Hukumnama - Ang 500
Kar Kirapaa Apanaa Dharas Dheejai Jas Gaavo Nis Ar Bhor in Raag Goojree
In Gurmukhi
ਗੂਜਰੀ ਮਹਲਾ ੫ ॥
ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥
ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥
ਠਾਕੁਰ ਤੁਝ ਬਿਨੁ ਬੀਆ ਨ ਹੋਰ ॥
ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ ॥
ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥
ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥੨॥੧੧॥੨੦॥
Phonetic English
Goojaree Mehalaa 5 ||
Kar Kirapaa Apanaa Dharas Dheejai Jas Gaavo Nis Ar Bhor ||
Kaes Sang Dhaas Pag Jhaaro Eihai Manorathh Mor ||1||
Thaakur Thujh Bin Beeaa N Hor ||
Chith Chithavo Har Rasan Araadhho Nirakho Thumaree Our ||1|| Rehaao ||
Dhaeiaal Purakh Sarab Kae Thaakur Bino Karo Kar Jor ||
Naam Japai Naanak Dhaas Thumaro Oudhharas Aakhee For ||2||11||20||
English Translation
Goojaree, Fifth Mehl:
Show Mercy to me, and grant me the Blessed Vision of Your Darshan. I sing Your Praises night and day.
With my hair, I wash the feet of Your slave; this is my life's purpose. ||1||
O Lord and Master, without You, there is no other at all.
O Lord, in my mind I remain conscious of You; with my tongue I worship You, and with my eyes, I gaze upon You. ||1||Pause||
O Merciful Lord, O Lord and Master of all, with my palms pressed together I pray to You.
Nanak, Your slave, chants Your Name, and is redeemed in the twinkling of an eye. ||2||11||20||
Punjabi Viakhya
nullnullਹੇ ਮੇਰੇ ਮਾਲਕ! ਮੇਹਰ ਕਰ, ਮੈਨੂੰ ਆਪਣਾ ਦਰਸਨ ਦੇਹ, ਮੈਂ ਦਿਨ ਰਾਤ ਤੇਰੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਰਹਾਂ, ਆਪਣੇ ਕੇਸਾਂ ਨਾਲ ਮੈਂ ਤੇਰੇ ਸੇਵਕਾਂ ਦੇ ਪੈਰ ਝਾੜਦਾ ਰਹਾਂ-ਬੱਸ! ਇਹ ਹੀ ਮੇਰੇ ਮਨ ਦੀ ਤਾਂਘ ਹੈ ॥੧॥nullਹੇ ਮੇਰੇ ਮਾਲਕ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਹਰੀ! ਮੈਂ ਆਪਣੇ ਚਿੱਤ ਵਿਚ ਤੈਨੂੰ ਹੀ ਯਾਦ ਕਰਦਾ ਹਾਂ, ਜੀਭ ਨਾਲ ਤੇਰੀ ਹੀ ਆਰਾਧਨਾ ਕਰਦਾ ਹਾਂ, (ਤੇ ਸਦਾ ਸਹਾਇਤਾ ਲਈ) ਤੇਰੇ ਵਲ ਹੀ ਤੱਕਦਾ ਰਹਿੰਦਾ ਹਾਂ ॥੧॥ ਰਹਾਉ ॥nullਹੇ ਦਇਆ ਦੇ ਘਰ! ਹੇ ਸਰਬ-ਵਿਆਪਕ! ਹੇ ਸਭਨਾਂ ਦੇ ਮਾਲਕ! ਮੈਂ ਦੋਵੇਂ ਹੱਥ ਜੋੜ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ (ਮੇਹਰ ਕਰ) ਤੇਰਾ ਦਾਸ ਨਾਨਕ (ਸਦਾ ਤੇਰਾ) ਨਾਮ ਜਪਦਾ ਰਹੇ। (ਜੇਹੜਾ) ਮਨੁੱਖ ਤੇਰਾ ਨਾਮ ਜਪਦਾ ਰਹੇਗਾ ਉਹ (ਸੰਸਾਰ-ਸਮੁੰਦਰ ਵਿਚੋਂ) ਅੱਖ ਝਮਕਣ ਜਿਤਨੇ ਸਮੇ ਵਿਚ ਬਚ ਨਿਕਲੇਗਾ ॥੨॥੧੧॥੨੦॥