Hukumnama - Ang 491
Naa Kaasee Math Oopajai Naa Kaasee Math Jaae in Raag Goojree
In Gurmukhi
ਗੂਜਰੀ ਮਹਲਾ ੩ ਪੰਚਪਦੇ ॥
ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥
ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥
ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥
ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥
ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥
ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥
ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥
ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥
ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥
ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥੪॥
ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥
ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥੫॥੬॥੮॥
Phonetic English
Goojaree Mehalaa 3 Panchapadhae ||
Naa Kaasee Math Oopajai Naa Kaasee Math Jaae ||
Sathigur Miliai Math Oopajai Thaa Eih Sojhee Paae ||1||
Har Kathhaa Thoon Sun Rae Man Sabadh Mann Vasaae ||
Eih Math Thaeree Thhir Rehai Thaan Bharam Vichahu Jaae ||1|| Rehaao ||
Har Charan Ridhai Vasaae Thoo Kilavikh Hovehi Naas ||
Panch Bhoo Aathamaa Vas Karehi Thaa Theerathh Karehi Nivaas ||2||
Manamukh Eihu Man Mugadhh Hai Sojhee Kishhoo N Paae ||
Har Kaa Naam N Bujhee Anth Gaeiaa Pashhuthaae ||3||
Eihu Man Kaasee Sabh Theerathh Simrith Sathigur Dheeaa Bujhaae ||
Athasath Theerathh This Sang Rehehi Jin Har Hiradhai Rehiaa Samaae ||4||
Naanak Sathigur Miliai Hukam Bujhiaa Eaek Vasiaa Man Aae ||
Jo Thudhh Bhaavai Sabh Sach Hai Sachae Rehai Samaae ||5||6||8||
English Translation
Goojaree, Third Mehl, Panch-Padas:
Wisdom is not produced in Benares, nor is wisdom lost in Benares.
Meeting the True Guru, wisdom is produced, and then, one obtains this understanding. ||1||
Listen to the sermon of the Lord, O mind, and enshrine the Shabad of His Word within your mind.
If your intellect remains stable and steady, then doubt shall depart from within you. ||1||Pause||
Enshrine the Lord's lotus feet within your heart, and your sins shall be erased.
If your soul overcomes the five elements, then you shall come to have a home at the true place of pilgrimage. ||2||
This mind of the self-centered manmukh is so stupid; it does not obtain any understanding at all.
