Hukumnama - Ang 511

J Sathigur Saevae Aapanaa This No Poojae Sabh Koe in Raag Goojree

In Gurmukhi

ਸਲੋਕੁ ਮਃ ੩ ॥
ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥
ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥
ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥
ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥
ਮਃ ੩ ॥
ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥
ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥
ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥
ਪਉੜੀ ॥
ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥
ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥
ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥
ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥
ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥

Phonetic English

Salok Ma 3 ||
J Sathigur Saevae Aapanaa This No Poojae Sabh Koe ||
Sabhanaa Oupaavaa Sir Oupaao Hai Har Naam Paraapath Hoe ||
Anthar Seethal Saath Vasai Jap Hiradhai Sadhaa Sukh Hoe ||
Anmrith Khaanaa Anmrith Painanaa Naanak Naam Vaddaaee Hoe ||1||
Ma 3 ||
Eae Man Gur Kee Sikh Sun Har Paavehi Gunee Nidhhaan ||
Har Sukhadhaathaa Man Vasai Houmai Jaae Gumaan ||
Naanak Nadharee Paaeeai Thaa Anadhin Laagai Dhhiaan ||2||
Pourree ||
Sath Santhokh Sabh Sach Hai Guramukh Pavithaa ||
Andharahu Kapatt Vikaar Gaeiaa Man Sehajae Jithaa ||
Theh Joth Pragaas Anandh Ras Agiaan Gavithaa ||
Anadhin Har Kae Gun Ravai Gun Paragatt Kithaa ||
Sabhanaa Dhaathaa Eaek Hai Eiko Har Mithaa ||9||

English Translation

Shalok, Third Mehl:
One who serves his True Guru, is worshipped by everyone.
Of all efforts, the supreme effort is the attainment of the Lord's Name.
Peace and tranquility come to dwell within the mind; meditating within the heart, there comes a lasting peace.
The Ambrosial Amrit is his food, and the Ambrosial Amrit is his clothes; O Nanak, through the Naam, the Name of the Lord, greatness is obtained. ||1||
Third Mehl:
O mind, listen to the Guru's Teachings, and you shall obtain the treasure of virtue.
The Lord, the Giver of peace, shall dwell in your mind, and your egotism and pride shall depart.
O Nanak, when the Lord bestows His Glance of Grace, then, night and day, one centers his meditation on the Lord. ||2||
Pauree:
The Gurmukh is totally truthful, content and pure.
Deception and wickedness have departed from within him, and he easily conquers his mind.
There, the Divine Light and the essence of bliss are manifest, and ignorance is eliminated.
Night and day, he sings the Glorious Praises of the Lord, and manifests the excellence of the Lord.
The One Lord is the Giver of all; the Lord alone is our friend. ||9||

