Hukumnama - Ang 518
Saajan Thaerae Charan Kee Hoe Rehaa Sadh Dhhoor in Raag Goojree
In Gurmukhi
ਸਲੋਕ ਮਃ ੫ ॥
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥
ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
ਮਃ ੫ ॥
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥
ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਪਉੜੀ ॥
ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥
ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥
ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥
ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥
ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥
ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥
ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥
ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥
Phonetic English
Salok Ma 5 ||
Saajan Thaerae Charan Kee Hoe Rehaa Sadh Dhhoor ||
Naanak Saran Thuhaareeaa Paekho Sadhaa Hajoor ||1||
Ma 5 ||
Pathith Puneeth Asankh Hohi Har Charanee Man Laag ||
Athasath Theerathh Naam Prabh Jis Naanak Masathak Bhaag ||2||
Pourree ||
Nith Japeeai Saas Giraas Naao Paravadhigaar Dhaa ||
Jis No Karae Rehanm This N Visaaradhaa ||
Aap Oupaavanehaar Aapae Hee Maaradhaa ||
Sabh Kishh Jaanai Jaan Bujh Veechaaradhaa ||
Anik Roop Khin Maahi Kudharath Dhhaaradhaa ||
Jis No Laae Sach Thisehi Oudhhaaradhaa ||
Jis Dhai Hovai Val S Kadhae N Haaradhaa ||
Sadhaa Abhag Dheebaan Hai Ho This Namasakaaradhaa ||4||
English Translation
Shalok, Fifth Mehl:
O Friend, I pray that I may remain forever the dust of Your Feet.
Nanak has entered Your Sanctuary, and beholds You ever-present. ||1||
Fifth Mehl:
Countless sinners become pure, by fixing their minds on the Feet of the Lord.
The Name of God is the sixty-eight holy places of pilgrimage, O Nanak, for one who has such destiny written upon his forehead. ||2||
Pauree:
With every breath and morsel of food, chant the Name of the Lord, the Cherisher.
The Lord does not forget one upon whom He has bestowed His Grace.
He Himself is the Creator, and He Himself destroys.
The Knower knows everything; He understands and contemplates.
By His creative power, He assumes numerous forms in an instant.
One whom the Lord attaches to the Truth is redeemed.
One who has God on his side is never conquered.
His Court is eternal and imperishable; I humbly bow to Him. ||4||
Punjabi Viakhya
nullnullਹੇ ਨਾਨਕ! (ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥nullnull(ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! (ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥nullnullnullnullnullnullnullnull(ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ ॥੪॥