Hukumnama - Ang 523

Aadh Madh Ar Anth Paramaesar Rakhiaa | in Raag Goojree

In Gurmukhi

ਸਲੋਕ ਮਃ ੫ ॥
ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥
ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥
ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥
ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥
ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥
ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥
ਮਃ ੫ ॥
ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥
ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥
ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥
ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥
ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥
ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥
ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥
ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥
ਪਉੜੀ ॥
ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥
ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥
ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥
ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥
ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

Phonetic English

Salok Ma 5 ||
Aadh Madhh Ar Anth Paramaesar Rakhiaa ||
Sathigur Dhithaa Har Naam Anmrith Chakhiaa ||
Saadhhaa Sang Apaar Anadhin Har Gun Ravai ||
Paaeae Manorathh Sabh Jonee Neh Bhavai ||
Sabh Kishh Karathae Hathh Kaaran Jo Karai ||
Naanak Mangai Dhaan Santhaa Dhhoor Tharai ||1||
Ma 5 ||
This No Mann Vasaae Jin Oupaaeiaa ||
Jin Jan Dhhiaaeiaa Khasam Thin Sukh Paaeiaa ||
Safal Janam Paravaan Guramukh Aaeiaa ||
Hukamai Bujh Nihaal Khasam Furamaaeiaa ||
Jis Hoaa Aap Kirapaal S Neh Bharamaaeiaa ||
Jo Jo Dhithaa Khasam Soee Sukh Paaeiaa ||
Naanak Jisehi Dhaeiaal Bujhaaeae Hukam Mith ||
Jisehi Bhulaaeae Aap Mar Mar Jamehi Nith ||2||
Pourree ||
Nindhak Maarae Thathakaal Khin Ttikan N Dhithae ||
Prabh Dhaas Kaa Dhukh N Khav Sakehi Farr Jonee Juthae ||
Mathhae Vaal Pashhaarrian Jam Maarag Muthae ||
Dhukh Lagai Bilalaaniaa Narak Ghor Suthae ||
Kanth Laae Dhaas Rakhian Naanak Har Sathae ||20||

English Translation

Shalok, Fifth Mehl:
In the beginning, in the middle and in the end, the Transcendent Lord has saved me.
The True Guru has blessed me with the Lord's Name, and I have tasted the Ambrosial Nectar.
In the Saadh Sangat, the Company of the Holy, I chant the Glorious Praises of the Lord, night and day.
I have obtained all my objectives, and I shall not wander in reincarnation again.
Everything is in the Hands of the Creator; He does what is done.
Nanak begs for the gift of the dust of the feet of the Holy, which shall deliver him. ||1||
Fifth Mehl:
Enshrine Him in your mind, the One who created you.
Whoever meditates on the Lord and Master obtains peace.
Fruitful is the birth, and approved is the coming of the Gurmukh.
One who realizes the Hukam of the Lord's Command shall be blessed - so has the Lord and Master ordained.
One who is blessed with the Lord's Mercy does not wander.
Whatever the Lord and Master gives him, with that he is content.
O Nanak, one who is blessed with the kindness of the Lord, our Friend, realizes the Hukam of His Command.
But those whom the Lord Himself causes to wander, continue to die, and take reincarnation again. ||2||
Pauree:
The slanderers are destroyed in an instant; they are not spared for even a moment.
God will not endure the sufferings of His slaves, but catching the slanderers, He binds them to the cycle of reincarnation.
Grabbing them by the hair on their heads, the Lord throws them down, and leaves them on the path of Death.
They cry out in pain, in the darkest of hells.
But hugging His slaves close to His Heart, O Nanak, the True Lord saves them. ||20||

