Hukumnama - Ang 515

Vaahu Vaahu Baanee Nirankaar Hai This Jaevadd Avar N Koe | in Raag Goojree

In Gurmukhi

ਸਲੋਕੁ ਮਃ ੩ ॥
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥
ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥
ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥
ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥
ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥
ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥
ਮਃ ੩ ॥
ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥
ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥
ਜਿਨ੍ਹ੍ਹਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥
ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
ਜਿਨ੍ਹ੍ਹਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥
ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥
ਪਉੜੀ ॥
ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥
ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥
ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥
ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥
ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥

Phonetic English

Salok Ma 3 ||
Vaahu Vaahu Baanee Nirankaar Hai This Jaevadd Avar N Koe ||
Vaahu Vaahu Agam Athhaahu Hai Vaahu Vaahu Sachaa Soe ||
Vaahu Vaahu Vaeparavaahu Hai Vaahu Vaahu Karae S Hoe ||
Vaahu Vaahu Anmrith Naam Hai Guramukh Paavai Koe ||
Vaahu Vaahu Karamee Paaeeai Aap Dhaeiaa Kar Dhaee ||
Naanak Vaahu Vaahu Guramukh Paaeeai Anadhin Naam Leaee ||1||
Ma 3 ||
Bin Sathigur Saevae Saath N Aavee Dhoojee Naahee Jaae ||
Jae Bahuthaeraa Locheeai Vin Karamai N Paaeiaa Jaae ||
Jinhaa Anthar Lobh Vikaar Hai Dhoojai Bhaae Khuaae ||
Janman Maran N Chukee Houmai Vich Dhukh Paae ||
Jinhaa Sathigur Sio Chith Laaeiaa S Khaalee Koee Naahi ||
Thin Jam Kee Thalab N Hovee Naa Oue Dhukh Sehaahi ||
Naanak Guramukh Oubarae Sachai Sabadh Samaahi ||2||
Pourree ||
Dtaadtee This No Aakheeai J Khasamai Dhharae Piaar ||
Dhar Kharraa Saevaa Karae Gur Sabadhee Veechaar ||
Dtaadtee Dhar Ghar Paaeisee Sach Rakhai Our Dhhaar ||
Dtaadtee Kaa Mehal Agalaa Har Kai Naae Piaar ||
Dtaadtee Kee Saevaa Chaakaree Har Jap Har Nisathaar ||18||

English Translation

Shalok, Third Mehl:
Waaho! Waaho! is the Bani, the Word, of the Formless Lord. There is no other as great as He is.
Waaho! Waaho! The Lord is unfathomable and inaccessible. Waaho! Waaho! He is the True One.
Waaho! Waaho! He is the self-existent Lord. Waaho! Waaho! As He wills, so it comes to pass.
Waaho! Waaho! is the Ambrosial Nectar of the Naam, the Name of the Lord, obtained by the Gurmukh.
Waaho! Waaho! This is realized by His Grace, as He Himself grants His Grace.
O Nanak, Waaho! Waaho! This is obtained by the Gurmukhs, who hold tight to the Naam, night and day. ||1||
Third Mehl:
Without serving the True Guru, peace is not obtained, and the sense of duality does not depart.
No matter how much one may wish, without the Lord's Grace, He is not found.
Those who are filled with greed and corruption are ruined by the love of duality.
They cannot escape birth and death, and with egotism within them, they suffer in misery.
Those who center their consciousness on the True Guru, never go empty-handed.
They are not summoned by the Messenger of Death, and they do not suffer in pain.
O Nanak, the Gurmukhs are saved; they merge in the True Lord. ||2||
Pauree:
He alone is called a minstrel, who enshrines love for his Lord and Master.
Standing at the Lord's Door, he serves the Lord, and reflects upon the Word of the Guru's Shabad.
The minstrel attains the Lord's Gate and Mansion, and he keeps the True Lord clasped to his heart.
The status of the minstrel is exalted; he loves the Name of the Lord.
The service of the minstrel is to meditate on the Lord; he is emancipated by the Lord. ||18||

