Hukumnama - Ang 529
Har Praan Prabhoo Sukhadhaathae | in Raag Dev Gandhaaree
In Gurmukhi
ਦੇਵਗੰਧਾਰੀ ਮਹਲਾ ੫ ॥
ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥
ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥
ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥
ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥
ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥
ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥
Phonetic English
Dhaevagandhhaaree Mehalaa 5 ||
Har Praan Prabhoo Sukhadhaathae ||
Gur Prasaadh Kaahoo Jaathae ||1|| Rehaao ||
Santh Thumaarae Thumarae Preetham Thin Ko Kaal N Khaathae ||
Rang Thumaarai Laal Bheae Hai Raam Naam Ras Maathae ||1||
Mehaa Kilabikh Kott Dhokh Rogaa Prabh Dhrisatt Thuhaaree Haathae ||
Sovath Jaag Har Har Har Gaaeiaa Naanak Gur Charan Paraathae ||2||8||
English Translation
Dayv-Gandhaaree, Fifth Mehl:
The Lord God is my praanaa, my breath of life; He is the Giver of peace.
By Guru's Grace, only a few know Him. ||1||Pause||
Your Saints are Your Beloveds; death does not consume them.
They are dyed in the deep crimson color of Your Love, and they are intoxicated with the sublime essence of the Lord's Name. ||1||
The greatest sins, and millions of pains and diseases are destroyed by Your Gracious Glance, O God.
While sleeping and waking, Nanak sings the Lord's Name, Har, Har, Har; he falls at the Guru's feet. ||2||8||
Punjabi Viakhya
nullnullਹੇ ਜਿੰਦ ਦੇਣ ਵਾਲੇ ਹਰੀ! ਹੇ ਸੁਖ ਦੇਣ ਵਾਲੇ ਪ੍ਰਭੂ! ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਦੀ ਰਾਹੀਂ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ ॥੧॥ ਰਹਾਉ ॥nullਹੇ ਪ੍ਰੀਤਮ ਪ੍ਰਭੂ! ਜੇਹੜੇ ਤੇਰੇ ਸੰਤ ਤੇਰੇ ਹੀ ਬਣੇ ਰਹਿੰਦੇ ਹਨ, ਆਤਮਕ ਮੌਤ ਉਹਨਾਂ ਦੇ ਸੁੱਚੇ ਜੀਵਨ ਨੂੰ ਮੁਕਾ ਨਹੀਂ ਸਕਦੀ। ਹੇ ਪ੍ਰਭੂ! ਉਹ ਤੇਰੇ ਸੰਤ ਤੇਰੇ ਪ੍ਰੇਮ-ਰੰਗ ਵਿਚ ਲਾਲ ਹੋਏ ਰਹਿੰਦੇ ਹਨ, ਉਹ ਤੇਰੇ ਨਾਮ-ਰਸ ਵਿਚ ਮਸਤ ਰਹਿੰਦੇ ਹਨ ॥੧॥nullਹੇ ਪ੍ਰਭੂ! (ਜੀਵਾਂ ਦੇ ਕੀਤੇ ਹੋਏ) ਵੱਡੇ ਵੱਡੇ ਪਾਪ, ਕ੍ਰੋੜਾਂ ਐਬ ਤੇ ਰੋਗ ਤੇਰੀ ਮੇਹਰ ਦੀ ਨਿਗਾਹ ਨਾਲ ਨਾਸ ਹੋ ਜਾਂਦੇ ਹਨ। ਹੇ ਨਾਨਕ! (ਆਖ-) ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਪੈਂਦੇ ਹਨ ਉਹ ਸੁੱਤਿਆਂ ਜਾਗਦਿਆਂ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ ॥੨॥੮॥