Hukumnama - Ang 509

Kabeer Mukath Dhuaaraa Sankurraa Raaee Dhasavai Bhaae in Raag Goojree

In Gurmukhi

ਸਲੋਕੁ ॥
ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥
ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥
ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥
ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥
ਮਃ ੩ ॥
ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨ੍ਹ੍ਹਾ ਹੋਇ ਸੁ ਜਾਇ ॥
ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥
ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥
ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥
ਪਉੜੀ ॥
ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥
ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥
ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥
ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥
ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥

Phonetic English

Salok ||
Kabeer Mukath Dhuaaraa Sankurraa Raaee Dhasavai Bhaae ||
Man Tho Maigal Hoe Rehaa Nikasiaa Kio Kar Jaae ||
Aisaa Sathigur Jae Milai Thuthaa Karae Pasaao ||
Mukath Dhuaaraa Mokalaa Sehajae Aavo Jaao ||1||
Ma 3 ||
Naanak Mukath Dhuaaraa Ath Neekaa Naanhaa Hoe S Jaae ||
Houmai Man Asathhool Hai Kio Kar Vich Dhae Jaae ||
Sathigur Miliai Houmai Gee Joth Rehee Sabh Aae ||
Eihu Jeeo Sadhaa Mukath Hai Sehajae Rehiaa Samaae ||2||
Pourree ||
Prabh Sansaar Oupaae Kai Vas Aapanai Keethaa ||
Ganathai Prabhoo N Paaeeai Dhoojai Bharameethaa ||
Sathigur Miliai Jeevath Marai Bujh Sach Sameethaa ||
Sabadhae Houmai Khoeeai Har Mael Mileethaa ||
Sabh Kishh Jaanai Karae Aap Aapae Vigaseethaa ||4||

English Translation

Shalok:
O Kabeer, the gate of liberation is narrow, less than one-tenth of a mustard seed.
The mind has become as big as an elephant; how can it pass through this gate?
If one meets such a True Guru, by His Pleasure, He shows His Mercy.
Then, the gate of liberation becomes wide open, and the soul easily passes through. ||1||
Third Mehl:
O Nanak, the gate of liberation is very narrow; only the very tiny can pass through.
Through egotism, the mind has become bloated. How can it pass through?
Meeting the True Guru, egotism departs, and one is filled with the Divine Light.
Then, this soul is liberated forever, and it remains absorbed in celestial bliss. ||2||
Pauree:
God created the Universe, and He keeps it under His power.
God cannot be obtained by counting; the mortal wanders in doubt.
Meeting the True Guru, one remains dead while yet alive; understanding Him, he is absorbed in the Truth.
Through the Word of the Shabad, egotism is eradicated, and one is united in the Lord's Union.
He knows everything, and Himself does everything; beholding His Creation, He rejoices. ||4||

