Hukumnama - Ang 492
Eaeko Naam Nidhhaan Panddith Sun Sikh Sach Soee in Raag Goojree
In Gurmukhi
ਗੂਜਰੀ ਮਹਲਾ ੩ ਤੀਜਾ ॥
ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥
ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥
ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥
ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥
ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥
ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥
ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥
ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥
ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥
ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥
ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥
ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥
Phonetic English
Goojaree Mehalaa 3 Theejaa ||
Eaeko Naam Nidhhaan Panddith Sun Sikh Sach Soee ||
Dhoojai Bhaae Jaethaa Parrehi Parrath Gunath Sadhaa Dhukh Hoee ||1||
Har Charanee Thoon Laag Rahu Gur Sabadh Sojhee Hoee ||
Har Ras Rasanaa Chaakh Thoon Thaan Man Niramal Hoee ||1|| Rehaao ||
Sathigur Miliai Man Santhokheeai Thaa Fir Thrisanaa Bhookh N Hoe ||
Naam Nidhhaan Paaeiaa Par Ghar Jaae N Koe ||2||
Kathhanee Badhanee Jae Karae Manamukh Boojh N Hoe ||
Guramathee Ghatt Chaananaa Har Naam Paavai Soe ||3||
Sun Saasathr Thoon N Bujhehee Thaa Firehi Baaro Baar ||
So Moorakh Jo Aap N Pashhaanee Sach N Dhharae Piaar ||4||
Sachai Jagath Ddehakaaeiaa Kehanaa Kashhoo N Jaae ||
Naanak Jo This Bhaavai So Karae Jio This Kee Rajaae ||5||7||9||
English Translation
Goojaree, Third Mehl:
The One Name is the treasure, O Pandit. Listen to these True Teachings.
No matter what you read in duality, reading and contemplating it, you shall only continue to suffer. ||1||
So grasp the Lord's lotus feet; through the Word of the Guru's Shabad, you shall come to understand.
With your tongue, taste the sublime elixir of the Lord, and your mind shall be rendered immaculately pure. ||1||Pause||
Meeting the True Guru, the mind becomes content, and then, hunger and desire will not trouble you any longer.
Obtaining the treasure of the Naam, the Name of the Lord, one does not go knocking at other doors. ||2||
The self-willed manmukh babbles on and on, but he does not understand.
