Hukumnama - Ang 494
Maaee Baap Puthr Sabh Har Kae Keeeae || in Raag Goojree
In Gurmukhi
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੪ ਘਰੁ ੩ ॥
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥
ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥
ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥
ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥
ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥
ਵਿਚੇ ਗ੍ਰਿਸਤ ਉਦਾਸ ਰਹਾਈ ॥੨॥
ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥
ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥
ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥
ਸੋ ਹਮ ਕਰਹ ਜੁ ਆਪਿ ਕਰਾਏ ॥੪॥
ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥
ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
Phonetic English
Ik Oankaar Sathigur Prasaadh ||
Goojaree Mehalaa 4 Ghar 3 ||
Maaee Baap Puthr Sabh Har Kae Keeeae ||
Sabhanaa Ko Sanabandhh Har Kar Dheeeae ||1||
Hamaraa Jor Sabh Rehiou Maerae Beer ||
Har Kaa Than Man Sabh Har Kai Vas Hai Sareer ||1|| Rehaao ||
Bhagath Janaa Ko Saradhhaa Aap Har Laaee ||
Vichae Grisath Oudhaas Rehaaee ||2||
Jab Anthar Preeth Har Sio Ban Aaee ||
Thab Jo Kishh Karae S Maerae Har Prabh Bhaaee ||3||
Jith Kaarai Kanm Ham Har Laaeae ||
So Ham Kareh J Aap Karaaeae ||4||
Jin Kee Bhagath Maerae Prabh Bhaaee ||
Thae Jan Naanak Raam Naam Liv Laaee ||5||1||7||16||
English Translation
One Universal Creator God. By The Grace Of The True Guru:
Goojaree, Fourth Mehl, Third House:
Mother, father and sons are all made by the Lord;
The relationships of all are established by the Lord. ||1||
I have given up all my strength, O my brother.
The mind and body belong to the Lord, and the human body is entirely under His control. ||1||Pause||
The Lord Himself infuses devotion into His humble devotees.
In the midst of family life, they remain unattached. ||2||
When inner love is established with the Lord,
Then whatever one does, is pleasing to my Lord God. ||3||
I do those deeds and tasks which the Lord has set me to;
I do that which He makes me to do. ||4||
Those whose devotional worship is pleasing to my God
- O Nanak, those humble beings center their minds lovingly on the Lord's Name. ||5||1||7||16||
Punjabi Viakhya
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਗੂਜਰੀ, ਘਰ ੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।nullਹੇ ਭਾਈ! ਮਾਂ, ਪਿਉ, ਪੁੱਤਰ-ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) ॥੧॥nullਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ ॥੧॥ ਰਹਾਉ ॥nullਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ ॥੨॥nullਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ ॥੩॥nullਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ ॥੪॥nullਹੇ ਨਾਨਕ! (ਆਖ-ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ ॥੫॥੧॥੭॥੧੬॥