Hukumnama - Ang 498
Dhin Raathee Aaraadhhahu Piaaro Nimakh N Keejai Dteelaa in Raag Goojree
In Gurmukhi
ਗੂਜਰੀ ਮਹਲਾ ੫ ॥
ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥
ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥
ਮੋਹਨੁ ਪ੍ਰਾਨ ਮਾਨ ਰਾਗੀਲਾ ॥
ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥
ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥
ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥
Phonetic English
Goojaree Mehalaa 5 ||
Dhin Raathee Aaraadhhahu Piaaro Nimakh N Keejai Dteelaa ||
Santh Saevaa Kar Bhaavanee Laaeeai Thiaag Maan Haatheelaa ||1||
Mohan Praan Maan Raageelaa ||
Baas Rehiou Heearae Kai Sangae Paekh Mohiou Man Leelaa ||1|| Rehaao ||
Jis Simarath Man Hoth Anandhaa Outharai Manahu Jangeelaa ||
Milabae Kee Mehimaa Baran N Saako Naanak Parai Pareelaa ||2||4||13||
English Translation
Goojaree, Fifth Mehl:
Worship the Lord in adoration, day and night, O my dear - do not delay for a moment.
Serve the Saints with loving faith, and set aside your pride and stubbornness. ||1||
The fascinating, playful Lord is my very breath of life and honor.
He abides in my heart; beholding His playful games, my mind is fascinated. ||1||Pause||
Remembering Him, my mind is in bliss, and the rust of my mind is removed.
The great honor of meeting the Lord cannot be described; O Nanak, it is infinite, beyond measure. ||2||4||13||
Punjabi Viakhya
nullnullਹੇ ਭਾਈ! ਉਸ ਪਿਆਰੇ ਹਰੀ ਨੂੰ ਦਿਨ ਰਾਤ ਹਰ ਵੇਲੇ ਸਿਮਰਦੇ ਰਿਹਾ ਕਰੋ, ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ (ਇਸ ਕੰਮ ਤੋਂ) ਢਿੱਲ ਨਹੀਂ ਕਰਨੀ ਚਾਹੀਦੀ। (ਹੇ ਭਾਈ! ਆਪਣੇ ਮਨ ਵਿਚੋਂ) ਅਹੰਕਾਰ ਤੇ ਹਠ ਤਿਆਗ ਕੇ, ਗੁਰੂ ਦੀ ਦੱਸੀ ਸੇਵਾ ਕਰ ਕੇ, (ਪਰਮਾਤਮਾ ਦੇ ਚਰਨਾਂ ਵਿਚ) ਸਰਧਾ ਬਣਾਣੀ ਚਾਹੀਦੀ ਹੈ ॥੧॥nullਹੇ ਭਾਈ! ਸੁੰਦਰ ਹਰੀ ਸਦਾ ਖਿੜੇ ਸੁਭਾਵ ਵਾਲਾ ਹੈ, ਮੇਰੀ ਜਿੰਦ ਦਾ ਮਾਣ ਹੈ। ਉਹ ਸੁੰਦਰ ਹਰੀ (ਸਦਾ) ਮੇਰੇ ਹਿਰਦੇ ਨਾਲ ਵੱਸ ਰਿਹਾ ਹੈ, ਮੇਰਾ ਮਨ ਉਸ ਦੇ ਕੌਤਕ ਵੇਖ ਵੇਖ ਕੇ ਮਸਤ ਹੋ ਰਿਹਾ ਹੈ ॥੧॥ ਰਹਾਉ ॥nullਹੇ ਨਾਨਕ! (ਆਖ-ਹੇ ਭਾਈ!) ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਮਨ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਮਨ ਵਿਚੋਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ, ਉਸ ਦੇ ਚਰਨਾਂ ਵਿਚ ਜੁੜਨ ਦੀ ਵਡਿਆਈ ਮੈਂ ਬਿਆਨ ਨਹੀਂ ਕਰ ਸਕਦਾ, ਵਡਿਆਈ ਪਰੇ ਤੋਂ ਪਰੇ ਹੈ (ਪਾਰਲਾ ਬੰਨਾ ਨਹੀਂ ਲੱਭ ਸਕਦਾ) ॥੨॥੪॥੧੩॥