Hukumnama - Ang 493
Guramukh Sakhee Sehaelee Maeree Mo Ko Dhaevahu Dhaan Har Praan Jeevaaeiaa in Raag Goojree
In Gurmukhi
ਗੂਜਰੀ ਮਹਲਾ ੪ ॥
ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥
ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥
ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥
ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥
ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ੍ਹ ਵਚਨ ਗੁਰੂ ਸਤਿਗੁਰ ਮਨਿ ਭਾਇਆ ॥
ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥
ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥
ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥
ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥
ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥
Phonetic English
Goojaree Mehalaa 4 ||
Guramukh Sakhee Sehaelee Maeree Mo Ko Dhaevahu Dhaan Har Praan Jeevaaeiaa ||
Ham Hoveh Laalae Golae Gurasikhaa Kae Jinhaa Anadhin Har Prabh Purakh Dhhiaaeiaa ||1||
Maerai Man Than Birahu Gurasikh Pag Laaeiaa ||
Maerae Praan Sakhaa Gur Kae Sikh Bhaaee Mo Ko Karahu Oupadhaes Har Milai Milaaeiaa ||1|| Rehaao ||
Jaa Har Prabh Bhaavai Thaa Guramukh Maelae Jinh Vachan Guroo Sathigur Man Bhaaeiaa ||
Vaddabhaagee Gur Kae Sikh Piaarae Har Nirabaanee Nirabaan Padh Paaeiaa ||2||
Sathasangath Gur Kee Har Piaaree Jin Har Har Naam Meethaa Man Bhaaeiaa ||
Jin Sathigur Sangath Sang N Paaeiaa Sae Bhaageheen Paapee Jam Khaaeiaa ||3||
Aap Kirapaal Kirapaa Prabh Dhhaarae Har Aapae Guramukh Milai Milaaeiaa ||
Jan Naanak Bolae Gun Baanee Gurabaanee Har Naam Samaaeiaa ||4||5||
English Translation
Goojaree, Fourth Mehl:
O Gurmukhs O my friends and companions give me the gift of the Lord's Name, the life of my very life.
I am the slave, the servant of the Guru's Sikhs, who meditate on the Lord God, the Primal Being, night and day. ||1||
Within my mind and body, I have enshrined love for the feet of the Guru's Sikhs.
O my life-mates, O Sikhs of the Guru, O Siblings of Destiny, instruct me in the Teachings, that I might merge in the Lord's Merger. ||1||Pause||
When it pleases the Lord God, he causes us to meet the Gurmukhs; the Hymns of the Guru, the True Guru, are very sweet to their minds.
Very fortunate are the beloved Sikhs of the Guru; through the Lord, they attain the supreme state of Nirvaanaa. ||2||
The Sat Sangat, the True Congregation of the Guru, is loved by the Lord. The Naam, the Name of the Lord, Har, Har, is sweet and pleasing to their minds.
One who does not obtain the Association of the True Guru, is a most unfortunate sinner; he is consumed by the Messenger of Death. ||3||
If God, the Kind Master, Himself shows His kindness, then the Lord causes the Gurmukh to merge into Himself.
Servant Nanak chants the Glorious Words of the Guru's Bani; through them, one is absorbed into the Naam, the Name of the Lord. ||4||5||
Punjabi Viakhya
nullnullਹੇ ਗੁਰੂ ਦੇ ਸਨਮੁਖ ਰਹਿਣ ਵਾਲੇ ਸਿੱਖੋ! ਹੇ ਮੇਰੀ ਸਖੀ ਸਹੇਲੀਹੋ! ਮੈਨੂੰ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਦੀ ਦਾਤਿ ਦਿਉ। ਮੈਂ ਉਹਨਾਂ ਗੁਰਸਿੱਖਾਂ ਦਾ ਦਾਸ ਹਾਂ, ਗ਼ੁਲਾਮ ਹਾਂ, ਜੇਹੜੇ ਹਰ ਵੇਲੇ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ ॥੧॥nullਹੇ ਮੇਰੀ ਜਿੰਦ ਦੇ ਸਾਥੀ ਗੁਰ-ਸਿੱਖੋ! ਹੇ ਭਰਾਵੋ! (ਮੇਰੇ ਚੰਗੇ ਭਾਗਾਂ ਨੂੰ ਪਰਮਾਤਮਾ ਨੇ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਗੁਰਸਿੱਖਾਂ ਦੇ ਚਰਨਾਂ ਦਾ ਪ੍ਰੇਮ ਪੈਦਾ ਕਰ ਦਿੱਤਾ ਹੈ। ਤੁਸੀਂ ਮੈਨੂੰ ਇਹੋ ਜਿਹਾ ਉਪਦੇਸ਼ ਕਰੋ, (ਜਿਸ ਦੀ ਬਰਕਤਿ ਨਾਲ) ਤੁਹਾਡਾ ਮਿਲਾਇਆ ਪਰਮਾਤਮਾ ਮੈਨੂੰ ਮਿਲ ਪਏ ॥੧॥ ਰਹਾਉ ॥nullਹੇ ਭਰਾਵੋ! ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਤਦੋਂ ਉਹਨਾਂ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਮਿਲਾਪ ਕਰਾਂਦਾ ਹੈ ਜਿਨ੍ਹਾਂ ਨੂੰ ਗੁਰੂ ਦੇ ਬਚਨ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ। ਗੁਰੂ ਦੇ ਉਹ ਪਿਆਰੇ ਸਿੱਖ ਵੱਡੇ ਭਾਗਾਂ ਵਾਲੇ ਹਨ ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸ਼ਨਾ-ਰਹਿਤ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ ॥੨॥nullਹੇ ਭਰਾਵੋ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਮਿੱਠਾ ਨਾਮ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ਉਹਨਾਂ ਨੂੰ ਸਤਿਗੁਰੂ ਦੀ ਸਾਧ ਸੰਗਤ ਭੀ ਪਿਆਰੀ ਲੱਗਦੀ ਹੈ। ਪਰ ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੀ ਸੰਗਤ ਦਾ ਸਾਥ ਪਸੰਦ ਨਹੀਂ ਆਉਂਦਾ, ਉਹ ਬਦ-ਕਿਸਮਤ ਰਹਿ ਜਾਂਦੇ ਹਨ, ਉਹਨਾਂ ਪਾਪੀਆਂ ਨੂੰ ਆਤਮਕ ਮੌਤ ਨੇ ਸਮੂਲਚਾ ਖਾ ਲਿਆ ਹੁੰਦਾ ਹੈ ॥੩॥nullਹੇ ਭਰਾਵੋ! ਜਦੋਂ ਦਇਆਵਾਨ ਪਰਮਾਤਮਾ ਆਪ ਕਿਸੇ ਮਨੁੱਖ ਉਤੇ ਦਇਆ ਕਰਦਾ ਹੈ, ਤਦੋਂ ਉਹ ਆਪ ਹੀ ਉਸ ਮਨੁੱਖ ਨੂੰ ਗੁਰੂ ਦੀ ਰਾਹੀਂ ਮਿਲਾਇਆ ਹੋਇਆ ਮਿਲ ਪੈਂਦਾ ਹੈ। ਦਾਸ ਨਾਨਕ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਗੁਰਬਾਣੀ ਹੀ (ਨਿੱਤ) ਉਚਾਰਦਾ ਹੈ। ਗੁਰਬਾਣੀ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ॥੪॥੫॥