Punjabi Viakhya

nullnullnullnullਜੋ ਮਨੁੱਖ ਆਪਣੇ ਗੁਰੂ ਦੇ ਕਹੇ ਤੇ ਤੁਰਦਾ ਹੈ, ਹਰੇਕ ਬੰਦਾ ਉਸ ਦਾ ਆਦਰ ਕਰਦਾ ਹੈ, ਸੋ, (ਜਗਤ ਵਿਚ ਭੀ ਮਾਣ ਹਾਸਲ ਕਰਨ ਲਈ) ਸਾਰੇ ਉਪਾਵਾਂ ਤੋਂ ਵੱਡਾ ਉਪਾਉ ਇਹੀ ਹੈ ਕਿ ਪ੍ਰਭੂ ਦਾ ਨਾਮ ਮਿਲ ਜਾਏ, 'ਨਾਮ' ਜਪਿਆਂ ਸਦਾ ਹਿਰਦੇ ਵਿਚ ਸੁਖ ਹੁੰਦਾ ਹੈ, ਮਨ ਵਿਚ ਠੰਢ ਤੇ ਸ਼ਾਂਤੀ ਆ ਵੱਸਦੀ ਹੈ। (ਗੁਰੂ ਦੀ ਆਗਿਆ ਵਿਚ ਤੁਰ ਕੇ 'ਨਾਮ' ਜਪਣ ਵਾਲੇ ਬੰਦੇ ਦੀ) ਖ਼ੁਰਾਕ ਤੇ ਪੁਸ਼ਾਕ ਅੰਮ੍ਰਿਤ (-ਨਾਮ) ਹੀ ਹੋ ਜਾਂਦੀ ਹੈ (ਭਾਵ, ਪ੍ਰਭੂ ਦਾ ਨਾਮ ਹੀ ਉਸਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ਹੇ ਨਾਨਕ! ਨਾਮ ਹੀ ਉਸ ਲਈ ਆਦਰ ਮਾਣ ਹੈ ॥੧॥nullnullnullਹੇ ਮੇਰੇ ਮਨ! ਸਤਿਗੁਰੂ ਦੀ ਸਿੱਖਿਆ ਸੁਣ (ਭਾਵ, ਸਿੱਖਿਆ ਤੇ ਤੁਰ) ਤੈਨੂੰ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਮਿਲ ਪਏਗਾ; ਸੁਖਾਂ ਦਾ ਦਾਤਾ ਪਰਮਾਤਮਾ ਮਨ ਵਿਚ ਆ ਵੱਸੇਗਾ, ਹਉਮੈ ਅਹੰਕਾਰ ਨਾਸ ਹੋ ਜਾਇਗਾ। ਹੇ ਨਾਨਕ! ਜਦੋਂ ਪ੍ਰਭੂ ਆਪਣੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ਤਾਂ ਹਰ ਵੇਲੇ ਸੁਰਤ ਉਸ ਵਿਚ ਜੁੜੀ ਰਹਿੰਦੀ ਹੈ ॥੨॥nullnullnullnullnullਜੋ ਮਨੁੱਖ ਗੁਰੂ ਦਾ ਹੋ ਕੇ ਰਹਿੰਦਾ ਹੈ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ, ਉਸ ਨੂੰ ਸਤ ਸੰਤੋਖ ਪ੍ਰਾਪਤ ਹੁੰਦਾ ਹੈ, ਹਰ ਥਾਂ ਪ੍ਰਭੂ ਦਿੱਸਦਾ ਹੈ; ਉਸ ਦੇ ਮਨ ਵਿਚੋਂ ਖੋਟ ਤੇ ਵਿਕਾਰ ਦੂਰ ਹੋ ਜਾਂਦਾ ਹੈ, ਉਹ ਸੌਖੇ ਹੀ ਮਨ ਨੂੰ ਵੱਸ ਕਰ ਲੈਂਦਾ ਹੈ; ਇਸ ਅਵਸਥਾ ਵਿਚ (ਅੱਪੜ ਕੇ ਉਸ ਦੇ ਅੰਦਰ ਪਰਮਾਤਮਾ ਦੀ) ਜੋਤਿ ਦਾ ਪ੍ਰਕਾਸ਼ ਹੋ ਜਾਂਦਾ ਹੈ, ਆਤਮਕ ਆਨੰਦ ਦੀ ਉਸ ਨੂੰ ਚਾਟ ਲੱਗ ਜਾਂਦੀ ਹੈ ਤੇ ਅਗਿਆਨ ਦੂਰ ਹੋ ਜਾਂਦਾ ਹੈ, (ਫਿਰ) ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਉਸ ਦੇ ਅੰਦਰ ਪਰਗਟ ਹੋ ਜਾਂਦੇ ਹਨ; (ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ) ਇਕ ਪ੍ਰਭੂ ਸਾਰੇ ਜੀਵਾਂ ਦਾ ਦਾਤਾ ਹੈ ਤੇ ਮਿੱਤਰ ਹੈ ॥੯॥