Hukumnama - Ang 517.1
rakhae rakhanehaar aap oubaarian || in Raag Goojree
In Gurmukhi
ਮਃ ੫ ॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥
ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥
Phonetic English
Ma 5 ||
Rakhae Rakhanehaar Aap Oubaarian ||
Gur Kee Pairee Paae Kaaj Savaarian ||
Hoaa Aap Dhaeiaal Manahu N Visaarian ||
Saadhh Janaa Kai Sang Bhavajal Thaarian ||
Saakath Nindhak Dhusatt Khin Maahi Bidhaarian ||
This Saahib Kee Ttaek Naanak Manai Maahi ||
Jis Simarath Sukh Hoe Sagalae Dhookh Jaahi ||2||
English Translation
Fifth Mehl:
O Savior Lord, save us and take us across.
Falling at the feet of the Guru, our works are embellished with perfection.
You have become kind, merciful and compassionate; we do not forget You from our minds.
In the Saadh Sangat, the Company of the Holy, we are carried across the terrifying world-ocean.
In an instant, You have destroyed the faithless cynics and slanderous enemies.
That Lord and Master is my Anchor and Support; O Nanak, hold firm in your mind.
Remembering Him in meditation, happiness comes, and all sorrows and pains simply vanish. ||2||
Punjabi Viakhya
nullnullnullnullnullnullnullਰੱਖਿਆ ਕਰਨ ਵਾਲੇ ਪਰਮਾਤਮਾ ਨੇ ਜਿਨ੍ਹਾਂ ਬੰਦਿਆਂ ਦੀ ਮਦਦ ਕੀਤੀ, ਉਹਨਾਂ ਨੂੰ ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ, ਉਹਨਾਂ ਨੂੰ ਗੁਰੂ ਦੀ ਪੈਰੀਂ ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ, ਉਹਨਾਂ ਨੂੰ ਗੁਰਮੁਖਾਂ ਦੀ ਸੰਗਤ ਵਿਚ (ਰੱਖ ਕੇ) ਸੰਸਾਰ-ਸਮੁੰਦਰ ਤਰਾ ਦਿੱਤਾ। ਜੋ ਉਸ ਦੇ ਚਰਨਾਂ ਤੋਂ ਟੁੱਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ। ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ ਜਿਸ ਨੂੰ ਸਿਮਰਿਆਂ ਸੁਖ ਮਿਲਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ॥੨॥