Hukumnama - Ang 513

Houmai Mamathaa Mohanee Manamukhaa No Gee Khaae | in Raag Goojree

In Gurmukhi

ਸਲੋਕੁ ਮਃ ੩ ॥
ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥
ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥
ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥
ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥
ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥
ਮਃ ੩ ॥
ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥
ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥
ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥
ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥
ਪਉੜੀ ॥
ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥
ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥
ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥
ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥
ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥

Phonetic English

Salok Ma 3 ||
Houmai Mamathaa Mohanee Manamukhaa No Gee Khaae ||
Jo Mohi Dhoojai Chith Laaeidhae Thinaa Viaap Rehee Lapattaae ||
Gur Kai Sabadh Parajaaleeai Thaa Eaeh Vichahu Jaae ||
Than Man Hovai Oujalaa Naam Vasai Man Aae ||
Naanak Maaeiaa Kaa Maaran Har Naam Hai Guramukh Paaeiaa Jaae ||1||
Ma 3 ||
Eihu Man Kaetharriaa Jug Bharamiaa Thhir Rehai N Aavai Jaae ||
Har Bhaanaa Thaa Bharamaaeian Kar Parapanch Khael Oupaae ||
Jaa Har Bakhasae Thaa Gur Milai Asathhir Rehai Samaae ||
Naanak Man Hee Thae Man Maaniaa Naa Kishh Marai N Jaae ||2||
Pourree ||
Kaaeiaa Kott Apaar Hai Milanaa Sanjogee ||
Kaaeiaa Andhar Aap Vas Rehiaa Aapae Ras Bhogee ||
Aap Atheeth Alipath Hai Nirajog Har Jogee ||
Jo This Bhaavai So Karae Har Karae S Hogee ||
Har Guramukh Naam Dhhiaaeeai Lehi Jaahi Vijogee ||13||

English Translation

Shalok, Third Mehl:
By egotism and pride, the self-willed manmukhs are enticed, and consumed.
Those who center their consciousness on duality are caught in it, and remain stuck.
But when it is burnt away by the Word of the Guru's Shabad, only then does it depart from within.
The body and mind become radiant and bright, and the Naam, the Name of the Lord, comes to dwell within the mind.
O Nanak, the Lord's Name is the antidote to Maya; the Gurmukh obtains it. ||1||
Third Mehl:
This mind has wandered through so many ages; it has not remained stable - it continues coming and going.
When it is pleasing to the Lord's Will, then He causes the soul to wander; He has set the world-drama in motion.
When the Lord forgives, then one meets the Guru, and becoming stable, he remains absorbed in the Lord.
O Nanak, through the mind, the mind is satisfied, and then, nothing comes or goes. ||2||
Pauree:
The body is the fortress of the Infinite Lord; it is obtained only by destiny.
The Lord Himself dwells within the body; He Himself is the Enjoyer of pleasures.
He Himself remains detached and unaffected; while unattached, He is still attached.
He does whatever He pleases, and whatever He does, comes to pass.
The Gurmukh meditates on the Lord's Name, and separation from the Lord is ended. ||13||

