Hukumnama - Ang 495
Har Dhhan Jaap Har Dhhan Thaap Har Dhhan Bhojan Bhaaeiaa in Raag Goojree
In Gurmukhi
ਗੂਜਰੀ ਮਹਲਾ ੫ ॥
ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥
ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥
ਮਾਈ ਖਾਟਿ ਆਇਓ ਘਰਿ ਪੂਤਾ ॥
ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥
ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥
ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥
ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥
ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥
ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥
ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥
Phonetic English
Goojaree Mehalaa 5 ||
Har Dhhan Jaap Har Dhhan Thaap Har Dhhan Bhojan Bhaaeiaa ||
Nimakh N Bisaro Man Thae Har Har Saadhhasangath Mehi Paaeiaa ||1||
Maaee Khaatt Aaeiou Ghar Poothaa ||
Har Dhhan Chalathae Har Dhhan Baisae Har Dhhan Jaagath Soothaa ||1|| Rehaao ||
Har Dhhan Eisanaan Har Dhhan Giaan Har Sang Laae Dhhiaanaa ||
Har Dhhan Thulehaa Har Dhhan Baerree Har Har Thaar Paraanaa ||2||
Har Dhhan Maeree Chinth Visaaree Har Dhhan Laahiaa Dhhokhaa ||
Har Dhhan Thae Mai Nav Nidhh Paaee Haathh Chariou Har Thhokaa ||3||
Khaavahu Kharachahu Thott N Aavai Halath Palath Kai Sangae ||
Laadh Khajaanaa Gur Naanak Ko Dheeaa Eihu Man Har Rang Rangae ||4||2||3||
English Translation
Goojaree, Fifth Mehl:
The wealth of the Lord is my chanting, the wealth of the Lord is my deep meditation; the wealth of the Lord is the food I enjoy.
I do not forget the Lord, Har, Har, from my mind, even for an instant; I have found Him in the Saadh Sangat, the Company of the Holy. ||1||
O mother, your son has returned home with a profit:
The wealth of the Lord while walking, the wealth of the Lord while sitting, and the wealth of the Lord while waking and sleeping. ||1||Pause||
The wealth of the Lord is my cleansing bath, the wealth of the Lord is my wisdom; I center my meditation on the Lord.