Punjabi Viakhya

nullnullnullnullਹੇ ਕਬੀਰ! (ਮਾਇਆ ਦੇ ਮੋਹ ਤੋਂ) ਖ਼ਲਾਸੀ (ਪਾਣ) ਦਾ ਦਰਵਾਜ਼ਾ ਇਤਨਾ ਸੁੰਗੜਿਆ ਹੋਇਆ ਹੈ ਕਿ ਰਾਈ ਦੇ ਦਾਣੇ ਤੋਂ ਭੀ ਦਸਵਾਂ ਹਿੱਸਾ ਹੈ; ਪਰ (ਅਸਾਡਾ) ਮਨ (ਹਉਮੈ ਨਾਲ) ਮਸਤ ਹਾਥੀ ਬਣਿਆ ਪਿਆ ਹੈ (ਇਸ ਵਿਚੋਂ) ਕਿਵੇਂ ਲੰਘਿਆ ਜਾ ਸਕੇ? ਜੇ ਕੋਈ ਅਜੇਹਾ ਗੁਰੂ ਮਿਲ ਪਏ ਜੋ ਪ੍ਰਸੰਨ ਹੋ ਕੇ (ਅਸਾਡੇ ਉਤੇ ਕਿਰਪਾ ਕਰੇ, ਤਾਂ ਮੁਕਤੀ ਦਾ ਰਾਹ ਬੜਾ ਖੁਲ੍ਹਾ ਹੋ ਜਾਂਦਾ ਹੈ, ਉਸ ਵਿਚੋਂ ਸੌਖੇ ਹੀ ਆ ਜਾ ਸਕੀਦਾ ਹੈ ॥੧॥nullnullnullnullਹੇ ਨਾਨਕ! ਮਾਇਆ ਦੇ ਮੋਹ ਤੋਂ ਬਚ ਕੇ ਲੰਘਣ ਦਾ ਰਸਤਾ ਬਹੁਤ ਨਿੱਕਾ ਜਿਹਾ ਹੈ, ਉਹੀ ਇਸ ਵਿਚੋਂ ਲੰਘ ਸਕਦਾ ਹੈ ਜੋ ਬਹੁਤ ਨਿੱਕਾ ਹੋ ਜਾਏ। ਪਰ ਜੇ ਮਨ ਹਉਮੈ ਨਾਲ ਮੋਟਾ ਹੋ ਗਿਆ, ਤਾਂ ਇਸ (ਨਿੱਕੇ ਜਿਹੇ ਦਰਵਾਜ਼ੇ) ਵਿਚੋਂ ਦੀ ਕਿਵੇਂ ਲੰਘਿਆ ਜਾ ਸਕੇ? ਜਦੋਂ ਗੁਰੂ ਮਿਲਿਆਂ ਹਉਮੈ ਦੂਰ ਹੋ ਜਾਏ ਤਾਂ ਅੰਦਰ ਪ੍ਰਕਾਸ਼ ਹੋ ਜਾਂਦਾ ਹੈ, ਫਿਰ ਇਹ ਆਤਮਾ ਸਦਾ (ਮਾਇਆ-ਮੋਹ ਤੋਂ) ਆਜ਼ਾਦ ਰਹਿੰਦਾ ਹੈ ਤੇ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ॥੨॥nullnullnullnullnullਪ੍ਰਭੂ ਨੇ ਜਗਤ ਪੈਦਾ ਕਰ ਕੇ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ (ਪਰ ਇਹ ਗੱਲ ਭੁਲਾ ਕੇ ਕਿ ਜਗਤ ਪ੍ਰਭੂ ਦੇ ਵੱਸ ਵਿਚ ਹੈ, ਤੇ ਮਾਇਆ ਦੀਆਂ ਹੀ) ਵਿਚਾਰਾਂ ਕੀਤਿਆਂ ਪ੍ਰਭੂ ਨਹੀਂ ਮਿਲਦਾ, ਮਾਇਆ ਵਿਚ ਹੀ ਭਟਕੀਦਾ ਹੈ। ਗੁਰੂ ਮਿਲਿਆਂ ਜੇ ਮਨੁੱਖ ਜੀਊਂਦਾ (ਮਾਇਆ ਵਲੋਂ) ਮਰੇ ਤਾਂ (ਇਹ ਅਸਲੀਅਤ ਕਿ ਸੰਸਾਰ ਪ੍ਰਭੂ ਦੇ ਵੱਸ ਵਿਚ ਹੈ) ਸਮਝ ਕੇ ਸੱਚੇ ਪ੍ਰਭੂ ਦੇ ਮੇਲ ਵਿਚ ਮਿਲ ਜਾਂਦਾ ਹੈ। (ਇਹ ਸਮਝ ਆ ਜਾਂਦੀ ਕਿ) ਪ੍ਰਭੂ ਆਪ ਹੀ ਸਭ ਕੁਝ ਜਾਣਦਾ ਹੈ, ਆਪ ਹੀ ਕਰਦਾ ਹੈ ਤੇ ਆਪ ਹੀ (ਵੇਖ ਕੇ) ਖ਼ੁਸ਼ ਹੁੰਦਾ ਹੈ ॥੪॥