Punjabi Viakhya

nullnullnullnullnullਹਉਮੈ ਤੇ ਅਪਣੱਤ (ਸਰੂਪ ਵਾਲੀ ਮਾਇਆ, ਮਾਨੋ) ਚੁੜੇਲ ਹੈ ਜੋ ਆਪ-ਹੁਦਰਿਆਂ ਨੂੰ ਹੜੱਪ ਕਰ ਜਾਂਦੀ ਹੈ, ਜੋ ਮਨੁੱਖ (ਰੱਬ ਨੂੰ ਛੱਡ ਕਿਸੇ) ਹੋਰ ਦੇ ਮੋਹ ਵਿਚ ਚਿੱਤ ਜੋੜਦੇ ਹਨ ਉਹਨਾਂ ਨੂੰ ਚੰਬੜ ਕੇ ਆਪਣੇ ਵੱਸ ਵਿਚ ਕਰ ਲੈਂਦੀ ਹੈ। ਜੇ ਗੁਰੂ ਦੇ ਸ਼ਬਦ ਨਾਲ ਇਸ ਨੂੰ ਚੰਗੀ ਤਰ੍ਹਾਂ ਸਾੜੀਏ (ਜਿਵੇਂ, ਚੰਬੜੇ ਹੋਏ ਭੂਤਾਂ ਚੁੜੇਲਾਂ ਨੂੰ ਮਾਂਦਰੀ ਲੋਕ ਅੱਗ ਨਾਲ ਸਾੜਨ ਦਾ ਡਰਾਵਾ ਦੇਂਦੇ ਸੁਣੀਦੇ ਹਨ) ਤਾਂ ਇਹ ਅੰਦਰੋਂ ਨਿਕਲਦੀ ਹੈ; ਸਰੀਰ ਤੇ ਮਨ ਸੁਅੱਛ ਹੋ ਜਾਂਦਾ ਹੈ; ਪ੍ਰਭੂ ਦਾ ਨਾਮ ਮਨ ਵਿਚ ਆ ਵੱਸਦਾ ਹੈ। ਹੇ ਨਾਨਕ! ਇਸ ਮਾਇਆ (ਸੰਖੀਏ ਨੂੰ ਕੁਸ਼ਤਾ ਕਰਨ) ਦੀ ਬੂਟੀ ਇੱਕ ਹਰਿ-ਨਾਮ ਹੀ ਹੈ ਜੋ ਗੁਰੂ ਤੋਂ ਹੀ ਮਿਲ ਸਕਦਾ ਹੈ ॥੧॥nullnullnullnull(ਮਨੁੱਖ ਦਾ) ਇਹ ਮਨ ਕਈ ਜੁਗ ਭਟਕਦਾ ਰਹਿੰਦਾ ਹੈ (ਪਰਮਾਤਮਾ ਵਿਚ) ਟਿਕਦਾ ਨਹੀਂ ਤੇ ਜੰਮਦਾ ਮਰਦਾ ਰਹਿੰਦਾ ਹੈ; ਪਰ ਇਹ ਗੱਲ ਪ੍ਰਭੂ ਨੂੰ (ਏਸੇ ਤਰ੍ਹਾਂ) ਭਾਉਂਦੀ ਹੈ ਕਿ ਉਸ ਨੇ ਇਹ ਠੱਗਣ ਵਾਲੀ (ਜਗਤ-ਖੇਡ ਬਣਾ ਕੇ (ਜੀਵਾਂ ਨੂੰ ਇਸ ਵਿਚ) ਭਰਮਾਇਆ ਹੋਇਆ ਹੈ। ਜਦੋਂ ਪ੍ਰਭੂ (ਆਪ) ਮਿਹਰ ਕਰਦਾ ਹੈ ਤਾਂ (ਜੀਵ ਨੂੰ) ਗੁਰੂ ਮਿਲਦਾ ਹੈ, (ਫਿਰ) ਇਹ (ਪ੍ਰਭੂ ਵਿਚ) ਜੁੜ ਕੇ ਟਿਕਿਆ ਰਹਿੰਦਾ ਹੈ; (ਇਸ ਤਰ੍ਹਾਂ) ਹੇ ਨਾਨਕ! ਮਨ ਅੰਦਰੋਂ ਹੀ (ਪ੍ਰਭੂ-ਨਾਮ ਵਿਚ) ਪਤੀਜ ਜਾਂਦਾ ਹੈ, ਫਿਰ ਇਸ ਦਾ ਨਾਹ ਕੁਝ ਮਰਦਾ ਹੈ ਨਾਹ ਜੰਮਦਾ ਹੈ ॥੨॥nullnullnullnullnullਮਨੁੱਖਾ-ਸਰੀਰ (ਮਾਨੋ,) ਇਕ ਵੱਡਾ ਕਿਲ੍ਹਾ ਹੈ ਜੋ ਮਨੁੱਖ ਨੂੰ ਭਾਗਾਂ ਨਾਲ ਮਿਲਦਾ ਹੈ, ਇਸ ਸਰੀਰ ਵਿਚ ਪ੍ਰਭੂ ਆਪ ਵੱਸ ਰਿਹਾ ਹੈ ਤੇ (ਕਿਤੇ ਤਾਂ) ਰਸ ਭੋਗ ਰਿਹਾ ਹੈ, (ਕਿਤੇ) ਆਪ ਜੋਗੀ ਪ੍ਰਭੂ ਵਿਰਕਤ ਹੈ, ਮਾਇਆ ਦੇ ਅਸਰ ਤੋਂ ਪਰੇ ਹੈ ਤੇ ਅਨ-ਜੁੜਿਆ ਹੈ। ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕਰਦਾ ਹੈ, ਜੋ ਕੁਝ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ (ਜੀਵਾਂ ਨੂੰ 'ਰਸ ਭੋਗੀ' ਬਨਾਣ ਵਾਲਾ ਭੀ ਆਪ ਹੈ ਤੇ 'ਅਤੀਤੁ ਅਲਿਪਤੁ' ਬਨਾਣ ਵਾਲਾ ਭੀ ਆਪ)। ਜੇ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਮਾਇਕ ਰਸ-ਰੂਪ) ਸਾਰੇ ਵਿਛੋੜੇ (ਭਾਵ, ਪ੍ਰਭੂ ਤੋਂ ਵਿਛੋੜੇ ਦਾ ਮੂਲ) ਦੂਰ ਹੋ ਜਾਂਦੇ ਹਨ ॥੧੩॥