Punjabi Viakhya

nullnullnullnullnullnullਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ; ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ, ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤ-ਸਾਲਾਹ ਉਸੇ ਦਾ ਰੂਪ ਹੈ। ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ। ਸਿਫ਼ਤ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ, ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ ॥੧॥nullnullnullnullnullnullnullਸਤਿਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਸ਼ਾਂਤੀ ਨਹੀਂ ਆਉਂਦੀ ਤੇ (ਸਤਿਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ (ਜਿਥੇ ਇਹ ਮਿਲ ਸਕੇ) ਭਾਵੇਂ ਕਿਤਨੀ ਹੀ ਤਾਂਘ ਕਰੀਏ, ਮੇਹਰ ਤੋਂ ਬਿਨਾ ਪ੍ਰਭੂ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਲੋਭ ਦਾ ਔਗੁਣ ਹੈ, ਉਹ ਮਾਇਆ ਦੇ ਪਿਆਰ ਵਿਚ ਭੁੱਲੇ ਹੋਏ ਹਨ, ਉਹਨਾਂ ਦਾ ਜੰਮਣਾ ਮਰਣਾ ਮੁੱਕਦਾ ਨਹੀਂ ਤੇ ਉਹ ਅਹੰਕਾਰ ਵਿਚ ਕਲੇਸ਼ ਉਠਾਉਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਸਤਿਗੁਰੂ ਨਾਲ ਚਿੱਤ ਜੋੜਿਆ ਹੈ ਉਹਨਾਂ ਵਿਚੋਂ (ਪ੍ਰਭੂ ਦੇ ਮਿਲਾਪ ਤੋਂ) ਵਾਂਜਿਆਂ ਕੋਈ ਨਹੀਂ ਰਿਹਾ, ਨਾਹ ਤਾਂ ਉਹਨਾਂ ਨੂੰ ਜਮ ਦਾ ਸੱਦਾ ਪੈਂਦਾ ਹੈ ਤੇ ਨਾਹ ਉਹ ਦੁੱਖ ਸਹਿੰਦੇ ਹਨ (ਭਾਵ, ਉਹਨਾਂ ਨੂੰ ਮੌਤ ਦਾ ਸਹਮ ਪੋਹ ਨਹੀਂ ਸਕਦਾ)। ਹੇ ਨਾਨਕ! ਜੋ ਮਨੁੱਖ ਗੁਰੂ ਦੇ ਸਨਮੁਖ ਹੋਏ ਹਨ, ਉਹ (ਦੁੱਖਾਂ ਤੋਂ) ਬਚ ਗਏ ਹਨ ਤੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ ॥੨॥nullnullnullnullnullਜੋ ਮਨੁੱਖ ਆਪਣੇ ਮਾਲਕ-ਪ੍ਰਭੂ ਨਾਲ ਪਿਆਰ ਪਾਉਂਦਾ ਹੈ, ਉਹੀ ਪ੍ਰਭੂ ਦਾ ਢਾਢੀ ਅਖਵਾ ਸਕਦਾ ਹੈ (ਭਾਵ, ਪ੍ਰਭੂ ਦੀ ਸਿਫ਼ਤ-ਸਾਲਾਹ ਉਹੀ ਬੰਦਾ ਕਰ ਸਕਦਾ ਹੈ), ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਉਸ ਦਾ ਸਿਮਰਨ ਕਰਦਾ ਹੈ ਤੇ ਗੁਰੂ ਦੇ ਸ਼ਬਦ ਰਾਹੀਂ ਉਸ ਦੇ ਗੁਣਾਂ ਦੀ ਵਿਚਾਰ ਕਰਦਾ ਹੈ। ਜਿਉਂ ਜਿਉਂ ਉਹ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਜੁੜਦਾ ਹੈ (ਪ੍ਰਭੂ ਦੀ ਹਜ਼ੂਰੀ ਉਸ ਨੂੰ ਪ੍ਰਾਪਤ ਹੁੰਦੀ ਹੈ), ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਨਾਲ ਉਸ ਦੇ ਮਨ ਦੀ ਅਵਸਥਾ ਬਹੁਤ ਉੱਚੀ ਹੋ ਜਾਂਦੀ ਹੈ, ਬੱਸ, ਉਹ ਢਾਢੀ ਇਹੀ ਸੇਵਾ ਕਰਦਾ ਹੈ, ਇਹੀ ਚਾਕਰੀ ਕਰਦਾ ਹੈ ਕਿ ਉਹ ਪ੍ਰਭੂ ਦਾ ਨਾਮ ਜਪਦਾ ਹੈ, ਤੇ ਪ੍ਰਭੂ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧੮॥