Hukumnama - Ang 521

Jaa Ko Bheae Kirapaal Prabh Har Har Saeee Japaath | in Raag Goojree

In Gurmukhi

ਸਲੋਕ ਮਃ ੫ ॥
ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥
ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥
ਮਃ ੫ ॥
ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥
ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥
ਪਉੜੀ ॥
ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥
ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥
ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥
ਭਗਤ ਤੇਰੇ ਦਇਆਲ ਓਨ੍ਹ੍ਹਾ ਮਿਹਰ ਪਾਇ ॥
ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥
ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥
ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥
ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥

Phonetic English

Salok Ma 5 ||
Jaa Ko Bheae Kirapaal Prabh Har Har Saeee Japaath ||
Naanak Preeth Lagee Thin Raam Sio Bhaettath Saadhh Sangaath ||1||
Ma 5 ||
Raam Ramahu Baddabhaageeho Jal Thhal Meheeal Soe ||
Naanak Naam Araadhhiai Bighan N Laagai Koe ||2||
Pourree ||
Bhagathaa Kaa Boliaa Paravaan Hai Dharageh Pavai Thhaae ||
Bhagathaa Thaeree Ttaek Rathae Sach Naae ||
Jis No Hoe Kirapaal This Kaa Dhookh Jaae ||
Bhagath Thaerae Dhaeiaal Ounhaa Mihar Paae ||
Dhookh Dharadh Vadd Rog N Pohae This Maae ||
Bhagathaa Eaehu Adhhaar Gun Govindh Gaae ||
Sadhaa Sadhaa Dhin Rain Eiko Eik Dhhiaae ||
Peevath Anmrith Naam Jan Naamae Rehae Aghaae ||14||

English Translation

Shalok, Fifth Mehl:
They alone meditate on the Lord God, Har, Har, unto whom the Lord is Merciful.
O Nanak, they enshrine love for the Lord, meeting the Saadh Sangat, the Company of the Holy. ||1||
Fifth Mehl:
Contemplate the Lord, O very fortunate ones; He is pervading in the water, the land and the sky.
O Nanak, worshipping the Naam, the Name of the Lord, the mortal encounters no misfortune. ||2||
Pauree:
The speech of the devotees is approved; it is accepted in the Court of the Lord.
Your devotees take to Your Support; they are imbued with the True Name.
One unto whom You are Merciful, has his sufferings depart.
O Merciful Lord, You bless Your devotees with Your Grace.
Suffering, pain, terrible disease and Maya do not afflict them.
This is the Support of the devotees, that they sing the Glorious Praises of the Lord of the Universe.
Forever and ever, day and night, they meditate on the One and Only Lord.
Drinking in the Ambrosial Amrit of the Naam, the Name of the Lord, His humble servants remain satisfied with the Naam. ||14||

Punjabi Viakhya

nullnullਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਪ੍ਰਭੂ ਜੀ ਕਿਰਪਾ ਕਰਦੇ ਹਨ ਉਹੀ ਹਰਿ-ਨਾਮ ਜਪਦੇ ਹਨ, ਸਾਧ ਸੰਗਤ ਵਿਚ ਮਿਲਣ ਕਰ ਕੇ ਪਰਮਾਤਮਾ ਨਾਲ ਉਹਨਾਂ ਦੀ ਪ੍ਰੀਤਿ ਬਣ ਜਾਂਦੀ ਹੈ ॥੧॥nullnullਹੇ ਵੱਡੇ ਭਾਗਾਂ ਵਾਲਿਓ! ਉਸ ਪਰਮਾਤਮਾ ਨੂੰ ਸਿਮਰੋ ਜੋ ਪਾਣੀ ਵਿਚ ਧਰਤੀ ਦੇ ਅੰਦਰ ਧਰਤੀ ਦੇ ਉਪਰ (ਹਰ ਥਾਂ) ਮੌਜੂਦ ਹੈ। ਹੇ ਨਾਨਕ! ਜੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਜੀਵਨ-ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ॥੨॥nullnullnullnullnullnullnullnullਬੰਦਗੀ ਕਰਨ ਵਾਲੇ ਮਨੁੱਖਾਂ ਦਾ ਬੋਲਿਆ ਬਚਨ ਮੰਨਣ-ਯੋਗ ਹੁੰਦਾ ਹੈ, ਪ੍ਰਭੂ ਦੀ ਦਰਗਾਹ ਵਿਚ (ਭੀ) ਕਬੂਲ ਹੁੰਦਾ ਹੈ। ਹੇ ਪ੍ਰਭੂ! ਭਗਤਾਂ ਨੂੰ ਤੇਰਾ ਆਸਰਾ ਹੁੰਦਾ ਹੈ, ਉਹ ਸੱਚੇ ਨਾਮ ਵਿਚ ਰੰਗੇ ਰਹਿੰਦੇ ਹਨ। ਪ੍ਰਭੂ ਜਿਸ ਮਨੁੱਖ ਉਤੇ ਮਿਹਰਬਾਨ ਹੁੰਦਾ ਹੈ ਉਸ ਦਾ ਦੁੱਖ ਦੂਰ ਹੋ ਜਾਂਦਾ ਹੈ। ਹੇ ਦਇਆਲ ਪ੍ਰਭੂ! ਬੰਦਗੀ ਕਰਨ ਵਾਲੇ ਬੰਦੇ ਤੇਰੇ ਹੋ ਕੇ ਰਹਿੰਦੇ ਹਨ, ਤੂੰ ਉਹਨਾਂ ਤੇ ਕਿਰਪਾ ਕਰਦਾ ਹੈਂ; (ਜਿਸ ਮਨੁੱਖ ਤੇ ਤੂੰ ਮਿਹਰ ਕਰਦਾ ਹੈਂ) ਉਸ ਨੂੰ ਮਾਇਆ ਪੋਹ ਨਹੀਂ ਸਕਦੀ, ਕੋਈ ਦੁਖ ਦਰਦ ਕੋਈ ਵੱਡੇ ਤੋਂ ਵੱਡਾ ਰੋਗ ਉਸ ਨੂੰ ਪੋਹ ਨਹੀਂ ਸਕਦਾ। ਗੋਵਿੰਦ ਦੇ ਗੁਣ ਗਾ ਗਾ ਕੇ ਇਹ (ਸਿਫ਼ਤ-ਸਾਲਾਹ) ਭਗਤਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੀ ਹੈ; ਦਿਨ ਰਾਤ ਸਦਾ ਹੀ ਇਕ ਪ੍ਰਭੂ ਨੂੰ ਸਿਮਰ ਸਿਮਰ ਕੇ, ਨਾਮ-ਰੂਪ ਅੰਮ੍ਰਿਤ ਪੀ ਪੀ ਕੇ ਸੇਵਕ ਨਾਮ ਵਿਚ ਹੀ ਰੱਜੇ ਰਹਿੰਦੇ ਹਨ ॥੧੪॥