Hukumnama - Ang 508

Eihu Jagath Mamathaa Muaa Jeevan Kee Bidhh Naahi in Raag Goojree

In Gurmukhi

ਗੂਜਰੀ ਕੀ ਵਾਰ ਮਹਲਾ ੩
ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥
ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥
ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
ਮਃ ੩ ॥
ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥
ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥
ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥
ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਪਉੜੀ ॥
ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥
ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥
ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥
ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥
ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

Phonetic English

Goojaree Kee Vaar Mehalaa 3
Sikandhar Biraahim Kee Vaar Kee Dhhunee Gaaounee
Ik Oankaar Sathigur Prasaadh ||
Salok Ma 3 ||
Eihu Jagath Mamathaa Muaa Jeevan Kee Bidhh Naahi ||
Gur Kai Bhaanai Jo Chalai Thaan Jeevan Padhavee Paahi ||
Oue Sadhaa Sadhaa Jan Jeevathae Jo Har Charanee Chith Laahi ||
Naanak Nadharee Man Vasai Guramukh Sehaj Samaahi ||1||
Ma 3 ||
Andhar Sehasaa Dhukh Hai Aapai Sir Dhhandhhai Maar ||
Dhoojai Bhaae Suthae Kabehi N Jaagehi Maaeiaa Moh Piaar ||
Naam N Chaethehi Sabadh N Veechaarehi Eihu Manamukh Kaa Aachaar ||
Har Naam N Paaeiaa Janam Birathhaa Gavaaeiaa Naanak Jam Maar Karae Khuaar ||2||
Pourree ||
Aapanaa Aap Oupaaeioun Thadhahu Hor N Koee ||
Mathaa Masoorath Aap Karae Jo Karae S Hoee ||
Thadhahu Aakaas N Paathaal Hai Naa Thrai Loee ||
Thadhahu Aapae Aap Nirankaar Hai Naa Oupath Hoee ||
Jio This Bhaavai Thivai Karae This Bin Avar N Koee ||1||

English Translation

Goojaree Ki Vaar, Third Mehl,
Sung In The Tune Of The Vaar Of Sikandar & Biraahim:
One Universal Creator God. By The Grace Of The True Guru:
Shalok, Third Mehl:
This world perishing in attachment and possessiveness; no one knows the way of life.
One who walks in harmony with the Guru's Will, obtains the supreme status of life.
Those humble beings who focus their consciousness on the Lord's Feet, live forever and ever.
O Nanak, by His Grace, the Lord abides in the minds of the Gurmukhs, who merge in celestial bliss. ||1||
Third Mehl:
Within the self is the pain of doubt; engrossed in worldly affairs, they are killing themselves.
Asleep in the love of duality, they never wake up; they are in love with, and attached to Maya.
They do not think of the Naam, the Name of the Lord, and they do not contemplate the Word of the Shabad. This is the conduct of the self-willed manmukhs.
They do not obtain the Lord's Name, and they waste away their lives in vain; O Nanak, the Messenger of Death punishes and dishonors them. ||2||
Pauree:
He created Himself - at that time, there was no other.
He consulted Himself for advice, and what He did came to pass.
At that time, there were no Akaashic Ethers, no nether regions, nor the three worlds.
At that time, only the Formless Lord Himself existed - there was no creation.
As it pleased Him, so did He act; without Him, there was no other. ||1||

Punjabi Viakhya

ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ'ਇਸ ਨੂੰ ਸਿਕੰਦਰ ਬਿਰਾਹਿਮ ਦੀ 'ਵਾਰ' ਦੀ ਧੁਨ ਨਾਲ ਗਾਉਣਾ ਹੈ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullਸਲੋਕ ਗੁਰੂ ਅਮਰਦਾਸ ਜੀ ਦਾ। ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥nullnullnullnullਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥nullnullnullnullnullਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ। ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ॥੧॥