It does not understand the Name of the Lord; it departs repenting in the end. ||3||
In this mind are found Benares, all sacred shrines of pilgrimage and the Shaastras; the True Guru has explained this.
The sixty-eight places of pilgrimage remain with one, whose heart is filled with the Lord. ||4||
O Nanak, upon meeting the True Guru, the Order of the Lord's Will is understood, and the One Lord comes to dwell in the mind.
Those who are pleasing to You, O True Lord, are true. They remain absorbed in You. ||5||6||8||
Punjabi Viakhya
nullnullਹੇ ਭਾਈ! ਨਾਹ ਹੀ ਕਾਂਸ਼ੀ (ਆਦਿਕ ਤੀਰਥਾਂ ਤੇ ਗਿਆਂ) ਸੁਚੱਜੀ ਅਕਲ ਪੈਦਾ ਹੁੰਦੀ ਹੈ, ਨਾਹ ਹੀ ਕਾਂਸ਼ੀ (ਆਦਿਕ ਤੀਰਥਾਂ ਤੇ ਨਾਹ ਗਿਆਂ) ਚੰਗੀ ਅਕਲ ਦੂਰ ਹੋ ਜਾਂਦੀ ਹੈ ਗੁਰੂ ਨੂੰ ਮਿਲਿਆਂ (ਮਨੁੱਖ ਦੇ ਅੰਦਰ) ਚੰਗੀ ਅਕਲ ਪੈਦਾ ਹੁੰਦੀ ਹੈ, ਤਦੋਂ ਮਨੁੱਖ ਨੂੰ ਇਹ ਸਮਝ ਆਉਂਦੀ ਹੈ ॥੧॥nullਹੇ ਮੇਰੇ ਮਨ! ਤੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣਿਆ ਕਰ। ਹੇ ਭਾਈ! ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਈ ਰੱਖ। ਜਦੋਂ (ਸਿਫ਼ਤ-ਸਾਲਾਹ ਦੀ ਬਰਕਤਿ ਨਾਲ, ਗੁਰ-ਸ਼ਬਦ ਦੀ ਬਰਕਤਿ ਨਾਲ) ਤੇਰੀ ਇਹ ਅਕਲ ਮਾਇਆ ਦੇ ਮੋਹ ਵਿਚ ਡੋਲਣੋਂ ਬਚੀ ਰਹੇਗੀ, ਤਦੋਂ ਤੇਰੇ ਅੰਦਰੋਂ ਭਟਕਣਾ ਦੂਰ ਹੋ ਜਾਇਗੀ ॥੧॥ ਰਹਾਉ ॥nullਹੇ ਭਾਈ! ਤੂੰ ਪਰਮਾਤਮਾ ਦੇ ਚਰਨ ਆਪਣੇ ਹਿਰਦੇ ਵਿਚ ਸੰਭਾਲ, ਤੇਰੇ ਸਾਰੇ ਪਾਪ ਨਾਸ ਹੋ ਜਾਣਗੇ। ਜੇ ਤੂੰ (ਪ੍ਰਭੂ-ਚਰਨਾਂ ਦੀ ਬਰਕਤਿ ਨਾਲ) ਕਾਮਾਦਿਕ ਪੰਜਾਂ ਦੇ ਵੱਸ ਵਿਚ ਆਏ ਹੋਏ ਮਨ ਨੂੰ ਆਪਣੇ ਵੱਸ ਵਿਚ ਕਰ ਲਏਂ, ਤਾਂ ਤੂੰ ਤੀਰਥਾਂ ਉਤੇ ਹੀ ਨਿਵਾਸ ਕਰ ਰਿਹਾ ਹੈਂ ॥੨॥nullਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਇਹ ਮਨ (ਸਦਾ) ਮੂਰਖ (ਹੀ ਟਿਕਿਆ ਰਹਿੰਦਾ) ਹੈ, ਉਸ ਨੂੰ (ਉੱਚੇ ਆਤਮਕ ਜੀਵਨ ਦੀ) ਰਤਾ ਭੀ ਸਮਝ ਨਹੀਂ ਪੈਂਦੀ। ਉਹ ਪਰਮਾਤਮਾ ਦੇ ਨਾਮ (ਦੀ ਕਦਰ) ਨੂੰ ਨਹੀਂ ਸਮਝਦਾ, ਆਖ਼ਰ ਉਹ ਹੱਥ ਮਲਦਾ ਹੀ (ਜਗਤ ਤੋਂ) ਤੁਰ ਜਾਂਦਾ ਹੈ ॥੩॥nullਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਵਾਸਤੇ) ਇਹ ਮਨ ਹੀ ਕਾਂਸ਼ੀ ਹੈ, ਇਹ ਮਨ ਹੀ ਸਾਰੇ ਤੀਰਥ ਹੈ ਇਹ ਮਨ ਹੀ ਸਾਰੀਆਂ ਸਿਮ੍ਰਿਤੀਆਂ ਹੈ, ਉਸ ਮਨੁੱਖ ਦੇ ਨਾਲ ਅਠਾਹਠ ਹੀ ਤੀਰਥ ਵੱਸਦੇ ਹਨ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਸਦਾ ਪਰਮਾਤਮਾ ਵੱਸਿਆ ਰਹਿੰਦਾ ਹੈ (ਉਹਨਾਂ ਵਾਸਤੇ ਇਹ ਮਨ ਹੀ ਕਾਂਸ਼ੀ ਹੈ) ॥੪॥nullਹੇ ਨਾਨਕ! ਜੇ ਮਨੁੱਖ ਗੁਰੂ ਨੂੰ ਮਿਲ ਪਏ ਤਾਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਤਾਂ ਇਕ ਪਰਮਾਤਮਾ ਉਸ ਦੇ ਮਨ ਵਿਚ ਆ ਵੱਸਦਾ ਹੈ। (ਉਹ ਮਨੁੱਖ ਸਦਾ ਇਉਂ ਯਕੀਨ ਰੱਖਦਾ ਹੈ ਤੇ ਆਖਦਾ ਹੈ-ਹੇ ਪ੍ਰਭੂ!) ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹ ਸਦਾ ਅਟੱਲ ਨਿਯਮ ਹੈ। (ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ ਤਾਂ ਉਹ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੫॥੬॥੮॥