3||5||
Punjabi Viakhya
nullnullਹੇ ਭਾਈ! ਜਗਤ ਵਿਚ (ਹੋਰ ਪਦਾਰਥ ਤਾਂ ਸੁਖੈਨ ਮਿਲ ਜਾਂਦੇ ਹਨ, ਪਰ) ਪਰਮਾਤਮਾ ਦਾ ਨਾਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਇਹ ਨਾਮ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਤੇ, ਜਿਤਨਾ ਚਿਰ ਹਰਿ-ਨਾਮ ਨਾਹ ਮਿਲੇ ਉਤਨਾ ਚਿਰ ਵਿਕਾਰਾਂ ਤੋਂ ਖ਼ਲਾਸੀ ਨਹੀਂ ਹੁੰਦੀ, ਬੇ-ਸ਼ੱਕ ਕੋਈ ਭੀ ਧਿਰ ਕੋਈ ਹੋਰ ਉਪਾਉ ਕਰ ਕੇ (ਨਿਰਨਾ ਕਰ ਕੇ) ਵੇਖ ਲਵੋ ॥੧॥nullਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ। ਜੇ ਗੁਰੂ ਮਿਲ ਪਏ ਤਾਂ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥nullਜਦੋਂ ਪਰਮਾਤਮਾ (ਕਿਸੇ ਮਨੁੱਖ ਦੇ ਹਿਰਦੇ ਵਿਚ) ਆਪਣਾ ਡਰ-ਅਦਬ ਪਾਂਦਾ ਹੈ ਉਸ ਦੇ ਮਨ ਵਿਚ ਮਾਇਆ ਵਲੋਂ ਉਪਰਾਮਤਾ ਪੈਦਾ ਹੋ ਜਾਂਦੀ ਹੈ। ਇਸ ਉਪਰਾਮਤਾ ਦੀ ਹੀ ਬਰਕਤਿ ਨਾਲ ਪਰਮਾਤਮਾ ਮਿਲ ਪੈਂਦਾ ਹੈ, ਤੇ, ਮਨੁੱਖ ਪਰਮਾਤਮਾ (ਦੇ ਚਰਨਾਂ) ਨਾਲ ਸੁਰਤ ਜੋੜੀ ਰੱਖਦਾ ਹੈ ॥੨॥nullਹੇ ਭਾਈ! ਜੇਹੜੇ ਮਨੁੱਖ ਆਪਣਾ ਮਨ ਜਿੱਤ ਲੈਂਦੇ ਹਨ, ਉਹ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਜਾਂਦੇ ਹਨ, ਉਹਨਾਂ ਉੱਤੇ ਮੁੜ ਮਾਇਆ ਆਪਣਾ ਜ਼ੋਰ ਨਹੀਂ ਪਾ ਸਕਦੀ। ਜੇਹੜਾ ਭੀ ਮਨੁੱਖ (ਇੰਦ੍ਰਿਆਂ ਦੀ ਪਹੁੰਚ ਤੋਂ ਉਤਾਂਹ) ਚਿੱਤ-ਆਕਾਸ਼ ਵਿਚ (ਉੱਚੇ ਆਤਮਕ ਮੰਡਲ ਵਿਚ) ਆਪਣੀ ਰਿਹਾਇਸ਼ ਬਣਾ ਲੈਂਦਾ ਹੈ, ਉਸ ਨੂੰ ਤਿੰਨ ਭਵਨਾਂ ਵਿਚ ਵਿਆਪਕ ਪ੍ਰਭੂ ਦੀ ਸਮਝ ਪੈ ਜਾਂਦੀ ਹੈ ॥੩॥nullਹੇ ਨਾਨਕ! (ਆਖ-ਹੇ ਭਾਈ!) ਵੇਖੋ, ਪਰਮਾਤਮਾ ਦੀ ਅਚਰਜ ਮਰਜ਼ੀ! (ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਗੁਰੂ ਦੀ ਸਰਨ ਪੈਣ ਨਾਲ ਗੁਰੂ ਦਾ ਰੂਪ ਬਣ ਜਾਂਦਾ ਹੈ। ਪਰਮਾਤਮਾ ਆਪ ਹੀ ਇਹ ਸਬੱਬ ਬਣਾਂਦਾ ਹੈ, (ਗੁਰੂ ਦੀ ਸਰਨ ਪਏ ਮਨੁੱਖ ਦੀ) ਆਤਮਾ ਪਰਮਾਤਮਾ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ॥੪॥੩॥੫॥