Punjabi Viakhya

nullnullnullnullnullnull(ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ, (ਜਿਸ ਸੇਵਕ ਦੀ ਪ੍ਰਭੂ ਨੇ ਰੱਖਿਆ ਕੀਤੀ ਹੈ, ਉਸ ਨੂੰ) ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ, (ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ, ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ। ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ। ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ ॥੧॥nullnullnullnullnullnullnullnull(ਹੇ ਭਾਈ!) ਉਸ (ਪ੍ਰਭੂ) ਨੂੰ (ਆਪਣੇ) ਮਨ ਵਿਚ ਵਸਾ ਜਿਸ ਨੇ (ਤੈਨੂੰ) ਪੈਦਾ ਕੀਤਾ ਹੈ, ਜਿਸ ਮਨੁੱਖ ਨੇ ਖਸਮ (-ਪ੍ਰਭੂ) ਨੂੰ ਸਿਮਰਿਆ ਹੈ ਉਸ ਨੇ ਸੁਖ ਪਾਇਆ ਹੈ, ਉਸ ਗੁਰਮੁਖਿ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ ਹੈ, ਖਸਮ (ਪ੍ਰਭੂ ਨੇ) ਜੋ ਹੁਕਮ ਦਿੱਤਾ, ਉਸ ਹੁਕਮ ਨੂੰ ਸਮਝ ਕੇ ਉਹ (ਗੁਰਮੁਖਿ) ਸਦਾ ਖਿੜਿਆ ਰਹਿੰਦਾ ਹੈ। ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਵਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ ਪੈਂਦਾ, ਖਸਮ (-ਪ੍ਰਭੂ) ਨੇ ਜੋ ਕੁਝ ਉਸ ਨੂੰ ਦਿੱਤਾ, ਉਹ ਉਸ ਨੂੰ ਸੁਖ ਹੀ ਪ੍ਰਤੀਤ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਤੇ ਮਿੱਤਰ (ਪ੍ਰਭੂ) ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ ਹੁਕਮ ਦੀ ਸੂਝ ਬਖ਼ਸ਼ਦਾ ਹੈ, ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਂਦਾ ਹੈ ਉਹ ਨਿੱਤ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ ॥੨॥nullnullnullnullnullਜੋ ਮਨੁੱਖ (ਗੁਰਮੁਖਾਂ ਦੀ) ਨਿੰਦਿਆ ਕਰਦੇ ਹਨ ਉਹ ਤਾਂ ਪ੍ਰਭੂ ਨੇ (ਮਾਨੋ) ਉਸੇ ਵੇਲੇ ਹੀ ਮਾਰ ਦਿੱਤੇ, (ਕਿਉਂਕਿ ਨਿੰਦਾ ਦੇ ਕਾਰਨ ਪ੍ਰਭੂ ਨੇ ਉਹਨਾਂ ਦੇ ਮਨ ਨੂੰ) ਇਕ ਪਲਕ ਭਰ ਭੀ ਸ਼ਾਂਤੀ ਨਹੀਂ ਕਰਨ ਦਿੱਤੀ, ਪ੍ਰਭੂ ਜੀ ਆਪਣੇ ਦਾਸਾਂ ਦਾ ਦੁੱਖ ਸਹਾਰ ਨਹੀਂ ਸਕਦੇ (ਭਾਵ) ਪ੍ਰਭੂ ਦੀ ਬੰਦਗੀ ਕਰਨ ਵਾਲਿਆਂ ਨੂੰ ਕੋਈ ਦੁੱਖ ਵਿਕਾਰ ਨਹੀਂ ਪੋਂਹਦਾ, ਪਰ ਨਿੰਦਕਾਂ ਨੂੰ ਪ੍ਰਭੂ ਨੇ ਜੂਨ ਵਿਚ ਪਾ ਦਿੱਤਾ ਹੈ, (ਨਿੰਦਕਾਂ ਨੂੰ, ਮਾਨੋ,) ਉਸ ਨੇ ਕੇਸਾਂ ਤੋਂ ਫੜ ਕੇ ਭੁੰਞੇ ਪਟਕਾ ਮਾਰਿਆ ਹੈ ਤੇ ਜਮ ਦੇ ਰਾਹ ਤੇ (ਨਿਖਸਮੇ) ਛੱਡ ਦਿੱਤਾ ਹੈ; ਇਸ ਤਰ੍ਹਾਂ ਦੁੱਖ ਲੱਗਣ ਕਰ ਕੇ ਉਹ ਵਿਲਕਦੇ ਹਨ, ਤੇ ਮਾਨੋ, ਘੋਰ ਨਰਕ ਵਿਚ ਜਾ ਪੈਂਦੇ ਹਨ। ਪਰ ਹੇ ਨਾਨਕ! ਸੱਚੇ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਵਿਕਾਰਾਂ ਦੁੱਖਾਂ ਤੋਂ, ਮਾਨੋ) ਗਲ ਲਾ ਕੇ ਬਚਾ ਲਿਆ ਹੈ ॥੨੦॥