One whose heart is illumined, by Guru's Teachings, obtains the Name of the Lord. ||3||
You may listen to the Shaastras, but you do not understand, and so you wander from door to door.
He is a fool, who does not understand his own self, and who does not enshrine love for the True Lord. ||4||
The True Lord has fooled the world - no one has any say in this at all.
O Nanak, He does whatever He pleases, according to His Will. ||5||7||9||
Punjabi Viakhya
nullnullਹੇ ਪੰਡਿਤ! ਇਕ ਹਰਿ-ਨਾਮ ਹੀ (ਸਾਰੇ ਗੁਣਾਂ ਦਾ, ਸਾਰੇ ਪਦਾਰਥਾਂ ਦਾ) ਖ਼ਜ਼ਾਨਾ ਹੈ, ਇਸ ਹਰਿ-ਨਾਮ ਨੂੰ ਸੁਣਿਆ ਕਰ, ਇਸ ਹਰਿ-ਨਾਮ ਨੂੰ ਜਪਣ ਦੀ ਜਾਚ ਸਿੱਖ। ਹੇ ਪੰਡਿਤ! ਉਹ ਹਰੀ ਹੀ ਸਦਾ ਕਾਇਮ ਰਹਿਣ ਵਾਲਾ ਹੈ। ਤੂੰ ਮਾਇਆ ਦੇ ਪਿਆਰ ਵਿਚ (ਫਸਿਆ ਰਹਿ ਕੇ) ਜਿਤਨਾ ਕੁਝ (ਜਿਤਨੇ ਭੀ ਧਾਰਮਿਕ ਪੁਸਤਕ) ਪੜ੍ਹਦਾ ਹੈਂ, ਉਹਨਾਂ ਨੂੰ ਪੜ੍ਹਦਿਆਂ ਤੇ ਵਿਚਾਰਦਿਆਂ ਤੈਨੂੰ ਸਦਾ ਦੁੱਖ ਹੀ ਲੱਗਾ ਰਹਿੰਦਾ ਹੈ ॥੧॥nullਹੇ ਪੰਡਿਤ! ਗੁਰੂ ਦੇ ਸ਼ਬਦ ਵਿਚ ਜੁੜ ਕੇ ਤੂੰ ਪਰਮਾਤਮਾ ਦੇ ਚਰਨਾਂ ਵਿਚ ਟਿਕਿਆ ਰਹੁ, ਤਾਂ ਤੈਨੂੰ (ਸੁਚੱਜੇ ਆਤਮਕ ਜੀਵਨ ਦੀ) ਸਮਝ ਪਵੇਗੀ। ਹੇ ਪੰਡਿਤ! ਪਰਮਾਤਮਾ ਦੇ ਨਾਮ ਦਾ ਰਸ ਆਪਣੀ ਜੀਭ ਨਾਲ ਚੱਖਦਾ ਰਹੁ, ਤਾਂ ਤੇਰਾ ਮਨ ਪਵਿਤ੍ਰ ਹੋ ਜਾਇਗਾ ॥੧॥ ਰਹਾਉ ॥nullਹੇ ਪੰਡਿਤ! ਗੁਰੂ ਨੂੰ ਮਿਲਿਆਂ ਮਨ ਸੰਤੋਖ ਪ੍ਰਾਪਤ ਕਰ ਲੈਂਦਾ ਹੈ, ਫਿਰ ਮਨੁੱਖ ਨੂੰ ਮਾਇਆ ਦੀ ਤ੍ਰੇਹ, ਮਾਇਆ ਦੀ ਭੁੱਖ ਨਹੀਂ ਵਿਆਪਦੀ। (ਜਿਸ ਮਨੁੱਖ ਨੂੰ ਗੁਰੂ ਪਾਸੋਂ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਮਿਲ ਜਾਂਦਾ ਹੈ ਉਹ (ਆਸਰੇ ਵਾਸਤੇ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ (ਉਹ ਕਿਸੇ ਹੋਰ ਦੇਵੀ ਦੇਵਤੇ ਆਦਿਕ ਦਾ ਆਸਰਾ ਨਹੀਂ ਭਾਲਦਾ) ॥੨॥nullਪਰ ਜੇ ਕੋਈ ਮਨੁੱਖ ਨਿਰੀਆਂ ਮੂੰਹ ਦੀਆਂ ਗੱਲਾਂ ਹੀ ਕਰਦਾ ਰਹੇ, ਤੇ ਉਂਞ ਆਪਣੇ ਹੀ ਮਨ ਦੇ ਪਿੱਛੇ ਤੁਰਦਾ ਰਹੇ ਉਸ ਨੂੰ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ। ਹੇ ਪੰਡਿਤ! ਗੁਰੂ ਦੀ ਮਤ ਤੇ ਤੁਰਿਆਂ ਹੀ ਹਿਰਦੇ ਵਿਚ (ਸੁਚੱਜੇ ਜੀਵਨ ਦਾ) ਚਾਨਣ ਪੈਦਾ ਹੁੰਦਾ ਹੈ, ਗੁਰਮਤ ਲੈਣ ਵਾਲਾ ਮਨੁੱਖ ਪਰਮਾਤਮਾ ਦਾ ਨਾਮ ਹਾਸਲ ਕਰ ਲੈਂਦਾ ਹੈ ॥੩॥nullਹੇ ਪੰਡਿਤ! ਸ਼ਾਸਤ੍ਰਾਂ ਨੂੰ ਸੁਣ ਸੁਣ ਕੇ ਭੀ ਤੂੰ (ਆਤਮਕ ਜੀਵਨ ਨੂੰ) ਨਹੀਂ ਸਮਝਦਾ, ਤਾਹੀਏਂ ਤੂੰ ਮੁੜ ਮੁੜ ਭਟਕਦਾ ਫਿਰਦਾ ਹੈਂ। ਹੇ ਪੰਡਿਤ! ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ ਉਹ (ਸਿਮ੍ਰਿਤੀਆਂ ਸ਼ਾਸਤ੍ਰ ਪੜ੍ਹ ਕੇ ਭੀ) ਮੂਰਖ (ਹੀ) ਹੈ। ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ (ਕਦੇ ਪਿਆਰ ਨਹੀਂ ਪਾ ਸਕਦਾ ॥੪॥null(ਪਰ, ਹੇ ਪੰਡਿਤ! ਪਰਮਾਤਮਾ ਦੀ ਰਜ਼ਾ ਬਾਰੇ) ਕੁਝ ਕਿਹਾ ਨਹੀਂ ਜਾ ਸਕਦਾ, ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਜਗਤ ਨੂੰ ਮਾਇਆ ਦੀ ਭਟਕਣਾ ਵਿਚ ਪਾਇਆ ਹੋਇਆ ਹੈ। ਹੇ ਨਾਨਕ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹ ਉਹੀ ਕੁਝ ਕਰਦਾ ਹੈ। ਜਿਵੇਂ ਪਰਮਾਤਮਾ ਦੀ ਰਜ਼ਾ ਹੈ (ਤਿਵੇਂ ਜਗਤ ਰੁੱਝਾ ਪਿਆ ਹੈ) ॥੫॥੭॥੯॥