The wealth of the Lord is my raft, the wealth of the Lord is my boat; the Lord, Har, Har, is the ship to carry me across. ||2||
Through the wealth of the Lord, I have forgotten my anxiety; through the wealth of the Lord, my doubt has been dispelled.
From the wealth of the Lord, I have obtained the nine treasures; the true essence of the Lord has come into my hands. ||3||
No matter how much I eat and expend this wealth, it is not exhausted; here and hereafter, it remains with me.
Loading the treasure, Guru Nanak has given it, and this mind is imbued with the Lord's Love. ||4||2||3||
Punjabi Viakhya
nullnullਹੇ ਮਾਂ! ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਵਾਸਤੇ ਦੇਵ-ਪੂਜਾ ਲਈ ਖ਼ਾਸ ਮੰਤ੍ਰਾਂ ਦਾ) ਜਾਪ ਹੈ, ਹਰਿ-ਨਾਮ ਧਨ ਹੀ (ਮੇਰੇ ਵਾਸਤੇ) ਧੂਣੀਆਂ ਦਾ ਤਪਾਣਾ ਹੈ; ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਆਤਮਕ ਜੀਵਨ ਲਈ) ਖ਼ੁਰਾਕ ਹੈ, ਤੇ, ਇਹ ਖ਼ੁਰਾਕ ਮੈਨੂੰ ਚੰਗੀ ਲੱਗੀ ਹੈ। ਹੇ ਮਾਂ! ਅੱਖ ਝਮਕਣ ਜਿਤਨੇ ਸਮੇ ਲਈ ਭੀ ਮੈਂ ਆਪਣੇ ਮਨ ਤੋਂ ਨਹੀਂ ਭੁਲਾਂਦਾ, ਮੈਂ ਇਹ ਧਨ ਸਾਧ ਸੰਗਤ ਵਿਚ (ਰਹਿ ਕੇ) ਲੱਭਾ ਹੈ ॥੧॥nullਹੇ ਮਾਂ! (ਕਿਸੇ ਮਾਂ ਦਾ ਉਹ) ਪੁੱਤਰ ਖੱਟ ਕੇ ਘਰ ਆਇਆ ਸਮਝ, ਜੇਹੜਾ ਤੁਰਦਿਆਂ ਬੈਠਿਆਂ ਜਾਗਦਿਆਂ ਸੁੱਤਿਆਂ ਹਰ ਵੇਲੇ ਹਰਿ-ਨਾਮ-ਧਨ ਦਾ ਹੀ ਵਪਾਰ ਕਰਦਾ ਹੈ ॥੧॥ ਰਹਾਉ ॥nullਹੇ ਮਾਂ! ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ-ਧਨ ਨੂੰ ਹੀ ਤੀਰਥ-ਇਸ਼ਨਾਨ ਸਮਝਿਆ ਹੈ ਨਾਮ-ਧਨ ਨੂੰ ਹੀ ਸ਼ਾਸਤ੍ਰ ਆਦਿਕਾਂ ਦੀ ਵਿਚਾਰ ਮਿਥਿਆ ਹੈ, ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਹੀ ਸੁਰਤ ਜੋੜਦਾ ਹੈ (ਇਸੇ ਨੂੰ ਸਮਾਧੀ ਲਾਣੀ ਸਮਝਦਾ ਹੈ,) ਜਿਸ ਮਨੁੱਖ ਨੇ ਸੰਸਾਰ-ਨਦੀ ਤੋਂ ਪਾਰ ਲੰਘਣ ਲਈ ਹਰਿ-ਨਾਮ-ਧਨ ਨੂੰ ਤੁਲਹਾ ਬਣਾ ਲਿਆ ਹੈ, ਬੇੜੀ ਬਣਾ ਲਿਆ ਹੈ, ਪਰਮਾਤਮਾ ਉਸ ਨੂੰ ਸੰਸਾਰ-ਸਮੁੰਦਰ ਤੋਂ ਤਾਰ ਕੇ ਪਾਰਲੇ ਪਾਸੇ ਅਪੜਾ ਦੇਂਦਾ ਹੈ ॥੨॥nullਹੇ ਮਾਂ! ਪਰਮਾਤਮਾ ਦੇ ਨਾਮ-ਧਨ ਨੇ ਮੇਰੀ ਹਰੇਕ ਕਿਸਮ ਦੀ ਚਿੰਤਾ ਭੁਲਾ ਦਿੱਤੀ ਹੈ, ਮੇਰਾ ਹਰੇਕ ਫ਼ਿਕਰ ਦੂਰ ਕਰ ਦਿੱਤਾ ਹੈ। ਹੇ ਮਾਂ! ਪਰਮਾਤਮਾ ਦੇ ਨਾਮ-ਧਨ ਤੋਂ (ਮੈਂ ਇਉਂ ਸਮਝਦਾ ਹਾਂ ਕਿ) ਮੈਂ ਦੁਨੀਆ ਦੇ ਸਾਰੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ, (ਸਾਧ ਸੰਗਤ ਦੀ ਕਿਰਪਾ ਨਾਲ) ਇਹ ਸਭ ਤੋਂ ਕੀਮਤੀ ਨਾਮ-ਧਨ ਮੈਨੂੰ ਲੱਭ ਪਿਆ ਹੈ ॥੩॥nullਹੇ ਮਾਂ! ਗੁਰੂ ਨੇ (ਮੈਨੂੰ) ਨਾਨਕ ਨੂੰ ਨਾਮ-ਧਨ ਦਾ ਖ਼ਜ਼ਾਨਾ ਲੱਦ ਕੇ ਦੇ ਦਿੱਤਾ ਹੈ, (ਤੇ ਆਖਿਆ ਹੈ-) ਇਹ ਧਨ ਆਪ ਵਰਤੋ, ਦੂਜਿਆਂ ਨੂੰ ਭੀ ਵਰਤਾਵੋ; ਇਹ ਧਨ ਕਦੇ ਘਟਦਾ ਨਹੀਂ; ਇਸ ਲੋਕ ਤੇ ਪਰਲੋਕ ਵਿਚ ਸਦਾ ਨਾਲ ਰਹਿੰਦਾ ਹੈ, ਆਪਣੇ ਮਨ ਨੂੰ ਹਰਿ-ਨਾਮ ਦੇ ਰੰਗ ਵਿਚ ਰੰਗ ਲਵੋ ॥੪॥੨॥੩॥