Hukumnama - Ang 527

Ab Ham Chalee Thaakur Pehi Haar | in Raag Dev Gandhaaree

In Gurmukhi

ਦੇਵਗੰਧਾਰੀ ॥
ਅਬ ਹਮ ਚਲੀ ਠਾਕੁਰ ਪਹਿ ਹਾਰਿ ॥
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥
ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥

Phonetic English

Dhaevagandhhaaree ||
Ab Ham Chalee Thaakur Pehi Haar ||
Jab Ham Saran Prabhoo Kee Aaee Raakh Prabhoo Bhaavai Maar ||1|| Rehaao ||
Lokan Kee Chathuraaee Oupamaa Thae Baisanthar Jaar ||
Koee Bhalaa Keho Bhaavai Buraa Keho Ham Than Dheeou Hai Dtaar ||1||
Jo Aavath Saran Thaakur Prabh Thumaree This Raakhahu Kirapaa Dhhaar ||
Jan Naanak Saran Thumaaree Har Jeeo Raakhahu Laaj Muraar ||2||4||

English Translation

Dayv-Gandhaaree:
Now, I have come, exhausted, to my Lord and Master.
Now that I have come seeking Your Sanctuary, God, please, either save me, or kill me. ||1||Pause||
I have burnt in the fire the clever devices and praises of the world.
Some speak good of me, and some speak ill of me, but I have surrendered my body to You. ||1||
Whoever comes to Your Sanctuary, O God, Lord and Master, You save by Your Merciful Grace.
Servant Nanak has entered Your Sanctuary, Dear Lord; O Lord, please, protect his honor! ||2||4||

Punjabi Viakhya

nullnullਹੁਣ ਮੈਂ ਹੋਰ ਸਾਰੇ ਆਸਰੇ ਛੱਡ ਕੇ ਮਾਲਕ-ਪ੍ਰਭੂ ਦੀ ਸਰਨ ਆ ਗਈ ਹਾਂ। ਜਦੋਂ ਹੁਣ, ਹੇ ਪ੍ਰਭੂ! ਮੈਂ ਤੇਰੀ ਸਰਨ ਆ ਗਈ ਹਾਂ, ਚਾਹੇ ਮੈਨੂੰ ਰੱਖ ਚਾਹੇ ਮਾਰ (ਜਿਵੇਂ ਤੇਰੀ ਰਜ਼ਾ ਹੈ ਮੈਨੂੰ ਉਸੇ ਹਾਲ ਰੱਖ) ॥੧॥ ਰਹਾਉ ॥nullਦੁਨੀਆ ਵਾਲੀ ਸਿਆਣਪ, ਤੇ, ਦੁਨੀਆ ਵਾਲੀ ਵਡਿਆਈ-ਇਹਨਾਂ ਨੂੰ ਮੈਂ ਅੱਗ ਵਿਚ ਸਾੜ ਦਿੱਤਾ ਹੈ। ਚਾਹੇ ਕੋਈ ਮੈਨੂੰ ਚੰਗਾ ਆਖੇ ਚਾਹੇ ਕੋਈ ਮੰਦਾ ਆਖੇ, ਮੈਂ ਤਾਂ ਆਪਣਾ ਸਰੀਰ (ਠਾਕੁਰ ਦੇ ਚਰਨਾਂ ਵਿਚ) ਭੇਟ ਕਰ ਦਿੱਤਾ ਹੈ ॥੧॥nullਹੇ ਮਾਲਕ! ਹੇ ਪ੍ਰਭੂ! ਜੇਹੜਾ ਭੀ ਕੋਈ (ਵਡ-ਭਾਗੀ) ਤੇਰੀ ਸਰਨ ਆ ਪੈਂਦਾ ਹੈ, ਤੂੰ ਮੇਹਰ ਕਰ ਕੇ ਉਸ ਦੀ ਰੱਖਿਆ ਕਰਦਾ ਹੈਂ। ਹੇ ਦਾਸ ਨਾਨਕ! (ਆਖ-) ਹੇ ਹਰੀ ਜੀ! ਹੇ ਮੁਰਾਰੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਇੱਜ਼ਤ ਰੱਖ ॥੨॥੪॥